Wednesday, March 18
Shadow

Politics

ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫਤਰ ਸਟਾਫ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਨਮਾਨਿਤ ਕੀਤਾ

ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫਤਰ ਸਟਾਫ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਨਮਾਨਿਤ ਕੀਤਾ

National, Politics, Punjab
ਪਟਿਆਲਾ, 20 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਇਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਹੋਣ ਤੋਂ ਬਾਅਦ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦਫਤਰ ਵਿੱਚ ਉਨ੍ਹਾਂ ਨੂੰ ਡਿਪਟੀ ਆਰ.ਓ ਜਸਵਿੰਦਰ ਕੌਰ ਦੀ ਅਗਵਾਈ ਹੇਠ ਸਮੁੱਚੇ ਸਟਾਫ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਮ‌ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪਾਰਟੀ ਪ੍ਰਤੀ ਮੇਰੀ ਮਿਹਨਤ ਅਤੇ ਇਮਾਨਦਾਰੀ ਨੂੰ ਦੇਖਦਿਆਂ ਮੈਨੂੰ ਸਤੰਬਰ 2022 ਵਿੱਚ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੀ ਜ਼ਿਮੇਵਾਰੀ ਦਿੱਤੀ ਗਈ ਸੀ, ਜਿਸਨੂੰ ਮੈਂ 3 ਸਾਲਾਂ ਦੇ ਕਰੀਬ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਇਆ ਹੈ, ਉਸ ਲਈ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਾਂ ਹਾਂ ਅਤੇ ਸਰਕਾਰ ਵੱਲੋਂ ਹੁਣ ਮੈਨੂੰ ਇਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਅਤੇ ਮੈਂ 21 ਅਗਸਤ ਦਿਨ ਵੀਰਵਾਰ ਨੂੰ ਸਵੇ...
ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

National, Politics, Punjab
ਹੁਸ਼ਿਆਪਰੁਰ, 20 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੇ ਖ਼ਰੀਦ ਸੀਜ਼ਨ 2025-26 ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿਚ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ, ਮੰਡੀ ਬੋਰਡ ਦੇ ਅਧਿਕਾਰੀ, ਵੱਖ-ਵੱਖ ਖ਼ਰੀਦ ਏਜੰਸੀਆਂ, ਆੜ੍ਹਤੀਆ ਐਸੋਸੀਏਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਵੀ ਮੌਜੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਲਈ ਪ੍ਰੇਰਿਤ ਕਰਨ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਨੁਸਾਰ, ਸ਼ਾਮ 6 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਝੋਨੇ ਦੀ ਕਟਾਈ ਨਹੀਂ ਕੀਤੀ ਜਾ ਸਕਦੀ, ਤਾਂ ਜੋ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਰਹੇ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪੱਧ...
ਐਸਡੀਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਚੋਆ ਤੋਂ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਐਸਡੀਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਚੋਆ ਤੋਂ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਅਗਸਤ: ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਅੱਜ ਰਾਮਪੁਰ ਸੈਣੀਆਂ ਅਤੇ ਕਹਾਰਪੁਰ ਪਿੰਡਾਂ ਦਾ ਦੌਰਾ ਕੀਤਾ ਅਤੇ ਪਿੰਡਾਂ ਵਿੱਚ ਨਾਲੀਆਂ ਦੇ ਪਾਣੀ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਡਰੇਨੇਜ਼ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।                 ਐਸਡੀਐਮ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਹੋਏ ਨੁਕਸਾਨ ਦੀ ਪੂਰੀ ਰਿਪੋਰਟ ਤਿਆਰ ਕਰਕੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਪ੍ਰਭਾਵਿਤ ਪਰਿਵਾਰਾਂ ਅਤੇ ਕਿਸਾਨਾਂ ਦੇ ਵੇਰਵੇ ਇਕੱਠੇ ਕਰੇਗਾ ਤਾਂ ਜੋ ਰਾਹਤ ਅਤੇ ਮੁਆਵਜ਼ਾ ਪ੍ਰਕਿਰਿਆ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾ ਸਕੇ।                 ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਰਾਹਤ ਕਾਰਜਾਂ ਲਈ ਟੀਮਾਂ ਨੂੰ ਪਹਿਲਾਂ ਹੀ ਅਲਰਟ 'ਤੇ...
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਮਾਨਸਾ ‘ਚ ਭਰਵਾਂ ਸਵਾਗਤ

