Wednesday, September 30
Shadow

Politics

ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ: ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 28 ਅਗਸਤ 2025: ਪੰਜਾਬ ਨੂੰ ਪ੍ਰਮੁੱਖ ਉਦਯੋਗਿਕ ਹੱਬ ਬਣਾਉਣ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਜਾਪਾਨ ਦੇ ਆਈਚੀ ਸਟੀਲ ਕਾਰਪੋਰੇਸ਼ਨ (ਏ.ਐਸ.ਸੀ.) ਦੇ ਸਾਂਝੇ ਉੱਦਮ ਨਾਲ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਨਵਾਂ ਗ੍ਰੀਨਫੀਲਡ ਸਪੈਸ਼ਲ ਐਂਡ ਅਲਾਏ ਸਟੀਲ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਸੂਬੇ ਵਿੱਚ ਟਿਕਾਊ, ਤਕਨੀਕੀ ਤੌਰ 'ਤੇ ਉੱਨਤ ਅਤੇ ਵਿਸ਼ਵ ਪੱਧਰ 'ਤੇ ਮੁਕਾਬਲਾ ਕਰਨ ਵਾਲੀ ਸਟੀਲ ਨਿਰਮਾਣ ਸਹੂਲਤ ਸਥਾਪਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਪ੍ਰੋਜੈਕਟ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ, ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 2500 ਕਰੋੜ ਰੁਪਏ ਹੈ। ਅਲਾਏ ਅਤੇ ਸਪੈਸ਼ਲ ਸਟੀਲ ਦੀ 5 ਲੱਖ ਟਨ ਪ੍ਰਤੀ ਸਾਲ (ਟੀ.ਪੀ.ਏ.) ਦੀ ਸਥਾਪਿਤ ਸਮਰੱਥਾ ਨਾਲ ਹੀ ਪਲਾਂਟ ਸਟੀਲ ਸਬੰਧੀ ਘਰੇਲੂ ਅਤੇ ਵਿਸ਼ਵਵਿਆਪੀ ਆਟੋਮੋਟਿਵ ਜ਼ਰੂਰਤਾਂ ਨੂੰ ਪੂਰਾ ਕਰੇਗੀ। ਇਹ ਪਲ...
ਪੰਜਾਬ ਪੁਲਿਸ ਨੇ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

National, Politics, Punjab
ਚੰਡੀਗੜ੍ਹ, 28 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ 180ਵੇਂ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲਗਭਗ 138 ਰੇਲਵੇ ਸਟੇਸ਼ਨਾਂ 'ਤੇ ਚਲਾਏ ਇਸ ਆਪ੍ਰੇਸ਼ਨ ਦੌਰਾਨ ਲਗਭਗ 1189 ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਇਸ ਆਪ੍ਰੇਸ਼...
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

National, Politics, Punjab
ਚੰਡੀਗੜ੍ਹ, 28 ਅਗਸਤ: ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਮਰਜੈਂਸੀ ਮੈਡੀਕਲ ਰਿਸਪਾਂਸ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ  ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਆਪਕ ਸਮੀਖਿਆ ਲਈ ਸਿਵਲ ਸਰਜਨਾਂ, ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ), ਰੈੱਡ ਕਰਾਸ ਅਤੇ ਕੈਮਿਸਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵੀਡੀਓ ਕਾਨਫਰੰਸ ਕੀਤੀ। ਸਿਹਤ ਨਾਲ ਸਬੰਧਤ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਦੇਖਭਾਲ ਅਤੇ ਰਾਹਤ ਪ੍ਰਦਾਨ ਕਰਨ ਲਈ ਵੱਡੇ ਪੱਧਰ 'ਤੇ ਮੈਡੀਕਲ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਸਰੋਤ ਜੁਟਾਏ ਜਾ ਰਹੇ ਹਨ। ਮੀਟਿੰਗ ਦੌਰਾਨ ਬੋਲਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, "ਸਾਡੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।" ਉਨ੍ਹਾਂ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਇਸ ਮੁਸ਼ਕਿਲ ਸਮੇਂ ਦੌਰਾਨ ਕੋ...
ਪੰਜਾਬ ਸਰਕਾਰ ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

