Thursday, March 19
Shadow

Politics

ਪੰਜਾਬ ਦੇ ਕਿਰਤ ਵਿਭਾਗ ਨੇ ਕਈ ਸਕੀਮਾਂ ਨੂੰ ਸਰਲ ਬਣਾਇਆ: ਸੌਂਦ

ਪੰਜਾਬ ਦੇ ਕਿਰਤ ਵਿਭਾਗ ਨੇ ਕਈ ਸਕੀਮਾਂ ਨੂੰ ਸਰਲ ਬਣਾਇਆ: ਸੌਂਦ

National, Politics, Punjab
ਚੰਡੀਗੜ੍ਹ, 13 ਅਗਸਤ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਕਈ ਸਕੀਮਾਂ ਨੂੰ ਸਰਲ ਬਣਾਇਆ ਗਿਆ ਹੈ ਤਾਂ ਜੋ ਇਨ੍ਹਾਂ ਸਕੀਮਾਂ ਤੱਕ ਕਿਰਤੀਆਂ ਦੀ ਸੁਖਾਲੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਬਿਲਡਿੰਗ ਵਰਕਰਜ਼ ਵੈਲਫੇਅਰ ਬੋਰਡ ਦੀ 'ਸ਼ਗਨ ਸਕੀਮ' ਵਿੱਚ  ਤਹਿਸੀਲਦਾਰ ਦੁਆਰਾ ਵਿਆਹ ਸਰਟੀਫਿਕੇਟ ਜਾਰੀ ਕਰਨ ਦੀ ਲੋੜ ਨੂੰ ਹਟਾ ਦਿੱਤਾ ਗਿਆ ਹੈ ਅਤੇ ਹੁਣ ਇਸ ਸਬੰਧੀ ਧਾਰਮਿਕ ਸੰਸਥਾ, ਜਿਥੇ ਵਿਆਹ ਹੋਇਆ ਹੋਵੇ ਦੀ ਤਸਵੀਰ ਅਤੇ ਦੋਵਾਂ ਪਰਿਵਾਰਾਂ ਵੱਲੋਂ ਦਿੱਤਾ ਸਵੈ-ਘੋਸ਼ਣਾ ਪੱਤਰ ਕਾਫ਼ੀ ਹੋਵੇਗਾ। ਸੌਂਦ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ 51,000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਹੁਣ ਸਿਰਫ਼ ਬੱਚੇ ਦਾ ਜਨਮ ਸਰਟੀਫਿਕੇਟ ਜਮ੍ਹਾਂ ਕਰਵਾਉਣ 'ਤੇ ਮਹਿਲਾ ਉਸਾਰੀ ਕਿਰਤੀਆਂ ਲਈ 21,000 ਰੁਪਏ ਅਤੇ ਪੁਰਸ਼ਾਂ ਲਈ 5,000 ਰੁਪਏ ਦੇ ਜਣੇਪਾ ਲਾਭ ਪ੍ਰਦਾਨ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਬੱਚੇ ਦਾ ਆਧਾਰ ਕਾਰਡ ਜਮ੍ਹਾਂ ਕਰਵਾਉਣਾ ਪੈਂਦਾ ਸੀ ਪਰ ਹੁਣ ਇਹ ਪੁਰਾਣੀ ਸ਼ਰਤ ਨੂੰ ਹਟਾ ਦਿੱਤਾ ਗਿਆ ਹ...
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

