ਸੇਵਾ ਸਦਨ ਨੰਗਲ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ
ਨੰਗਲ 17 ਅਗਸਤ ()
ਆਪਣੇ ਹਫਤਾਵਾਰੀ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ ਵਿਚ ਤਹਿਤ ਕੈਬਨਿਟ ਮੰਤਰੀ ਹਰਜੋਤ ਬੈਂਸ ਹਰ ਐਤਵਾਰ ਇਲਾਕੇ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹਨ। ਉਨ੍ਹਾਂ ਵੱਲੋਂ ਇੱਥੇ ਪਹੁੰਚੇ ਸੈਂਕੜੇ ਲੋਕਾਂ ਦੀਆਂ ਤਰਤੀਬ ਵਾਰ ਸਮੱਸਿਆਵਾ ਸੁਣ ਕੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਇਲਾਕੇ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਗਠਨਾਂ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੀਆਂ ਤੋ ਇਲਾਵਾ ਵਿਦਿਆਰਥੀ, ਬਜੁਰਗ ਅਤੇ ਆਮ ਲੋਕ ਸਿੱਧੇ ਤੌਰ ਤੇ ਕੈਬਨਿਟ ਮੰਤਰੀ ਨੂੰ ਮਿਲ ਕੇ ਆਪਣੀ ਮੁਸ਼ਕਿਲ ਦੱਸਦੇ ਹਨ, ਜਿਸ ਦਾ ਤੁਰੰਤ ਹੱਲ ਕਰਵਾਉਣ ਦਾ ਉਪਰਾਲਾ ਕੀਤਾ ਜਾਦਾ ਹੈ।
ਇਹ ਸੇਵਾ ਸਦਨ, ਜੋ ਕਿ 2 RVR ਨੰਗਲ ਵਿਖੇ ਬਣਾਇਆ ਗਿਆ ਹੈ, ਹੁਣ ਜਨਤਾ ਲਈ ਇੱਕ ਸਮਾਧਾਨ ਕੇਂਦਰ ਬਣ ਚੁੱਕਾ ਹੈ। ਹਰ ਐਤਵਾਰ ਸੈਂਕੜੇ ਲੋਕ ਇੱਥੇ ਪਹੁੰਚਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇੱਥੇ ਆਉਣ ਤੋਂ ਬਾਅਦ ਉਹਨਾਂ ਨੂੰ ਇਹ ਯਕੀਨ ਰਹਿੰਦਾ ਹੈ ਕਿ ਉਹਨਾਂ ਦੀ ਆਵਾਜ਼ ਸੁਣੀ ਜਾਵੇਗੀ ਅਤੇ ਸਮੱਸਿਆ ਦਾ ਹੱਲ ਹੋਵੇਗਾ।
ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਬੈਂਸ ਦੀ ਇਸ ਪਹਲ ਦਾ ਅਸਰ ਸਾਫ਼ ਨਜ਼ਰ ਆ ਰਿਹ...