ਪੰਜਾਬ ਸਰਕਾਰ ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

National, Politics, Punjab
ਚੰਡੀਗੜ੍ਹ, 28 ਅਗਸਤ: ਈ-ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਅਧੀਨ 8 ਨਵੀਆਂ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ, ਪਾਰਦਰਸ਼ਤਾ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣਾ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਨਵੀਆਂ ਸੇਵਾਵਾਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਸ਼ਹਿਰ ਨਿਵਾਸੀਆਂ ਲਈ ਪਾਲਤੂ ਜਾਨਵਰਾਂ ਦੇ ਲਾਇਸੈਂਸਾਂ ਦੀ ਆਨਲਾਈਨ ਅਰਜ਼ੀ ਅਤੇ ਜਾਰੀ ਕਰਨਾ, ਕਿਰਾਏ ਅਤੇ ਲੀਜ਼ ਸਮਝੌਤਿਆਂ ਦੇ ਪ੍ਰਬੰਧਨ ਲਈ ਡਿਜੀਟਲ ਪਲੇਟਫਾਰਮ, ਇਸ਼ਤਿਹਾਰਾਂ ਅਤੇ ਹੋਰਡਿੰਗਾਂ ਲਈ ਆਨਲਾਈਨ ਪ੍ਰਵਾਨਗੀਆਂ, ਟ੍ਰੈਫਿਕ ਅਤੇ ਹੋਰ ਉਲੰਘਣਾਵਾਂ ਲਈ ਚਲਾਨਾਂ ਦੀ ਈ-ਚਲਾਨਿੰਗ ਜਾਰੀ ਕਰਨਾ ਅਤੇ ਨਾਗਰਿਕਾਂ ਲਈ ਕੂੜਾ ਫੀਸਾਂ ਦਾ ਆਨਲਾਈਨ ਭੁਗਤਾਨ ਆਦਿ ਪ੍ਰਮੁੱਖ ਸੇਵਾਵਾਂ ਹੋਣਗੀਆਂ। ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ...
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

National, Politics, Punjab
ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਂਦਿਆਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸ. ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਕਿਸਾਨ ਭਵਨ ਵਿਖੇ ਖੇਤੀਬਾੜੀ, ਖੁਰਾਕ ਅਤੇ ਸਿਵਲ ਸਪਲਾਈ ਅਤੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਉਣੀ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੈਲੀਬਰੇਟਿਡ ਨਮੀ ਮੀਟਰ ਲਗਾਏ ਜਾਣਗੇ ਤਾਂ ਜੋ ਨਮੀ ਮਾਪਣ ਨੂੰ ਇਕਸਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਸ਼ੈੱਡ ਅਤੇ ਬਿ...
ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਨੋਡਲ ਅਧਿਕਾਰੀ ਤੈਨਾਤ

ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਨੋਡਲ ਅਧਿਕਾਰੀ ਤੈਨਾਤ

National, Politics, Punjab
ਚੰਡੀਗੜ੍ਹ, 28 ਅਗਸਤ: ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਨਸ਼ੇ ਨਾਲ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਸ. ਗੁਲਪ੍ਰੀਤ ਸਿੰਘ ਔਲਖ ਨੂੰ ਨੋਡਲ ਅਫ਼ਸਰ ਤੈਨਾਤ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਇਹ ਕੰਟਰੋਲ ਰੂਮ ਡਿਪਟੀ ਕਮਿਸ਼ਨਰਾਂ, ਫ਼ੌਜ ਦੇ ਅਧਿਕਾਰੀਆਂ, ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਹਰ ਸਮੇਂ ਤਾਲਮੇਲ ਕਰਕੇ ਨਿਰਵਿਘਨ ਆਫ਼ਤ ਪ੍ਰਬੰਧਨ ਪ੍ਰਕਿਰਿਆ ਅਤੇ ਰਾਹਤ ਉਪਾਅ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਰਪਿਤ ਨੋਡਲ ਅਫ਼ਸਰ ਦੀ ਤੈਨਾਤੀ ਨਾਲ ਬਿਹਤਰ ਤਾਲਮੇਲ, ਨਿਗਰਾਨੀ, ਤੁਰੰਤ ਫ਼ੈਸਲਾ ਲੈਣਾ ਅਤੇ ਫੀਲਡ ਅਫ਼ਸਰਾਂ ਨਾਲ ਪ੍ਰਭਾਵੀ ਸੰਪਰਕ ਯਕੀਨੀ ਬਣਾਇਆ ਜਾ ਸਕੇਗਾ। ਡਾਇਰੈਕਟਰ ਲੈਂਡ ਰਿਕਾਰਡ ਇਸ ਕੰਟਰੋਲ ਰੂਮ ਦੀ ਅ...
ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 27 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਮਾਜ ਦੇ ਗਰੀਬ ਤੇ ਹਾਸ਼ੀਆਗਤ ਵਰਗ ਦੇ ਲੋਕਾਂ ਨਾਲ ਕੋਈ ਬੇਇਨਸਾਫੀ ਨਾ ਹੋਵੇ। ਇਹ ਗੱਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਦੀ ਤਰਜੀਹ ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣਾ ਹੈ ਤਾਂ ਜੋ ਪੀੜਤਾਂ ਨੂੰ ਸਮੇਂ ਸਿਰ ਅਤੇ ਕੁਦਰਤੀ ਨਿਆਂ ਮਿਲ ਸਕੇ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਅਤੇ ਪੁਲਿਸ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀਆਂ ਵਿਸਤ੍ਰਿਤ ਰਿਪੋਰਟਾਂ ਪੇਸ਼ ਕੀਤੀਆਂ ਗਈਆਂ। ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਵਿਧਾਇਕਾਂ ਅਤੇ ਅਧਿਕਾਰੀਆਂ ਨੇ ਕੀਮਤੀ ਸੁਝਾਅ ਵੀ ਸਾਂਝੇ ਕੀਤੇ ਜੋ ਭਵਿੱਖ ਦੀਆਂ ਕਾਰਜ ਯੋਜਨਾਵਾਂ ਲਈ ਵਰਤੋਂ ‘ਚ ਲਿਆਂਦੇ ਜਾਣਗੇ। ਇ...
ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

