Wednesday, September 30
Shadow

Politics

ਲੋਕਾ ਲਈ ਖੜੀ ਹੈ ਪੰਜਾਬ ਸਰਕਾਰ, ਪਾਣੀ ਉਤਰਨ ਤੋਂ ਬਾਅਦ ਕੀਤੀ ਜਾਵੇਗੀ ਨੁਕਸਾਨ ਦੀ ਭਰਪਾਈ—ਜਗਦੀਪ ਕੰਬੋਜ਼ ਗੋਲਡੀ

ਲੋਕਾ ਲਈ ਖੜੀ ਹੈ ਪੰਜਾਬ ਸਰਕਾਰ, ਪਾਣੀ ਉਤਰਨ ਤੋਂ ਬਾਅਦ ਕੀਤੀ ਜਾਵੇਗੀ ਨੁਕਸਾਨ ਦੀ ਭਰਪਾਈ—ਜਗਦੀਪ ਕੰਬੋਜ਼ ਗੋਲਡੀ

National, Politics, Punjab
ਜਲਾਲਾਬਾਦ 7 ਸਤੰਬਰ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਉਹ ਖੁਦ ਤੇ ਉਨ੍ਹਾਂ ਦੀ ਟੀਮ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕਰਕੇ ਲੋਕਾਂ ਲਈ ਰਾਸ਼ਨ ਸਮੱਗਰੀ ਤੇ ਪਸ਼ੂਆਂ ਲਈ ਫੀਡ ਦੀ ਵੰਡ ਕਰ ਰਹੇ ਹਨ, ਕਿਸੇ ਵੀ ਪਿੰਡ ਵਾਸੀ ਨੂੰ ਇਸ ਮੁਸ਼ਕਿਲ ਸਮੇਂ ਵਿਚ ਰਾਹਤ ਸਮੱਗਰੀ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਪਿੰਡ ਢੰਡੀ ਕਦੀਮ, ਢਾਣੀ ਨੱਥਾ ਸਿੰਘ ਤੇ ਫੂਲਾ ਸਿੰਘ ਵਿਖੇ ਲੋਕਾਂ ਲਈ ਰਾਸ਼ਨ ਸਮੱਗਰੀ ਤੇ ਪਸੂਆਂ ਲਈ ਫੀਡ ਦੀ ਵੰਡ ਕਰਵਾਈ। ਵਿਧਾਇਕ ਸ੍ਰੀ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੁਦਰਤੀ ਆਪਦਾ ਸਮੇਂ ਲੋਕਾਂ ਦੇ ਨਾਲ ਖੜੀ ਹੈ ਤੇ ਔਖੇ ਸਮੇਂ ਨੁੰ ਰਲ ਮਿਲ ਕੇ ਨਜਿਠਣ ਲਈ ਲਗਾਤਾਰ ਪ੍ਰਬੰਧ ਕਰ ਰਹੀ ਹੈ ਤੇ ਪੱਕੇ ਹਲਾਂ ਲਈ ਯੋਜਨਾਵਾਂ ਘੜ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਕਰਕੇ ਪਿੰਡਾਂ ਵਾਸੀਆਂ ਦੀਆਂ ਫਸਲਾਂ ਤੇ ਮਕਾਨਾਂ ਦਾ ਜ਼ੋ ਨੁਕਸਾਨ ਹੋਇਆ ਹੈ, ਪਾਣੀ ਉਤਰਨ ਤੋਂ ਬਾਅਦ ਗਿਰਦਾਵਰੀ ਕਰਵਾ ਕੇ ਉਸਦੀ ਭਰਪਾਈ ਕਰਵਾਈ ਜਾਵੇਗੀ। ਉਨ੍ਹਾਂ ਹੌਸਲਾਅਫਜਾਈ ਕਰਦਿਆਂ ਕਿਹਾ ਕਿ ਸਰਹੱਦੀ ਪਿੰਡਾਂ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਵੱਖ ਵੱਖ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਵੱਖ ਵੱਖ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜਾ

National, Politics, Punjab
ਫਿਰੋਜ਼ਪੁਰ 7 ਸਤੰਬਰ () ਜਿਲ੍ਹੇ ਵਿੱਚ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਥਿਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸਐਸਪੀ ਭੁਪਿੰਦਰ ਸਿੰਘ ਵੱਲੋਂ ਪਿੰਡ ਦੋਨਾਂ ਤੇਲੂਮਲ, ਹਬੀਬ ਵਾਲਾ, ਬਾਰੇ ਕੇ, ਗੱਟੀ ਰਾਜੋ ਕੇ, ਜਲੋ ਕੇ ਸਮੇਤ ਹੁਸੈਨੀ ਵਾਲਾ ਸ਼ਹੀਦੀ ਸਮਾਰਕ ਦਾ ਦੋਰਾ ਕੀਤਾ ਗਿਆ| ਇਸ ਦੌਰਾਨ ਜਿੱਥੇ ਉਹਨਾਂ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਪਾਣੀ ਦੇ ਪੱਧਰ ਦੀ ਤਾਜਾ ਸਥਿਤੀ ਦਾ ਜਾਇਜ਼ਾ ਲਿਆ ਗਿਆ ਉੱਥੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜਾ ਲਿਆ| ‎ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਉਹਨਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਲੋਕਾਂ ਦਾ ਹਾਲ ਚਾਲ ਜਾਣਨ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ|ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲਗਾਤਾਰ ਰਾਹਤ ਕਾਰਜ ਜਾਰੀ ਹਨ| ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਮੈਡੀਕਲ ਕੈਂਪ ਲੱਗੇ ਹੋਏ ਹਨ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਵੀ ਪਸ਼ੂਆਂ ਦੀ ਦੇਖਭਾਲ ਲਈ ਕੈਂਪ ਲਗਾਏ ਹੋਏ ਹਨ| ਵੱਖ-ਵੱਖ ਟੀਮਾਂ ਰਾਹੀ ਲੋਕਾਂ ਤੱਕ ਰਾਸ਼ਨ ਪਾਣੀ ਦੀ ਸਮਗਰੀ ਪਹੁੰਚਉ...
ਹੜ ਪ੍ਰਭਾਵਿਤ ਇਲਾਕੇ ਵਿੱਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵੰਡਿਆ ਪਸੂਆਂ ਵਾਸਤੇ ਚਾਰਾ ਤੇ ਲੋੜਵੰਦਾਂ ਵਾਸਤੇ ਰਾਸ਼ਨ

ਹੜ ਪ੍ਰਭਾਵਿਤ ਇਲਾਕੇ ਵਿੱਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵੰਡਿਆ ਪਸੂਆਂ ਵਾਸਤੇ ਚਾਰਾ ਤੇ ਲੋੜਵੰਦਾਂ ਵਾਸਤੇ ਰਾਸ਼ਨ

National, Politics, Punjab
ਖਡੂਰ ਸਾਹਿਬ, 07 ਸਤੰਬਰ ਹਲਕਾ ਖਡੂਰ ਸਾਹਿਬ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਕਰਮੂਵਾਲਾ ਵਿਖੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਪਸੂਆਂ ਵਾਸਤੇ ਚਾਰਾ ਅਤੇ ਗਰੀਬ ਪਰਿਵਾਰਾਂ ਵਾਸਤੇ ਰਾਸ਼ਨ ਪਹੁੰਚਾ ਕੇ ਸਹਾਇਤਾ  ਕੀਤੀ ਹੈ। ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਦੀਆਂ ਬਹੁਤ ਸਾਰੀਆਂ ਜਮੀਨਾਂ ਹੜ ਦੀ ਮਾਰ ਹੇਠ ਆ ਚੁੱਕੀਆਂ ਹਨ, ਜਿਸ ਕਾਰਨ ਪਸ਼ੂਆਂ ਦਾ ਚਾਰਾ ਖਤਮ ਹੋ ਗਿਆ ਹੈ ਅਤੇ ਲੋਕਾਂ ਨੂੰ ਪਸ਼ੂਆਂ ਦਾ ਪੇਟ ਭਰਨ ਵਾਸਤੇ ਚਾਰੇ ਦੀ ਜਰੂਰਤ ਪੈ ਰਹੀ ਹੈ। ਵਿਧਾਇਕ ਲਾਲਪੁਰਾ ਨੇ ਕਿਹਾ ਕਿ ਪਸ਼ੂਆਂ ਦੇ ਚਾਰੇ ਵਿੱਚ ਪਸ਼ੂਆਂ ਦਾ ਅਚਾਰ, ਚੋਕਰ, ਅਤੇ ਫੀਡ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਹੜ੍ਹਾਂ ਨੇ ਹਲਕਾ ਖਡੂਰ ਸਾਹਿਬ ਦੇ ਲਗਭਗ 12 ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ। ਇਹਨਾਂ ਪਿੰਡ ਵਿੱਚ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ ਅਤੇ ਸਮਗਰੀ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਦੇ ਪੱਖ ਵਿੱਚ ਖੜ੍ਹੀ ਰਹਿੰਦੀ ਹੈ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ। ਉਨਾਂ ਕਿ...