National, Politics, Punjab
ਮਾਲੇਰਕੋਟਲਾ 13 ਅਗਸਤ :                        ਆਜ਼ਾਦੀ ਦਿਵਸ ਦੇ ਮੌਕੇ ’ਤੇ 15 ਅਗਸਤ ਨੂੰ ਸਥਾਨਕ ਜਾਕਿਰ ਹੁਸੈਨ ਸਟੇਡੀਅਮ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਰਾਸ਼ਟਰੀ ਝੰਡਾ ਲਹਿਰਾਉਣਗੇ।                     ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਹੋਈ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਗਗਨ ਅਜੀਤ ਸਿੰਘ,ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਐਸ.ਪੀ.ਗੁਰਸ਼ਰਨਜੀਤ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ, ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਸੁਧਾਰ ਟਰੱਸਟ ਨੀਰੂ, ਤਹਿਸੀਲਦਾਰ ਰੀਤੂ ਗੁਪਤਾ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਐਸ.ਡੀ.ਓ ਇੰਜ.ਬਲਵਿੰਦਰ ਸਿੰਘ, ਐਸ.ਡੀ.ਓ.ਇੰਜ. ਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।                 ਡਿਪਟੀ ਕਮਿਸ਼ਨਰ ਨੇ ਅੱਜ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ...
ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਲਹਿਰਾਉਣਗੇ ਕੌਮੀ ਝੰਡਾ

ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਲਹਿਰਾਉਣਗੇ ਕੌਮੀ ਝੰਡਾ

National, Politics, Punjab
ਮਾਨਸਾ, 13 ਅਗਸਤ: ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ 15 ਅਗਸਤ 2025 ਨੂੰ  ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਟਰਾਂਸਪੋਰਟ ਅਤੇ ਜੇਲ੍ਹਾਂ ਮੰਤਰੀ, ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ੍ਰ ਕੁਲਵੰਤ ਸਿੰਘ ਨੇ ਅੱਜ ਬਹੁਮੰਤਵੀ ਖੇਡ ਸਟੇਡੀਅਮ, ਮਾਨਸਾ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਫੁੱਲ ਡਰੈੱਸ ਰਿਹਰਸਲ ਮੌਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ | ਇਸ ਤੋਂ ਬਾਅਦ ਵੱਖ ਵੱਖ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਦੀ ਪੇਸ਼ਕਾਰੀ ਕੀਤੀ ਗਈ | ਉਨ੍ਹਾਂ 15 ਅਗਸਤ ਮੌਕੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧ...
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

National, Politics, Punjab
ਮਾਨਸਾ, 13 ਅਗਸਤ :             ਜ਼ਿਲ੍ਹਾ ਮੈਜਿਸਟਰੇਟ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ।             ਹੁਕਮ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ, ਜਿਸ ਨੂੰ ਰੋਕਣ ਲਈ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਦੀ ਰੋਕਥਾਮ ਕਰਨੀ ਅਤਿ ਜ਼ਰੂ...
ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

National, Politics, Punjab
ਗੁਰੂਹਰਸਹਾਏ/ਫਿਰੋਜ਼ਪੁਰ, 13 ਅਗਸਤ 2025: ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਪੈਣ ਨਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਬ ਡਵੀਜ਼ਨ ਗੁਰੂਹਰਸਹਾਏ ਦੇ ਪਿੰਡ ਦੋਨਾ ਮੱਤੜ  ਦਾ  ਦੌਰਾ ਕੀਤਾ ਗਿਆ ਅਤੇ ਦਰਿਆ ਵਿੱਚ ਪਾਣੀ ਦੇ ਪੱਧਰ ਤੇ ਬੰਨਾ ਦੀ ਮਜ਼ਬੂਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐਸ.ਡੀ.ਐਮ. ਗੁਰੂਹਰਸਹਾਏ ਊਦੇਦੀਪ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।       ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਦਰਿਆ ਵਿੱਚ ਬੇੜੀ ਰਾਹੀਂ ਸਫਰ ਕਰਨ ਦੌਰਾਨ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤਣ। ਪਿੰਡ ਵਾਸੀਆਂ ਦੀ ਬੰਨਾਂ ਨੂੰ ਮਜ਼ਬੂਤ ਅਤੇ ਉੱਚੇ ਕਰਨ ਦੀ ਮੰਗ ਤੇ ਇੱਕ ਛੋਟੀ ਬੇੜੀ ਦੇਣ ਦੀ ਮੰਗ ਤੇ ਡਿਪਟੀ ਕਮਿਸ਼ਨਰ ਨੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀਆਂ ਯੋਗ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਇਸ ਕੰਮ ਲਈ ਉਹਨਾਂ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ...
ਮੰਡੀ ਹੰਡਿਆਇਆ ਮਾਰਕਿਟ ਕਮੇਟੀ ਬਰਨਾਲਾ ਦੇ ਪਲਾਟਾਂ ਦੀ ਈ—ਨਿਲਾਮੀ 20 ਅਗਸਤ ਤੱਕ

