Thursday, March 19
Shadow

Politics

ਜੁਆਇੰਟ ਸੀ.ਪੀ ਰੁਪਿੰਦਰ ਸਿੰਘ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ

National, Politics, Punjab
ਲੁਧਿਆਣਾ, 9 ਅਗਸਤ: ਰੁਪਿੰਦਰ ਸਿੰਘ ਜੁਆਇੰਟ ਸੀ.ਪੀ (ਸ਼ਹਿਰ ਅਤੇ ਪੇਂਡੂ) ਲੁਧਿਆਣਾ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ ਹੈ। ਉਹ ਅਗਸਤ, 1994 ਨੂੰ ਪੁਲਿਸ ਵਿਭਾਗ ਵਿੱਚ ਪ੍ਰੋਬੇਸ਼ਨਰੀ ਡੀ.ਐਸ.ਪੀ ਵਜੋਂ ਭਰਤੀ ਹੋਏ ਸਨ। ਉਨ੍ਹਾਂ ਨੇ ਸੂਬੇ ਵਿੱਚ ਵੱਖ-ਵੱਖ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਅਹੁਦਿਆਂ 'ਤੇ ਸੇਵਾ ਨਿਭਾਈ। ਉਨ੍ਹਾਂ ਡੀ.ਐਸ.ਪੀ ਸਬ-ਡਵੀਜ਼ਨ ਖਰੜ, ਮੋਹਾਲੀ, ਡੇਰਾ ਬੱਸੀ, ਸ਼੍ਰੀ ਫਤਿਹਗੜ੍ਹ ਸਾਹਿਬ ਅਤੇ ਸਦਰ ਲੁਧਿਆਣਾ ਵਜੋਂ ਸੇਵਾ ਨਿਭਾਈ। ਇਸ ਤੋਂ ਬਾਅਦ ਐਸ.ਪੀ ਵਜੋਂ ਤਰੱਕੀ ਮਿਲਣ 'ਤੇ ਉਨ੍ਹਾਂ ਨੇ ਐਸ.ਪੀ ਸਿਟੀ ਲੁਧਿਆਣਾ, ਐਸ.ਪੀ ਟ੍ਰੈਫਿਕ ਅਤੇ ਸੁਰੱਖਿਆ ਲੁਧਿਆਣਾ, ਐਸ.ਐਸ.ਪੀ ਵਿਜੀਲੈਂਸ ਰੇਂਜ ਜਲੰਧਰ, ਐਸ.ਐਸ.ਪੀ ਵਿਜੀਲੈਂਸ ਆਰਥਿਕ ਵਿੰਗ ਲੁਧਿਆਣਾ, ਐਸ.ਐਸ.ਪੀ ਵਿਜੀਲੈਂਸ ਰੇਂਜ ਲੁਧਿਆਣਾ ਅਤੇ ਕਮਾਂਡੈਂਟ-ਕਮ-ਡਿਪਟੀ ਡਾਇਰੈਕਟਰ (ਆਊਟਡੋਰ ਅਤੇ ਇਨਡੋਰ) ਪੰਜਾਬ ਪੁਲਿਸ ਅਕੈਡਮੀ ਫਿਲੌਰ, ਡੀ.ਸੀ.ਪੀ ਹੈੱਡਕੁਆਰਟਰ ਲੁਧਿਆਣਾ, ਐਸ.ਐਸ.ਪੀ ਆਰਥਿਕ ਅਪਰਾਧ ਵਿੰਗ ਵਿਜੀਲੈਂਸ ਬਿਊਰੋ ਲੁਧਿਆਣਾ ਵਜੋਂ ਸੇਵਾ ਨਿਭਾਈ। ਸਾਲ-2021 ਵਿੱਚ ਉਨ੍ਹਾਂ ਨੂੰ ਕੋਵਿਡ ਮਹਾਂਮਾਰੀ ਦ...
ਫਾਜ਼ਿਲਕਾ ਦੇ ਵਿਧਾਇਕ ਸਵਨਾ ਵੱਲੋਂ ਪਿੰਡ ਕਬੂਲ ਸ਼ਾਹ ਖੁਬਣ ਦਾ ਦੌਰਾ

