Wednesday, March 18
Shadow

Politics

1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ 20 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਨਿਵਾਸੀ ਇੱਕ ਸ਼ਿਕਾਇਤਕਰਤਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ, ਗੁਰਜੀਤ ਸਿੰਘ ਅਤੇ ਉਸਦੀ ਪਤਨੀ ਵਿਰੁੱਧ ਸੋਹਾਣਾ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ। ਉਕਤ ਮੁਕੱਦਮੇ ਦੇ ਤਫਤੀਸ਼ੀ ਸਹਾਇਕ–ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਇਹ ਕੇਸ ਰੱਦ ਕਰਨ ਬਦਲੇ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ, ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ ਇਸ ਉਦੇਸ਼ ਲਈ 1.55 ਲੱਖ ਰੁਪਏ ਰਿਸ਼ਵਤ ਵਜ...
ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

Politics, Punjab
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ  ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗ ਕੀਤੀ। ਦੋਵਾਂ ਯੂਨੀਅਨਾਂ ਦੇ ਨੁਮਾਇੰਦਿਆਂ ਸੂਬਾ ਪ੍ਰਧਾਨ ਸ੍ਰੀ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ੍ਰੀ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਜਸਪਾਲ ਸਿੰਘ ਬਾਜਵਾ ਅਤੇ ਹੋਰਾਂ ਨਾਲ ਹੋਈ ਇਸ ਮੀਟਿੰਗ ਦੌਰਾਨ, ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਿਭਾਗ ਸ੍ਰੀ ਵਰੁਣ ਰੂਜ਼ਮ, ਮੈਨੇਜ਼ਿੰਗ ਡਾਇਰੈਕਟਰ ਪੀ.ਆਰ.ਟੀ.ਸੀ ਸ੍ਰੀ ਬੀ.ਐਸ. ਸ਼ੇਰਗਿੱਲ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਰਾਜੀਵ ਕੁਮਾਰ ਗੁਪਤਾ, ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ। ਟਰਾਂਸਪੋਰਟ ਮੰਤਰੀ ਨੇ ਯੂਨੀਅਨਾਂ ਮੈਂਬਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ। ...
ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ

ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ

Politics, Punjab
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਉੱਚ-ਪੱਧਰੀ ਵੀਡੀਓ ਕਾਨਫਰੰਸਿੰਗ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ ਡਰੇਨੇਜ ਵਿਭਾਗ ਦੇ ਸਾਰੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਅਤੇ ਸੁਪਰਡੈਂਟ ਇੰਜੀਨੀਅਰ (ਐਸ.ਈ.) ਸ਼ਾਮਲ ਹੋਏ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨਾਲ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ ਵੀ ਹਾਜ਼ਰ ਸਨ। ਵਿਸਥਾਰਤ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਦਰਿਆਵਾਂ ਦੇ ਕੰਢਿਆਂ 'ਤੇ ਦਿਨ-ਰਾਤ ਨਿਰੰਤਰ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਉੱਪਰਲੇ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ, ਇਸ ਲਈ ਹੜ੍ਹਾਂ ਦੀ ਸਥਿਤੀ ਬਾਰੇ ਚੌਕਸੀ ਵ...
ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

Crime, National, Politics, Punjab
ਚੰਡੀਗੜ੍ਹ, 19 ਅਗਸਤ: ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨ ਬਾਅਦ, ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇਸੇ ਮਾਡਿਊਲ ਦੇ ਦੋ ਹੋਰ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡਗ੍ਰਨੇਡ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਵਜੀਤ ਅਤੇ ਜੈਕਸਨ ਵਜੋਂ ਹੋਈ ਹੈ, ਦੋਵੇਂ ਨਕੋਦਰ ਦੇ ਸ਼ੰਕਰ ਦੇ ਰਹਿਣ ਵਾਲੇ ਹਨ। ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਬੀ.ਕੇ.ਆਈ. ਮਾਡਿਊਲ ਦੇ ਪੰਜ ਕਾਰਕੰੁਨਾਂ, ਜਿਨ੍ਹਾਂ ਵਿੱਚ ਰਿਤਿਕ ਨਰੋਲੀਆ ਅਤੇ ਸੋਨੂੰ ਕੁਮਾਰ ਉਰਫ਼ ਕਾਲੀ ਸ਼ਾਮਲ ਹਨ ਸਮੇਤ ਤਿੰਨ ਜੁਵਿਨਾਈਲ (ਨਾਬਾਲਗ) ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡ-ਗ੍ਰਨੇਡ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧਾਂ ’ਤੇ ਤੇਜ਼ੀ ਨਾਲ ਕਾਰ...
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦਾ 83ਵਾਂ ਜਨਮ ਦਿਨ ਮਨਾਇਆ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦਾ 83ਵਾਂ ਜਨਮ ਦਿਨ ਮਨਾਇਆ