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਮਾਨਸਾ ‘ਚ ਭਰਵਾਂ ਸਵਾਗਤ

National, Politics, Punjab
ਮਾਨਸਾ, 20 ਅਗਸਤ         ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਸਾਲ ਵਾਂਗ ਇਸ ਸਾਲ ਵੀ ਕਰਵਾਈਆਂ ਜਾ ਰਹੀਆਂ "ਖੇਡਾਂ ਵਤਨ ਪੰਜਾਬ ਦੀਆਂ-2025" ਦੀ ਮਸ਼ਾਲ ਦਾ ਅੱਜ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ. ਅਤੇ ਐਸ.ਐਸ.ਪੀ. ਡਾ. ਭਾਗੀਰਥ ਸਿੰਘ ਮੀਨਾ ਤੇ ਹੋਰ ਸਖਸ਼ੀਅਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।      ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੈਣੀ ਬਾਘਾ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸਾਡੇ ਹਰ ਉਮਰ ਵਰਗ ਦੇ ਖਿਡਾਰੀਆਂ ਲਈ ਸ਼ਾਨਦਾਰ ਪਲੇਟਫਾਰਮ ਹੈ। ਇੰਨ੍ਹਾਂ ਖੇਡਾਂ ਵਿਚ ਭਾਗ ਲੈ ਕੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ਤੱਕ ਨਾਮਣਾ ਖੱਟ ਰਹੇ ਹਨ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ।       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਨੂੰ ਪ੍ਰਫੁੱਲਿਤ ਕਰਨ ਦਾ ਸੁਨੇਹਾ ਦਿੰਦੀ ਇਹ ਮਸ਼ਾਲ ਸੰਗਰੂਰ ਤੋਂ ਚੱਲੀ ਹੈ ਅਤੇ ਹੋਰ ਵੱਖ ਵੱਖ ਜ਼ਿਲ੍ਹਿਆਂ ਵਿਚੋਂ ਦੀ ਹੁੰਦੀ ਹੋਈ ਹੁਸ਼ਿਆਰਪੁਰ ਪੁੱਜੇਗੀ ਜਿੱਥੇ ਇਨ੍ਹਾਂ ਖੇਡਾਂ ਦਾ ਉਦਘਾਟਨੀ ਸਮਾਰੋਹ 29 ਅਗਸਤ...
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਜਲ ਸਰੋਤ ਮੰਤਰੀ ਨਾਲ ਮੁਲਾਕਾਤ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਜਲ ਸਰੋਤ ਮੰਤਰੀ ਨਾਲ ਮੁਲਾਕਾਤ

