Thursday, March 19
Shadow

Politics

ਸਕੂਲਾਂ, ਰਾਸ਼ਨ ਡਿੱਪੂਆਂ, ਆਂਗਣਵਾੜੀਆਂ ਦੇ ਬਾਹਰ ਹੈਲਪਲਾਈਨ ਨੰਬਰ ਲਗਾਏ ਜਾਣ-ਜਸਵੀਰ ਸਿੰਘ ਸੇਖੋਂ

ਸਕੂਲਾਂ, ਰਾਸ਼ਨ ਡਿੱਪੂਆਂ, ਆਂਗਣਵਾੜੀਆਂ ਦੇ ਬਾਹਰ ਹੈਲਪਲਾਈਨ ਨੰਬਰ ਲਗਾਏ ਜਾਣ-ਜਸਵੀਰ ਸਿੰਘ ਸੇਖੋਂ

National, Politics, Punjab
ਮਾਨਸਾ, 05 ਅਗਸਤ:                 ਸਾਰੇ ਰਾਸ਼ਨ ਡਿਪੂਆਂ ਦੇ ਬਾਹਰ ਹੈਲਪਲਾਈਨ ਨੰਬਰ ਦੇ ਬੋਰਡ ਅਤੇ ਸ਼ਿਕਾਇਤ ਬਾਕਸ ਲਗਾਏ ਜਾਣੇ ਯਕੀਨੀ ਬਣਾਏ ਜਾਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਤੋਂ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ ਅਤੇ ਖਾਣੇ ਦੀ ਸਟੋਰੇਜ਼ ਦੀ ਸਮੀਖਿਆ ਕਰਦਿਆਂ ਕੀਤਾ।           ਉਨ੍ਹਾਂ ਹਦਾਇਤ ਕੀਤੀ ਕਿ ਫ਼ੂਡ ਕਮਿਸ਼ਨ ਦੇ ਵੇਰਵੇ ਅਤੇ ਫੋਨ ਨੰਬਰ ਸਕੂਲ, ਆਂਗਣਵਾੜੀ ਕੇਂਦਰ, ਰਾਸ਼ਨ ਡਿੱਪੂਆਂ ਅਤੇ ਹਸਪਤਾਲਾਂ ਦੇ ਬਾਹਰ ਲਿਖਿਆ ਜਾਵੇ ਤਾਂ ਜੋ ਖਾਣੇ ਸਬੰਧੀ ਕੋਈ ਵੀ ਸ਼ਿਕਾਇਤ ਫ਼ੂਡ ਕਮਿਸ਼ਨ ਤੱਕ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਯਕੀਨੀ ਬਣਾਇਆ ਜਾਵੇ। ਇਸ ਦੇ ਲਈ ਸਕੀਮਾਂ ਦੀ ਸੂਚੀ ਪ੍ਰੋਗਰਾਮ ਦਫ਼ਤਰਾਂ ਅਤੇ ਆਂਗਣਵਾੜੀਆਂ ਦੇ ਬਾਹਰ ਲਗਾਈ ਜਾਵੇ।           ਉਨ੍ਹਾਂ ਕਿਹਾ ਕਿ ਖਾਣ ਪੀਣ ਵਾਲੀਆਂ ਵਸਤਾਂ ਅਤੇ ਖਾਣਾ ਬਣਾਉਣ ਲਈ ਵਰਤੇ ਜਾਂਦੇ ਮਸਾਲਿਆਂ ਆਦਿ ਦੀ ਐਕਸਪਾਇਰੀ ਚੈੱਕ ਕੀਤੀ ਜਾਵੇ। ਮਿਡ ਡੇ ਮੀਲ ਅ...
ਸ਼ਹਿਰ ਵਾਸੀ 15 ਅਗਸਤ ਤੱਕ ਜ਼ੁਰਮਾਨੇ/ ਵਿਆਜ਼ ਤੋਂ ਬਿਨਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ- ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ

ਸ਼ਹਿਰ ਵਾਸੀ 15 ਅਗਸਤ ਤੱਕ ਜ਼ੁਰਮਾਨੇ/ ਵਿਆਜ਼ ਤੋਂ ਬਿਨਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ- ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ

National, Politics, Punjab
ਬਟਾਲਾ, 6 ਅਗਸਤ (    ) ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਬਿਨਾਂ ਕਿਸੇ ਜ਼ੁਰਮਾਨੇ/ਵਿਆਜ਼ ਤੋਂ ਕੇਵਲ ਮੂਲ ਰਕਮ 31 ਜੁਲਾਈ 2025 ਤੱਕ ਭਰਨ ਦੀ ਛੋਟ ਦਿੱਤੀ ਗਈ ਸੀ, ਜਿਸ ਵਿੱਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਸਰਕਾਰ ਵਲੋਂ ਚਲਾਈ ਗਈ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਪ੍ਰਾਪਰਟੀ ਟੈਕਸ ਬਿਨਾਂ ਕਿਸੇ ਪੈਨਲਟੀ/ਵਿਆਜ਼ ਤੋਂ ਕੇਵਲ ਮੂਲ ਰੂਪ ਰਕਮ ਜਮ੍ਹਾ ਕਰਵਾਉਣ ਲਈ ਮਿਤੀ 15 ਅਗਸਤ 2025 ਤੱਕ ਵਾਧਾ ਕੀਤਾ ਗਿਆ ਹੈ। ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ 15 ਅਗਸਤ ਤੱਕ ਆਪਣਾ ਬਣਦਾ ਪ੍ਰਾਪਰਟੀ ਟੈਕਸ ਨਗਰ ਨਿਗਮ ਦਫਤਰ ਵਿੱਚ ਹਾਜ਼ਰ ਹੋ ਕੇ ਸੈਲਫ ਅਸੈਸਮੈਂਟ ਪ੍ਰਣਾਲੀ ਰਾਹੀਂ ਜਮ੍ਹਾ ਕਰਵਾ ਕੇ ਰਸੀਦ ਹਾਸਲ ਕਰਨ। ਉਨਾਂ ਅੱਗੇ ਕਿਹਾ ਕਿ ਜੇਕਰ ਟੈਕਸ ਕਰਤਾਵਾਂ ਵਲੋਂ 15 ਅਗਸਤ ਤੱਕ ਟੈਕਸ ਜਮ੍ਹਾ ਨਹੀਂ ਕਰਵਾਇਆ ਜਾਂਦਾ ਤਾਂ ਮਿਊਂਸੀਪਲ ਕਾਰਪੋਰੇਸ਼ਨ ਐਕਟ 1976 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।...
ਵਿਧਾਇਕ ਜਲਾਲਾਬਾਦ ਨੇ ਅਰਨੀ ਵਾਲਾ ਦੇ ਪਿੰਡ ਸਜਰਾਣਾ ਵਿਖ਼ੇ ਮੀਂਹ ਕਾਰਨ ਖਰਾਬ ਹੋਇਆ ਫ਼ਸਲਾਂ ਦਾ ਜਾਇਜਾ ਲਿਆ

ਵਿਧਾਇਕ ਜਲਾਲਾਬਾਦ ਨੇ ਅਰਨੀ ਵਾਲਾ ਦੇ ਪਿੰਡ ਸਜਰਾਣਾ ਵਿਖ਼ੇ ਮੀਂਹ ਕਾਰਨ ਖਰਾਬ ਹੋਇਆ ਫ਼ਸਲਾਂ ਦਾ ਜਾਇਜਾ ਲਿਆ