ਫਾਜ਼ਿਲਕਾ ਦੇ ਵਿਧਾਇਕ ਸਵਨਾ ਵੱਲੋਂ ਪਿੰਡ ਕਬੂਲ ਸ਼ਾਹ ਖੁਬਣ ਦਾ ਦੌਰਾ

National, Politics, Punjab
ਫਾਜ਼ਿਲਕਾ 9 ਅਗਸਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਕਬੂਲ ਸ਼ਾਹ ਖੁਬਣ ਦਾ ਦੌਰਾ ਕਰਕੇ ਇੱਥੇ ਮੀਹ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨੇ ਆਪਣੀ ਜੇਬ ਵਿੱਚੋਂ ਇਥੋਂ ਪਾਣੀ ਦੀ ਨਿਕਾਸੀ ਕਰਨ ਲਈ ਲਗਾਏ ਗਏ ਡੀਜ਼ਲ ਪੰਪਾਂ ਲਈ ਡੀਜ਼ਲ ਦੀ ਖਰੀਦ ਕਰਨ ਵਾਸਤੇ 20 ਹਜਾਰ ਰੁਪਏ ਦਿੱਤੇ । ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਰਿਸ਼ਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਦੇ ਦਿੱਤੇ ਗਏ ਹਨ। ਉਹਨਾਂ ਨੇ ਕਿਹਾ ਕਿ ਗਿਰਦਾਵਰੀ ਅਨੁਸਾਰ ਜੋ ਰਿਪੋਰਟ ਤਿਆਰ ਹੋਵੇਗੀ ਉਸ ਨਾਲ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰੀ ਨੀਤੀ ਅਨੁਸਾਰ ਬਣਦਾ ਮੁਆਵਜਾ ਦਿੱਤਾ ਜਾਵੇਗਾ। ਉਨਾਂ ਨੇ ਕਿਹਾ ਕਿ ਪਾਣੀ ਨਿਕਾਸੀ ਲਈ ਜੋ ਵੀ ਸਰਕਾਰੀ ਮਦਦ ਦੀ ਜਰੂਰਤ ਹੋਵੇਗੀ ਸੰਬੰਧਿਤ ਵਿਭਾਗ ਵੱਲੋਂ ਕੀਤੀ ਜਾਵੇਗੀ । ਉਹਨਾਂ ਨੇ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖੁਦ ਪਿੰਡਾਂ ...
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਈ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਈ

National, Politics, Punjab
ਜਲੰਧਰ, 9 ਅਗਸਤ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ। ਜਨਤਾ ਨੂੰ ਸੁਵਿਧਾਵਾਂ ਮੁੱਹਈਆ ਕਰਵਾਉਣ ਤੋਂ ਇਲਾਵਾ ਪਾਰਦਰਸ਼ੀ ਤਰੀਕੇ ਨਾਲ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਨੂੰ ਇੱਕ ਮਾਡਲ ਰਾਜ ਬਣਾਉਣ ਵੱਲ ਵਿਸ਼ੇਸ਼ ਕਦਮ ਪੁੱਟੇ ਜਾ ਰਹੇ ਹਨ।    ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਇਨਫਰਾਸਟਰਕਚਰ, ਸਿਹਤ, ਸਿੱਖਿਆ, ਖੇਤੀਬਾੜੀ ਅਤੇ ਉਦਯੋਗ ਦੇ ਖੇਤਰ ਵਿੱਚ ਕਈ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਹਨ। ਰਾਜ ਦੇ ਹਰ ਹਿੱਸੇ ਵਿੱਚ ਸੜਕਾਂ ਦਾ ਨਿਰਮਾਣ, ਸਰਕਾਰੀ ਹਸਪਤਾਲਾਂ ਦੀ ਅਪਗ੍ਰੇਡੇਸ਼ਨ, ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਅਤੇ ਕਿਸਾਨਾਂ ਲਈ ਨਵੀਆਂ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਹੈ।    ਉਨ੍ਹਾਂ ਦੱਸਿਆ ਕਿ ਬਿਜਲੀ ਸਸਤੀ ਕਰਨਾ, ਭ੍ਰਿਸ਼ਟਾਚਾਰ 'ਤੇ ਕਾਰਵਾਈ, ਅਤੇ ਨੌ...
ਆਪਰੇਸ਼ਨ ਸੀਲ-18: ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ

ਆਪਰੇਸ਼ਨ ਸੀਲ-18: ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-18' ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਸੀ ਤਾਂ ਜੋ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ

National, Politics, Punjab
ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਅਗਸਤ (       ) - ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਿਲਾਫ਼ ਇਹ ਆਰ-ਪਾਰ ਦੀ ਲੜਾਈ ਹੈ ਅਤੇ ਲੋਕਾਂ ਨੂੰ ਇਸ ਲੜਾਈ ਵਿੱਚ ਸਰਕਾਰ ਦਾ ਪੂਰਨ ਸਾਥ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਜ ਸ਼ਾਮ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰਦਿਆਂ ਕੀਤਾ। ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਦੇਵੀ-ਦੇਵਤਿਆਂ ਦੀ ਪਵਿੱਤਰ ਧਰਤੀ ਹੈ, ਜਿੱਥੋਂ ਦੇ ਲੋਕ ਗੈਰਤ ਨਾਲ ਰਹਿੰਦੇ ਹਨ, ਪਰ ਨਸ਼ਿਆਂ ਦੀ ਭੈੜੀ ਅਲਾਮਤ ਨੇ ਸੂਬੇ ਅਤੇ ਸਮਾਜ ਨੂੰ ਆਪਣੀ ਗ੍ਰਿਫਤ ਵਿੱਚ ਲੈ ਲਿਆ ਸੀ। ਪੰਜਾਬ ਕੌਮਾਂਤਰੀ ਸਰਹੱਦ ਨਾਲ ਲਗਦਾ ਹੋਣ ਕਰ ਕੇ ਨਸ਼ੇ ਦੇ ਤਸਕਰਾਂ ਲਈ ਇਹ ਡ...

ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ

Crime, National, Politics, Punjab
ਚੰਡੀਗੜ੍ਹ, 9 ਅਗਸਤ ਪੰਜਾਬ ਦੇ ਵਿੱਤ ਮੰਤਰੀ ਅਤੇ ‘ਯੁੱਧ ਨਸ਼ਿਆ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਾਬਕਾ ਸੁਰੱਖਿਆ ਅਧਿਕਾਰੀ ਜੋਗਾ ਸਿੰਘ ਦੀ ਗ੍ਰਿਫ਼ਤਾਰੀ, 2015 ਦੇ ਗੁਰਦੇਵ ਸਿੰਘ ਦੇਬੀ ਡਰੱਗ ਰੈਕੇਟ ਦੇ ਪੀੜਤਾਂ ਲਈ ਇਨਸਾਫ਼ ਵੱਲ ਇੱਕ ਮਹੱਤਵਪੂਰਨ ਕਦਮ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਦਹਾਕੇ ਤੋਂ ਚੱਲ ਰਹੀ ਦੇਰੀ ਦੋਸ਼ੀਆਂ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਲੀਡਰਸ਼ਿਪ ਨਾਲ ਰਾਜਨੀਤਿਕ ਸਬੰਧਾਂ ਕਾਰਨ ਹੋਈ ਹੈ। ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਘਟਨਾਵਾਂ ਦਾ ਵੇਰਵਾ ਦਿੱਤਾ। ਜੋਗਾ ਸਿੰਘ 28 ਸਤੰਬਰ, 2023 ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਤੋਂ ਹੀ ਫਰਾਰ ਸੀ। ਅਕਤੂਬਰ 2023 ਵਿੱਚ ਫਾਜ਼ਿਲਕਾ ਦੀ ਸੈਸ਼ਨ ਅਦਾਲਤ ਅਤੇ ਜਨਵਰੀ 2024 ਵਿੱਚ ਹਾਈ ਕੋਰਟ ਨੇ ਉਸਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਕਈ ਪੁਲਿਸ ਛਾਪਿਆਂ ਦੇ ਬਾਵਜੂਦ, ਉਹ ਫਰਾਰ...
ਰੱਖੜੀ ਦਾ ਤੋਹਫ਼ਾ: 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ: ਡਾ. ਬਲਜੀਤ ਕੌਰ

