Thursday, March 19
Shadow

Politics

79ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੂਪਨਗਰ ‘ਚ ਲਹਿਰਾਇਆ ਤਿਰੰਗਾ ਝੰਡਾ

79ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੂਪਨਗਰ ‘ਚ ਲਹਿਰਾਇਆ ਤਿਰੰਗਾ ਝੰਡਾ

National, Politics, Punjab
ਚੰਡੀਗੜ੍ਹ/ਰੂਪਨਗਰ, 15 ਅਗਸਤ: ਆਜ਼ਾਦੀ ਦੇ 79ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੋਰਟ ਕਰਕੇ ਪਰੇਡ ਦਾ ਨਿਰੀਖਣ ਕਰਨ ਲਈ ਲਜਾਇਆ ਗਿਆ। ਡੀ.ਐਸ.ਪੀ. ਸ. ਜਸ਼ਨਦੀਪ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਇਸ ਸਮਾਰੋਹ ਮੌਕੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤ...
79ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ

79ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ

National, Politics, Punjab
ਗੁਰਦਾਸਪੁਰ, 15 ਅਗਸਤ (            ) - ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ ਅੱਜ 79ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸੂਬੇ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਹੋਰਨਾਂ ਸ਼ਖ਼ਸੀਅਤਾਂ ਸਮੇਤ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਦੇ ਬੁੱਤ ਅਤੇ ਸਟੇਡੀਅਮ ਵਿੱਚ ਬਣੀ ਸ਼ਹੀਦੀ ਗੈਲਰੀ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰਦਾਸਪੁਰ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ,...
ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ

National, Politics, Punjab
ਸੰਗਰੂਰ, 15 ਅਗਸਤ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ. ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਪੁਲੀਸ ਲਾਈਨ ਸਟੇਡੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਕਦਾ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ, ਉੱਥੇ ਹੀ ਇਹ ਫੈਸਲਾ ਕੀਤਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸ...
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

National, Politics, Punjab
ਮਾਨਸਾ, 15 ਅਗਸਤ: ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਅਦਾ ਕੀਤੀ | ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ | ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਅਸੀਂ 79ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਅਤੇ ਸੈਨਿਕਾਂ ਦੇ ਪਰਿਵਾਰਾਂ ਲਈ ਬੜੇ ਅਹਿਮ ਕਦਮ ਚੁੱਕੇ ਨੇ | ਪੰਜਾਬ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਜਾਂ ਉਨ੍ਹਾਂ ...
ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਰਾਸ਼ਟਰੀ ਝੰਡਾ

ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਰਾਸ਼ਟਰੀ ਝੰਡਾ

National, Politics, Punjab
ਹੁਸ਼ਿਆਰਪੁਰ, 15 ਅਗਸਤ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ 79ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਸਮਾਗਮ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਡਾ. ਇਸ਼ਾਂਕ ਕੁਮਾਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਮਨਪ੍ਰੀਤ ਕੌਰ ਸ਼ੀਮਾਰ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। ਕੈਬਨਿਟ ਮੰਤਰੀ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਆਏ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ। ਇਸੇ ਤਰ੍ਹਾਂ ਜਿਥੇ ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਮੋਟਰ ਟਰਾਈ ਸਾਈਕਲ, ਟਰਾਈ ਸਾਈਕਲ ਅਤੇ ਵੀਲ੍ਹ ਚੇਅਰਾਂ ਸੌਂਪੀਆਂ ਉਥ...
ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਕੌਮੀ ਝੰਡਾ ਲਹਿਰਾਇਆ,