National, Politics, Punjab
ਜਲਾਲਾਬਾਦ 6 ਅਗਸਤ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ ਵੱਲੋਂ ਮੀਂਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨਾਲ ਖਲੋਦਿਆਂ ਪਾਣੀ ਦੀ ਨਿਕਾਸੀ ਲਈ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਉਥੇ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨ ਵੀਰਾਂ ਨੂੰ ਇਸ ਸਥਿਤੀ ਨਾਲ ਨਜਿਠਣ ਦੀ ਹੌਸਲਾਅਫਜਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਨਾਲ ਕਿਸਾਨਾਂ ਦੇ ਨਾਲ ਹੈ। ਵਿਧਾਇਕ ਜਲਾਲਾਬਾਦ ਸ੍ਰੀ ਗੋਲਡੀ ਕੰਬੋਜ ਨੇ ਹਲਕੇ ਦੇ ਬਲਾਕ ਅਰਨੀ ਵਾਲਾ ਦੇ ਪਿੰਡ ਸਜਰਾਣਾ ਵਿਖ਼ੇ ਮੀਂਹ ਕਾਰਨ ਖਰਾਬ ਹੋਇਆ ਫ਼ਸਲਾਂ ਦਾ ਜਾਇਜਾ ਲਿਆ। ਉਨ੍ਹਾਂ ਮੌਕੇ ਤੇ ਹੀ ਕਿਸਾਨ ਵੀਰਾਂ ਨੂੰ ਹਰ ਸੰਭਵ ਮਦਦ ਲਈ ਲੋੜੀਂਦਾ ਸਮਾਨ ਵੀ ਮੁਹੱਈਆ ਕਰਵਾਇਆ ਤੇ ਪਾਣੀ ਦੀ ਨਿਕਾਸੀ ਵਿਚ ਹੋਰ ਤੇਜੀ ਲਿਆਉਣ ਦੇ ਇੰਤਜਾਮ ਕਰਵਾਏ। ਉਨ੍ਹਾਂ ਕਿਸਾਨਾਂ ਵਿਚ ਵਿਚਰ ਕੇ ਸਥਿਤੀ ਦਾ ਜਾਇਜਾ ਲੈਣ ਉਪਰੰਤ ਕਿਹਾ ਕਿ ਪਿਛਲੇ ਹਿਸਿਆਂ ਅਤੇ ਜ਼ਿਲ੍ਹਾ ਫਾਜ਼ਿਲਕਾ ਵਿਚ ਸਮੇਂ ਤੋਂ ਪਹਿਲਾਂ ਬਾਰਿਸ਼ਾ ਪੈਣ ਕਰਕੇ ਇਹ ਸਥਿਤੀ ਪੈਦੀ ਹੋਈ ਹੈ ਪਰ ਪੰਜਾਬ ਸਰਕਾਰ ਕਿਸਾਨ ਵੀਰਾਂ ਦੇ ਨਾਲ ਹੈ ਤੇ ਕਿਸੇ ਵੀ ਕ...
ਨਸ਼ਾ ਮੁਕਤ ਬਣਾਉਣ ਲਈ ਗ੍ਰਾਮ ਪੰਚਾਇਤਾਂ ਆਪਣੇ ਪਿੰਡਾਂ ਦੀਆਂ ਬਣ ਰਹੀਆਂ ਨੇ ਪਹਿਰੇਦਾਰ- ਵਿਧਾਇਕ ਐਡਵਕੈਟ ਅਮਰਪਾਲ ਸਿੰਘ ਕਿਸ਼ਨਕੋਟ

ਨਸ਼ਾ ਮੁਕਤ ਬਣਾਉਣ ਲਈ ਗ੍ਰਾਮ ਪੰਚਾਇਤਾਂ ਆਪਣੇ ਪਿੰਡਾਂ ਦੀਆਂ ਬਣ ਰਹੀਆਂ ਨੇ ਪਹਿਰੇਦਾਰ- ਵਿਧਾਇਕ ਐਡਵਕੈਟ ਅਮਰਪਾਲ ਸਿੰਘ ਕਿਸ਼ਨਕੋਟ