ਮੰਡੀ ਹੰਡਿਆਇਆ ਮਾਰਕਿਟ ਕਮੇਟੀ ਬਰਨਾਲਾ ਦੇ ਪਲਾਟਾਂ ਦੀ ਈ—ਨਿਲਾਮੀ 20 ਅਗਸਤ ਤੱਕ

National, Politics, Punjab
ਹੰਡਿਆਇਆ, 13 ਅਗਸਤ ਪੰਜਾਬ ਮੰਡੀ ਬੋਰਡ ਵੱਲੋਂ ਵਪਾਰਕ ਬਲਿਟ—ਅਪ ਦੁਕਾਨਾਂ/ ਪਲਾਟਾਂ ਪੰਜਾਬ ਦੀਆਂ ਮੰਡੀਆਂ ਵਿੱਚ ਫਰੀ ਹੋਲਡ ਦੇ ਅਧਾਰ 'ਤੇ ਈ—ਨਿਲਾਮੀ ਰਾਹੀਂ ਮੰਡੀਆਂ ਵਿੱਚ ਵਪਾਰਿਕ ਸਾਈਟਾਂ ਦੇ ਮਾਲਕ ਬਣਨ ਦਾ ਸੁਨਿਹਰੀ ਮੌਕਾ ਦਿੰਦੇ ਹੋਏ ਮੰਡੀ ਹੰਡਿਆਇਆ ਮਾਰਕਿਟ ਕਮੇਟੀ ਬਰਨਾਲਾ ਦੇ ਪਲਾਟਾਂ/ ਬੂਥਾਂ ਦੀ ਈ—ਨਿਲਾਮੀ  20 ਅਗਸਤ 2025 ਦੁਪਹਿਰ 12.00 ਵਜੇ ਤੱਕ ਕੀਤੀ ਜਾ ਰਹੀ ਹੈ। ਇਸ ਸਬੰਧੀ ਸਕੱਤਰ ਮਾਰਕਿਟ ਕਮੇਟੀ ਬਰਨਾਲਾ ਸ੍ਰੀ ਕੁਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਬੋਲੀ ਲਗਾਉਣ ਲਈ ਜੀ.ਪੀ.ਐੱਸ ਸਮਰੱਥ ਡਵਾਇਸ ਲਾਜ਼ਮੀ ਹੈ। ਇਸ ਤੋਂ ਇਲਾਵਾ ਉਨ੍ਹਾਂ ਬੋਲੀਕਾਰਾਂ ਨੂੰ ਦੱਸਿਆ ਕਿ ਨੈੱਟ ਜਾਂ ਆਰ.ਟੀ.ਜੀ.ਐੱਸ ਟ੍ਰਾਂਜ਼ੈਕਸ਼ਨਾਂ ਨੂੰ ਖਾਤੇ ਨਾਲ ਮਿਲਾਣ ਵਿੱਚ ਕੁੱਝ ਸਮਾਂ ਲਗਦਾ ਹੈ, ਬਿਨਾਂ ਕਿਸੇ ਪ੍ਰੇਸ਼ਾਨੀ ਦੇ ਬੋਲੀ ਲਗਾਉਣ ਲਈ ਈ—ਨਿਲਾਮੀ ਦੇ ਖਤਮ ਹੋਣ ਤੋਂ ਘੱਟੋ—ਘੱਟ 24 ਘੰਟੇ ਪਹਿਲਾਂ ਭੁਗਤਾਨ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਈਟਾਂ 'ਤੇ ਪ੍ਰਮੁੱਖ ਬੈਂਕਾਂ ਵੱਲੋਂ ਲੋਨ ਦੀ ਸੁਵਿਧਾ ਵੀ ਉਪਲਬਧ ਹੈ। ਚਾਹਵਾਨ ਵਿਅਕਤੀਆਂ ਵੱਲੋਂ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।...
ਫੀਲਡ ਦੌਰੇ ਦੇ ਦੂਜੇ ਦਿਨ ਡੀਜੀਪੀ ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਵਿੱਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ

ਫੀਲਡ ਦੌਰੇ ਦੇ ਦੂਜੇ ਦਿਨ ਡੀਜੀਪੀ ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਵਿੱਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ

National, Politics, Punjab
ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ/ਪਟਿਆਲਾ, 12 ਅਗਸਤ: ਲਗਾਤਾਰ ਦੂਜੇ ਦਿਨ ਆਪਣਾ ਫੀਲਡ ਦੌਰਾ ਜਾਰੀ ਰੱਖਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਜ਼ਾਦੀ ਦਿਵਸ-2025 ਦੇ ਮੱਦੇਨਜ਼ਰ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਬਾਰੇ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ। ਆਪਣੇ ਇਸ ਦਿਨ ਭਰ ਦੇ ਦੌਰੇ ਦੌਰਾਨ ਡੀਜੀਪੀ ਨੇ ਫਿਰੋਜ਼ਪੁਰ, ਬਠਿੰਡਾ ਅਤੇ ਪਟਿਆਲਾ ਸਮੇਤ ਤਿੰਨ ਜ਼ਿਲ੍ਹਿਆਂ ਦਾ ਦੌਰਾ ਕੀਤਾ। ਐਨਡੀਪੀਐਸ ਐਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਸਮੱਸਿਆ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਨੇ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਦਿੱਤੇ ਗਏ ਆਦੇਸ਼ਾਂ ਅਨੁਸਾਰ ਅੱਤਵਾਦ ਵਿਰੋਧੀ ਤਿਆਰੀਆਂ, ਅੰਤਰ-ਜ਼ਿਲ੍ਹਾ ਤਾਲਮੇਲ, ਮਜ਼ਬੂਤ ਨਾਕਿਆਂ ਅਤੇ ਨਿਰੰਤਰ ਨਿਗਰਾਨੀ ਬਾਰੇ ਰਣਨੀਤਕ ਨਿਰਦੇਸ਼ ਜਾਰੀ ਕੀਤੇ। ਡੀਜੀਪੀ ਗੌਰਵ ਯ...
ਬਾਗਬਾਨੀ ਮੰਤਰੀ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

ਬਾਗਬਾਨੀ ਮੰਤਰੀ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

National, Politics, Punjab
ਚੰਡੀਗੜ, ਅਗਸਤ 12, ਫੁੱਲਾਂ ਦੀ ਲਗਾਤਾਰ ਵੱਧ ਰਹੀ ਮੰਗ ਦੇ ਮੱਦੇਨਜ਼ਰ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ। ਸ੍ਰੀ ਮੋਹਿੰਦਰ ਭਗਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜ਼ਾਇਜਾ ਲੇ ਰਹੇ ਸਨ। ਇਸ ਮੌਕੇ ਮੰਤਰੀ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਫੁੱਲਾਂ ਦੀ ਮੰਗ ਹਰ ਜਗ੍ਹਾ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਸਮਾਗਮ ਜਾਂ ਹੋਰ ਪ੍ਰੋਗਰਾਮ ਫੁੱਲਾਂ ਦੀ ਸਜਾਵਟ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ। ਬਾਗ਼ਬਨੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਾਗਬਾਨੀ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੁੱਲਾਂ ਦੇ ਬੀਜ ਉਤਪਾਦਨ ਲਈ ਵਿਸ਼ੇਸ ਤੌਰ ਜ਼ਿਮੀਂਦਾਰਾਂ ਨੂੰ 14 ਹਜ਼ਾਰ ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਲੋੜ ਅਨੁਸਾਰ ਉਨ੍ਹਾਂ ...
ਸ. ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ

ਸ. ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ

National, Politics, Punjab
ਐਸ.ਏ.ਐਸ. ਨਗਰ, 12 ਅਗਸਤ: ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਇਨ੍ਹਾਂ ਦਫ਼ਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ ਅਤੇ ਮੁਲਾਜ਼ਮਾਂ ਨੂੰ ਸਮੇਂ ਸਿਰ ਦਫ਼ਤਰ ਵਿਚ ਹਾਜ਼ਰ ਹੋ ਕੇ ਸਮਾਂਬੱਧ ਤਰੀਕੇ ਨਾਲ ਸਰਕਾਰੀ ਕੰਮਕਾਜ ਨਿਪਟਾਉਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੇ ਆਮ ਸ਼ਹਿਰੀਆਂ ਵੱਲੋਂ ਗ੍ਰੀਵਾਂਸ ਪੋਰਟਲ ਤੇ ਭੇਜੀਆਂ ਜਾਂਦੀਆਂ ਤਕਲੀਫ਼ਾਂ ਬਾਰੇ ਸਹੀ ਅਤੇ ਸਟੀਕ ਜਾਣਕਾਰੀ ਦੇਣ ਦੀ ਹਦਾਇਤ ਕੀਤੀ। ਇਸ ਨਿਰੀਖਣ ਦੌਰਾਨ ਕੁੱਝ ਕਰਮਚਾਰੀਆਂ ਦੀ ਵਿਭਾਗੀ ਕਾਰਗੁਜ਼ਾਰੀ ਦੀ ਕੈਬਨਿਟ ਮੰਤਰੀ ਵੱਲੋਂ  ਸ਼ਲਾਘਾ ਕੀਤੀ ਗਈ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹਨਾਂ ਕਰਮਚਾਰੀਆਂ ਦਾ ਯੋਗ ਸਨਮਾਨ ਕੀਤਾ ਜਾਵੇ। ਉਹਨਾਂ ਲੋਕ ਨਿਰਮਾਣ ਵਿਭਾਗ ਦੇ ਸਾਰੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਮਿਆਰੀ ਅਤੇ...
“ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ

“ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 12 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ 'ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ' ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਐਲਾਨ ਕੀਤਾ ਕਿ 'ਸੇਫ ਪੰਜਾਬ ਪੋਰਟਲ' ਸਦਕਾ ਇੱਕ ਸਾਲ ਵਿੱਚ 5,000 ਤੋਂ ਵੱਧ ਫਸਟ ਇਨਫਾਰਮੇਸ਼ਨ ਰਿਪੋਰਟਾਂ (ਐਫ.ਆਈ.ਆਰ) ਦਰਜ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਸਤ 2024 ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਹੌਟਸਪੌਟਸ ਬਾਰੇ ਜਨਤਕ ਜਾਣਕਾਰੀ ਅਤੇ ਸੁਝਾਅ ਇਕੱਠੇ ਕਰਨ ਲਈ ਲਾਂਚ ਕੀਤੇ ਗਏ ਇਸ ਵਟਸਐਪ ਚੈਟਬੋਟ ਨੇ 32 ਫੀਸਦੀ ਦੀ ਪ੍ਰਸ਼ੰਸਾਯੋਗ ਪਰਿਵਰਤਨ ਦਰ ਹਾਸਲ ਕੀਤੀ ਹੈ, ਜਿਸ ਨਾਲ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਨੂੰ ਠੋਸ ਪੁਲਿਸ ਕਾਰਵਾਈ ਵਿੱਚ ਬਦਲਿਆ ਗਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਟਸਐਪ ਚੈਟਬੋਟ, ਜੋ 9779100200 'ਤੇ ਉਪਲਬਧ ਹੈ, ਨੂੰ ਮਿਲ ਰਹੇ ਭਰਵੇਂ ਜਨਤਕ ਹੁੰਗਾਰੇ ਨੇ 'ਸੇਫ ਪੰਜਾਬ ਪੋਰਟਲ' ਨੂੰ ਪੁਲਿਸ ਨਾਲ ਜਨਤਕ ਸਹਿਯੋਗ ਲਈ ਦੇਸ਼ ਦੇ ਸਭ ਤੋਂ ਪ੍ਰਭਾਵਸ਼ਾਲੀ...