Wednesday, September 30
Shadow

Politics

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 6 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਦਾ ਗੰਭੀਰ ਮੁਲਾਂਕਣ ਕੀਤਾ, ਜਿਸਨੂੰ ਉਨ੍ਹਾਂ ਪਿਛਲੇ ਪੰਜ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਦੱਸਿਆ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਨਾਲ ਲੱਗਦੇ ਪਹਾੜੀ ਰਾਜਾਂ ਵਿੱਚ ਲਗਾਤਾਰ ਪੈ ਰਹੀ ਬਾਰਿਸ਼ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਨਾਲ ਲਗਭਗ 2,000 ਪਿੰਡ ਪ੍ਰਭਾਵਿਤ ਹੋਏ ਹਨ। ਇਸ ਸੰਕਟ ਨੇ 4,00,000 ਤੋਂ ਵੱਧ ਨਾਗਰਿਕਾਂ ਨੂੰ ਪ੍ਰਭਾਵਿਤ ਕੀਤਾ ਹੈ, ਜਦੋਂ ਕਿ 14 ਜ਼ਿਲ੍ਹਿਆਂ ਵਿੱਚ 43 ਮੌਤਾਂ ਹੋਈਆਂ ਹਨ। ਰਾਜ ਦੀ ਆਰਥਿਕਤਾ ਦਾ ਆਧਾਰ ਮੰਨੇ ਜਾਂਦੇ ਖੇਤੀਬਾੜੀ ਸੈਕਟਰ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ, ਜਿਸ ਵਿੱਚ 18 ਜ਼ਿਲ੍ਹਿਆਂ ਵਿੱਚ 1.72 ਲੱਖ ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ, ਬੁਨਿਆਦੀ ਢਾਂਚੇ, ਘਰਾਂ ਅਤੇ ਪਸ਼ੂਆਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਘੱਗਰ ਨਦੀ ਦਾ ਜਲ ਪੱਧਰ ਵੀ 750 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਅਣਕਿਆਸੇ ਹੜ੍ਹ ਸੰਕਟ ਦਾ ਤੁਰੰਤ...
ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

National, Politics, Punjab
ਚੰਡੀਗੜ੍ਹ, 6 ਸਤੰਬਰ: ਪੰਜਾਬ ਇੰਨ੍ਹੀਂ ਦਿਨੀਂ ਆਪਣੇ ਸਭ ਤੋਂ ਭਿਆਨਕ ਤੇ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਹੈ - ਲਗਭਗ 1,900 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲਗਭਗ 4 ਲੱਖ ਹੈਕਟੇਅਰ ਉਪਜਾਊ ਜ਼ਮੀਨ ਡੁੱਬ ਗਈ ਹੈ ।ਇਸ ਸੰਕਟਕਾਲੀ ਦੌਰ ਵਿੱਚ ਸਹਿਕਾਰਤਾ ਵਿਭਾਗ ਨੇ ਮਿਲਕਫੈੱਡ ਪੰਜਾਬ (ਵੇਰਕਾ) ਅਤੇ ਇਸ ਨਾਲ ਸੰਬੰਧਿਤ ਮਿਲਕ ਯੂਨੀਅਨਾਂ ਦੇ ਨਾਲ ਮਿਲ ਕੇ ਪ੍ਰਭਾਵਿਤ ਲੋਕਾਂ ਅਤੇ ਪਸ਼ੂਆਂ ਦੀ ਸਹਾਇਤਾ ਲਈ ਰਾਹਤ ਅਤੇ ਮੁੜ-ਵਸੇਬਾ ਕਾਰਜ ਸ਼ੁਰੂ ਕਰ ਦਿੱਤੇ ਹਨ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਅੰਮ੍ਰਿਤਸਰ, ਫਿਰੋਜ਼ਪੁਰ, ਅਬੋਹਰ, ਫਾਜਿ਼ਲਕਾ ਅਤੇ ਜਲੰਧਰ ਹਨ, ਜਿੱਥੇ  ਲਗਭਗ 3.5 ਲੱਖ ਪ੍ਰਭਾਵਿਤ ਲੋਕ ਹਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਜੂਝ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ ਨੇ ਇੱਕ ਵਿਆਪਕ ਦੋ-ਪੱਖੀ ਰਣਨੀਤੀ ਨੂੰ ਸ਼ੁਰੂ ਕੀਤੀ ਹੈ, ਜਿਸ ਤਹਿਤ ਡੇਅਰੀ ਕਿਸਾਨਾਂ ਅਤੇ ਪਸ਼ੂਆਂ ਨੂੰ ਦੀ ਸਿਹਤਮੰਦੀ ਕਾਇਮ ਰੱਖਣ ਦੇ ਨਾਲ- ਨਾਲ  ਪ੍ਰਭਾਵਿਤ ਆਬਾਦੀ ਨੂੰ ਦੁੱਧ ਅਤੇ ਭੋਜਨ ਦੀ ਜ਼ਰੂਰੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਬਾਰੇ ਬੋਲਦ...
ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