ਐੱਸ.ਡੀ.ਐੱਮ. ਜਸਪਿੰਦਰ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ

National, Politics, Punjab
ਦੀਨਾਨਗਰ/ਗੁਰਦਾਸਪੁਰ, 07 ਸਤੰਬਰ (            ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰਕੇ ਜਿੱਥੇ ਲੋਕਾਂ ਨੂੰ ਰਾਹਤ ਸਮਗਰੀ ਵੰਡੀ ਜਾ ਰਹੀ ਹੈ ਓਥੇ ਮੈਡੀਕਲ ਟੀਮਾਂ ਵੱਲੋਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਦੀਨਾਨਗਰ ਤਹਿਸੀਲ ਦੇ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋੜਵੰਦਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ ਅਤੇ ਹੋਰ ਘਰੇਲੂ ਜ਼ਰੂਰਤ ਦਾ ਸਮਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਤੱਕ ਵੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਰਾਹੀਂ ...
22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ

National, Politics, Punjab
ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 48 ਹੋਰ ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਰਕਬੇ ‘ਚ ਖੜ੍ਹੀਆਂ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ। ਹੁਣ ਤੱਕ 22 ਜ਼ਿਲ੍ਹਿਆਂ ਦੇ 1996 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਨਾਲ ਕੁੱਲ 3,87,013 ਆਬਾਦੀ ਪ੍ਰਭਾਵਿਤ ਹੋਈ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਜ਼ਿਲ੍ਹੇ ਦੇ 19 ਹੋਰ ਪਿੰਡ ਪ੍ਰਭਾਵਿਤ ਹੋਏ ਹਨ, ਜਦੋਂ ਕਿ ਇਸੇ ਸਮੇਂ ਦੌਰਾਨ ਲੁਧਿਆਣਾ ਦੇ 13 ਪਿੰਡ, ਫਿਰੋਜ਼ਪੁਰ ਦੇ 6, ਅੰਮ੍ਰਿਤਸਰ ਦੇ 5, ਹੁਸ਼ਿਆਰਪੁਰ ਦੇ 4 ਅਤੇ ਜ਼ਿਲ੍ਹਾ ਫਾਜਿ਼ਲਕਾ ਦਾ ਇੱਕ ਪਿੰਡ ਪ੍ਰਭਾਵਿਤ ਹੋਇਆ ਹੈ। ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਸਬੰਧੀ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 925 ਹੋਰ ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ, ਜਿਸ ਨਾਲ ਹੁਣ ਤੱਕ ਕੁੱਲ ਸੁਰੱਖਿਅਤ ਕੱਢੇ ਵਿਅਕਤੀਆਂ ਦੀ ਗਿਣਤੀ 22,854 ਹੋ ਗਈ ਹੈ। ਸਭ ਤੋਂ ਵੱਧ ਗੁਰਦਾਸਪੁਰ ਵਿੱਚ ...
ਬਰਸਾਤਾਂ ਕਾਰਨ ਹੋਏ ਘਰਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ: ਮੀਤ ਹੇਅਰ

ਬਰਸਾਤਾਂ ਕਾਰਨ ਹੋਏ ਘਰਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ: ਮੀਤ ਹੇਅਰ

