Thursday, March 19
Shadow

Politics

ਐਸ.ਸੀ. ਕਮਿਸ਼ਨ ਵਲੋਂ ਜਲੰਧਰ ਦੇ ਰਾਮਾਨੰਦ ਚੌਕ ਵਿਚੋਂ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਜਲੰਧਰ ਦੇ ਰਾਮਾਨੰਦ ਚੌਕ ਵਿਚੋਂ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ

National, Politics, Punjab
ਚੰਡੀਗੜ੍ਹ,12 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਕ ਅਖਬਾਰ ਵਿੱਚ ਛਪੀ ਖ਼ਬਰ ਅਨੁਸਾਰ' ਅਮਰ ਸ਼ਹੀਦ 108 ਰਾਮਾਨੰਦ ਚੌਕ ਚ ਲਿਖੇ ਜੈ ਗੁਰੂਦੇਵ ਧੰਨ ਗੁਰਦੇਵ ਦੇ ਜੈਕਾਰੇ ਪੁੱਟ ਕੇ ਕੀਤੀ ਬੇਅਦਬੀ, ਕੀਤੀ ਗਈ ਹੈ ਜਿਸ ਸਬੰਧੀ  ਕਮਿਸ਼ਨ ਨੇ 'ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 10 ਤਹਿਤ (2) (ਐਚ) ਸੂ ਮੋਟੋ ਨੋਟਿਸ ਲੈਂਦੇ ਹੋਏ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਸਲੇ ਸਬੰਧੀ ਮਿਤੀ 18-08-2025 ਨੂੰ ਪੁਲਿਸ ਕਮਿਸ਼ਨਰ ਜਲੰਧਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।...
ਵਿਧਾਇਕ ਲਾਭ ਸਿੰਘ ਉਗੋਕੇ ਦੀ ਪੁਸਤਕ ਤੂੰ ਇਕ ਦੀਵਾ ਬਣ ਆਸਟ੍ਰੇਲੀਆ ‘ਚ ਰਿਲੀਜ਼

ਵਿਧਾਇਕ ਲਾਭ ਸਿੰਘ ਉਗੋਕੇ ਦੀ ਪੁਸਤਕ ਤੂੰ ਇਕ ਦੀਵਾ ਬਣ ਆਸਟ੍ਰੇਲੀਆ ‘ਚ ਰਿਲੀਜ਼

National, Politics, Punjab
ਤਪਾ/ਭਦੌੜ, 12 ਅਗਸਤ ਵਿਧਾਨ ਸਭਾ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਪੁਸਤਕ "ਤੂੰ ਇਕ ਦੀਵਾ ਬਣ" ਅੱਜ ਆਸਟ੍ਰੇਲੀਆ ਦੇ ਟਾਰਨੇਟ 'ਚ ਸਥਿਤ ਪੰਜਾਬ ਕਿਤਾਬ ਘਰ ਵਿਖੇ ਸੀ-ਸੈਵਨ ਆਸਟ੍ਰੇਲੀਆ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੀਤਮ ਪ੍ਰਕਾਸ਼ਨ ਮਹਿਲ ਕਲਾਂ ਦੇ ਬਾਨੀ ਪ੍ਰੀਤਮ ਸਿੰਘ ਦਰਦੀ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਲੋਕ ਅਰਪਣ ਕੀਤੀ ਗਈ। ਇਸ ਮੌਕੇ ਬੋਲਦਿਆਂ ਪੰਜਾਬੀ ਸਹਿਤਕਾਰ ਮਾ: ਬਲਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਰਾਜਨੀਤੀ ਦੇ ਨਾਲ ਨਾਲ ਸਹਿਤਕ ਖੇਤਰ 'ਚ 'ਤੂੰ ਇਕ ਦੀਵਾ ਬਣ' ਪੁਸਤਕ ਨਾਲ ਵਿਧਾਇਕ ਲਾਭ ਸਿੰਘ ਉਗੋਕੇ ਨੇ ਚੰਗੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਸ ਹੈ ਕਿ ਪੰਜਾਬ ਦੇ ਹਿੱਤਾਂ ਲਈ ਵਿਧਾਨ ਸਭਾ 'ਚ ਆਵਾਜ਼ ਬੁਲੰਦ ਕਰਨ ਦੇ ਨਾਲ-ਨਾਲ ਉਸਾਰੂ ਰਚਨਾਵਾਂ ਪੰਜਾਬੀ ਸਹਿਤ ਦੀ ਝੋਲੀ ਪਾਉਣਗੇ। ਪ੍ਰੀਤਮ ਪ੍ਰਕਾਸ਼ਨ ਦੇ ਸੰਚਾਲਕ ਗੁਰਪ੍ਰੀਤ ਸਿੰਘ ਅਣਖੀ ਨੇ ਪੁਸਤਕ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਕਾਵਿ-ਸੰਗ੍ਰਹਿ ਵਿੱਚ ਵਿਧਾਇਕ ਲਾਭ ਸਿੰਘ ਉਗੋਕੇ ਨੇ ਆਪਣੇ ਜੀਵਨ ਦੇ ਸੰਘਰਸ਼ਮਈ ਸਫਰ, ਇੱਕ ਮਜ਼ਦੂਰ ਪਰਿਵਾਰ ਵਿੱਚੋਂ ਉੱਠ ਕੇ ਵਿਧਾਇਕ ਬਣਨ ਤੱਕ ਦੇ ਉਤਰਾਅ-ਚੜ੍ਹਾਅ, ...
ਪਲੇਸਮੈਂਟ ਕੈਂਪ ਦੌਰਾਨ 42 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ

ਪਲੇਸਮੈਂਟ ਕੈਂਪ ਦੌਰਾਨ 42 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 12 ਅਗਸਤ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ  ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐਸ.ਆਈ.ਐਸ. ਸਕਿਊਰਟੀ ਕੰਪਨੀ ਵੱਲੋਂ ਸਕਿਊਰਟੀ ਗਾਰਡ ਦੀ ਅਸਾਮੀ ਲਈ ਚੋਣ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 65 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਰਿਆ ਉਪਰੰਤ 42 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਪਲੇਸਮੈਂਟ ਅਫ਼ਸਰ ਨੇ ਦੱਸਿਆ ਕਿ ਨੌਕਰੀਆਂ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ’ਤੇ ਆਪਣੇ ਵੇਰਵੇ ਭੇਜ ਕੇ ਗਰੁੱਪ ਜੁਆਇਨ ਕਰਨ ਤਾਂ ਜੋ ਉਨ੍ਹਾਂ ਨੂੰ ਦਫਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਨੰਬਰ 98885-...
ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਮਿਆਰੀ ਸਿਹਤ ਸਹੂਲਤ ਉਪਲੱਬਧ ਕਰਵਾਉਣ ਲਈ ਕੀਤੇ ਜਾ ਰਹੇ ਹਨ ਜਿਕਰਯੋਗ ਉਪਰਾਲੇ

ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਮਿਆਰੀ ਸਿਹਤ ਸਹੂਲਤ ਉਪਲੱਬਧ ਕਰਵਾਉਣ ਲਈ ਕੀਤੇ ਜਾ ਰਹੇ ਹਨ ਜਿਕਰਯੋਗ ਉਪਰਾਲੇ

