Wednesday, September 30
Shadow

Politics

ਦਰਿਆਈ ਪਾਣੀ ਨਾਲ ਪ੍ਰਭਾਵਿਤ ਲੋਕਾਂ ਦਾ ਸਹਾਰਾ ਬਣੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਦਰਿਆਈ ਪਾਣੀ ਨਾਲ ਪ੍ਰਭਾਵਿਤ ਲੋਕਾਂ ਦਾ ਸਹਾਰਾ ਬਣੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

National, Politics, Punjab
ਪੱਟੀ (ਤਰਨ ਤਾਰਨ), 30 ਅਗਸਤ: ਵਿਧਾਨ ਸਭਾ ਹਲਕਾ ਪੱਟੀ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਜਿੱਥੇ ਲੋਕ ਬੇਘਰ ਹੋ ਗਏ, ਜ਼ਿੰਦਗੀਆਂ ਉਥਲ-ਪੁਥਲ ਹੋ ਗਈਆਂ ਅਤੇ ਪਸ਼ੂਆਂ ਦੀ ਚਰਾਈ ਰੁੱਕ ਗਈ, ਉੱਥੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਲਗਾਤਾਰ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾ ਰਹੇ ਹਨ। ਪਿੰਡ ਕੋਟ ਬੁੱਢਾ, ਭੋਜੋਕੇ, ਝੁੱਗੀਆਂ ਪੀਰ ਬਖ਼ਸ਼, ਰਾਦਲਕੇ, ਰਾਮ ਸਿੰਘ ਵਾਲਾ ਅਤੇ ਰਸੂਲਪੁਰ ਸਮੇਤ ਧੁੱਸੀ ਬੰਨ੍ਹ ਨਾਲ ਲੱਗਦੇ ਕਈ ਪਿੰਡਾਂ ਵਿੱਚ ਕੈਬਿਨੇਟ ਮੰਤਰੀ ਭੁੱਲਰ ਨੇ ਸੁੱਕਾ ਰਾਸ਼ਨ, ਖਾਣ-ਪੀਣ ਦੀਆਂ ਲੋੜੀਂਦੀਆਂ ਵਸਤੂਆਂ ਅਤੇ ਪਸ਼ੂਆਂ ਲਈ ਚਾਰਾ, ਫੀਡ ਤੇ ਚੋਕਰ ਵੰਡਿਆ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ “ਕੋਈ ਵੀ ਪਰਿਵਾਰ ਰਾਸ਼ਨ ਤੋਂ ਬਿਨਾਂ ਨਹੀਂ ਰਹੇਗਾ। ਮਨੁੱਖਾਂ ਲਈ ਖੁਰਾਕ ਦੇ ਨਾਲ ਜਾਨਵਰਾਂ ਲਈ ਚਾਰਾ ਅਤੇ ਆਚਾਰ ਵੀ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਇਹ ਘੜੀ ਔਖੀ ਹੈ, ਪਰ ਪੂਰਾ ਪੰਜਾਬ ਇਕੱਠੇ ਹੋ ਕੇ ਇਸ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ।” ਸ੍ਰ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੀੜਤ ਲੋਕਾਂ ਦੇ ਨ...
ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ ਹੋਏ

ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ ਹੋਏ

National, Politics, Punjab
ਗੁਰਦਾਸਪੁਰ, 30 ਅਗਸਤ (       ) - ਬੀਤੇ ਦਿਨੀਂ ਰਾਵੀ ਦਰਿਆ ਦੇ ਪਾਣੀ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਦੀ 26000 ਤੋਂ ਵੱਧ ਅਬਾਦੀ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਦਿਨ-ਰਾਤ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਬੀਤੀ ਸ਼ਾਮ ਤੱਕ 5400 ਤੋਂ ਵੱਧ ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਜ਼ਿਲ੍ਹੇ ਅੰਦਰ 23 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 13 ਐਕਟਿਵ ਹਨ। ਇਨ੍ਹਾਂ ਕੈਂਪਾਂ ਵਿੱਚ ਖਾਣੇ ਤੋਂ ਇਲਾਵਾ ਸੌਂਣ ਲਈ ਗੱਦੇ, ਸੁੱਕਾ ਰਾਸ਼ਨ, ਬਿਸਕੁਟ ਅਤੇ ਛੋਟੇ ਬੱਚਿਆਂ ਦੇ ਲਈ ਦੁੱਧ ਤੋਂ ਇਲਾਵਾ ਮੁੱਢਲੀ ਸਹਾਇਤਾ ਮੁਹੱਈਆ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੜ੍ਹ...
ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਐਡਵਾਈਜ਼ਰੀ ਜਾਰੀ

ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਐਡਵਾਈਜ਼ਰੀ ਜਾਰੀ

National, Politics, Punjab
ਗੁਰਦਾਸਪੁਰ, 30 ਅਗਸਤ (        ) - ਪੰਜਾਬ ਵਿੱਚ ਭਿਆਨਕ ਹੜ੍ਹਾਂ ਦੀ ਸਥਿਤੀ ਦੇ ਵਿਚਕਾਰ, ਹੁਣ ਦਸਤ, ਹੈਜ਼ਾ, ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ, ਪੰਜਾਬ ਸਿਹਤ ਵਿਭਾਗ ਨੇ ਹਾਈ ਅਲਰਟ ਐਲਾਨ ਕਰਦਿਆਂ ਲੋਕਾਂ ਦੀ ਸੁਰੱਖਿਆ ਲਈ ਇੱਕ  ਜਾਰੀ ਕੀਤੀ ਹੈ। ਵਿਭਾਗ ਨੇ ਬਿਮਾਰੀਆਂ ਨੂੰ ਰੋਕਣ ਲਈ ਵੱਡੇ ਪੱਧਰ `ਤੇ ਮੈਡੀਕਲ ਟੀਮਾਂ ਅਤੇ ਸਰੋਤ ਤਾਇਨਾਤ ਕੀਤੇ ਹਨ। ਗੁਰਦਾਸਪੁਰ ਦੇ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਲੋਕਾਂ ਨੂੰ ਹੜ੍ਹਾਂ ਦੌਰਾਨ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਕਈ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਣੀ ਅਤੇ ਭੋਜਨ ਵਿੱਚ ਸਾਵਧਾਨੀਆਂ ਵਰਤੇ ਹੋਏ ਕੇਵਲ ਸਾਫ਼ ਪਾਣੀ ਪੀਓ, ਸਿਰਫ਼ ਉਬਾਲੇ ਜਾਂ ਕਲੋਰੀਨ ਵਾਲਾ ਪਾਣੀ ਹੀ ਪੀਓ। ਜੇਕਰ ਪਾਣੀ ਨੂੰ ਉਬਾਲਣਾ ਸੰਭਵ ਨਹੀਂ ਹੈ, ਤਾਂ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਕਰੋ। ਪਾਣੀ ਨੂੰ ਹਮੇਸ਼ਾ ਸਾਫ਼ ਅਤੇ ਢੱਕੇ ਹੋਏ ...
ਕਿਸਾਨਾਂ ਨੂੰ ਖੇਤ ਵਿਚ ਹੀ ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਦਾ ਸੱਦਾ

ਕਿਸਾਨਾਂ ਨੂੰ ਖੇਤ ਵਿਚ ਹੀ ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਦਾ ਸੱਦਾ