National, Politics, Punjab
ਬਰਨਾਲਾ, 6 ਸਤੰਬਰ       ਹੜ੍ਹਾਂ ਦੀ ਕੁਦਰਤੀ ਕਰੋਪੀ ਅਤੇ ਭਾਰੀ ਮੀਂਹ ਨਾਲ ਸਾਡੇ ਸੂਬੇ ਦੇ ਸਾਰੇ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸੂਬਾ ਵਾਸੀਆਂ ਨੇ ਨਾਲ ਹੈ ਅਤੇ ਗ਼ਰੀਬਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਏਥੇ ਜਿਹੜੇ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਨੁਕਸਾਨ ਹੋਇਆ ਹੈ, ਓਥੇ ਉਹ ਖੁਦ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਮਕਾਨਾਂ ਦਾ ਕੰਮ ਕਰਵਾਉਣਗੇ ਤਾਂ ਜੋ ਕੋਈ ਵੀ ਗਰੀਬ ਬਿਨਾ ਛੱਤ ਤੋਂ ਨਾ ਰਹੇ।     ਇਹ ਪ੍ਰਗਟਾਵਾ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਬਰਨਾਲਾ ਸ਼ਹਿਰ ਵਿਚ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਮੌਕੇ ਕੀਤਾ। ਓਨ੍ਹਾਂ ਬਾਜ਼ੀਗਰ ਬਸਤੀ ਵਿਚ ਛੱਤ ਡਿੱਗਣ ਨਾਲ ਹੋਈ ਮੌਤ ਦੇ ਮਾਮਲੇ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਰਾਮਗੜੀਆ ਰੋਡ 'ਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ। ਓਨ੍ਹਾਂ ਕਿਹਾ ਕਿ ਇਸ ਆਫ਼ਤ ਦੀ ਸਥਿਤੀ ਦੌਰਾਨ ਗਰੀਬ ਘਰਾਂ ਦੀਆਂ ਛੱਤਾਂ ਡਿੱਗਣ, ਕੰਧਾਂ ਡਿੱਗਣ ਤੇ ਨੁਕਸਾਨੇ ਜਾਣ ਕਾਰਨ ਕਈ ਕੀ...
ਹਰਜੋਤ ਬੈਂਸ ਦੀ ਅਗਵਾਈ ਵਿੱਚ ਆਪ ਵਲੰਟੀਅਰ ਲਕਸ਼ਮੀ ਨਰਾਇਣ ਮੰਦਿਰ ਦਾ ਨੁਕਸਾਨਿਆਂ ਹਿੱਸਾ ਬਚਾਉਣ ਲਈ ਜੰਗੀ ਪੱਧਰ ਤੇ ਕਰ ਰਹੇ ਹਨ ਉਪਰਾਲੇ

ਹਰਜੋਤ ਬੈਂਸ ਦੀ ਅਗਵਾਈ ਵਿੱਚ ਆਪ ਵਲੰਟੀਅਰ ਲਕਸ਼ਮੀ ਨਰਾਇਣ ਮੰਦਿਰ ਦਾ ਨੁਕਸਾਨਿਆਂ ਹਿੱਸਾ ਬਚਾਉਣ ਲਈ ਜੰਗੀ ਪੱਧਰ ਤੇ ਕਰ ਰਹੇ ਹਨ ਉਪਰਾਲੇ