National, Politics, Punjab
ਚੰਡੀਗੜ੍ਹ, 6 ਸਤੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਫੌਜ ਦੀ ਕੁਮਾਉਂ ਰੈਜੀਮੈਂਟ,ਜੋ ਕਿ ਫੌਜ ਦੀਆਂ ਸਭ ਤੋਂ ਪੁਰਾਣੀਆਂ ਇਨਫੈਂਟਰੀ ਰੈਜੀਮੈਂਟਾਂ ਵਿੱਚੋਂ ਇੱਕ ਹੈ, ਵਿੱਚ ਬਤੌਰ ਲੈਫਟੀਨੈਂਟ ਕਮਿਸ਼ਨ ਮਿਲਿਆ ਹੈ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਹਵਾਈ ਫੌਜ ਦੇ ਮੁਖੀ, ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀਵੀਐਸਐਮ, ਏਵੀਐਸਐਮ ਵੱਲੋਂ ਕੀਤਾ ਗਿਆ। ਜ਼ਿਲ੍ਹਾ ਪਠਾਨਕੋਟ ਦੇ ਰਹਿਣ ਵਾਲੇ ਕੈਡਿਟ ਦੀਪਿਤ ਸ਼ਰਮਾ ਨੇ ਆਪਣੇ ਪਿਤਾ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਫੌਜ ਵਿੱਚ ਅਧਿਕਾਰੀ ਬਣਿਆ ਹੈ। ਉਸਦੇ ਪਰਿਵਾਰ ਲਈ ਹੋਰ ਵੀ ਮਾਣ ਵਾਲੀ ਗੱਲ ਇਹ ਹੈ ਕਿ ਉਸਨੂੰ ਕੁਮਾਉਂ ਰੈਜੀਮੈਂਟ ਦੇ ਉਸੇ ਯੂਨਿਟ ਵਿੱਚ ਕਮਿਸ਼ਨ ਮਿਲਿਆ ਹੈ, ਜਿੱਥੇ ਉਸਦੇ ਪਿਤਾ ਸੇਵਾ ਨਿਭਾਅ ਰਹੇ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਲੈਫਟੀਨੈਂਟ ਦੀਪਿਤ ਸ਼ਰਮਾ ਨੂੰ ਵਧਾਈ ਦਿੱਤੀ ਅਤੇ ਰਾਸ਼...
ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