National, Politics, Punjab
ਮਾਨਸਾ, 19 ਅਗਸਤ: ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਉੱਘੇ ਨਾਟਕਕਾਰ  ਪ੍ਰੋ. ਅਜਮੇਰ ਸਿੰਘ ਔਲਖ ਦੇ 83ਵੇਂ ਜਨਮ ਦਿਨ ਨੂੰ ਸਮਰਪਿਤ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਇੰਚਾਰਜ ਪ੍ਰਿੰਸੀਪਲ ਜਸਕਰਨ ਸਿੰਘ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਇਕੱਤਰਤਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਅਤੇ ਖੋਜ ਅਫ਼ਸਰ ਕਵੀ ਗੁਰਪ੍ਰੀਤ ਨੇ ਸਭ ਨੂੰ ਜੀ ਆਇਆਂ  ਆਖਦਿਆਂ ਕਿਹਾ ਕਿ ਪ੍ਰੋ. ਅਜਮੇਰ ਸਿੰਘ ਔਲਖ ਪੰਜਾਬੀ ਦੇ ਅਜਿਹੇ ਨਾਟਕਕਾਰ ਹੋਏ ਨੇ ਜਿੰਨ੍ਹਾਂ ਨੇ ਆਪਣੇ ਨਾਟਕਾਂ ਰਾਹੀਂ ਕਿਰਤੀਆਂ ਅਤੇ ਨਿਮਨ ਕਿਸਾਨੀ ਦੀ ਬਾਤ ਪਾਈ ਹੈ। ਉਨ੍ਹਾਂ ਕਿਹਾ ਕਿ ਸੌਖੀ, ਸਹਿਜ ਭਾਸ਼ਾ ਅਤੇ ਸਾਦੇ ਰੰਗਮੰਚ ਨਾਲ ਲੋਕਾਂ ਦੇ ਦੁੱਖਾਂ ਸੁਖਾਂ ਦੀ ਗੱਲ ਕਰਨ ਵਾਲੇ  ਨਾਟਕਕਾਰ ਔਲਖ ਸਦਾ ਲੋਕਾਂ ਦੇ ਦਿਲਾਂ ਵਿਚ ਵਸਦੇ ਰਹਿਣਗੇ। ਇਸ ਮੌਕੇ ਪ੍ਰੋ. ਸੁਖਦੀਪ ਸਿੰਘ, ਪ੍ਰੋ. ਸੁਪਨਦੀਪ ਕੌਰ, ਪ੍ਰੋ. ਸੀਮਾ ਜਿੰਦਲ, ਪ੍ਰੋ. ਅਜਮੀਤ ਔਲਖ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਕੁਲਦੀਪ ਵੜੈਚ ਨੇ ਨਾਟਕਕਾਰ ਅਜਮੇਰ ਸਿੰਘ ਔਲਖ ਦੇ ਜੀਵਨ ਅਤੇ ਰਚਨਾ ਬਾਰੇ ...

ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨਾਲ ਮੀਟਿੰਗ

National, Politics, Punjab
ਫ਼ਿਰੋਜ਼ਪੁਰ, 19 ਅਗਸਤ : ਖਰੀਫ ਸੀਜ਼ਨ 2025-26 ਦੌਰਾਨ ਜ਼ਿਲ੍ਹੇ 'ਚ ਝੋਨੇ ਦੀ ਆਮਦ/ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਝੋਨੇ ਦੀ ਆਮਦ ਤੇ ਖ਼ਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮਾਂ 'ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ 'ਚ ਝੋਨਾ ਪੂਰੀ ਤਰ੍ਹਾਂ ਸਕਾ ਕੇ ਲਿਆਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਖ਼ਰੀਦ ਪ੍ਰਕਿਰਿਆ ਸੁਚਾਰੂ ਹੋਵੇਗੀ ਸਗੋਂ ਮਿਆਰ ਅਨੁਸਾਰ ਖ਼ਰੀਦ ਵੀ ਯਕੀਨੀ ਬਣੇਗੀ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਲਗਭਗ 11.26 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਨਿਰਧਾਰਿਤ ਹੈ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2369 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 209 ਰਾਈਸ ਮਿੱਲਾਂ ਹਨ ਅਤੇ 127 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਮੀਟ...
ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ

National, Politics, Punjab
ਗੁਰਦਾਸਪੁਰ, 19 ਅਗਸਤ (        ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ, ਗੁਰਦਾਸਪੁਰ, ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਅਮਰੀਕ ਸਿੰਘ, ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਸਮੂਹ ਸਕੱਤਰ ਮਾਰਕਿਟ ਕਮੇਟੀ  ਜ਼ਿਲ੍ਹੇ ਦੇ ਸਮੂਹ ਆੜ੍ਹਤੀਆ  ਐਸੋਸੀਏਸ਼ਨ ਦੇ ਪ੍ਰਧਾਨ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖ਼ਰੀਦ ਲਈ ਤਿਆਰੀਆਂ ਹੁਣ ਤੋਂ ਹੀ ਅਰੰਭ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੀਆਂ ਮੰਡੀਆਂ ਦੀ ਸਾਫ਼-ਸਫ਼ਾਈ, ਮ...
69ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ

69ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ

National, Politics, Punjab
ਬਰਨਾਲਾ, 19 ਅਗਸਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ 69ਵੀਆਂ ਗਰਮ ਰੁੱਤ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅੱਜ ਬਰਨਾਲਾ ਦੇ ਵੱਖ–ਵੱਖ ਸਕੂਲਾਂ ਵਿੱਚ ਸ਼ੁਰੂ ਹੋ ਗਈਆਂ ਹਨ। ਖੇਡਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਨੇ ਕੀਤਾ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਜਿੱਥੇ ਵਿਅਕਤੀ ਸਰੀਰਕ ਤੌਰ ‘ਤੇ ਤੰਦਰੁਸਤ ਰਹਿੰਦਾ ਹੈ, ਉੱਥੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣਦਾ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਪਹੁੰਚੇ ਡੀਈਓ ਸੁਨੀਤਇੰਦਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਲੜਕੀਆਂ ਦੇ ਕਰਵਾਏ ਗਏ ਵੱਖ–ਵੱਖ ਖੇਡ ਮੁਕਾਬਲਿਆਂ ਵਿੱਚੋਂ ਵਾਲੀਬਾਲ ਅੰਡਰ 14 ਸਾਲ ਵਿੱਚ ਸਸਸਸ ਬਡਬਰ, ਸਹਸ ਅਸਪਾਲ ਕਲਾਂ ਤੇ ਸਸਸਸ ਪੱਖੋ ਕਲਾਂ, ਅੰਡਰ 17 ਸਾ...
ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ

ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ

National, Politics, Punjab
ਹੁਸ਼ਿਆਰਪੁਰ, 19 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਿਆਰੀਆਂ ਅਤੇ ਇਸ ਦੇ ਵਿਗਿਆਨਕ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਬਲਾਕ ਪੱਧਰ 'ਤੇ ਉਪਲਬੱਧ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਸਥਿਤੀ, ਕਿਸਾਨਾਂ ਨੂੰ ਹੁਣ ਤੱਕ ਦਿੱਤੀਆਂ ਗਈਆਂ ਸਬਸਿਡੀ ਵਾਲੀਆਂ ਮਸ਼ੀਨਾਂ, ਉਨ੍ਹਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਉਦਯੋਗਿਕ ਇਕਾਈਆਂ ਦੁਆਰਾ ਖਪਤ ਕੀਤੀ ਜਾਂਦੀ ਪਰਾਲੀ ਦੇ ਪ੍ਰਬੰਧਨ ਲਈ ਯੋਜਨਾਵਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 3063 ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਉਪਲਬੱਧ ਕਰਵਾਈਆਂ ਗਈਆਂ ਹਨ, ਜਦੋਂ ਕਿ ਮੌਜੂਦਾ ਸਾਲ ਵਿਚ ਹੁਣ ਤੱਕ 156 ਮਸ਼ੀਨਾਂ ਕਿਸਾਨਾਂ ਵੱਲੋਂ ਖ਼ੁਦ ਖ਼ਰੀਦੀਆਂ ਗਈਆਂ ਹਨ। ਇਨ੍ਹਾਂ ਵਿਚ ਇਨ-ਸੀਟੂ ਮਸ਼ੀਨਾਂ (ਖੇਤ ਵਿਚ ਹੀ ਪਰਾਲੀ ਦੇ ਪ੍ਰਬੰਧਨ ਲਈ) ਅਤੇ ਐਕਸ-ਸੀਟੂ ਬੇਲਰ ਮਸ਼ੀਨਾਂ (ਪਰਾਲੀ ਦੇ ਬੰਡਲ ਬਣਾਉਣ ਅਤੇ ਉਦਯੋਗਿਕ ਇਕਾਈਆਂ ਵਿਚ ਖਪਤ ਲਈ) ਸ਼ਾਮਲ ਹਨ। ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

National, Politics, Punjab
ਚੰਡੀਗੜ੍ਹ, 18 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਅਤੇ ਮੰਗਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਚੂਅਲ ਇੰਪਲਾਈਜ਼ ਯੂਨੀਅਨ, ਪੰਜਾਬ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਹੋਮਿਓਪੈਥਿਕ ਮੈਡੀਕਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗਾਂ ਕੀਤੀਆਂ। ਪੀ.ਐਸ.ਪੀ.ਸੀ.ਐਲ ਗੈਸਟ ਹਾਊਸ ਵਿਖੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਟੂਅਲ ਇੰਪਲਾਈਜ਼ ਯੂਨੀਅਨ ਨਾਲ ਹੋਈ ਮੀਟਿੰਗ ਦੌਰਾਨ, ਵਿੱਤ ਮੰਤਰੀ ਚੀਮਾ ਨਾਲ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਏ.ਕੇ. ਸਿਨਹਾ ਸ਼ਾਮਲ ਹੋਏ। ਵਿੱਤ ਮੰਤਰੀ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮੰਗਾਂ ਸੰਬੰਧੀ ਇੱਕ ਪ੍ਰ...