Wednesday, March 18
Shadow

Politics

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ: ਸੌਂਦ

National, Politics, Punjab
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਮਨਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਵਿਖੇ ਪ੍ਰਸ਼ਾਸ਼ਨਿਕ ਅਤੇ ਹੋਰ ਅਹਿਮ ਸਖਸ਼ੀਅਤਾਂ ਨਾਲ ਮੀਟਿੰਗਾਂ ਮੁਕੰਮਲ ਕਰ ਲਈਆਂ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਸਮਾਗਮਾਂ ਦੀ ਯੋਜਨਾਬੰਦੀ ਅਤੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਨਾਮਜ਼ਦ ਕੀਤਾ ਹੈ। ਤਰੁਨਪ੍ਰੀਤ ਸਿੰਘ ਸੌਂਦ ਤੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਬੰਧਤ ਜ਼ਿਲ੍ਹਿਆਂ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਰਕ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅਹਿਮ ਬੈਠਕਾਂ ਕੀਤੀ...
ਬਜ਼ੁਰਗਾਂ ਦੀ ਇੱਜ਼ਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ – ਡਾ. ਬਲਜੀਤ ਕੌਰ

ਬਜ਼ੁਰਗਾਂ ਦੀ ਇੱਜ਼ਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ – ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 18 ਅਗਸਤ: ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗਾਂ ਦੀ ਭਲਾਈ ਅਤੇ ਸੰਪਤੀ ਦੀ ਰੱਖਿਆ ਲਈ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਐਕਟ, 2007 ਲਾਗੂ ਕੀਤਾ ਗਿਆ ਹੈ। ਜੇਕਰ ਕੋਈ ਵੀ ਵਿਅਕਤੀ ਬਜ਼ੁਰਗਾਂ ਪ੍ਰਤੀ ਦੁਰਵਿਹਾਰ ਜਾਂ ਮਾਰਕੁਟਾਈ ਕਰਦਾ ਹੈ ਜਾਂ ਬੱਚੇ ਆਪਣੇ ਮਾਤਾ-ਪਿਤਾ ਭਾਵ ਬਜ਼ੁਰਗਾਂ ਦੀ ਜਾਇਦਾਦ ਹੜੱਪਣ ਦੀ ਕੋਸ਼ਿਸ ਕਰਦੇ ਹਨ ਤਾਂ ਅਜਿਹੇ ਦੋਸ਼ੀਆਂ ਖ਼ਿਲਾਫ਼ ਇਸ ਐਕਟ ਤਹਿਤ ਕਾਨੂੰਨੀ ਕਾਰਵਾਈ ਅਤੇ ਸਜ਼ਾ ਦਾ ਉਪਬੰਧ ਹੈ, ਤਾਂ ਜੋ ਬਜ਼ੁਰਗਾਂ ਦਾ ਸਨਮਾਨ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਖੰਨਾ ਸ਼ਹਿਰ ਦੇ ਰਹਿਣ ਵਾਲੇ ਸੀਨੀਅਰ ਸਿਟੀਜ਼ਨ ਅਵਿਨਾਸ ਚੰਦਰ ਖੰਨਾ ਵੱਲੋਂ ਆਪਣੇ ਪੁੱਤਰ ਅਤੇ ਨੂੰਹ ਵਿਰੁੱਧ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਦਿੱਤੀ ਗਈ ਸ਼ਿਕਾਇਤ ਤੇ ਤੁਰੰਤ ਨੋਟਿਸ ਲੈਂਦਿਆਂ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਵਿਭਾਗੀ ਅਧਿਕਾਰੀਆਂ ਨੂੰ ...
ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