National, Politics, Punjab
ਸ੍ਰੀ ਹਰਗੋਬਿੰਦਪੁਰ ਸਾਹਿਬ/ ਬਟਾਲਾ, 6 ਅਗਸਤ (    ) ਹਲਕਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਢੰਡੇ ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਜਨ ਸਭਾ ਕੀਤੀ ਅਤੇ ਹਾਜ਼ਰੀਨ ਗ੍ਰਾਮ ਪੰਚਾਇਤ, ਸੈਲਫ ਡਿਫੈਂਸ ਕਮੇਟੀ ਦੇ ਮੈਂਬਰ ਆਦਿ ਨੂੰ ਨਸ਼ਿਆਂ ਵਿਰੁੱਧ ਸਮੂਹਿਕ ਹਲਫ ਦਿਵਾਉਂਦਿਆਂ ਵਾਅਦਾ ਲਿਆ ਕਿ ਉਹ ਆਪਣੇ ਪਿੰਡ ‘ਚ ਪਹਿਰੇਦਾਰੀ ਕਰਕੇ ਨਸ਼ਿਆਂ ਦੇ ਧੰਦੇ ਨੂੰ ਮੂਲ਼ੋਂ ਨਸ਼ਟ ਕਰਨ ਵਾਸਤੇ ਨਸ਼ੇ ਦਾ ਧੰਦਾ ਕਰਨ ‘ਚ ਲੱਗੇ ਹੋਏ ਪਿੰਡ ਦੇ ਵਿਅਕਤੀ ਬਾਰੇ ਪੁਲੀਸ ਤੇ ਸਰਕਾਰ ਨੂੰ ਸਹਿਯੋਗ ਕਰਨਗੇ। ਇਸ ਮੌਕੇ ਪਰਮਬੀਰ ਸਿੰਘ ਰਾਣਾ, ਜ਼ਿਲ੍ਹਾ ਇੰਚਾਰਜ ਸ਼ੋਸਲ ਮੀਡੀਆਂ ਸਮੇਤ ਪਿੰਡ ਵਾਸੀ ਮੋਜੂਦ ਸਨ। ਉਨਾਂ ਲੋਕਾਂ ਨੂੰ ਕਿਹਾ ਕਿ ਪਿੰਡ ‘ਚ ਨਸ਼ਾ ਵੇਚਣ ਲਈ ਬਾਹਰੋਂ ਆਉਂਦੇ ਸਮਾਜ ਵਿਰੋਧੀ ਅਨਸਰ ਦਾ ਪਿੰਡ ‘ਚ ਦਾਖਲਾ ਬੰਦ ਕਰਨ ਸਮੇਤ ਨਸ਼ੇ ਦੇ ਧੰਦੇ ‘ਚ ਗ੍ਰਿਫਤਾਰ ਕਥਿਤ ਦੋਸ਼ੀਆਂ ਦੀ ਪੁਲੀਸ ਕੋਲ ਨਾ ਤਾਂ ਪੈਰਵਾਈ ਕਰਨਗੇ ਅਤੇ ਨਾ ਹੀ ਜਮਾਨਤਾਂ ਲਈ ਨਸ਼ਾ ਤਸਕਰਾਂ ਨੂੰ ਸਹਿਯੋਗ ਦੇਣਗੇ। ਉਨਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ...
ਸਰਕਾਰੀ, ਨਿਜ਼ੀ ਸਕੂਲਾਂ ਦੇ ਨਾਲ ਨਾਲ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਨੂੰ ਖ਼ਵਾਈਆਂ ਗਈਆਂ ਅਲਬੈਡਾਜ਼ੋਲ ਦੀਆਂ ਗੋਲੀਆਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਸਰਕਾਰੀ, ਨਿਜ਼ੀ ਸਕੂਲਾਂ ਦੇ ਨਾਲ ਨਾਲ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਨੂੰ ਖ਼ਵਾਈਆਂ ਗਈਆਂ ਅਲਬੈਡਾਜ਼ੋਲ ਦੀਆਂ ਗੋਲੀਆਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

