ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਨੂੰ ਬਣਾਇਆ ਲੋਕ ਲਹਿਰ: ਕਰਮਜੀਤ ਕੋਰ
ਹੁਸ਼ਿਆਰਪੁਰ, 25 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਇਕ ਲੋਕ ਲਹਿਰ ਦਾ ਰੂਪ ਦੇ ਦਿੱਤਾ ਹੈ। ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ ਠੋਸ ਕਦਮਾਂ ਸਦਕਾ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਵਿੱਚ ਸਫਲਤਾ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ‘ਸੇਫ਼ ਪੰਜਾਬ’ ਵੱਟਸਐਪ ਚੈਟਬੋਟ ਹੈਲਪਲਾਈਨ (9779100200) ਲੋਕਾਂ ਨੂੰ ਗੁਪਤ ਰੂਪ ਵਿੱਚ ਜਾਣਕਾਰੀ ਦੇਣ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਸਿਰਫ਼ 1 ਮਾਰਚ, 2025 ਤੋਂ ਹੁਣ ਤੱਕ ਇਸ ਹੈਲਪਲਾਈਨ ਰਾਹੀਂ ਪ੍ਰਾਪਤ ਜਾਣਕਾਰੀ 'ਤੇ 5,562 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਪੀਲ 'ਤੇ ਨਸ਼ਾ ਵਿਰੋਧੀ ਜੰਗ ਵਿੱਚ ਖੁੱਲ੍ਹ ਕੇ ਹਿੱਸਾ ਲੈ ਰਹੇ ਹਨ।
ਕਰਮਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਤਿੰਨ-ਪੱਖੀ ਰਣਨੀਤੀ...