National, Politics, Punjab
ਫਾਜਿਲਕਾ 20 ਅਗਸਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਪਣੇ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਚੰਡੀਗੜ੍ਹ ਪਹੁੰਚ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਮੁਲਾਕਾਤ ਕੀਤੀ। ਵਿਧਾਇਕ ਨੇ ਇਸ ਦੌਰਾਨ ਉਹਨਾਂ ਅੱਗੇ ਫਾਜ਼ਿਲਕਾ ਜ਼ਿਲੇ ਵਿੱਚ ਸਤਲੁਜ ਨਦੀ ਦੀ ਕ੍ਰੀਕ ਵਿੱਚ ਹਰ ਸਾਲ ਆਉਂਦੇ ਹੜ ਦਾ ਮੁੱਦਾ ਉਠਾਇਆ।  ਵਿਧਾਇਕ ਨੇ ਦੱਸਿਆ ਕਿ ਉਹਨਾਂ ਵੱਲੋਂ ਕੈਬਨਿਟ ਮੰਤਰੀ ਦੇ ਸਨਮੁੱਖ ਜਾਣਕਾਰੀ ਦਿੱਤੀ ਗਈ ਕਿ ਫਾਜ਼ਿਲਕਾ ਜ਼ਿਲੇ ਵਿੱਚ ਸਤਲੁਜ ਦੀ ਕ੍ਰੀਕ ਦੇ ਇੱਕ ਪਾਸੇ ਤਾਂ ਬੰਨ ਹੈ ਜਦਕਿ ਦੂਜੇ ਪਾਸੇ ਬੰਨ ਨਾ ਹੋਣ ਕਾਰਨ ਖੇਤਾਂ ਵਿੱਚ ਪਾਣੀ ਭਰ ਜਾਂਦਾ ਹੈ ਅਤੇ ਪਿੰਡਾਂ ਤੱਕ ਇਹ ਪਾਣੀ ਪਹੁੰਚ ਜਾਂਦਾ ਹੈ । ਉਹਨਾਂ ਨੇ ਕਿਹਾ ਕਿ ਇਸ ਜ਼ਿਲ੍ਹੇ ਦੇ ਕਿਸਾਨਾਂ ਲਈ ਇਹ ਹਰ ਸਾਲ ਦੀ ਸਮੱਸਿਆ ਹੈ ਅਤੇ ਇਸ ਦਾ ਸਥਾਈ ਹੱਲ ਕੀਤਾ ਜਾਣਾ ਚਾਹੀਦਾ ਹੈ।  ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਰਿਆਂ ਤੋਂ ਲਟਕੇ ਮਸਲਿਆਂ ਨੂੰ ਹੱਲ ਕਰਨ ਲਈ ਜਾਣੀ ਜਾਂਦੀ ਹੈ ਅਤੇ ਇਸ ਮਸਲੇ ਦਾ ਵੀ ਪੱਕਾ ਅਤੇ ਸਥਾਈ ਹੱਲ ਕੀਤਾ ਜਾਵੇ।...
ਮੰਡੀ ਮਜ਼ਦੂਰਾਂ ਨੂੰ ਰਾਹਤ: ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ

ਮੰਡੀ ਮਜ਼ਦੂਰਾਂ ਨੂੰ ਰਾਹਤ: ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ

Politics, Punjab
ਚੰਡੀਗੜ੍ਹ, 20 ਅਗਸਤ: ਮਜ਼ਦੂਰ ਭਲਾਈ ਵੱਲ ਇੱਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਲਿਆ ਗਿਆ। ਜ਼ਿਕਰਯੋਗ ਹੈ ਕਿ ਝੋਨੇ ਦਾ ਮੰਡੀ ਲੇਬਰ ਰੇਟ 17.50 ਰੁਪਏ ਤੋਂ ਵਧਾ ਕੇ 19.26 ਰੁਪਏ ਪ੍ਰਤੀ ਬੈਗ (37.5 ਕਿਲੋਗ੍ਰਾਮ) ਕਰ ਦਿੱਤਾ ਗਿਆ ਹੈ, ਜਿਸ ਨਾਲ ਪ੍ਰਤੀ ਬੈਗ 1.76 ਰੁਪਏ ਦਾ ਵਾਧਾ ਹੋਇਆ ਹੈ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ ਮਜ਼ਦੂਰ ਯੂਨੀਅਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ, ਜੋ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਦੂਰ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੋਧੀਆਂ ਦਰਾਂ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਤਿ ਲੋੜੀਂਦੀ ਰਾਹਤ ਪ੍ਰਦਾਨ ਕਰਨ ਤੋਂ ਇਲਾਵਾ ਨਿਰਪੱਖ ਕਿਰਤ ਅਭਿਆਸਾਂ ਨੂੰ ਉਤਸ਼ਾਹਿਤ ਕਰਨਗੀਆਂ ਅਤੇ ਖੇ...
ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਪ੍ਰਾਪਤ ਕਰਨ ਲਈ ਦੋ ਦਿਨਾਂ ਦੇ ਅੰਦਰ 500 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਦਾਖਲਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਪ੍ਰਾਪਤ ਕਰਨ ਲਈ ਦੋ ਦਿਨਾਂ ਦੇ ਅੰਦਰ 500 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਦਾਖਲਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ, 20 ਅਗਸਤ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਈ.ਏ.ਐਸ. ਸਟੱਡੀ ਗਰੁੱਪ ਦੇ ਰਾਜ ਮਲਹੋਤਰਾ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਬੰਧੀ, ਆਈ.ਏ.ਐਸ. ਸਟੱਡੀ ਗਰੁੱਪ ਚੰਡੀਗੜ੍ਹ ਦੇ ਰਾਜ ਮਲਹੋਤਰਾ ਨੇ ਪੰਜਾਬ ਵਿਧਾਨ ਸਭਾ ਸਪੀਕਰ ਦੇ ਪ੍ਰਸਤਾਵ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਪੀ.ਸੀ.ਐਸ. (ਕਾਰਜਕਾਰੀ) ਸ਼ੁਰੂਆਤੀ ਪ੍ਰੀਖਿਆ-2025 (ਜਨਰਲ ਸਟੱਡੀਜ਼ ਅਤੇ ਸੀ.ਐਸ.ਏ.ਟੀ.) ਦੀ ਤਿਆਰੀ ਲਈ ਪੰਜਾਬ ਦੇ ਸਾਰੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕਰਨਗੇ। ਇਸ ਕੋਰਸ ਦੀ ਮਿਆਦ 45 ਦਿਨ ਹੋਵੇਗੀ। ਸਪੀਕਰ ਨੇ ਦੱਸਿਆ ਕਿ ਦੋ ਦਿਨਾਂ ਵਿੱਚ ਸੂਬੇ ਭਰ ਦੇ 500 ਤੋਂ ਵੱਧ ਵਿਦਿਆਰਥੀਆਂ ਨੇ ਪੀ.ਸੀ.ਐਸ. (ਕਾਰਜਕਾਰੀ) ਪ੍ਰੀਖਿਆ ਦੀ ਤਿਆਰੀ ਲਈ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਵਿੱਚ ਦਾਖਲਾ ਲਿਆ ਹੈ। ਰਜਿਸਟ੍ਰੇਸ਼...
ਉੱਭਰਦੇ ਖਿਡਾਰੀਆਂ ਦਾ ਓਲੰਪਿਕ ਦਾ ਸੁਪਨਾ ਸਾਕਾਰ ਕਰਨਗੇ ਪੇਂਡੂ ਖੇਡ ਮੈਦਾਨ

