Thursday, March 19
Shadow

Politics

ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

National, Politics, Punjab
ਚੰਡੀਗੜ੍ਹ, 7 ਅਗਸਤ- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ ਪੂਰੇ ਸਮਰਪਣ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਤਰੱਕੀਆਂ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੂੰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਜਾਬੀ ਦੇ 360, ਰਾਜਨੀਤੀ ਸ਼ਾਸਤਰ ਦੇ 271, ਅੰਗਰੇਜ਼ੀ ਦੇ 135, ਕਾਮਰਸ ਦੇ 40, ਸੰਸਕ੍ਰਿਤ ਦੇ ਦੋ, ਫਾਈਨ ਆਰਟਸ ਦਾ ਇੱਕ, ਹੋਮ ਸਾਇੰਸ ਦੇ ਤਿੰਨ ਅਤੇ ਸਮਾਜ ਸ਼ਾਸਤਰ ਦੇ ਦੋ ਲੈਕਚਰਾਰ ਸ਼ਾਮਲ ਹਨ। ਤਰੱਕੀ ਪ੍ਰਾਪਤ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੇ ਪੜ੍ਹਾਉਣ ਦੇ ਤਜਰਬੇ ਅਤੇ ਜਨੂੰਨ ਨਾਲ ਨੌਜਵਾਨਾਂ, ਜਿਨ੍ਹਾਂ ਨੇ ਅੱਗੇ ਚੱਲ ਕੇ ਦੇਸ਼ ਦੀ ਅਗਵਾਈ ਕਰਨੀ ਹੈ, ਨੂੰ ਇਸੇ ਤਰ੍ਹਾਂ ਪ੍ਰੇਰਿਤ ਅਤੇ ਸਿੱਖਿਅਤ ਕਰਦੇ ਰਹ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਵਿਸ਼ਾਲ ਲੋਕ ਮਿਲਣੀ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਵਿਸ਼ਾਲ ਲੋਕ ਮਿਲਣੀ

National, Politics, Punjab
ਚੰਡੀਗੜ੍ਹ/ਖੰਨਾ, 7 ਅਗਸਤ: ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰੈਸਟ ਹਾਊਸ, ਭੱਟੀਆਂ, ਖੰਨਾ ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ "ਮੇਰਾ ਹਲਕਾ ਮੇਰਾ ਪਰਿਵਾਰ" ਪ੍ਰੋਗਰਾਮ ਤਹਿਤ ਇੱਕ ਵਿਸ਼ਾਲ ਲੋਕ ਮਿਲਣੀ ਕੀਤੀ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੀ.ਐਸ.ਪੀ.ਸੀ.ਐਲ, ਮੰਡੀ ਬੋਰਡ, ਪੁਲਿਸ ਵਿਭਾਗ ਤੋਂ ਇਲਾਵਾ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਬਿਜਲੀ, ਪਾਣੀ, ਸੀਵਰੇਜ, ਸੜਕਾਂ, ਐਨਕ੍ਰੋ...
ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