National, Politics, Punjab
ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਜੀ ਨੇ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ ਮੌਹਾਲੀ ਵਿਖੇ ਹਾਲ ਵਿੱਚ ਆਏ ਹੜ੍ਹਾਂ ਨਾਲ ਨੁਕਸਾਨੇ ਗਏ ਬੁਨਿਆਦੀ ਢਾਂਚੇ- ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਦੀ ਉੱਚ ਪੱਧਰੀ ਮੀਟਿੰਗ ਵਿੱਚ ਸਮੀਖਿਆ ਕੀਤੀ। ਇਸ ਸਮੀਖਿਆ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਹੁਣ ਤੱਕ ਦੇ  ਅੰਦਾਜ਼ੇ ਮੁਤਾਬਿਕ ਹੋਏ ਨੁਕਸਾਨ ਅਤੇ ਤੁਰੰਤ ਮੁਰੰਮਤ ਕਰਨ ਲਈ ਲੋੜੀਂਦੇ ਫੰਡ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਹੁਕਮ ਕੀਤੇ ਕਿ ਨੁਕਸਾਨੇ ਗਏ ਰਸਤਿਆਂ, ਖਾਸ ਤੌਰ ਤੇ ਪੇਂਡੂ ਹਲਕਿਆਂ,ਵਿੱਚ ਫੌਰੀ ਤੌਰ ਤੇ ਰਿਪੇਅਰ ਕਰਕੇ ਸੰਪਰਕ ਬਹਾਲ ਕੀਤਾ ਜਾਵੇ ਤਾਂ ਜੋ ਰਾਹਤ ਕੰਮਾਂ ਵਿੱਚ ਹੋਰ ਤੇਜੀ ਲਿਆਂਦੀ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਜਿੱਥੇ ਹੜ੍ਹ ਦੇ ਪਾਣੀ ਨਾਲ ਵਾਸ਼- ਆਉਟ ਹੋਇਆ ਹੈ ਉਥੇ ਮੌਕੇ ਦੀ ਸਥਿਤੀ ਅਨੁਸਾਰ ਪਾਣੀ ਦੀ ਨਿਕਾਸੀ ਲਈ ਕਾਜ਼ਵੇ, ਪਾਇਪ ਜਾਂ ਬਾਕਸ ਕਲਵਰਟ ਉਸਾਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਇਮਾਨਦਾਰ...
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

National, Politics, Punjab
ਹੁਸ਼ਿਆਰਪੁਰ, 4 ਸਤੰਬਰ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਸ਼ਾਮ ਚੌਰਾਸੀ ਵਿੱਚ ਭਾਰੀ ਬਾਰਸ਼ ਕਾਰਨ ਪ੍ਰਭਾਵਿਤ ਪਿੰਡਾਂ ਖਲਵਾਣਾ, ਬਾਦੋਵਾਲ ਅਤੇ ਦਿਓਵਾਲ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਮੇਂ ਜਨਤਾ ਦੇ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਪਿੰਡ ਨੂੰ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਮੀਂਹ ਨਾਲ ਸਬੰਧਤ ਪਾਣੀ ਦੀ ਨਿਕਾਸੀ, ਟੁੱਟੀਆਂ ਸੜਕਾਂ ਦੀ ਮੁਰੰਮਤ ਅਤੇ ਸਫਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਲੋੜੀਂਦੀਆਂ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਮੱਸਿਆ ਨੂੰ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਇਸ ਦ...
ਲਾਲਜੀਤ ਭੁੱਲਰ ਦੀ ਅਗਵਾਈ ਵਿੱਚ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਰਾਹਤ ਕੈਂਪ ਖੋਲ੍ਹਿਆ

ਲਾਲਜੀਤ ਭੁੱਲਰ ਦੀ ਅਗਵਾਈ ਵਿੱਚ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਰਾਹਤ ਕੈਂਪ ਖੋਲ੍ਹਿਆ