National, Politics, Punjab
ਤਰਨ ਤਾਰਨ, 06 ਅਗਸਤ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਅਤੇ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜਿਲਾ ਟੀਕਾਕਰਨ ਅਫਸਰ ਕਮ ਨੋਡਲ  ਡਾ. ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ 07 ਅਗਸਤ ਦਿਨ ਵੀਰਵਾਰ ਨੂੰ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ ਜਾਵੇਗਾ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਨੈਸ਼ਨਲ ਡੀ ਵਾਰਮਿੰਗ ਡੇ ਦੌਰਾਨ ਸਿਹਤ ਕਰਮੀਆਂ ਵੱਲੋਂ ਜ਼ਿਲ੍ਹੇ ਦੇ ਸਾਰੇ ਹੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੋਂ ਇਲਾਵਾ ਆਗਣਵਾੜੀ ਕੇਂਦਰਾਂ ਵਿਖੇ ਜਾ ਕੇ 19 ਸਾਲ ਤੱਕ ਦੇ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ  ਦੱਸਿਆ ਕਿ ਨੈਸ਼ਨਲ ਡਿਵਰਮਿੰਗ ਡੇ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਵਾਉਣਾ ਹੈ। ਉਹਨਾ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਜ਼ਿਲੇ ਦੇ ਸਾਰੇ ਹੀ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿੱਚ ਜਾ ਕੇ ਅਧਿਆਪਕਾਂ ਦੀ ਦੇਖ-ਰੇਖ ਹੇਠ ਅਲਬੈਡਾਜ਼ੋਲ ਦੀਆਂ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 07 ਅਗਸਤ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 07 ਅਗਸਤ ਨੂੰ

National, Politics, Punjab
ਸ੍ਰੀ ਮੁਕਤਸਰ ਸਾਹਿਬ, 05 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 07 ਅਗਸਤ 2025 ਦਿਨ ਵੀਰਵਾਰ  ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ ਦੀ 50 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 10ਵੀਂ ਪਾਸ, ਉਮਰ 18+  ਲੜਕੇ ਅਤੇ ਲੜਕੀਆਂ  ਭਾਗ ਲੈ ਸਕਦੀਆਂ ਹਨ। ਪ੍ਰਾਰਥੀਆਂ ਕੋਲ ਆਪਣਾ ਮੋਟਰਸਾਈਕਲ ਹੋਣਾ ਜਰੂਰੀ ਹੈ। ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈਟ ਜਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ  ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।...
ਜ਼ਿਲ੍ਹੇ ‘ਚ ਸ਼ੁਰੂ ਹੋਇਆ ਫ਼ਸਲਾਂ ਦਾ ਡਿਜੀਟਲ ਸਰਵੇਖਣ: ਡਿਪਟੀ ਕਮਿਸ਼ਨਰ