National, Politics, Punjab
ਚੰਡੀਗੜ੍ਹ, 7 ਅਗਸਤ: ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ ਧਾਰਨੀ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ ਦੀ ਪਹਿਲਕਦਮੀ ਕੀਤੀ ਹੈ। ਇਹ ਕਦਮ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਪੁਨਰਵਾਸ ਦਾ ਮੌਕਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਨਿਆਂ ਅਤੇ ਪੁਨਰਵਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਇੱਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ ਅਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਆਪਣੀ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਵਾਲੇ 108 ਕੈਦੀਆਂ ਨੂੰ ਪਿਛਲੇ ਇੱਕ ਸਾਲ ਦੇ ਅਰਸੇ ਦੌਰਾਨ ਰਿਹਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਵਿਅਕਤੀਆਂ ਨੂੰ ਦੂਜਾ ਮੌਕਾ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਯਤਨਾਂ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੇ ਚੰਗਾ ਵਿਵਹਾਰ ਦਿਖਾਇਆ ਹੈ ਅਤੇ ਜਲਦੀ ਰਿਹਾਈ ਲਈ ਲੋੜੀਂਦੇ ਮਾਪਦੰਡ ਪੂਰੇ ਕੀਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ  ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੁਖ਼ਤਾ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਹਥਿਆਰ  ਤਸਕਰੀ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਦਾਓਕੇ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਉਰਫ਼ ਆਕਾਸ਼ (20), ਅੰਮ੍ਰਿਤਸਰ ਦੇ ਪਿੰਡ ਬਾਘਾ ਕਲਾਂ ਦੇ ਵਸਨੀਕ ਰਮਨਪ੍ਰੀਤ ਸਿੰਘ (23), ਫਿਰੋਜ਼ਪੁਰ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਪ੍ਰਤਾਪ ਸਿੰਘ (25) ਅਤੇ ਅੰਮ੍ਰਿਤਸਰ ਦੇ ਦੇਬੀ ਵਾਲਾ ਬਾਜ਼ਾਰ ਦੇ ਵਸਨੀਕ ਸਰਬਜੀਤ ਸਿੰਘ ਉਰਫ਼ ਬੱਬਲ (25) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9ਐਮਐਮ ਪੀਐਕਸ5, ਦੋ 9ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ। ਡ...
ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ

ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ

National, Politics, Punjab
ਚੰਡੀਗੜ੍ਹ, 7 ਅਗਸਤ: ਪੰਜਾਬ ਰਾਜ ਨੇ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਨਵੀਂ ਦਿੱਲੀ ਵਿਖੇ 15ਵੇਂ ਭਾਰਤੀ ਅੰਗ ਦਾਨ ਦਿਵਸ ਮੌਕੇ 'ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦੇ ਸੂਬੇ’ ਵੱਕਾਰੀ ਪੁਰਸਕਾਰ ਹਾਸਲ ਕੀਤਾ। ਇਹ ਵੱਕਾਰੀ ਪੁਰਸਕਾਰ ਸਮਾਰੋਹ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਧੀਨ ਕੌਮੀ ਅੰਗ ਅਤੇ ਟਿਸ਼ੂ ਟ੍ਰਾਂਸਪਲਾਂਟ ਸੰਗਠਨ (ਐਨਓਟੀਟੀਓ) ਨੇ ਕਰਵਾਇਆ, ਜਿਸ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਸ਼ਿਰਕਤ ਕੀਤੀ। ਇਹ ਪੁਰਸਕਾਰ ਡਾਇਰੈਕਟਰ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਡੀਆਰਐਮਈ) ਪੰਜਾਬ ਡਾ. ਅਵਨੀਸ਼ ਕੁਮਾਰ, ਸਟੀਅਰਿੰਗ ਕਮੇਟੀ ਮੈਂਬਰ ਡਾ. ਆਕਾਸ਼ ਦੀਪ ਅਗਰਵਾਲ ਅਤੇ ਸਟੇਟ ਆਰਗਨ ਐਂਡ ਟਿਸ਼ੂ ਟ੍ਰਾਂਸਪਲਾਂਟ ਆਰਗੇਨਾਈਜ਼ੇਸ਼ਨ (ਐਸਓਟੀਟੀਓ) ਪੰਜਾਬ ਦੇ ਨੋਡਲ ਅਫ਼ਸਰ ਡਾ. ਗਗਨੀਨ ਕੌਰ ਸੰਧੂ ਨੇ ਪ੍ਰਾਪਤ ਕੀਤਾ। ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਹੱਤਵਪੂਰਨ ਪ੍ਰਾਪਤੀ ਲਈ ਵਿਭਾਗ ਅਤੇ ਐਸਓਟੀਟੀਓ ਟੀਮ ਨੂੰ ਦਿਲੋਂ ਵਧਾਈ ਦਿੱਤੀ। ਇਹ ਮਾਨਤਾ ਜਾਗਰੂਕਤਾ ਫੈਲਾਉਣ, ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼

National, Politics, Punjab
ਚੰਡੀਗੜ੍ਹ, 6 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਪਾਹ ਪੱਟੀ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ 'ਚਿੱਟੇ ਸੋਨੇ' ਦੀ ਫਸਲ ਦੀ ਪ੍ਰਗਤੀ ਅਤੇ ਸਥਿਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ 10 ਅਗਸਤ, 2025 ਤੱਕ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਫੀਲਡ ਵੈਰੀਫਿਕੇਸ਼ਨ ਨੂੰ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਪ੍ਰਤੀ ਏਕੜ 1,500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਯੋਗ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾ ਸਕੇ। ਇਹ ਨਿਰਦੇਸ਼ ਅੱਜ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਵੀਡੀਓ ਕਾਨਫਰੰਸ ਦੌਰਾਨ ਜਾਰੀ ਕੀਤੇ ਗਏ। ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਗੁਲਾਬੀ ਸੁੰਡੀ, ਚਿੱਟੀ ਮੱਖੀ, ਤੇਲਾ, ਥ੍ਰਿਪਸ ਸਮੇਤ ਹੋਰ ਕੀੜਿਆਂ ਦੇ ਹਮਲਿਆਂ ਦੀ ਨਿਗਰਾਨੀ ਅਤੇ ਪ੍ਰਬੰਧਨ ਲਈ ਨਿਯਮਿਤ ਤੌਰ 'ਤੇ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਨ ਦੇ ਨਿਰਦੇਸ਼ ਵੀ ...
ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 6 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪਹਾੜੀ ਖੇਤਰਾਂ ਵਿੱਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਕਿਸੇ ਵੀ ਐਮਰਜੈਂਸੀ ਸਹਾਇਤਾ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਮੁਕੰਮਲ ਤੌਰ ‘ਤੇ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਠੋਸ ਹੜ੍ਹ ਰੋਕਥਾਮ ਉਪਾਅ ਅਤੇ ਵਿਆਪਕ ਤਿਆਰੀਆਂ ਸਬੰਧੀ ਪ੍ਰੋਟੋਕੋਲ ਲਾਗੂ ਕੀਤੇ ਹਨ ਅਤੇ ਸੂਬੇ ਭਰ ਵਿੱਚ ਹੜ੍ਹ ਸੁਰੱਖਿਆ ਬੁਨਿਆਦੀ ਢਾਂਚਾ ਅਤੇ ਐਮਰਜੈਂਸੀ ਰਿਸਪਾਂਸ ਪ੍ਰਣਾਲੀਆਂ ਨੂੰ ਲਾਗੂ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ ਕੰਟਰੋਲ ਰੂਮ ਸਰਗਰਮ ਹਨ, ਐਮਰਜੈਂਸੀ ਰਿਸਪਾਂਸ ਟੀਮਾਂ ਅਲਰਟ ’ਤੇ ਹਨ ਅਤੇ ਹੜ੍ਹ ਸੰਭਾਵੀ ਖੇਤਰਾਂ ਵਿੱਚ ਦਰਿਆਵਾਂ ਅਤੇ ਡਰੇਨੇਜ ਪ੍ਰਣਾਲੀਆਂ ਦੀ ਨਿਰੰਤਰ ਅਸਲ-ਸਮੇਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਐਮਰਜੈਂਸੀ ਹਾਲਾਤਾਂ ਵਿੱਚ ਤੁਰੰਤ ਪ੍ਰਤੀਕਿਰਿਆ ਨੂੰ ਯਕੀਨੀ ਬਣਾਉਣ ਲਈ ਹੜ੍ਹ ਸਬ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ;

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ;