National, Politics, Punjab
ਨੰਗਲ 06 ਸਤੰਬਰ () ਸ.ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਦੇ ਪ੍ਰਸਿੱਧ ਪ੍ਰਾਚੀਨ ਲਕਸ਼ਮੀ ਨਰਾਇਣ ਮੰਦਿਰ ਦੀ ਨੁਕਸਾਨੀ ਇਮਾਰਤ ਦੇ ਹਿੱਸੇ ਨੂੰ ਬਚਾਉਣ ਲਈ ਪਿਛਲੇ ਦੋ ਦਿਨਾਂ ਤੋਂ ਜੰਗੀ ਪੱਧਰ ਤੇ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਆਪ ਵਲੰਟੀਅਰਾਂ ਦੇ ਨਾਲ ਹੁਣ ਇਲਾਕਾ ਵਾਸੀ ਅਤੇ ਤਕਨੀਕੀ ਮਾਹਰ ਵੀ ਜੁੜ ਗਏ ਹਨ। ਵੱਡੀਆ ਆਧੁਨਿਕ ਮਸ਼ੀਨਾ ਅਤੇ ਕਿਸ਼ਤੀ ਰਾਹੀ ਵੱਡੇ ਵੱਡੇ ਬੈਗ ਭਰ ਕੇ ਮੰਦਿਰ ਦੇ ਨਾਲ ਲੱਗੇ ਦਰਿਆ ਦੇ ਕੰਢੇ ਨੂੰ ਡੰਗਾ ਲਗਾ ਕੇ ਮਜਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਸਤਲੁਜ ਦਰਿਆ ਦੇ ਤੇਜ਼ ਵਹਾਅ ਨਾਲ ਹੋਰ ਨੁਕਸਾਨ ਹੋਣ ਤੋ ਰੋਕਿਆ ਜਾ ਸਕੇ।     ਸ.ਹਰਜੋਤ ਸਿੰਘ ਬੈਂਸ ਨੇ ਜਦੋਂ ਸਤਲੁਜ ਦਰਿਆ ਦੇ ਤੇਜ਼ ਵਹਾਅ ਨਾਲ ਨੰਗਲ ਦੇ ਪ੍ਰਸਿੱਧ ਲਕਸ਼ਮੀ ਨਰਾਇਣ ਮੰਦਿਰ ਦੇ ਹਿੱਸੇ ਦੇ ਹੋਏ ਨੁਕਸਾਨ ਦੀ ਮੁਰੰਮਤ ਦਾ ਮੋਰਚਾ ਖੁੱਦ ਸੰਭਾਲਿਆ ਤਾਂ ਤੇਜ਼ ਵਹਾਅ ਕਾਰਨ ਇਹ ਕਾਰਜ ਅਸੰਭਵ ਜਾਪ ਰਿਹਾ ਸੀ। ਦਰਿਆ ਦਾ ਤੇਜ਼ ਵਹਾਅ ਲਗਾਤਾਰ ਇਮਾਰਤ ਨੂੰ ਖੋਰ ਰਿਹਾ ਸੀ, ਪ੍ਰੰਤੂ ਸ.ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੇ ਇਮਾਰਤ ਦੇ ਉੱਪਰ ਤੋਂ ਰੱਸਿਆ ਰਾਹੀ ਸਪੋਰਟ ਲਗਾਉਣ ਵਾਲੀ ਸਮੱਗਰੀ ਪਹੁੰਚਾਉਣੀ ਸੁਰੂ ਕੀਤੀ। ਦਰਿਆ ਦੇ ਦੂਜੇ ਪ...
ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਕੀਤੀ ਗਈ ਚੈਕਿੰਗ

ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਕੀਤੀ ਗਈ ਚੈਕਿੰਗ

National, Politics, Punjab
ਮੰਡੀ ਕਿਲਿਆਂਵਾਲੀ, 06 ਸਤੰਬਰ: ਕਿਸਾਨਾਂ ਨੂੰ ਗੁਣਵੱਤਾ ਵਾਲੀਆਂ ਖਾਦਾਂ ਅਤੇ ਕੀਟਨਾਸ਼ਕ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਮੁੱਖ ਖੇਤੀਬਾੜੀ ਅਫਸਰ ਸ੍ਰੀ ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਮੰਡੀ ਕਿਲਿਆਂਵਾਲੀ ਦੇ ਵੱਖ-ਵੱਖ ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸ੍ਰੀ ਕਰਨਜੀਤ ਸਿੰਘ ਗਿੱਲ ਵੱਲੋਂ ਖਾਦ ਅਤੇ ਕੀਟਨਾਸ਼ਕ ਡੀਲਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਕਿਸਾਨਾਂ ਨੂੰ ਸਿਰਫ਼ ਗੁਣਵੱਤਾ ਵਾਲੀਆਂ ਵਸਤਾਂ ਹੀ ਪ੍ਰਦਾਨ ਕੀਤੀਆਂ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਨਕਲੀ ਵਸਤਾਂ ਦੀ ਵਿਕਰੀ ਨਾ ਹੋਵੇ। ਕਿਸਾਨ ਨੂੰ ਖਾਦ ਦੇ ਨਾਲ ਕਿਸੇ ਤਰਾਂ ਦੀ ਕੋਈ ਅਣਚਾਹੀ ਵਸਤੂ ਨਾਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਖਾਦ ਜਾਂ ਕੀਟਨਾਸ਼ਕ ਵੇਚਣ ਸਮੇਂ ਪੱਕਾ ਬਿੱਲ ਦੇਣਾ ਲਾਜ਼ਮੀ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹਰ ਖੇਤੀਬਾੜੀ ਸਮੱਗਰੀ ਪੱਕੇ ਬਿੱਲ ’ਤੇ ਹੀ ਖਰੀਦਣ। ਇਸ ਤੋਂ ਇਲਾਵਾ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਸੰਭਲ ਕੇ ਤੇ ਸਿਰਫ਼ ਸਿਫਾਰਿਸ਼ਾਂ ਅਨੁਸਾਰ ਹੀ ਕਰਨ। ਜੇਕਰ ਕਿਸੇ ਕਿਸਾਨ ਨੂੰ ਕੋ...
ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