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਕੌਮੀ ਝੰਡਾ ਲਹਿਰਾਇਆ,

National, Politics, Punjab
ਮਾਲੇਰਕੋਟਲਾ 15 ਅਗਸਤ : ਦੇਸ਼ ਦਾ 79ਵੇਂ ਆਜ਼ਾਦੀ ਦਿਹਾੜਾ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੇਸ਼ ਭਗਤੀ ਦੀ ਭਾਵਨਾਂ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕੌਮੀ ਝੰਡਾ ਚੜਾਇਆ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਐਸ.ਐਸ.ਪੀ. ਮਾਲੇਰਕੋਟਲਾ ਓਲੰਪੀਅਨ ਸ੍ਰੀ ਗਗਨ ਅਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸਨ।ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਦੀਆਂ ਟੁਕੜੀਆਂ ਦੀ  ਸ਼ਾਨਦਾਰ ਪਰੇਡ ਦੀ ਅਗਵਾਈ ਡੀ.ਐੱਸ.ਪੀ ਡਾ ਮਾਨਵਜੀਤ ਸਿੰਘ  ਨੇ ਕੀਤੀ ।   ਇਸ ਮੌਕੇ ਜੂਡੀਸ਼ੀਅਲ ਮੈਜਿਸਟਰੇਟ ਰਮਨੀਤ ਕੌਰ, ਜੂਡੀਸ਼ੀਅਲ ਮੈਜਿਸਟਰੇਟ ਤੇਜਿੰਦਰ ਪ੍ਰੀਤ ਕੌਰ, ਜੂਡੀਸ਼ੀਅਲ ਮੈਜਿਸਟਰੇਟ ਵਿਸ਼ਵ ਗੁਪਤਾ,ਜੂਡੀਸ਼ੀਅਲ ਮੈਜਿਸਟਰੇਟ ਅੰਕਿਤਾ ਲੂੰਬਾ, ਜੂਡੀਸ਼ੀਅਲ ਮੈਜਿਸਟਰੇਟ ਜਿੰਦਰ ਪਾਲ ਸਿੰਘ, ਜੂਡੀਸ਼ੀਅਲ ਮੈਜਿਸਟਰੇਟ ਕਾਜਲ ਨੇ ਸਮੂਲੀਅਤ ਕੀਤੀ ।...

ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

Politics, Punjab
ਚੰਡੀਗੜ੍ਹ/ਪਟਿਆਲਾ, 14 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਤੀ 10.08.25 ਅਤੇ 14.08.2025 ਨੂੰ ਸ੍ਰੀ ਹਰਪਾਲ ਸਿੰਘ ਚੀਮਾ,  ਵਿੱਤ ਮੰਤਰੀ ਪੰਜਾਬ ਅਤੇ ਸ੍ਰੀ ਹਰਭਜਨ ਸਿੰਘ ਟੀ.ਟੀ.ਓ  ਬਿਜਲੀ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਪੀ.ਐਸ.ਪੀ.ਸੀ.ਐਲ. ਪ੍ਰਸ਼ਾਸ਼ਨ ਦੀ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਪੰਜਾਬ ਭਵਨ, ਅਤੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਚੰਡੀਗੜ੍ਹ ਵਿਖੇ ਹੋਈ ਮੀਟਿੰਗ  ਦੌਰਾਨ ਜ਼ੋ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੰਗਾਂ ਰੱਖੀਆਂ ਗਈਆਂ ਸਨ ਉਨ੍ਹਾਂ ਨੂੰ ਪ੍ਰਵਾਨ ਕਰਨ ਸਬੰਧੀ ਮਿੰਟਸ ਆਫ਼ ਮੀਟਿੰਗ ਦੀ ਕਾਪੀ ਵੀ ਮੁਹੱਈਆ ਕਰਵਾ ਦਿੱਤੀ ਗਈ। ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਯੂਨੀਅਨ ਆਗੂਆਂ ਅਤੇ ਸਰਕਾਰ ਦਰਮ...
ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ

ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ

National, Politics, Punjab
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ: ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ ਮਾਲਕਾਂ/ਰੀ-ਅਲਾਟੀਆਂ ਨੂੰ ਪਹਿਲਾਂ ਅਲਾਟ ਕੀਤੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ। ਇਹ ਡਰਾਅ ਸੈਕਟਰ 88, ਐਸ.ਏ.ਐਸ. ਨਗਰ ਦੇ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਕਮਿਊਨਿਟੀ ਸੈਂਟਰ ਵਿੱਚ ਰੱਖਿਆ ਗਿਆ ਸੀ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਹ ਨੰਬਰਿੰਗ ਡਰਾਅ 100 ਵਰਗ ਗਜ਼ ਦੇ 166 ਐਸ.ਸੀ.ਓਜ਼, 121 ਵਰਗ ਗਜ਼ ਦੇ 159 ਐਸ.ਸੀ.ਓਜ਼ ਅਤੇ 60 ਵਰਗ ਗਜ਼ ਦੀਆਂ 167 ਬੇਅ ਸ਼ਾਪਜ਼ ਲਈ ਕੱਢਿਆ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦਾ ਡਰਾਅ ਜ਼ਮੀਨ ਮਾਲਕਾਂ ਨੂੰ ਵਧੇਰੇ ਰਾਹਤ ਪ੍ਰਦਾਨ ਕਰੇਗਾ ਕਿਉਂਕਿ ਉਹ ਲੰਬੇ ਸਮੇਂ ਤੋਂ ਇਨ੍ਹਾਂ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਵਾਸਤੇ ਨੰਬਰ ਅਲਾਟ ਹੋਣ ਦੀ ਉਡੀਕ ਕਰ ਰਹੇ ਸਨ। ਅਲਾਟੀਆਂ ਨੂੰ ਸ਼ੁਭਕਾਮਨਾ...
ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ

ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ

National, Politics, Punjab
ਚੰਡੀਗੜ੍ਹ, 14 ਅਗਸਤ: ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਉਮੀਦਵਾਰ ਇਸ ਲਿੰਕ 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.) ਦੀ ਅਧਿਕਾਰਤ ਵੈੱਬਸਾਈਟ ਇਸ ਸਮੇਂ ਮੈਂਨਟੇਨੈਂਸ ਅਧੀਨ ਹੈ, ਜਿਸ ਕਾਰਨ ਨਤੀਜਾ ਇਸ ਵੈੱਬਸਾਈਟ ‘ਤੇ ਅਪਲੋਡ ਨਹੀਂ ਕੀਤਾ ਜਾ ਸਕਿਆ।...
ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕਰਨਗੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕਰਨਗੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ

National, Politics, Punjab
ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਵਿੱਚ ਕੀਤੇ ਵਾਧੇ ਦੇ ਹਿੱਸੇ ਵਜੋਂ, ਹਰੇਕ ਪੁਲਿਸ ਜ਼ਿਲ੍ਹੇ ਵਿੱਚ ਸਪੈਸ਼ਲ ਡੀਜੀਪੀਜ਼, ਏਡੀਜੀਪੀਜ਼ ਅਤੇ ਆਈਜੀਜ਼ ਸਮੇਤ ਸੀਨੀਅਰ ਰੈਂਕ ਦੇ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਉਨ੍ਹਾਂ ਨੂੰ ਸੌਂਪੇ ਗਏ ਜ਼ਿਲ੍ਹਿਆਂ ਵਿੱਚ ਸਾਰੇ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨਗੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਇਹ ਅਧਿਕਾਰੀ ਫੁੱਲ ਡਰੈੱਸ ਰਿਹਰਸਲ ਦੌਰਾਨ ਅਧਿਕਾਰੀਆਂ/ਫੋਰਸ ਨੂੰ ਬਰੀਫ ਕਰਨ ਦੇ ਨਾਲ ਨਾਲ ਜ਼ਿਲ੍ਹਿਆਂ ਵੱਲੋਂ ਕੀਤੇ ਗਏ ਅੱਤਵਾਦ ਵਿਰੋਧੀ ਆਪਰੇਸ਼ਨਾਂ ਦੀ ਸਮੀਖਿਆ ਕਰਨਗੇ, ਜ਼ਿਲ੍ਹੇ ਵਿੱਚ ਹੋਰ ਸਾਰੇ ਸਮਾਗਮਾਂ ਦੀ ਸੁਰੱਖਿਅਤ ਨੂੰ ਯਕੀਨੀ ਬਣਾਉਣਗੇ ਅਤੇ ਸੁਰੱਖਿਆ ਪ੍ਰਬੰਧਾਂ ਲਈ ਲੋੜੀਂਦੇ ਰੋਕਥਾਮ ਉਪਾਵਾਂ ਨੂੰ ਅਮਲ ਵਿੱਚ ਲਿਆਉਣਗੇ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਪਟਿਆਲਾ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ, ਨੇ ਕਿਹ...