Thursday, March 19
Shadow

Politics

ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਜੀਵਨ ਦਾ ਅਨਿੱਖੜਵਾ ਅੰਗ ਬਣਾਇਆ ਜਾਵੇ-ਹਰਜੋਤ ਬੈਂਸ

ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਜੀਵਨ ਦਾ ਅਨਿੱਖੜਵਾ ਅੰਗ ਬਣਾਇਆ ਜਾਵੇ-ਹਰਜੋਤ ਬੈਂਸ

National, Politics, Punjab
ਭਰਤਗੜ੍ਹ/ ਕੀਰਤਪੁਰ ਸਾਹਿਬ 16 ਅਗਸਤ () ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਜੀਵਨ ਦਾ ਅਨਿੱਖੜਵਾ ਅੰਗ ਬਣਾਉਣਾ ਚਾਹੀਦਾ ਹੈ। ਖੇਡਾਂ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ। ਖੇਡ ਮੈਦਾਨ ਵਿਚ ਲੱਗੀਆਂ ਰੋਣਕਾਂ ਸਾਡੇ ਸੂਬੇ ਦੇ ਨੋਜਵਾਨਾਂ ਨੂੰ ਮਿਲੇ ਸਹੀ ਮਾਰਗ ਦਰਸ਼ਨ ਕਰਦੀਆਂ ਹਨ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ। ਸਾਡੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਖਿਡਾਰੀਆਂ  ਤੇ  ਖੇਡਾਂ ਦੇ ਵਿਕਾਸ ਲਈ ਵਿਸੇਸ਼ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਨੇ ਸਰਸਾ ਨੰਗਲ ਵਿਖੇ ਆਯੋਜਿਤ ਛਿੰਝ ਮੇਲੇ ਵਿਚ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਨ ਮੌਕੇ ਕੀਤਾ। ਸ.ਬੈਂਸ ਨੇ ਕਿਹਾ ਕਿ ਖੇਡ ਮੈਦਾਨਾਂ ਵਿਚ ਮਾਹੌਲ ਬਹੁਤ ਹੀ ਸਦਭਾਵਨਾ ਵਾਲਾ ਹੁੰਦਾ ਹੈ ਅਤੇ ਖੇਡ ਮੈਦਾਨਾਂ ਵਿਚੋਂ ਸਾਡੇ ਸੂਬੇ ਨੇ ਦੇਸ਼ ਨੂੰ ਵੱਡੇ ਵੱਡੇ ਅੰਤਰਰਾਸ਼ਟਰੀ ਪੱਧਰ ਤੇ ਨਾਮੀ ਖਿਡਾਰੀ ਦਿੱਤੇ ਹਨ। ਇਨ੍ਹਾਂ ਨੇ ਸੰਸਾਰ ਭਰ ਵਿਚ ਸਾਡੇ ਦੇਸ਼ ਦਾ ਨਾਮ ਉੱ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ  ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

National, Politics, Punjab
ਕੋਟਕਪੂਰਾ 16 ਅਗਸਤ 2025 ( ): ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ  ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਸਭ ਤੋਂ ਪਹਿਲਾਂ ਹਲਕਾ ਨਿਵਾਸੀਆਂ ਨੂੰ ਜਨਮ ਅਸ਼ਟਮੀ  ਦੀ ਵਧਾਈ ਦਿੱਤੀ। ਸ. ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਗਿਆ ਅਤੇ ਬਾਰੀ ਰਹਿੰਦੀਆਂ ਮੁਸ਼ਕਿਲਾਂ ਦੇ ਹੱਲ ਲਈ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਰਹਿੰਦੇ ਸਮੇਂ ਵਿਚ ਬਾਕੀ ਦੀਆਂ  ਮੁਸ਼ਕਿਲਾਂ ਜੋ ਹੈ ਉਹਨਾਂ ਦੇ ਹੱਲ ਲਈ ਵੀ ਰਸਤਾ ਲੱਭ ਕੇ ਉਹਨਾਂ ਨੂੰ ਵੀ ਜਲਦ ਤੋਂ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਵੱਲੋਂ ਚੁਣੀ ਗਈ ਲੋਕਾਂ ਦੀ ਆਪਣੀ ਸਰਕਾਰ ਹੈ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨਾਲ...
ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੋਕੇ ਨੰਗਲ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਖ ਵੱਖ ਧਾਰਮਿਕ ਅਸਥਾਨਾ ਤੇ ਹੋਏ ਨਤਮਸਤਕ

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੋਕੇ ਨੰਗਲ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਖ ਵੱਖ ਧਾਰਮਿਕ ਅਸਥਾਨਾ ਤੇ ਹੋਏ ਨਤਮਸਤਕ