ਰੱਖੜੀ ਦਾ ਤੋਹਫ਼ਾ: 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 9 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰੱਖੜੀ ਦੇ ਪਵਿੱਤਰ ਮੌਕੇ ‘ਤੇ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਵਿਭਾਗ ਦੀਆਂ 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਆਂਗਣਵਾੜੀ ਵਰਕਰ ਬਣਾਇਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ ਸੇਵਾ ਨਿਭਾ ਰਹੀਆਂ 10ਵੀਂ ਪਾਸ ਆਂਗਣਵਾੜੀ ਹੈਲਪਰਾਂ, ਜਿਨ੍ਹਾਂ ਕੋਲ 10 ਸਾਲ ਦਾ ਤਜਰਬਾ ਹੈ, ਨੂੰ ਵੀ ਬਤੌਰ ਵਰਕਰ ਤਰੱਕੀ ਦੇਣ ਲਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਹੈ। ਇਸ ਤਹਿਤ ਡਿਊਟੀ ਦੌਰਾਨ ਪੱਕੇ ਤੌਰ ‘ਤੇ ਅਪੰਗ ਹੋਈਆਂ ਜਾਂ ਕਿਸੇ ਜਾਨਲੇਵਾ ਬਿਮਾਰੀ ਨਾਲ ਪੀੜਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਆਸ਼ਰਿਤਾਂ ਨੂੰ ਵਿਸ਼ੇਸ਼ ਮੌਕੇ ਤਹਿਤ ਨੌਕਰੀ ਦੇਣ ਲਈ ਪ੍ਰਕਿਰਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਸਾਰੇ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨੂੰ 31 ਅਗਸਤ 2025 ਤੋਂ ਪਹਿਲਾਂ ਪੁਰ...
ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਗਰੀਬ ਮੁਲਕਾਂ ਦਾ ਸ਼ੋਸ਼ਣ ਕਰਨਾ ਸ਼ੋਭਾ ਨਹੀ ਦਿੰਦਾ

ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਗਰੀਬ ਮੁਲਕਾਂ ਦਾ ਸ਼ੋਸ਼ਣ ਕਰਨਾ ਸ਼ੋਭਾ ਨਹੀ ਦਿੰਦਾ