ਉੱਭਰਦੇ ਖਿਡਾਰੀਆਂ ਦਾ ਓਲੰਪਿਕ ਦਾ ਸੁਪਨਾ ਸਾਕਾਰ ਕਰਨਗੇ ਪੇਂਡੂ ਖੇਡ ਮੈਦਾਨ

National, Politics, Punjab
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਭਰਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ 13,000 ਅਤਿ ਆਧੁਨਿਕ ਪੇਂਡੂ ਖੇਡ ਮੈਦਾਨ ਬਣਾਉਣ ਦੀ ਯੋਜਨਾ ਲਾਗੂ ਕੀਤੀ ਹੈ। ਇਸ ਬਾਬਤ ਜ਼ਿਆਦਾ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਪਿੰਡਾਂ ਵਿੱਚ 3073 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਸੌਂਦ ਨੇ ਕਿਹਾ ਕਿ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਓਵਰਆਲ ਵਿਕਾਸ ਲਈ ਇਸ ਤੋਂ ਪਹਿਲਾਂ ਕੋਈ ਸਾਰਥਕ ਕਦਮ ਨਹੀਂ ਚੁੱਕੇ ਗਏ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੇਂਡ ਖੇਤਰਾਂ ਵਿਚ ਖੇਡ ਮੈਦਾਨ ਬਣਾਉਣ ਨਾਲ ਖੇਡ ਸੱਭਿਆਚਾਰ ਪ੍ਰਫੁੱਲਤ ਹੋਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦਰ ਰੱਖਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ...
ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

