ਪੰਜਾਬ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ ਕੀਤਾ ਹੱਲ
ਚੰਡੀਗੜ੍ਹ, 11 ਅਗਸਤ:
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਵਰਕਾਮ ਦੇ ਹੜਤਾਲ ਕਰਮਚਾਰੀਆਂ ਨੂੰ ਆਪਣੀ ਹੜਤਾਲ ਖਤਮ ਕਰਨ ਅਤੇ ਜਨਤਕ ਹਿੱਤਾਂ ਖਾਸ ਕਰਕੇ ਮੌਜੂਦਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਵੱਧ ਮੰਗ ਨੂੰ ਮੁੱਖ ਰੱਖਦਿਆਂ ਤੁਰੰਤ ਕੰਮ 'ਤੇ ਵਾਪਸ ਪਰਤਣ ਦੀ ਅਪੀਲ ਕੀਤੀ।
ਬਿਜਲੀ ਮੰਤਰੀ ਨੇ ਕਿਹਾ ਕਿ ਘਰਾਂ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਇਸ ਲਈ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਡਿਊਟੀਆਂ 'ਤੇ ਵਾਪਸ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੰਮੀਆਂ ਹੜਤਾਲਾਂ ਕਾਰਨ ਲੱਖਾਂ ਖਪਤਕਾਰਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਉਨ੍ਹਾਂ ਦੇ ਮਸਲਿਆਂ ਨੂੰ ਇਮਾਨਦਾਰੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ।
ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੀਤੀਆਂ ਗਈ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ 10 ਅਗਸਤ 2025 ਨੂੰ ਸਥਾਨਕ ਪੰਜਾਬ ਭਵਨ ਵਿਖੇ ਪੀ.ਐਸ...