National, Politics, Punjab
ਪੱਟੀ, 4 ਸਤੰਬਰ; ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਆਰਜ਼ੀ ਰਾਹਤ ਕੈਂਪ ਖੋਲ੍ਹਿਆ, ਜਿੱਥੇ ਲੋਕਾਂ ਵੱਲੋਂ ਸੇਵਾ ਦੇ ਰੂਪ ਵਿੱਚ ਆਈ ਰਾਹਤ ਸਮੱਗਰੀ ਨੂੰ 30-35 ਕਿਲੋਮੀਟਰ ਦੇ ਦਾਇਰੇ ਤੱਕ ਲੋੜਵੰਦਾਂ ਵਿੱਚ ਵੰਡਿਆ ਜਾਵੇਗਾ। ਸ. ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਬੰਨ ‘ਤੇ ਮਿੱਟੀ ਪਾਉਣ ਦੀ ਸੇਵਾ ਲਈ, ਜੋ ਸੇਵਾਦਾਰ ਆਪਣੇ ਟਰੈਕਟਰ ‘ਚ ਡੀਜ਼ਲ ਪਵਾਉਣ ਚਾਹੇ, ਤਾਂ ਉਸਨੂੰ ਇਸ ਰਾਹਤ ਕੈਂਪ ਵਿੱਚੋਂ ਡੀਜ਼ਲ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਰਾਹਤ ਕੈਂਪ ਤੋਂ ਨੇੜਲੇ ਪਿੰਡਾਂ ਦੇ ਵਿੱਚ, ਜਿਨ੍ਹਾਂ ਵੀ ਲੋੜਵੰਦਾਂ ਨੂੰ ਕਰਿਆਨਾ, ਪਸ਼ੂਆ ਲਈ ਚਾਰਾ ਤੇ ਫੀਡ ਆਦਿ ਦੀ ਜ਼ਰੂਰਤ ਹੋਵੇਗੀ, ਉਹ ਇਸ ਰਾਹਤ ਕੈਂਪ ਵਿੱਚੋਂ ਭੇਜਿਆ ਜਾਵੇਗਾ। ਸ. ਭੁੱਲਰ ਨੇ ਦੱਸਿਆ ਕਿ ਇਸੇ ਰਾਹਤ ਕੈਂਪ ਵਿੱਚੋਂ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸੇ ਰਾਹਤ ਕੈਂਪ ਵਿੱਚੋਂ ਨੇੜਲੇ ਇਲਾਕਿਆਂ ਵਿੱਚ ਲੰਗਰ ਪਰਸ਼ਾਦੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਰਾਹਤ ਕੈਂਪ 24 ਘੰਟੇ ਕੰਮ ਕਰੇਗਾ ਅਤੇ ਇਲਾਕ...
ਹਰਜੋਤ ਸਿੰਘ ਬੈਂਸ ਨੇ ਅਗੰਮਪੁਰ ਪੁਲ ਹੇਠਾ ਸਤਲੁਜ ਵਿੱਚ ਪਈ ਖਾਰ ਦੀ ਮੁਰੰਮਤ ਦੀ ਕੀਤੀ ਅਗਵਾਈ