National, Politics, Punjab
ਮਹਿਲ ਕਲਾਂ, 30 ਅਗਸਤ ਖੇਤੀਬਾੜੀ ਵਿਭਾਗ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ  ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਸੀਰ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਮਨਦੀਪ ਸਿੰਘ ਦੀ ਅਗਵਾਈ ਹੇਠ  ਬਲਾਕ ਮਹਿਲ ਕਲਾਂ ਦੇ ਕਿਸਾਨਾਂ ਨੂੰ ਪਰਾਲੀ/ ਝੋਨੇ ਦੀ ਰਹਿੰਦ ਖੂੰਹਦ ਦੀ ਸਾਂਭ- ਸੰਭਾਲ ਅਤੇ ਫ਼ਸਲਾਂ ਸਬੰਧੀ ਜਾਗਰੂਕ ਕਰਨ ਲਈ ਬਲਾਕ ਪੱਧਰੀ ਕੈਂਪ ਲਾਇਆ ਗਿਆ। ਇਸ ਸਮੇਂ ਬਲਾਕ ਤਕਨੀਕੀ ਮੈਨਜਰ ਸਨਵਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਅਸੀਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਓਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ। ਓਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾਕੇ ਜਾਂ ਤੂੜੀ ਬਣਾ ਕੇ ਵਪਾਰੀਆਂ ਨੂੰ ਵ...
350ਵੇਂ ਸ਼ਹੀਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਵਿਆਪਕ ਪ੍ਰਬੰਧ – ਹਰਜੋਤ ਬੈਂਸ

350ਵੇਂ ਸ਼ਹੀਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਵਿਆਪਕ ਪ੍ਰਬੰਧ – ਹਰਜੋਤ ਬੈਂਸ

Politics, Punjab
ਸ੍ਰੀ ਅਨੰਦਪੁਰ ਸਾਹਿਬ 30 ਅਗਸਤ () ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ, ਇਸ ਦੇ ਲਈ ਹੁਣ ਤੋ ਹੀ ਤਿਆਰੀਆਂ ਸੁਰੂ ਕੀਤੀਆ ਗਈਆਂ ਹਨ। ਇਹ ਜਾਣਕਾਰੀ ਸ.ਹਰਜੋਤ ਸਿੰਘ ਬੈਂਸ ਕੈਬਨਿਟ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਜਿਲ੍ਹਾ ਅਧਿਕਾਰੀਆਂ ਨਾਲ ਇਸ ਇਲਾਕੇ ਦਾ ਦੌਰਾ ਕਰਨ ਉਪਰੰਤ ਦਿੱਤੀ। ਉਨ੍ਹਾਂ ਦੇ ਨਾਲ ਸੈਰ ਸਪਾਟਾ ਵਿਭਾਗ ਦੇ ਐਡਵਾਈਜਰ ਸ੍ਰੀ ਦੀਪਕ ਬਾਲੀ, ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆਂ, ਐਸ.ਐਸ.ਪੀ ਸ੍ਰੀ ਗੁਲਨੀਤ ਖੁਰਾਨਾ, ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐਸ.ਪੀ ਅਰਵਿੰਦ ਮੀਨਾ ਵੀ ਮੋਜੂਦ ਸਨ। ਸ.ਬੈਂਸ ਨੇ ਇਸ ਮੌਕੇ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋ ਰਹੇ ਹਨ, ਜਿੱਥੇ ਦੇਸ਼ ਵਿਦੇਸ਼ ਤੋ ਵੱਡੀ ਗਿਣਤੀ ਸੰਗਤਾਂ ਪਹੁੰਚਣਗੀਆਂ। ਸ਼ਰਧਾਲੂਆਂ ਲਈ ਹਰ ਲੋੜੀਦੀ ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਅੱਜ ਸ੍ਰੀ ਅਨੰਦਪੁਰ ਸਾਹਿਬ ਅਤੇ ਆਲੇ...
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ

National, Politics, Punjab
ਨਵੀਂ ਦਿੱਲੀ/ਚੰਡੀਗੜ੍ਹ, 29 ਅਗਸਤ ਹੜ੍ਹ ਨਾਲ ਪੰਜਾਬ ਦੀ ਵੱਡੇ ਪੱਧਰ ਤੇ ਹੋਈ ਤਬਾਹੀ ਨੂੰ ਦੇਖਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਨੂੰ ਕੌਮੀ ਆਫਤ ਐਲਾਨਿਆ ਜਾਵੇ। ਉਹਨਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਬੱਦਲ ਫੱਟਣ ਨਾਲ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਉਹਨਾਂ ਆਪਣੇ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਪਏ ਮੀਂਹ ਨੇ ਵੀ ਸਥਿਤੀ ਨੂੰ ਗੰਭੀਰ ਕੀਤਾ ਹੈ। ਉਹਨਾਂ ਆਪਣੇ ਪੱਤਰ ਰਾਹੀ ਮੀਡੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆ ਦੱਸਿਆ ਕਿ ਪੰਜਾਬ ਦੇ 500 ਦੇ ਕਰੀਬ ਪਿੰਡ, 300 ਸਰਕਾਰੀ ਸਕੂਲ ਅਤੇ 3 ਲੱਖ ਕਿਸਾਨਾਂ ਦੀ ਫਸਲ ਹ੍ਹੜਾਂ ਦੀ ਮਾਰ ਹੇਠ ਆਈ ਹੋਈ ਹੈ। 26 ਅਗਸਤ ਦੀ ਰਾਤ ਨੂੰ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਦਾ ਵਹਾਅ ਸੀ, ਜਦਕਿ 1988 ਵਿੱਚ ਰਾਵੀ ਵਿੱਚ ਇਹ 11.20 ਲੱਖ ਕਿਊਸਿਕ ਪਾਣੀ ਸੀ। ਸੰਤ ਸੀਚੇਵਾਲ ਨੇ ਕਿਹਾ ਕਿ ਬਿਆਸ ਦਰਿਆ ਵਿੱਚ ਵੀ ਇਸ ਵਾਰ 2.5 ਤੋਂ 3 ਲੱਖ ਕਿਊਸਿਕ ਤੱਕ ਪਾਣੀ ਵੱਗ ਚੁੱ...
ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ

ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ

National, Politics, Punjab
ਚੰਡੀਗੜ੍ਹ, 29 ਅਗਸਤ: ਪੰਜਾਬ ਵਿੱਚ ਪਈ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ `ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ, ਸਥਾਨਕ ਵਿਧਾਇਕ ਵਿਭਿੰਨ ਹੜ੍ਹ ਪ੍ਰਭਾਵਿਤ ਇਲਾਕਿਆਂ `ਚ ਜਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਲੋਕਾਂ ਦੀ ਅਗਵਾਈ ਅਤੇ ਮਦਦ ਕਰ ਰਹੇ ਹਨ। ਇਸ ਮੌਕੇ ਲੋੜਵੰਦ ਲੋਕਾਂ ਨੂੰ ਖਾਦ ਪਦਾਰਥ, ਪਸ਼ੂਆਂ ਲਈ ਚਾਰਾ, ਮੈਡੀਕਲ ਜ਼ਰੂਰਤ ਦੀਆਂ ਦਵਾਈਆਂ ਆਦਿ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਖੇਤਰ ਬਮਿਆਲ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ।ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਹਰ ਸਥਿਤੀ ਵਿੱਚ ਲੋਕਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਵਿੱਚ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰੇਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਲੋਕਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦਾ ਮੁਆਵਜਾਂ ਪੰਜਾਬ ਸ...
ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਉਪਾਅ ਦਾ ਫਾਇਦਾ ਮਹਿੰਗਾਈ ਦਾ ਸਾਹਮਣਾ ਕਰ ਰਹੇ ਦੇਸ਼ ਦੇ ਗਰੀਬ ਲੋਕਾਂ ਨੂੰ ਪਹੁੰਚੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ। ਉਨ੍ਹਾਂ ਜੋਰ ਦਿੱਤਾ ਕਿ ਕੀਮਤਾ ਦੀ ਤਰਕਸੰਗਕਤਾ ਦਾ ਮੌਜੂਦਾ ਪ੍ਰਸਤਾਵ ਜੇਕਰ ਆਮਦਨ ਘਾਟੇ ਨੂੰ ਪੂਰਨ ਲਈ ਮੁਆਵਜ਼ੇ ਦੀ ਵਿਵਸਥਾ ਤੋਂ ਬਿਨਾਂ ਲਾਗੂ ਹੁੰਦਾ ਹੈ ਤਾਂ ਰਾਜਾਂ ਦੀ ਵਿੱਤੀ ਅਸਥਿਰਤਾ ਦਾ ਕਾਰਨ ਬਣੇਗਾ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਵੀ ਨੁਕਸਾਨ ਪਹੁੰਚੇਗਾ, ਜੋ ਪ੍ਰਵਾਨਯੋਗ ਨਹੀਂ ਹੈ। ਐਡਵੋਕੇਟ ਚੀਮਾ, ਜੋ ਅੱਜ ਕਰਨਾਟਕਾ ਭਵਨ ਵਿਖੇ ਜੀ.ਐਸ.ਟੀ ਰੇਟ ਰੈਸ਼ਨਲਾਈਜੇਸ਼ਨ ਤੇ ਵਿਚਾਰ ਸਬੰਧੀ ਕੇਰਲਾ, ਕਰਨਾਟਕਾ, ਹਿਮਾਚਲ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ, ਤੇਲੰਗਾਨਾ ਦੇ ਵਿੱਤ ਮੰਤਰੀਆਂ ਤੇ ਪ੍ਰਤੀਨਿਧਾਂ ਦੀ ਮੀਟਿੰਗ ਵਿਚ ਭ...
ਪੰਜਾਬ ਪੁਲਿਸ, ਐਨਡੀਆਰਐਫ, ਐਸਡੀਆਰਐਫ ਅਤੇ ਭਾਰਤੀ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਪੰਜਾਬ ਪੁਲਿਸ, ਐਨਡੀਆਰਐਫ, ਐਸਡੀਆਰਐਫ ਅਤੇ ਭਾਰਤੀ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