National, Politics, Punjab
ਨੰਗਲ 16 ਅਗਸਤ () ਭਗਵਾਨ ਸ੍ਰੀ ਕ੍ਰਿਸ਼ਨ ਨੂੰ ਭਗਵਾਨ ਵਿਸਨੂ ਜੀ ਦੇ ਅਵਤਾਰ ਵਜੋਂ ਜਾਣਿਆ ਜਾਦਾ ਹੈ। ਉਨ੍ਹਾਂ ਨੇ ਮਾਨਵਤਾ ਦੇ ਕਲਿਆਣ ਅਤੇ ਸੰਸਾਰ ਦੀ ਭਲਾਈ ਦੀ ਸਮੁੱਚੀ ਕਾਇਨਾਤ ਨੂੰ ਨਵੀ ਦਿਸ਼ਾ ਦਿਖਾਈ ਹੈ। ਭਗਵਾਨ ਸ੍ਰੀ ਕ੍ਰਿਸ਼ਨ ਨੇ ਸੱਚਾਈ ਦੇ ਮਾਰਗ ਤੇ ਚੱਲਣ ਦੀ ਸਮੁੱਚੇ ਜਗਤ ਨੂੰ ਪ੍ਰੇਰਨਾ ਦਿੱਤੀ, ਉਨ੍ਹਾਂ ਨੇ ਜ਼ੋ ਰੋਸ਼ਨੀ ਦੀ ਕਿਰਨ ਸਮੁੱਚੀ ਮਾਨਵਤਾ ਨੂੰ ਵਿਖਾਈ ਉਸ ਨੇ ਜਨ ਕਲਿਆਣ ਦੀ ਦਿਸ਼ਾਂ ਵਿਚ ਲੋਕਾਂ ਨੂੰ ਜਾਗਰੂਕ ਕੀਤਾ।     ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਨੰਗਲ ਵਿਖੇ ਸ਼ਿਵ ਮੰਦਰ ਪੀ.ਏ.ਸੀ.ਐਲ ਕਲੋਨੀ, ਗੀਤਾ ਮੰਦਰ ਨਯਾ ਨੰਗਲ, ਸ਼ਿਵਾਲਿਕ ਮੰਦਰ ਬਲਾਕ 1ਏ, ਸ਼ਿਵਾਲਿਕ ਮੰਦਰ 1ਬੀ, ਜਵਾਹਰ ਮਾਰਕੀਟ ਮੰਦਰ ਵਿਖੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਕਥਾ ਸਪਤਾਹ ਵਿਚ ਨੋਜਵਾਨਾਂ ਅਤੇ ਬੱਚੇ ਬੱਚਿਆਂ ਦੀ ਵੱਡੀ ਸਮੂਲੀਅਤ ਨੇ ਸਾਡੀਆ ਆਉਣ ਵਾਲੀਆਂ ਪੀੜ੍ਹੀਆ ਦੀ ਸਾਡੇ ਧਰਮ ਪ੍ਰਤੀ ਵੱਧ ਰਹੀ ਆਸਥਾ ਦਿਖਾਇਆ ਹੈ।       ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਾਰ ਭਰ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਦੇ ਅਣਗਿਣਤ ਭਗਤ ਹਨ, ਉਨ੍ਹਾਂ ਨੇ ...
ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ

ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ

National, Politics, Punjab
ਫਾਜ਼ਿਲਕਾ 16 ਅਗਸਤ 2025…. ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਹਿੱਸਿਆ ਪਹਾੜਾਂ ਵਿੱਚ ਭਾਰੀ ਬਰਸਾਤਾਂ ਹੋਣ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਤੇ ਇਹ ਪਾਣੀ ਫਾਜ਼ਿਲਕਾ ਦੇ ਕਾਵਾਂਵਾਲੀ ਪੁੱਲ ਪਾਰ ਦੇ ਪਿੰਡਾਂ ਦੇ ਖੇਤਾਂ ਵਿੱਚ ਫਸਲਾਂ ਦਾ ਉਜਾੜਾ ਕਰਦਾ ਹੈ। ਇਨ੍ਹਾਂ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਉਹ ਅੱਜ ਪਿੰਡ ਕਾਵਾਂਵਾਲੀ ਪੁੱਲ ਪਾਰ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ, ਝੰਗੜ ਭੈਣੀ, ਤੇਜਾ ਰੁਹੇਲਾ, ਮਹਾਤਮ ਨਗਰ, ਦੋਨਾ ਨਾਨਕਾ ਸਮੇਤ ਹੋਰ ਪਿੰਡਾਂ ਵਿੱਚ ਪਹੁੰਦੇ ਹਨ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਕਾਵਾਂਵਾਲੀ ਪੁੱਲ ਵਿੱਚ ਪਾਣੀ ਦਾ ਵਹਾਅ ਵਧਣ ਕਾਫ਼ੀ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੀ ਦੇਰ ਸ਼ਾਮ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕਾਵਾਂਵਾਲੀ ਪੁੱਲ ਵਿੱਚ ਕਲਾਲੀ ਫਸਣ ਕਾਰਨ ਪਾਣੀ ਹੋਰ ਜ਼ਿਆਦਾ ਪਿੰਡਾਂ ਦਾ ਨੁਕਸਾਨ ਕਰ ਰਿਹਾ ਹੈ ਤਾਂ ਉਨ੍ਹਾਂ ਤੁਰੰਤ ਸਬੰਧਿਤ ਵਿਭਾਗ ਨਾਲ ਗੱਲ ਕਰਕੇ ਜੇਸੀਬੀ ਭੇਜ ਕੇ ਕਲਾਲੀ ਕਢਵਾਈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਉਹ ਲਗਾਤ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ

National, Politics, Punjab
ਗੁਰਦਾਸਪੁਰ, 16 ਅਗਸਤ (      ) - ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ ਅਤੇ ਨਗਰ ਸੁਧਾਰ ਟਰੱਸਟਾਂ ਰਾਹੀਂ ਡਿਵੈਲਪ ਕੀਤੀਆਂ ਗਈਆਂ ਅਰਬਨ ਅਸਟੇਟਾਂ ਤੇ ਕਲੋਨੀਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅੱਜ ਗੁਰਦਾਸਪੁਰ ਸ਼ਹਿਰ ਵਿਖੇ ਜੇਲ ਰੋਡ ਅਤੇ ਬਟਾਲਾ ਰੋਡ ਵਿਖੇ ਪੁੱਡਾ ਦੀਆਂ ਕਲੋਨੀਆਂ ਦਾ ਦੌਰਾ ਕਰਕੇ ਓਥੇ ਮਿਲ ਰਹੀਆਂ ਸਹੂਲਤਾਂ ਦਾ ਨਿਰੀਖਣ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਪੁੱਡਾ ਅੰਮ੍ਰਿਤਸਰ ਦੇ ਚੀਫ ਐਡਮਿਨਿਸਟਰੇਟਰ ਨਿਤੀਸ਼ ਜੈਨ ਆਈ.ਏ.ਐੱਸ. ਅਤੇ ਹੋਰ ਉੱਚ ਅਧਿਕਾਰੀਆਂ ਵੀ ਮੌਜੂਦ ਸਨ। ਗੁਰਦਾਸਪੁਰ ਦੀ ਬਟਾਲਾ ਰੋਡ ਸਥਿਤ ਅਰਬਨ ਸਟੇਟ ਕਲੋਨੀ ਜੋ 155 ਏਕੜ ਵਿੱਚ ਫੈਲੀ ਹੋਈ ਹੈ, ਵਿੱਚ ਸੜਕਾਂ ਦੀ ਹਾਲਤ ਅਤੇ ਬਿਜਲੀ ਸਪਲਾਈ ਸਬੰਧੀ ਕਲੋਨੀ ਵਾਸੀਆਂ ਵੱਲੋਂ ਸ਼ਿਕਾਇਤ ਕਰਨ `ਤੇ ਕੈਬ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

National, Politics, Punjab
ਲਹਿਰਾ, 16 ਅਗਸਤ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ 'ਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਮੰਡੀ ਵਿਖੇ ਮੰਦਿਰ ਵਿੱਚ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਹ ਜਨਮ ਅਸ਼ਟਮੀ ਨੂੰ ਲੈ ਕੇ ਇੱਥੇ ਮੰਦਰ ਵਿਖੇ ਨਤਮਸਤਕ ਹੋਏ ਹਨ, ਜਿੱਥੇ ਜਨਮ ਅਸ਼ਟਮੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਤੇ ਭਜਨ ਮੰਡਲੀਆਂ ਵੱਲੋਂ ਭਜਨ ਸੁਣਾ ਕੇ ਹਾਜ਼ਰੀਨ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਤੇ ਸਾਨੂੰ ਇਹ ਸੁਨੇਹਾ ਮਨ ਵਿੱਚ ਵਸਾ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ ਤੇ ਨਾਲ ਹੀ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਉਹ ਖੁਦ ਨੂੰ ਵੱਡੇ ਭਾਗਾਂ ਵਾਲੇ ਸਮਝਦੇ ਹਨ ਕਿ ਉਹਨਾਂ ਨੂੰ ਇੱਥੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦੇ ਹਰ ਵੇਲੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਰਹਿੰਦੇ ਹਨ ਅਤੇ ਲੋਕਾਂ ਨ...
ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ

ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ

National, Politics, Punjab
ਚੰਡੀਗੜ੍ਹ/ਬਠਿੰਡਾ, 15 ਅਗਸਤ: ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਜਲ ਸਰੋਤ, ਖਨਣ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਆਜ਼ਾਦੀ ਦੇ 79ਵੇਂ ਦਿਹਾੜੇ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਬਠਿੰਡਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਕੋਟਫੱਤਾ, ਵਿਧਾ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ

National, Politics, Punjab
ਚੰਡੀਗੜ੍ਹ / ਪਠਾਨਕੋਟ, 15 ਅਗਸਤ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਆਜਾਦੀ ਦਿਹਾੜੇ ਤੇ ਜ਼ਿਲ੍ਹਾ ਪਠਾਨਕੋਟ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਆਜਾਦੀ ਦਿਹਾੜੇ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਹਾਜਰ ਹੋ ਕੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਂਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਨੇ ਰਾਸਟਰੀ ਝੰਡਾ ਲਹਿਰਾਉਂਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਅਤੇ ਜਿਲ੍ਹਾ ਵਾਸੀਆਂ ਦੇ ਨਾਂ ਸੰਦੇਸ਼ ਦਿੱਤਾ। ਇਸ ਉਪਰੰਤ ਮੁੱਖ ਮਹਿਮਾਨ ਨੇ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਅਤੇ ਵੱਖ-ਵੱਖ ਸਕੂਲੀ ਬੱਚਿਆਂ ਦੀਆਂ ਟੁੱਕੜੀਆਂ ਵੱਲੋਂ ਕੱਢੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਸ੍ਰੀ ਹਰਦੀਪ ਸਿੰਘ ਅਤੇ ਐਸ.ਐਸ.ਪੀ ਸ੍ਰੀ ਦਲਜਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਅਪਣੇ ਸੰਬੋਧਨ ਦੌਰਾਨ ਮੁੱਖ ਮਹਿਮਾਨ ਡਾ. ਰਵਜੋਤ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਜ਼ਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਅਤੇ ਭਾਰ...
ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ

ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ

National, Politics, Punjab
ਚੰਡੀਗੜ੍ਹ  /ਤਰਨ ਤਾਰਨ, 15 ਅਗਸਤ : ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਚੰਦ ਕਟਾਰੂਚੱਕ ਨੇ ਅਦਾ ਕੀਤੀ। ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ। ਇਸ ਮੌਕੇ ਮੁੱਖ ਪਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ। ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ. ਏ. ਐੱਸ. ਡੀ. ਆਈ. ਜੀ. ਰਾਜਪਾਲ ਸਿੰਘ ਸੰਧੂ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਦੀਪਕ ਪਾਰਿਕ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ। ...
ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

National, Politics, Punjab
ਫ਼ਰੀਦਕੋਟ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ-ਪੈਗੰਬਰ ਅਤੇ ਭਾਰਤ ਵਿੱਚ ਸੂਫ਼ੀ ਪਰੰਪਰਾ ਦੇ ਬਾਨੀ ਦੱਸਿਆ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਕਵਿਤਾ ਦਾ ਪਿਤਾਮਾ ਮੰਨਿਆ ਜਾਂਦਾ ਹੈ ਅਤੇ ਪਿਆਰ, ਕਰੁਣਾ, ਬਰਾਬਰੀ, ਨਿਮਰਤਾ, ਭਾਈਚਾਰਾ ਅਤੇ ਆਜ਼ਾਦੀ 'ਤੇ ਕੇਂਦਰਿਤ ਉਨ੍ਹਾਂ ਦਾ ਫਲਸਫਾ ਸਦੀਵੀ ਅਤੇ ਵਿਸ਼ਵਵਿਆਪੀ ਤੌਰ 'ਤੇ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਦੀ ਬਾਣੀ, ਜਿਸ ਵਿੱਚ 112 ਸ਼ਲੋਕ ਅਤੇ ਚਾਰ ਸ਼ਬਦ ਸ਼ਾਮਲ ਹਨ, ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਕੀਤਾ ਸੀ। ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕ ਸਰਬ ਵਿਆਪੀ ਗ੍ਰੰਥ ਹੈ, ਜੋ ਸਾਰੇ ਧਰਮਾਂ ਦੀ ਨੁਮਾਇੰਦਗੀ ਕਰਦਾ ਹੈ ਅਤੇ ਗਿਆਨ ਦਾ ਵਿਸ਼ਾ...