National, Politics, Punjab
*ਗੁਰਦਾਸਪੁਰ, 27 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਇਹ ਹੈਲੀਕਾਪਟਰ ਸਾਨੂੰ ਦਿੱਤਾ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਸੇਵਾ ਲਈ ਇਹ ਹੈਲੀਕਾਪਟਰ ਤਾਇਨਾਤ ਰਹੇਗਾ।” ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਪਾਣੀ ਨਾਲ ਘਿਰੇ ਪਿੰਡਾਂ ਵਿੱਚ ਫਸੇ ਹੋਏ ਹਨ ਜਿਸ ਕਰਕੇ ਉਨ੍ਹਾਂ ਨੂੰ ਫੌਰੀ ਮਦਦ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਆਪਣਾ ਹੈਲੀਕਾਪਟਰ ਲੋਕਾਂ ਦੀ ਸੇਵਾ ਲਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੋਂ ਬਾਅਦ ਉਹ ਕਾਰ ਰਾਹੀਂ ਹੜ੍ਹ ਪ੍ਰਭਾ...

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ

National, Politics, Punjab
ਚੰਡੀਗੜ੍ਹ, 27 ਅਗਸਤ: ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲਾਮਬੰਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਮੰਤਰੀਆਂ ਨੂੰ ਸਥਿਤੀ ਕਾਬੂ ਹੇਠ ਆਉਣ ਤੱਕ ਫੀਲਡ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਦਮ ਤਾਲਮੇਲ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਕੈਬਨਿਟ ਮੰਤਰੀ ਜ਼ਰੂਰੀ ਸਪਲਾਈ ਦੀ ਵੰਡ, ਨਿਕਾਸੀ ਯਤਨਾਂ ਦਾ ਪ੍ਰਬੰਧਨ ਅਤੇ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੀ ਸਰਗਰਮੀ ਨਾਲ ਨਿਗਰਾਨੀ ਕਰ ਰਹੇ ਹਨ। ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਤੇ ਸੰਗਰੂਰ ਤੇ ਮਾਨਸਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਨਫਰੰਸ ਕਾਲ 'ਤੇ ਵਿਆਪਕ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਾਡੀ ਮੁੱਖ ਤਰਜੀਹ ਹਰ ਜਿੰਦਗੀ ਨੂੰ ਬਚਾਉਣਾ ਅਤੇ ਹਰ ਜਾਇਦਾਦ ਦੀ ਰੱਖਿ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਦਾ ਐਲਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਦਾ ਐਲਾਨ

National, Politics, Punjab
ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਨੇ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿਧਾਨ ਸਭਾ ਹਲਕੇ ਵਿੱਚ ਜਲਦ ਹੀ ਜ਼ਿਮਨੀ ਚੋਣ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਈ.ਆਰ.ਓ.), 21-ਤਰਨ ਤਾਰਨ ਦੁਆਰਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਦੀ ਨਿਗਰਾਨੀ ਹੇਠ ਕੀਤਾ ਗਿਆ ਸੀ। ਇਹ ਯਕੀਨੀ ਬਣਾਇਆ ਗਿਆ ਹੈ ਕਿ ਪ੍ਰਤੀ ਪੋਲਿੰਗ ਸਟੇਸ਼ਨ 1200 ਤੋਂ ਵੱਧ ਵੋਟਰ ਨਾ ਹੋਣ। ਇਸ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਸਲਾਹ-ਮਸ਼ਵਰੇ ਨਾਲ ਸੱਤ ਪੋਲਿੰਗ ਸਟੇਸ਼ਨ ਬਣਾਏ ਗਏ ਸਨ।  ਇਸ ਸੋਧ ਦੇ ਨਾਲ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ ਹੁਣ 222 ਹੋ ਗਈ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਵੋਟਰਾਂ ਨੂੰ ਵਧੇਰੇ ਸਹੂਲਤ ਪ੍ਰਦਾਨ ਕਰਨ ਲਈ ਪੋਲਿੰਗ ਸਟੇਸ਼ਨਾਂ ਦਾ ਤਰਕਸੰਗਤੀਕਰਨ ਕੀਤਾ ਗਿਆ ਹੈ। ਹਰ ਕਦਮ ਪੂਰੀ...