National, Politics, Punjab
ਚੰਡੀਗੜ੍ਹ, 20 ਅਗਸਤ: ਪੰਜਾਬ ਪੁਲਿਸ ਵੱਲੋਂ ਉਨ੍ਹਾਂ ਕੈਂਪਾਂ ਦੀ ਜਾਂਚ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਥਿਤ ਤੌਰ 'ਤੇ ਸਰਕਾਰੀ ਯੋਜਨਾਵਾਂ ਦੇ ਨਾਮ 'ਤੇ ਵਿਅਕਤੀਆਂ ਦੀ ਨਿੱਜੀ ਜਾਣਕਾਰੀ ਇਕੱਠੀ ਕਰ ਰਹੇ ਹਨ। ਇਹ ਜਾਂਚ ਅਣਅਧਿਕਾਰਤ ਵਿਅਕਤੀਆਂ ਵੱਲੋਂ ਕੈਂਪ ਲਗਾ ਕੇ ਨਾਗਰਿਕਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰਨ ਸਬੰਧੀ ਮਿਲੀਆਂ ਸ਼ਿਕਾਇਤਾਂ ਉਪਰੰਤ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਵਿਅਕਤੀਆਂ ਦੇ ਨਿੱਜੀ ਡੇਟਾ ਚੋਰੀ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਬੈਂਕ ਧੋਖਾਧੜੀ ਦਾ ਸ਼ਿਕਾਰ ਬਣਾਇਆ ਜਾ ਸਕਦਾ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਫਾਰਮ ਭਰੇ ਜਾ ਰਹੇ ਹਨ। ਜ਼ਿਲ੍ਹਾ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਟੀਮਾਂ ਨੂੰ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਕਰਨ, ਕੈਂਪ ਲਗਾਉਣ ਵਾਲੀਆਂ ਕਥਿਤ ਥਾਵਾਂ ਦਾ ਦੌਰਾ ਕਰਨ ਅਤੇ ਕਾਨੂੰਨ ਅਨੁਸਾਰ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਨਿੱਜੀ ਡਾਟਾ, ਜਿਸ ਵਿੱਚ ਆਧਾਰ ਕਾਰਡ ਆਦਿ ਸ਼ਾਮਲ ਹਨ, ਅਣਅਧਿਕਾਰਤ ਵਿਅਕਤੀਆਂ ਨਾਲ ਸਾਂਝਾ ਨਾ ਕਰਨ ਅਤੇ ਸਰਕਾਰ...
ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

National, Politics, Punjab
ਚੰਡੀਗੜ੍ਹ, 20 ਅਗਸਤ: ਪੰਜਾਬ ਸਰਕਾਰ ਨੂੰ ਕੁਝ ਨਿੱਜੀ ਆਪਰੇਟਰਾਂ ਵੱਲੋਂ ਕਥਿਤ ਤੌਰ 'ਤੇ ਸਿਆਸੀ ਪਾਰਟੀਆਂ ਤਰਫੋਂ ਗੈਰ-ਕਾਨੂੰਨੀ ਤੌਰ 'ਤੇ ਸਥਾਨਕ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 (ਡੀ.ਪੀ.ਡੀ.ਪੀ. ਐਕਟ) ਤਹਿਤ ਸਹਿਮਤੀ ਤੋਂ ਬਿਨਾਂ ਨਿੱਜੀ ਜਾਣਕਾਰੀ ਇਕੱਤਰ ਕਰਨਾ ਜਾਂ ਵਰਤੋਂ ਕਰਨਾ ਸਜ਼ਾਯੋਗ ਅਪਰਾਧ ਹੈ। ਇਸ ਲਈ ਸਥਾਨਕ ਪੁਲਿਸ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਸਜ਼ਾਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਆਪਣੀ ਜਾਣਕਾਰੀ ਸਾਂਝੀ ਕਰਨ ਵਾਲੇ ਕਈ ਵਿਅਕਤੀਆਂ ਨੂੰ ਪੈਸਿਆਂ ਦੀ ਹੇਰਫੇਰ ਲਈ ਫ਼ੋਨ ਨੰਬਰਾਂ ਅਤੇ ਓ.ਟੀ.ਪੀ. ਦੀ ਦੁਰਵਰਤੋਂ ਵਰਗੇ ਮਾਮਲਿਆਂ ਸਮੇਤ ਘੁਟਾਲਿਆਂ ਅਤੇ ਬੈਂਕਿੰਗ ਧੋਖਾਧੜੀਆਂ ਦਾ ਸ਼ਿਕਾਰ ਬਣਾਇਆ ਗਿਆ ਹੈ। ਇਸ ਲਈ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਪਣੀ ਨਿੱਜੀ ਜਾਣਕਾਰੀ ਅਣਅਧਿਕਾਰਤ ਵਿਅਕਤੀਆਂ ...