National, Politics, Punjab
ਕੀਰਤਪੁਰ ਸਾਹਿਬ 12 ਅਗਸਤ () ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਹਰ ਵਰਗ ਦੇ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਵਿੱਚ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਗਈ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਵਿੱਚ ਨਿਰੰਤਰ ਸਿਹਤ ਸਹੂਲਤਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦਾ ਪੰਜਾਬ ਸਰਕਾਰ ਦਾ ਵਾਅਦਾ ਪੂਰਾ ਕੀਤਾ ਜਾਵੇ।       ਕੀਰਤਪੁਰ ਸਾਹਿਬ ਸਥਿਤ ਮੁੱਢਲੇ ਸਿਹਤ ਕੇਂਦਰ ਦੇ ਇੰਚਾਰਜ ਡਾ.ਜੰਗਜੀਤ ਸਿੰਘ ਨੇ ਕਿਹਾ ਹੈ ਕਿ ਪੇਟ ਵਿੱਚ ਕੀੜੇ ਹੋਣ ਨਾਲ ਬੱਚਿਆਂ ਵਿੱਚ ਕੁਪੋਸ਼ਣ ਅਤੇ ਖ਼ੂਨ ਦੀ ਕਮੀ ਹੋ ਜਾਂਦੀ ਹੈ, ਜਿਸ ਕਰਕੇ ਬੱਚਾ ਹਰ ਵੇਲ਼ੇ ਥੱਕਿਆ ਮਹਿਸੂਸ ਕਰਦਾ ਹੈ ਅਤੇ ਉਸ ਦੇ ਸੰਪੂਰਨ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈ, ਇਸ ਲਈ ਬੱਚਿਆਂ ਨੂੰ ਐੱਲਬੈਂਡਾਜ਼ੋਲ ਦੀ ਗੋਲੀ ਦੇਣੀ ਅਤਿ ਜ਼ਰੂਰੀ ਹੈ।       ਡਾ.ਜੰਗਜੀਤ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਬੱਚਿਆਂ ਤੋਂ...
ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਤੀਬਰ ਐਚ.ਆਈ.ਵੀ. ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਤੀਬਰ ਐਚ.ਆਈ.ਵੀ. ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

National, Politics, Punjab
ਫ਼ਿਰੋਜ਼ਪੁਰ,12 ਅਗਸਤ (            )    ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਐਚ.ਆਈ.ਵੀ. ਤੋਂ ਬਚਾਅ ਲਈ " ਤੀਬਰ ਜਾਗਰੂਕਤਾ ਮੁਹਿੰਮ " ਦੀ ਸ਼ੁਰੂਆਤ ਕੀਤੀ ਗਈ। ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਕਰਵਾਏ ਗਏ ਸਮਾਗਮ ਵਿੱਚ, ਮੁਹਿੰਮ ਦੀ ਸ਼ੁਰੂਆਤ ਜ਼ਿਲਾ ਟੀਕਾਕਰਨ ਅਫਸਰ ਡਾ. ਮੀਨਾਕਸ਼ੀ ਅਬਰੋਲ ਵੱਲੋਂ ਰਿਬਿਨ ਕੱਟ ਕੇ ਕੀਤੀ ਗਈ।               ਇਸ ਮੁਹਿੰਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ ਮੀਨਾਕਸ਼ੀ ਅਬਰੋਲ ਜ਼ਿਲਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਤਹਿਤ 12 ਅਗਸਤ ਤੋਂ 12 ਅਕਤੂਬਰ ਤੱਕ ਪੂਰੇ ਸੂਬੇ ਵਿੱਚ ਐਚ.ਆਈ.ਵੀ. ਬਾਰੇ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਗਰੂਕਤਾ ਮੁਹਿੰਮ ਇਸ ਬਿਮਾਰੀ ਨਾਲ ਜੂੜੇ ਕਲੰਕ ਦੇ ਅੰਤ ਲਈ ਸਮਰਪਿੱਤ ਹੈ। ਇਸੇ ਮੁਹਿੰਮ ਤਹਿਤ ਹੀ ਜ਼ਿਲ੍ਹਾ ਫਿਰੋਜ਼ਪੁਰ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਇਸ ਬਿਮਾਰੀ ਬਾਰੇ ਜਾਗਰੂਕ ਕਰਨ ਲਈ ਨੁ...
ਮਾਨ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ-ਵਿਧਾਇਕ ਸ਼ੈਰੀ ਕਲਸੀ