National, Politics, Punjab
ਚੰਡੀਗੜ੍ਹ, 18 ਅਗਸਤ: ਸੂਬੇ ਵਿੱਚ ਉਚੇਰੀ ਸਿੱਖਿਆ ਲਈ ਵੱਡੀ ਰਾਹਤ ਦਿੰਦਿਆਂ ਭਾਰਤ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਨਿਰਵਿਘਨ ਸਿੱਖਿਆ ਨੂੰ ਯਕੀਨੀ ਬਣਾਏਗਾ। ਸਰਕਾਰੀ ਕਾਲਜਾਂ ਵਿੱਚ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਵਿੱਚ ਉਚੇਰੀ ਸਿੱਖਿਆ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਹ ਫ਼ੈਸਲਾ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਏਗਾ। ਜ਼ਿਕਰਯੋਗ ਹੈ ਕਿ 14 ਜੁਲਾਈ, 2025 ਨੂੰ ਸੁਪਰੀਮ ਕੋਰਟ  ਨੇ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਸੀ। ਪੰਜਾਬ ਸ...
ਬਿਜਲੀ ਮੰਤਰੀ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ

ਬਿਜਲੀ ਮੰਤਰੀ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ

National, Politics, Punjab
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ। ਯੂਨੀਅਨ ਆਗੂਆਂ ਨੇ ਇਸ ਮੌਕੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਤਨਖ਼ਾਹਾਂ ਵਿੱਚ ਕੀਤੇ ਗਏ 10 ਫ਼ੀਸਦੀ ਵਾਧੇ ਲਈ ਸੂਬਾ ਸਰਕਾਰ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹਨਾਂ ਦੀਆਂ ਸਾਰੀਆਂ ਮੰਗਾਂ ਦਾ ਨਿਪਟਾਰਾ ਜਲਦ ਕਰ ਦਿੱਤਾ ਜਾਵੇਗਾ। ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ ਵੀ ਹਾਜ਼ਰ ਸਨ।...
ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਨਵੀਨੀਕਰਨ ਲਈ ਯਤਨਸ਼ੀਲ-ਵਿਧਾਇਕ ਬੁੱਧ ਰਾਮ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਨਵੀਨੀਕਰਨ ਲਈ ਯਤਨਸ਼ੀਲ-ਵਿਧਾਇਕ ਬੁੱਧ ਰਾਮ

National, Politics, Punjab
ਬੁਢਲਾਡਾ/ਮਾਨਸਾ, 18 ਅਗਸਤ:           ਪੰਜਾਬ ਅੰਦਰ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਸਕੂਲਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਕੀਤਾ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਗਾਦੜ ਪੱਤੀ ਬੋਹਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਨਵੇਂ ਕਮਰੇ ਦੀ ਉਸਾਰੀ ਦੀ ਨੀਂਹ ਰੱਖਣ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ।           ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਹਾਲ ਹੀ ਵਿਚ ਸਿੱਖਿਆ ਕਰਾਂਤੀ ਮੁਹਿੰਮ ਜ਼ਰੀਏ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਹਨ ਜਿਸ ਨੂੰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਦੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।           ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹੈ ਕਿ ਸਿੱਖਿਆ ਹਰ ਘਰ ਤੱਕ ਪਹੁੰਚੇ ਅਤੇ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ ਤਾਂ ਜੋ ਹਰ ਬੱਚੇ ਦਾ ਭਵਿੱਖ ਸੁਰੱਖਿਅਤ ਹੋ ਸਕੇ ਅਤੇ ਦੇਸ਼ ਤਰੱ...

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ

National, Politics, Punjab
ਕਲਾਨੌਰ/ਗੁਰਦਾਸਪੁਰ, 18 ਅਗਸਤ (           ) - ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਨਵ-ਨਿਯੁਕਤ ਚੇਅਰਮੈਨ ਜੋਬਨ ਰੰਧਾਵਾ, ਐੱਸ.ਡੀ.ਐੱਮ. ਜਯੋਤਸਨਾ ਸਿੰਘ, ਜਲ ਸਪਲਾਈ ਵਿਭਾਗ ਦੇ ਚੀਫ਼ ਇੰਜੀ: ਰਾਜੇਸ਼ ਦੂਬੇ, ਐੱਸ.ਈ. ਨਰਿੰਦਰ ਸਿੰਘ, ਐਕਸੀਅਨ ਵਿਜੇ ਕੁਮਾਰ, ਐਕਸੀਅਨ ਧਾਲੀਵਾਲ, ਐੱਸ.ਡੀ.ਓ. ਕੰਵਰਜੀਤ ਸਿੰਘ ਰੱਤੜਾ, ਐੱਸ.ਡੀ.ਓ. ਰਾਹੁਲ ਅਤੇ ਤਹਿਸੀਲਦਾਰ ਰਜਿੰਦਰ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ। ਇਨ੍ਹਾਂ ਦੋਵਾਂ ਜਲ ਸਪਲਾਈ ਸਕੀਮਾਂ ਨੂੰ ਲੋਕ ਅਰਪਣ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸ...
ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਰਹੀ ਹੈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ

ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਰਹੀ ਹੈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ

National, Politics, Punjab
ਅਬੋਹਰ, ਫਾਜ਼ਿਲਕਾ 18 ਅਗਸਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਰਹੀ ਹੈ। ਇਸ ਮੁਹਿੰਮ ਤਹਿਤ ਯੋਗਾ ਰਾਹੀਂ ਅਨੇਕਾਂ ਲੋਕਾਂ ਨੂੰ ਬਿਮਾਰੀਆਂ ਤੋਂ ਰਾਹਤ ਦਿਵਾਈ ਹੈ। ਇਸ ਮੁਹਿੰਮ ਦੀ ਖਾਸ ਵਿਸ਼ੇਸ਼ਤਾ ਹੈ ਕਿ ਇਕ ਤਾਂ ਪੰਜਾਬ ਸਰਕਾਰ ਵੱਲੋਂ ਮੁਫਤ ਕਰਵਾਈ ਜਾ ਰਹੀ ਹੈ ਦੂਜਾ ਸਾਡੇ ਘਰਾਂ ਦੇ ਨੇੜੇ ਹੀ ਯੋਗਾ ਟੇ੍ਰਨਰਾਂ ਵੱਲੋਂ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਅੰਦਰ 280 ਥਾਵਾਂ *ਤੇ ਟੇ੍ਰਨਰਾਂ ਵੱਲੋਂ ਯੋਗਾ ਰਾਹੀਂ ਲੋਕਾਂ ਨੂੰ ਬਿਮਾਰੀਆਂ ਤੋਂ ਮੁਕਤ ਰਖਿਆ ਜਾ ਰਿਹਾ ਹੈ। ਸਵੇਰੇ ਸ਼ਾਮ ਕਲਾਸਾਂ ਲਗਾ ਕੇ ਵੱਖ—ਵੱਖ ਯੋਗ ਅਭਿਆਸਾਂ ਨਾਲ ਲੋਕਾਂ ਨੂੰ ਲੰਬੇ ਸਮੇਂ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲਿਆ ਹੈ। ਯੋਗਾ ਟੇ੍ਰਨਰ ਪੂਨਮ ਦੱਸਦੇ ਹਨ ਕਿ ਉਹ ਰੋਜਾਨਾਂ 6 ਯੋਗ ਕਲਾਸਾਂ ਲੈ ਰਹੇ ਹਨ ਜਿਸ ਵਿਚ 3 ਸਵੇਰੇ ਤੇ 3 ਸ਼ਾਮ ਨੂੰ ਹਨ। ਉਹ ਆਖਦੇ ਹਨ ਕਿ 150 ਤੋਂ 200 ਲੋਕਾਂ ਨੂੰ ਉਹ ਰੋਜਾਨਾ ਯੋਗ ਸਿਖਾ ਰਹੇ ਹਨ। ਉਨ੍...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਜਨਮ ਅਸ਼ਟਮੀ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਜਨਮ ਅਸ਼ਟਮੀ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ

National, Politics, Punjab
ਹੁਸ਼ਿਆਰਪੁਰ, 18 ਅਗਸਤ: ਜਨਮ ਅਸ਼ਟਮੀ ਦੇ ਸ਼ੁਭ ਮੌਕੇ 'ਤੇ ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਜਾ ਕੇ ਭਗਵਾਨ ਕ੍ਰਿਸ਼ਨ ਦੇ ਚਰਨਾਂ ਵਿਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਾਸੀਆਂ ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਨਮ ਅਸ਼ਟਮੀ ਦਾ ਤਿਉਹਾਰ ਸਾਨੂੰ ਧਰਮ, ਨੈਤਿਕਤਾ ਅਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਬੁਰਾਈ ਉੱਤੇ ਨੇਕੀ ਦੀ ਜਿੱਤ ਅਤੇ ਸਮਾਜ ਨੂੰ ਇਕ ਨਵੀਂ ਦਿਸ਼ਾ ਦੇਣ ਲਈ ਕੰਮ ਕੀਤਾ। ਇਸ ਤਿਉਹਾਰ ਰਾਹੀਂ ਸਾਨੂੰ ਸਮਾਜ ਵਿਚ ਭਾਈਚਾਰਾ, ਆਪਸੀ ਪਿਆਰ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ, ਸੜਕਾਂ, ਪਾਣੀ ਅਤੇ ਰੁਜ਼ਗਾਰ ਦੇ ਖੇਤਰਾਂ ਵਿਚ ਵਿਕਾਸ ਕਾਰਜ ਪਹਿਲ ਦੇ ਆਧਾਰ ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਅਗਸਤ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਅਗਸਤ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

National, Politics, Punjab
ਸ੍ਰੀ ਮੁਕਤਸਰ ਸਾਹਿਬ, 18 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ 2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ  ਦੀ 25 ਅਸਾਮੀਆਂ ਲਈ  ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 12 ਵੀ ਪਾਸ , ਉਮਰ 18 ਤੋਂ 30 ਸਾਲ ਦੇ ਲੜਕੇ ਅਤੇ ਲੜਕੀਆਂ ਕੈਂਪ ਵਿੱਚ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਕੋਲ ਆਪਣਾ ਮੋਬਾਇਲ ਅਤੇ ਮੋਟਰਸਾਈਕਲ ਹੋਣਾ ਜਰੂਰੀ ਹੈ। ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜ਼ਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ  ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।...
ਸਪੀਕਰ ਸ. ਸੰਧਵਾਂ ਵੱਲੋਂ ਜਨਮ ਅਸ਼ਟਮੀ ਦੀਆਂ ਵਧਾਈਆਂ

ਸਪੀਕਰ ਸ. ਸੰਧਵਾਂ ਵੱਲੋਂ ਜਨਮ ਅਸ਼ਟਮੀ ਦੀਆਂ ਵਧਾਈਆਂ

National, Politics, Punjab
ਕੋਟਕਪੂਰਾ 17 ਅਗਸਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਅਤੇ ਉਪਦੇਸ਼ ਸਮਾਜ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇ ਹਨ। ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਅਤੇ ਲੋਕਾਂ ਨੂੰ ਸੱਚਾਈ, ਨਿਸ਼ਕਾਮ ਭਾਵਨਾ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਸ. ਸੰਧਵਾਂ ਕੱਲ੍ਹ ਦੇਰ ਰਾਤ ਕੋਟਕਪੂਰਾ ਦੇ ਵੱਖ-ਵੱਖ ਮੰਦਰਾਂ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਨੇ ਹਮੇਸ਼ਾਂ ਅਧਰਮ ਦੇ ਖ਼ਾਤਮੇ ਅਤੇ ਧਰਮ ਦੀ ਸਥਾਪਨਾ ਲਈ ਮਨੁੱਖਤਾ ਨੂੰ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਸਾਨੂੰ ਉਨ੍ਹਾਂ ਦੇ ਦਰਸਾਏ ਰਾਹ ‘ਤੇ ਤੁਰਨ ਦੀ ਲੋੜ ਹੈ ਤਾਂ ਜੋ ਸਮਾਜ ਵਿਚ ਪੈਦਾ ਹੋ ਰਹੀਆਂ ਬੁਰਾਈਆਂ ਨੂੰ ਦੂਰ ਕਰਕੇ ਪਿਆਰ, ਸੱਚਾਈ ਅਤੇ ਇਨਸਾਫ਼ ਦਾ ਮਾਹੌਲ ਬਣਾਇਆ ਜਾ ਸਕੇ। ਸਪੀਕਰ ਸ. ਸੰਧਵਾਂ ਨੇ ਅੱਗੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸਿਰਫ ਰਾਜਨੀਤਕ ...