National, Politics, Punjab
ਚੰਡੀਗੜ੍ਹ, 29 ਅਗਸਤ: ਭਾਰੀ ਮੀਂਹ ਦੇ ਚਲਦਿਆਂ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ‘ਚ ਪਾੜ ਪੈਣ ਜਾਂ ਪਾਣੀ ਦੇ ਓਵਰਫਲੋਅ ਕਾਰਨ ਬਣੀ ਹੜ੍ਹਾਂ ਵਰਗੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਪੁਲਿਸ, ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਹੁਣ ਤੱਕ 7689 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਇਥੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ, ਜੋ ਕਿ ਸੂਬੇ ਵਿੱਚ ਬਣੇ ਹਾਲਾਤਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ...
ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 29 ਅਗਸਤ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ ਪੀੜਤ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਲਈ ਤੁਰੰਤ ਤੇ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖੀ ਜਾਨਾਂ ਨੂੰ ਬਚਾਉਣਾ ਅਤੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਬਜ਼ੁਰਗਾਂ ਲਈ ਵਿਸ਼ੇਸ਼ ਪ੍ਰਬੰਧ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 41 ਬਿਰਧ ਘਰ ਕਾਰਗਰ ਹਨ, ਜਿਨ੍ਹਾਂ ਵਿੱਚ ਕੁੱਲ 572 ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਵਧਾ ਕੇ 700 ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜਾਂ ਨਾਲ ਪ੍ਰਭਾਵਿਤ ਬਜ਼ੁਰਗਾਂ ਨੂੰ ਇਨ੍ਹਾਂ ਬਿਰਧ ਘਰਾਂ ਵਿੱਚ ਸੁਰੱਖਿਆ ਪੂਰਵਕ ਰਿਹਾਇਸ਼, ਖਾਣ-ਪੀਣ, ਕੱਪੜੇ, ਦਵਾਈਆਂ ਅਤੇ ਰੈਗੂਲਰ ਚੈਕ ਅਪ ਦੀ ਸਹੂਲਤ ਦਿੱਤੀ ਜਾਵੇਗੀ। ਡਾ ਬਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜਿਲਾ ਪ੍ਰੋਗਰ...