National, Politics, Punjab
ਨਵੀਂ ਦਿੱਲੀ/ਚੰਡੀਗੜ੍ਹ, 09 ਅਗਸਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ 25 ਫੀਸਦੀ ਟੈਰਿਫ ਵਾਲੇ ਬਿਆਨ ‘ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਗਰੀਬ ਮੁਲਕਾਂ ਨੂੰ ਡਰਾਵੇ ਦੇਣੇ ਅਤੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕਰਨਾ ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਟੈਰਿਫ ਨਾਲ ਭਾਰਤ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਪਰ ਅਮਰੀਕਾ ਦੀ ਸੋਚ ‘ਤੇ ਜ਼ਰੂਰ ਕਲੰਕ ਲੱਗੇਗਾ ਜਿਸ ਨੂੰ ਇਤਿਹਾਸ ਵਿੱਚ ਯਾਦ ਰੱਖਿਆ ਜਾਵੇਗਾ। ਟਰੰਪ ਦੇ ਰੱਵਈਏ ‘ਤੇ ਟਿੱਪਣੀ ਕਰਦਿਆਂ ਸੰਤ ਸੀਚੇਵਾਲ ਕਿਹਾ ਕਿ ਜਦੋਂ ਤੁਹਾਡੇ ਕੋਲ ਹਥਿਆਰ ਆ ਜਾਂਦੇ ਹਨ ਜਾਂ ਪੈਸਾ ਆ ਜਾਂਦਾ ਹੈ ਤਾਂ ਤੁਸੀ ਦੁਨੀਆਂ ਦੇ ਲੋਕਾਂ ਨੂੰ ਗੱਲਵਕੜੀ ਵਿੱਚ ਨਹੀਂ ਲੈਂਦੇ ਸਗੋਂ ਉਨ੍ਹਾਂ ਨੂੰ ਡਰਾ ਕੇ ਉਨ੍ਹਾਂ ਕੋਲੋ ਖੋਹਣ ਦੀ ਨੀਤੀ ‘ਤੇ ਚੱਲਦੇ ਹੋ। ਉਨ੍ਹਾਂ ਕਿਹਾ ਕਿ ਟਰੰਪ ਦੇ ਗਲਤ ਫੈਸਲਿਆਂ ਦਾ ਖਮਿਆਜ਼ਾ ਦੁਨੀਆ ਦੇ ਗਰੀਬ ਮੁਲਕਾਂ ਨੂੰ ਭੁਗਤਣਾ ਪਵੇਗਾ। ਸੰਤ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵਿਰੁੱਧ ਸਖ਼ਤ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਡਾਕੂ ਦੱਸਿਆ ਹੈ। ਉਨ...
ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

National, Politics, Punjab
ਤਰਨ ਤਰਨ, 9 ਅਗਸਤ: ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) 'ਬਾਜ਼ ਅੱਖ' ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ 'ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਪਹਿਲ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਇ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸੀ, ਜਿਸ ਕਾਰਨ ਇਸ ਸਰਾਪ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਜੰਗ ਛੇੜੀ ਹੈ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਹੱਦ ਪਾਰੋਂ ਪੰਜਾਬ ‘ਚ ਨਸ਼ਿਆਂ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂ...

ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ

National, Politics, Punjab
ਚੰਡੀਗੜ੍ਹ, 7 ਅਗਸਤ 2025: ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਡੈਨੀਅਲ ਸ਼ੈਰੀ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ "ਵੀਜ਼ਾ ਫਰਾਡ ਤੋਂ ਬਚੋ" ਮੁਹਿੰਮ ਸਬੰਧੀ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੀਟਿੰਗ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ, ਜਿਸ ਵਿੱਚ ਵਿਦੇਸ਼ ਯਾਤਰਾ ਦੇ ਨਾਮ 'ਤੇ ਧੋਖਾਧੜੀ, ਗੈਰ-ਕਾਨੂੰਨੀ ਏਜੰਟਾਂ ਅਤੇ ਜਾਅਲੀ ਦਸਤਾਵੇਜ਼ਾਂ ਦੇ ਰੂਪ ਵਿੱਚ ਉੱਭਰ ਰਹੀਆਂ ਚੁਣੌਤੀਆਂ 'ਤੇ ਚਰਚਾ ਕੀਤੀ ਗਈ। ਇਸ ਚਰਚਾ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸਹੀ ਜਾਣਕਾਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਅਜਿਹੀਆਂ ਧੋਖਾਧੜੀਆਂ ਨੂੰ ਰੋਕਣ ਲਈ ਸਾਂਝੇ ਤੌਰ 'ਤੇ ਕੰਮ ਕਰਨ ਦੀ ਇੱਛਾ ਪ੍ਰਗਟਾਈ।...