ਹਰਜੋਤ ਸਿੰਘ ਬੈਂਸ ਨੇ ਅਗੰਮਪੁਰ ਪੁਲ ਹੇਠਾ ਸਤਲੁਜ ਵਿੱਚ ਪਈ ਖਾਰ ਦੀ ਮੁਰੰਮਤ ਦੀ ਕੀਤੀ ਅਗਵਾਈ

National, Politics, Punjab
ਸ੍ਰੀ ਅਨੰਦਪੁਰ ਸਾਹਿਬ 04 ਸਤੰਬਰ () ਸਤਲੁਜ ਦਰਿਆ ਵਿੱਚ ਵਾਧੂ ਪਾਣੀ ਛੱਡਣ ਕਾਰਨ ਸ੍ਰੀ ਅਨੰਦਪੁਰ ਸਾਹਿਬ ਨੂੰ ਗੜ੍ਹਸ਼ੰਕਰ ਨਾਲ ਜੋੜਨ ਵਾਲਾ ਅਗੰਮਪੁਰ ਪੁਲ ਦੇ ਥੱਲੇ ਦਰਿਆ ਵਿੱਚ ਖਾਰ ਪੈ ਰਹੀ ਹੈ, ਜਿਸ ਨਾਲ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ। ਇਲਾਕਾ ਵਾਸੀਆਂ ਵੱਲੋਂ ਜਦੋ ਇਹ ਸੂਚਨਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਦਿੱਤੀ ਗਈ ਤਾ ਉਹ ਖੁੱਦ ਆਪਣੇ ਵਲੰਟੀਅਰਾਂ ਨਾਲ ਬੰਨ੍ਹ ਦੀ ਮਜਬੂਤੀ ਅਤੇ ਖਾਰ ਨੂੰ ਰੋਕਣ ਲਈ ਡੱਟ ਗਏ। ਸ.ਬੈਂਸ ਨੇ ਕਿਹਾ ਕਿ ਹੜ੍ਹ ਕਾਰਨ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਪਰ ਸਰਕਾਰ ਅਤੇ ਪ੍ਰਸਾਸ਼ਨ ਪੂਰੀ ਤਰ੍ਹਾਂ ਲੋਕਾਂ ਦੇ ਨਾਲ ਖੜ੍ਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਹਤ ਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ, ਤਾਂ ਜੋ ਲੋੜੀਦੇ ਪ੍ਰਬੰਧ ਕਰਕੇ ਲੋਕਾਂ ਦੇ ਜਾਨ ਮਾਲੀ ਦੀ ਰਾਖੀ ਕੀਤੀ ਜਾ ਸਕੇ। ਸ.ਬੈਂਸ ਨੇ ਦੱਸਿਆ ਕਿ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਵਾਲੇ, ਪ੍ਰਸਾਸ਼ਨ, ਵਲੰਟੀਅਰ, ਪੰਚ-ਸਰਪੰਚ, ਯੂਥ ਕਲੱਬ ਅਤੇ ਨੌਜਵਾਨਾਂ ਡੱਟ ਕੇ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਹਨ।  ਉਨ੍ਹਾਂ ਦੀ ਨਿਗਰਾਨੀ ਹੇਠ, ਰੇਤ ਅਤੇ ਮਿੱਟੀ ਨਾਲ ਭਰੇ ਵੱਡੇ ਜੰਬੋ ਬੈਗ ਲਿਆਂ...
ਹਰਜੋਤ ਬੈਂਸ ਵੱਲੋਂ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ

ਹਰਜੋਤ ਬੈਂਸ ਵੱਲੋਂ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ

National, Politics, Punjab
ਚੰਡੀਗੜ੍ਹ, 4 ਸਤੰਬਰ: ਅਧਿਆਪਕ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਮੁੱਚੇ ਅਧਿਆਪਕ ਵਰਗ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਰਤਨ ਨਾਲ ਸਨਮਾਨਿਤ ਸਾਬਕਾ ਰਾਸ਼ਟਰਪਤੀ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਅਤੇ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਾਲੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ। ਡਾ. ਐਸ. ਰਾਧਾਕ੍ਰਿਸ਼ਨਨ ਦੇ ਜਨਮਦਿਨ ਦੇ ਸਨਮਾਨ ਵਿੱਚ ਹਰ ਸਾਲ 5 ਸਤੰਬਰ ਨੂੰ ਮਨਾਏ ਜਾਂਦੇ ਅਧਿਆਪਕ ਦਿਵਸ ਸਬੰਧੀ ਆਪਣੇ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ 'ਸਮਾਜ ਦੀ ਰੀੜ੍ਹ ਦੀ ਹੱਡੀ' ਕਰਾਰ ਦਿੱਤਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਅਤੇ ਇੱਕ ਮਹਾਨ ਰਾਸ਼ਟਰ ਦੇ ਨਿਰਮਾਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ। ਨੌਜਵਾਨਾਂ ਨੂੰ ਆਦਰਸ਼ ਨਾਗਰਿਕ ਬਣਾਉਣ ਲਈ ਉਨ੍ਹਾਂ ਨੂੰ ਗਿਆਨ, ਕਦਰਾਂ-ਕੀਮਤਾਂ ਅਤੇ ਹੁਨਰਾਂ ਨਾਲ ਲੈੱਸ ਕਰਨ ਵਾਸਤੇ ਅਧਿਆਪਕਾਂ ਦੇ ਅਣਥੱਕ ਯਤਨਾਂ ਦੀ ਪ੍ਰਸ਼ੰਸਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਅਧਿਆਪ...
*ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ

*ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 4 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਨੂੰ ਜਿਸ ਤਰ੍ਹਾਂ ਮਨੁੱਖੀ ਭਾਵਨਾ ਤਹਿਤ ਸਹਾਇਤਾ ਭੇਜ ਰਹੀ ਹੈ, ਉਸੇ ਤਰ੍ਹਾਂ ਪੰਜਾਬ ਪ੍ਰਤੀ ਵੀ ਸੰਵੇਦਨਸ਼ੀਲਤਾ ਦਿਖਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫਗਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮੱਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ। ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ਼ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਮਨੁੱਖੀ ਸਹਾਇਤਾ ਸਰਹੱਦਾਂ ਤੋਂ ਪਾਰ ਭੇਜੀ ਜਾ ਸਕਦੀ ਹੈ, ਤਾਂ ਫਿਰ ਆਪਣੇ ਹੀ ਲੋਕਾਂ ਦੀ ਅਜਿਹੀ ਮਦਦ ਕਰਨ ਵਿੱਚ ਝਿਜਕ ਕਿਉਂ?" ਵਿੱਤ ਮੰਤਰੀ ਚੀਮਾ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਨਾਗ...
ਯੂ.ਕੇ. ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ

ਯੂ.ਕੇ. ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ

National, Politics, Punjab
ਚੰਡੀਗੜ, 4 ਸਤੰਬਰ: ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀ.ਐਸ.ਆਈ.ਸੀ.) ਹੈੱਡਕੁਆਰਟਰ ਦਾ ਦੌਰਾ ਕੀਤਾ। ਉਨਾਂ ਨੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨਾਲ  ਮੀਟਿੰਗ ਕੀਤੀ। ਉਨਾਂ ਨੇ ਸ਼ਾਸਨ ਅਤੇ  ਪਾਰਦਰਸ਼ਤਾ ਵਿੱਚ  ਅੰਤਰਰਾਸ਼ਟਰੀ ਸਹਿਯੋਗ ਦੀ ਮਹੱਤਤਾ ‘ਤੇ ਚਰਚਾ ਕੀਤੀ। ਰਾਜ ਸੂਚਨਾ ਕਮਿਸ਼ਨਰ ਸ੍ਰੀ ਸੰਧੂ ਨੇ ਕਿਹਾ ਕਿ ਮੀਟਿੰਗ ਦੌਰਾਨ, ਸ਼ਾਸਨ ਅਤੇ ਪਾਰਦਰਸ਼ਤਾ ਦੇ ਖੇਤਰਾਂ ਵਿੱਚ ਭਾਰਤ ਅਤੇ ਯੂ.ਕੇ. ਦੋਵਾਂ ਦੇ ਪ੍ਰਭਾਵੀ ਅਭਿਆਸਾਂ ਅਤੇ ਤਜਰਬਿਆਂ ਨੂੰ ਅਪਣਾਉਣ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਦੀ ਇਹ ਮੁਲਾਕਾਤ ਅਤੇ ਗੱਲਬਾਤ, ਪੰਜਾਬ ਵਿੱਚ ਪਾਰਦਰਸ਼ਤਾ ਅਤੇ ਚੰਗੇ ਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਸ੍ਰੀ ਅਮਰਦੀਪ ਸਿੰਘ ਰਾਏ ਅਤੇ ...