National, Politics, Punjab
ਚੰਡੀਗੜ੍ਹ, 6 ਅਗਸਤ: ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ, ਜਿਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ, ਨੇ ਅੱਜ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਤਾਂ ਜੋ ਜਾਇਜ਼ ਮੰਗਾਂ ਦਾ ਜਲਦੀ ਹੱਲ ਕੱਢਿਆ ਜਾ ਸਕੇ। ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਮੀਟਿੰਗਾਂ ਵਿੱਚ ਪੰਜਾਬ ਸਫਾਈ ਕਰਮਚਾਰੀ ਯੂਨੀਅਨ ਨਾਲ ਸਬੰਧਤ ਸਫਾਈ ਮਜ਼ਦੂਰ ਸੀਵਰਮੈਨ ਯੂਨੀਅਨ (ਰਜਿਸਟਰਡ) ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਬਰਨਾਲਾ, ਫਾਇਰ ਬ੍ਰਿਗੇਡ ਆਊਟਸੋਰਸ ਕਰਮਚਾਰੀ ਯੂਨੀਅਨ, ਪੰਜਾਬ, ਫਾਇਰ ਬ੍ਰਿਗੇਡ ਕੰਟਰੈਕਟ ਕਰਮਚਾਰੀ ਯੂਨੀਅਨ, ਪੰਜਾਬ, ਸੀਵਰਮੈਨ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਅਤੇ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ, ਪੰਜਾਬ ਦੇ ਨੁਮਾਇੰਦੇ ਸ਼ਾਮਲ ਹੋਏ। ਸਫਾਈ ਮਜ਼ਦੂਰ ਸੀਵਰਮੈਨ ਯੂਨੀਅਨ (ਰਜਿਸਟਰਡ) ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਬਰਨਾਲਾ ਅਤੇ ਪੀਡਬਲਯੂਡੀ ਫੀਲਡ ਐਂਡ ਵਰਕਸ਼ਾ...
ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ

ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ

National, Politics, Punjab
ਚੰਡੀਗੜ੍ਹ, 6 ਅਗਸਤ: ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਲੋਕਾਂ ਨੂੰ ‘ ਫੂਡ ਸੇਫ਼ਟੀ ਆਨ ਵੀਲਜ਼’ ਪਹਿਲਕਦਮੀ, ਜਿਸਦਾ ਹੁਣ ਸਾਰੇ ਜ਼ਿਲਿਆਂ ਵਿੱਚ ਵਿਸਥਾਰ  ਕੀਤਾ ਗਿਆ ਹੈ ,ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ‘ਫੂਡ ਸੇਫਟੀ ਆਨ ਵੀਲਜ਼’ ਮੋਬਾਈਲ ਫੂਡ ਟੈਸਟਿੰਗ ਵੈਨਾਂ ਹਨ, ਜੋ ਦੁੱਧ, ਪਨੀਰ, ਪਾਣੀ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਸਮੇਤ ਭੋਜਨ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਮਿਲਾਵਟ ਦੀ ਜਾਂਚ ਕਰਨ ਲਈ ਲੈਸ ਹਨ। ਸਿਹਤ ਮੰਤਰੀ ਨੇ ਕਿਹਾ ਕਿ ਇਹ ਵੈਨਾਂ ਭੋਜਨ ਮਿਲਾਵਟ ਵਿਰੁੱਧ ਸਾਡੀ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਧਨ ਹਨ - ਮੈਂ ਹਰੇਕ ਵਿਅਕਤੀ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ। ਸਿਹਤ ਮੰਤਰੀ ਇੱਥੇ ਪੰਜਾਬ ਭਵਨ ਵਿਖੇ ‘ ਇਫ ਇਟਸ ਨੌਟ ਸੇਫ, ਇਟਸ ਨੌਟ ਫੂਡ’ ਦੇ ਸਲੋਗਨ ਵਾਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੇ ਨਾਲ ਪ੍ਰਮੁੱਖ ਸ...
7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ 6 ਅਗਸਤ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.ਐਸ.ਪੀ.ਸੀ.ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਸਲਵਿੰਦਰ ਸਿੰਘ ਵਾਸੀ ਪਿੰਡ ਜਮਾਲਗੜ੍ਹ, ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਜ਼ਮੀਨ ’ਤੇ ਮੋਟਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਜੂਨੀਅਰ ਇੰਜੀਨੀਅਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਪਹਿਲੀ ਕਿਸ਼ਤ ਵਜੋਂ 3000/- ਰੁਪਏ ਬਤੌਰ ਰਿਸ਼ਵਤ ਲਏ ਸਨ ਅਤੇ ਬਾਅਦ ਵਿੱਚ ਇਸ ਕੰਮ ਲਈ ਬਕਾਇਆ 7000 ਰੁਪਏ ਰਿਸ਼ਵਤ ਵਜੋਂ ਮੰਗੇ ਸਨ। ਸ਼ਿਕਾਇਤਕਰਤਾ ਨੇ 700...