ਮਾਨ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ-ਵਿਧਾਇਕ ਸ਼ੈਰੀ ਕਲਸੀ

National, Politics, Punjab
ਬਟਾਲਾ, 12 ਅਗਸਤ (  ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ  ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾਂ ਕਿਸਾਨੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ ਅਤੇ ਕਿਸਾਨਾਂ ਪੱਖੀ ਕਦਮ ਉਠਾਏ ਹਨ।  ਚਾਹੇ ਕਿਸਾਨਾਂ ਦੀ ਕਰਜ਼ ਮਾਫੀ ਹੋਵੇ, ਫਸਲਾਂ ਲਈ ਵਧੀਆ ਭਾਅ ਦੀ ਲੜਾਈ ਹੋਵੇ, ਸਿੰਚਾਈ ਸਹੂਲਤਾਂ ਦਾ ਵਾਧਾ ਹੋਵੇ ਜਾਂ ਬਿਜਲੀ ਬਿੱਲਾਂ ਵਿੱਚ ਰਾਹਤ, ਹਰ ਕਦਮ ਕਿਸਾਨਾਂ ਦੀ ਭਲਾਈ ਲਈ ਹੀ ਚੁੱਕਿਆ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸੇ ਸੋਚ ਦੇ ਤਹਿਤ ਲੈਂਡ ਪੂਲਿੰਗ ਨੀਤੀ 2025 ਵੀ ਬਣਾਈ ਗਈ ਸੀ, ਜਿਸ ਦਾ ਮਕਸਦ ਕਿਸਾਨਾਂ ਨੂੰ ਵਿਕਾਸ ਵਿੱਚ ਸਿੱਧਾ ਹਿੱਸੇਦਾਰ ਬਣਾਉਣਾ, ਉਨ੍ਹਾਂ ਦੀ ਜ਼ਮੀਨ ਦੀ ਕੀਮਤ ਕਈ ਗੁਣਾ ਵਧਾਉਣਾ ਅਤੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨਾ ਸੀ। ਉਨਾਂ ਅੱਗੇ ਕਿਹਾ ਕਿ ਪਰ ਕਿਸਾਨ ਇਸ ਨੀਤੀ ਤੋਂ ਅਸ਼ਤੁੰਟ ਸਨ, ਜਿਸ ਕਾਰਨ ਨੀਤੀ ਨੂੰ ਲਾਗੂ ਕਰਨਾ ਜਨਹਿੱਤ ਅਤੇ ਲੋਕਤੰਤਰਕ ਸਿਧਾਂਤਾਂ ਦੇ ਖਿਲਾਫ਼ ਹੈ। ਇਸ ਕਰਕੇ ਸਰਕਾਰ ਨੇ ਕਿਸਾਨਾਂ ਦੀ ਰਾਇ ਨੂੰ ਸਰਵੋਤਮ ਮੰਨਦਿਆਂ ਲੈਂਡ ਪੂਲਿੰਗ ...
ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨੀ, ਲੈਂਡ ਪੂਲਿੰਗ ਨੀਤੀ ਵਾਪਸ ਲਈ: ਹਰਦੀਪ ਸਿੰਘ ਮੁੰਡੀਆ

ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨੀ, ਲੈਂਡ ਪੂਲਿੰਗ ਨੀਤੀ ਵਾਪਸ ਲਈ: ਹਰਦੀਪ ਸਿੰਘ ਮੁੰਡੀਆ