National, Politics, Punjab
*ਚੰਡੀਗੜ੍ਹ, 6 ਸਤੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪੰਜਾਬ ਵਿੱਚ ਗ਼ੈਰ-ਕਾਨੂੰਨੀ ਖਣਨ ਕਾਰਨ ਹੜ੍ਹ ਆਉਣ ਦੇ ਦਿੱਤੇ ਬਿਆਨ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਕਿਹਾ ਕਿ ਇਹ ਹੜ੍ਹ ਉਪਰਲੇ ਪਹਾੜੀ ਇਲਾਕਿਆਂ ਵਿੱਚ ਰਿਕਾਰਡ ਬਾਰਿਸ਼ ਪੈਣ ਕਾਰਨ ਦਰਿਆਵਾਂ ਵਿੱਚ ਪਾਣੀ ਦੇ ਤੇਜ਼ ਹੋਏ ਵਹਾਅ ਕਰਕੇ ਆਏ ਹਨ ਨਾਕਿ ਖਣਨ ਗਤੀਵਿਧੀਆਂ ਕਰਕੇ। ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਗੁੰਮਰਾਹਕੁੰਨ ਦੱਸਿਆ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਸਿਆਸੀ ਤਹੁਮਤਾਂ ਲਾਉਣ ਦੀ ਬਜਾਏ ਸਾਰਾ ਧਿਆਨ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਮੁਹੱਈਆ ਕਰਵਾਉਣ ਅਤੇ ਮੁੜ-ਵਸੇਬੇ ਵੱਲ ਦਿੱਤਾ ਜਾਣਾ ਚਾਹੀਦਾ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਪਾਣੀ ਆਇਆ, ਜੋ ਸਾਲ 1988 ਵਿੱਚ ਦਰਜ ਕੀਤੇ ਗਏ 11.2 ਲੱਖ ਕਿਊਸਿਕ ਪਾਣੀ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਪੰ...
ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

National, Politics, Punjab
ਚੰਡੀਗੜ੍ਹ, 6 ਸਤੰਬਰ: ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਹੜ੍ਹ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕਥਲੌਰ, ਕੋਲੀਆਂ ਰੋਡ, ਪਿੰਡ ਪੰਮਾ ਅਤੇ ਬਮਿਆਲ ਦਾ ਦੌਰਾ ਕੀਤਾ। ਉਨ੍ਹਾਂ ਨੇ ਰਾਵੀ ਨਦੀ 'ਤੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਵੀ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੱਤਰ ਲਿਖ ਕੇ ਕੀਤੀਆਂ ਅਪੀਲਾਂ ਉਪਰੰਤ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਲਈ ਕੋਈ ਵਿੱਤੀ ਪੈਕੇਜ ਦਾ ਐਲਾਨ ਨਹੀਂ ਕੀਤਾ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਅਫ਼ਗਾਨਿਸਤਾਨ ਨੂੰ ਸਹਾਇਤਾ ਭੇਜਣ ਲਈ ਸਮਾਂ ਹੈ ਪਰ ਉਨ੍ਹਾਂ ਕੋਲ ਪੰਜਾਬ ਲਈ ਕੋਈ ਸਮਾਂ ਨਹੀਂ ਹੈ। ਨੰਗਲ ਵਿਖੇ ਪ੍ਰਸਿੱਧ ਲਕਸ਼ਮੀ ਨਾਰਾਇਣ ਮੰਦਰ ਦੇ ਨੁਕਸਾਨੇ ਗਏ ਹਿੱਸੇ ਨੂੰ ਬਚਾਉਣ ਲਈ ਪਿਛਲੇ 2 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਤੋਂ ਪ੍ਰੇਰਿਤ ਹੋ ਕੇ ਹੁਣ ਇਲਾਕੇ ਦੇ ਵਸਨੀਕ, 'ਆਪ' ਵਲੰਟੀਅਰ ਅਤੇ ਤਕਨੀਕੀ ਮਾਹਿਰ ਰਲ ਮਿਲ ਕੇ ...