National, Politics, Punjab
ਚੰਡੀਗੜ੍ਹ, 11 ਅਗਸਤ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੀ ਸਰਕਾਰ ਰਹੀ ਹੈ, ਜਿਸ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਆਪਣੀ ਪਹਿਲ ਬਣਾਇਆ ਹੈ। ਚਾਹੇ ਕਿਸਾਨਾਂ ਦੀ ਕਰਜ਼ ਮਾਫੀ ਹੋਵੇ, ਫਸਲਾਂ ਲਈ ਵਧੀਆ ਭਾਅ ਦੀ ਲੜਾਈ ਹੋਵੇ, ਸਿੰਚਾਈ ਸਹੂਲਤਾਂ ਦਾ ਵਾਧਾ ਹੋਵੇ ਜਾਂ ਬਿਜਲੀ ਬਿੱਲਾਂ ਵਿੱਚ ਰਾਹਤ, ਹਰ ਕਦਮ ਕਿਸਾਨਾਂ ਦੀ ਭਲਾਈ ਲਈ ਹੀ ਚੁੱਕਿਆ ਗਿਆ ਹੈ। ਸ ਮੁੰਡੀਆ ਨੇ ਕਿਹਾ ਕਿ ਇਸੇ ਸੋਚ ਦੇ ਤਹਿਤ ਲੈਂਡ ਪੂਲਿੰਗ ਨੀਤੀ 2025 ਵੀ ਬਣਾਈ ਗਈ ਸੀ, ਜਿਸ ਦਾ ਮਕਸਦ ਕਿਸਾਨਾਂ ਨੂੰ ਵਿਕਾਸ ਵਿੱਚ ਸਿੱਧਾ ਹਿੱਸੇਦਾਰ ਬਣਾਉਣਾ, ਉਨ੍ਹਾਂ ਦੀ ਜ਼ਮੀਨ ਦੀ ਕੀਮਤ ਕਈ ਗੁਣਾ ਵਧਾਉਣਾ ਅਤੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨਾ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਵਿਕਾਸ ਤਾਂ ਹੀ ਅਸਲ ਹੁੰਦਾ ਹੈ ਜਦੋਂ ਕਿਸਾਨ ਖੁਸ਼ ਅਤੇ ਸੰਤੁਸ਼ਟ ਹੁੰਦੇ ਹਨ। ਜੇ ਕਿਸੇ ਨੀਤੀ ‘ਤੇ ਕਿਸਾਨਾਂ ਵਿੱਚ ਅਸਹਿਮਤੀ ਹੈ, ਤਾਂ ਉਸਨੂੰ ਧ...
‘ਯੁੱਧ ਨਸ਼ਿਆਂ ਵਿਰੁੱਧ’ ਦੇ 163ਵੇਂ ਦਿਨ ਪੰਜਾਬ ਪੁਲਿਸ ਵੱਲੋਂ 335 ਥਾਵਾਂ ‘ਤੇ ਛਾਪੇਮਾਰੀ; 104 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 163ਵੇਂ ਦਿਨ ਪੰਜਾਬ ਪੁਲਿਸ ਵੱਲੋਂ 335 ਥਾਵਾਂ ‘ਤੇ ਛਾਪੇਮਾਰੀ; 104 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 11 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 163ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 163 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,524 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.4 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 1092 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਹਨ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾ...
ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

National, Politics, Punjab
ਚੰਡੀਗੜ੍ਹ, 11 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਮੁਲਾਜ਼ਮਾਂ ਦਰਮਿਆਨ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਰਗਰਮੀ ਨਾਲ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 28 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 13 ਵਿਅਕਤੀਆਂ ਵਿਰੁੱਧ 8 ਅਪਰਾਧਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 9 ਸਰਕਾਰੀ ਮੁਲਾਜ਼ਮ ਸ਼ਾਮਲ ਹਨ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕ...
ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

National, Politics, Punjab
ਚੰਡੀਗੜ੍ਹ, 11 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ ਅੱਜ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਥੇ ਮਿਊਂਸੀਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਚੁੱਕੇ ਇਨ੍ਹਾਂ ਪਟਵਾਰੀਆਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਲ 2023 ਵਿੱਚ ਮਾਲ ਪਟਵਾਰੀਆਂ ਦੀ ਭਰਤੀ ਉਪਰੰਤ ਯੋਗ ਉਮੀਦਵਾਰਾਂ ਨੂੰ ਮੈਰਿਟ ਅਨੁਸਾਰ ਜ਼ਿਲ੍ਹੇ ਅਲਾਟ ਕੀਤੇ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ ਇੱਕ ਸਾਲ ਦੀ ਟ੍ਰੇਨਿੰਗ ਪਟਵਾਰ ਸਕੂਲ ਵਿਖੇ ਅਤੇ 6 ਮਹੀਨੇ ਦੀ ਫੀਲਡ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇੱਕ ਸਾਲ ਦੀ...