ਜ਼ਿਲ੍ਹੇ ‘ਚ ਸ਼ੁਰੂ ਹੋਇਆ ਫ਼ਸਲਾਂ ਦਾ ਡਿਜੀਟਲ ਸਰਵੇਖਣ: ਡਿਪਟੀ ਕਮਿਸ਼ਨਰ

National, Politics, Punjab
ਹੁਸ਼ਿਆਰਪੁਰ, 5 ਅਗਸਤ: ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ 1 ਅਗਸਤ ਤੋਂ ਫ਼ਸਲਾਂ ਦੇ ਡਿਜੀਟਲ ਸਰਵੇਖਣ ਦੀ ਸ਼ੁਰੂਆਤ ਕਰ ਚੁੱਕਾ ਹੈ ਜੋ ਕਿ ਅਗਲੇ 45 ਦਿਨਾਂ ਦੇ ਵਿੱਚ ਮੁਕੰਮਲ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਵੇਖਣ ਲਈ 834 ਦੇ ਕਰੀਬ ਪ੍ਰਾਈਵੇਟ ਸਰਵੇਅਰ ਰੱਖੇ ਜਾ ਰਹੇ ਹਨ ਜੋ ਰੋਜਾਨਾ ਘੱਟੋ ਘੱਟ 70 ਪਲਾਟਾਂ ਦਾ ਫ਼ਸਲੀ ਸਰਵੇਖਣ ਕਰਨਗੇ। ਉਨ੍ਹਾਂ ਦੱਸਿਆ ਕਿ ਫ਼ਸਲਾਂ ਦੇ ਡਿਜੀਟਲ ਸਰਵੇਖਣ ਦਾ ਮਨੋਰਥ ਮੋਬਾਈਲ ਰਾਹੀਂ ਖੇਤਾਂ ਵਿੱਚ ਬੀਜੀਆਂ ਫ਼ਸਲਾਂ ਦੀ ਮੁਕੰਮਲ ਜਾਣਕਾਰੀ ਇਕੱਤਰ ਕਰਨਾ ਹੈ, ਤਾਂ ਜੋ ਕਿਸਾਨਾਂ ਦੀ ਸਹੁਲਤ ਲਈ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਸੁਚੱਜੇ ਢੰਗ ਨਾਲ ਜ਼ਮੀਨੀ ਪੱਧਰ ਤੱਕ ਪੁੱਜਦਾ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਰੱਖੇ ਜਾਣ ਵਾਲੇ ਪ੍ਰਾਈਵੇਟ ਸਰਵੇਅਰਾਂ ਸਬੰਧੀ ਇਨ੍ਹਾਂ ਸਰਵੇਅਰਾਂ ਨੂੰ ਨਿਰਧਾਰਿਤ ਮਾਣਭੱਤਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਰਵੀਂ ਪਾਸ ਕੋਈ...
ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼, ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼, ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 5 ਅਗਸਤ, 2025 – ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਅਮਲ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਗੁਰਦਾਸਪੁਰ, ਸਟੇਟ ਇੰਸਟੀਚਿਊਟ ਆਫ਼ ਆਟੋਮੋਬਾਈਲ ਐਂਡ ਡਰਾਈਵਿੰਗ ਸਕਿੱਲ ਸੈਂਟਰ, ਮਹੂਆਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮਾਂ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਦਸਤਾਵੇਜ਼ ਏਜੰਟਾਂ ਵਿਚਕਾਰ ਮਿਲੀਭੁਗਤ ਦਾ ਪਰਦਾਫਾਸ਼ ਕਰਦਿਆਂ ਹੈਵੀ ਡਰਾਇਵਿੰਗ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਵਾਲੇ ਇੱਕ ਵੱਡੇ ਅਤੇ ਫਰਜ਼ੀ ਭ੍ਰਿਸ਼ਟਾਚਾਰ ਰੈਕੇਟ ਨੂੰ ਬੇਨਕਾਬ ਕੀਤਾ ਹੈ। ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਨੇ ਸੱਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਠਾਨਕੋਟ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਆਰਟੀਏ, ਗੁਰਦਾਸਪੁਰ ਵਿ...
ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 5 ਅਗਸਤ ਭਾਰਤ ਦੇ ਆਜ਼ਾਦੀ ਸੰਘਰਸ਼ ਦੀ ਵਿਰਾਸਤ ਦਾ ਸਨਮਾਨ ਕਰਨ ਵੱਲ ਇੱਕ ਦ੍ਰਿੜ ਕਦਮ ਚੁੱਕਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸੁਤੰਤਰਤਾ ਸੰਗਰਾਮੀ ਵਿਭਾਗ ਨੂੰ ’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ’ ਦੁਆਰਾ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦੀ ਅੰਦੋਲਨ ਦੌਰਾਨ ਕੀਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਦਾ ਹਮੇਸ਼ਾਂ ਰਿਣੀ ਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵਾਰਸਾਂ ਦੇ ਸਨਮਾਨ ਨੂੰ ਕਾਇਮ ਰੱਖਣ ਪ੍ਰਤੀ ਵਚਨਬੱਧ ਹੈ। ’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ, ਪੰਜਾਬ’ ਦੇ ਨੁਮਾਇੰਦਿਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣੇ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੁਆਰਾ ਉਠਾਏ ਗਏ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਦੇ ਮੁੱਦਿਆਂ ਦੀ ਭਾਵਨਾਤਮਕ ਅਤੇ ਇਤਿਹਾਸਕ ਮਹੱਤਤਾ ਨੂੰ ਪਛਾਣਦੇ ਹੋਏ, ਵਿੱਤ ਮੰਤਰੀ ਨੇ ਵਿਸ਼ੇਸ...
ਪੰਜਾਬ ਵਿੱਚ ਉਦਯੋਗਿਕ ਨੀਤੀ ਵਧਾਉਣ ਲਈ ਅੰਤਿਮ ਸੈਕਟਰਲ ਕਮੇਟੀਆਂ ਕੀਤੀਆਂ ਨੋਟੀਫਾਈ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਵਿੱਚ ਉਦਯੋਗਿਕ ਨੀਤੀ ਵਧਾਉਣ ਲਈ ਅੰਤਿਮ ਸੈਕਟਰਲ ਕਮੇਟੀਆਂ ਕੀਤੀਆਂ ਨੋਟੀਫਾਈ : ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 05 ਅਗਸਤ: ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰ ਕਰਨ ਦੀ ਸੌਖ ਨੂੰ ਬਿਹਤਰ ਬਣਾਉਣ ਦੇ ਮੱਦੇਨਜ਼ਰ ਉਦਯੋਗ ਮਾਹਿਰਾਂ ਤੋਂ ਸੁਝਾਅ ਇਕੱਠੇ ਕਰਨ ਦੀ ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ ਜਾਰੀ ਰੱਖਦੇ ਹੋਏ, ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਪੰਦਰਾਂ ਹੋਰ ਸੈਕਟਰਲ ਕਮੇਟੀਆਂ ਦੇ ਗਠਨ ਦਾ ਐਲਾਨ ਕੀਤਾ, ਜਿਸ ਨਾਲ ਕਮੇਟੀਆਂ ਦੀ ਕੁੱਲ ਗਿਣਤੀ ਹੁਣ 24 ਹੋ ਗਈ ਹੈ। ਅੱਜ ਦੇ ਐਲਾਨ ਤੋਂ ਬਾਅਦ ਮੰਤਰੀ ਵੱਲੋਂ ਐਲਾਨੀਆਂ ਗਈਆਂ ਕਮੇਟੀਆਂ ਦੀ ਇਹ ਅੰਤਿਮ ਸੂਚੀ ਹੈ। ਸ਼੍ਰੀ ਅਰੋੜਾ ਨੇ ਮੰਗਲਵਾਰ ਨੂੰ ਇੱਥੇ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕੀਤਾ ਅਤੇ ਕਿਹਾ ਕਿ ਨਵੀਆਂ ਬਣੀਆਂ ਕਮੇਟੀਆਂ ਵਿੱਚ ਵਿਭਿੰਨ ਉਦਯੋਗਿਕ ਖੇਤਰਾਂ ਦੇ ਮੈਂਬਰ ਸ਼ਾਮਲ ਹਨ ਅਤੇ ਇਹ ਖੇਤਰ -ਵਿਸ਼ੇਸ਼ ਨੀਤੀਗਤ ਉਪਾਵਾਂ ਦੀ ਸਿਫ਼ਾਰਸ਼ ਕਰਨ ਲਈ ਥਿੰਕ ਟੈਂਕ ਵਜੋਂ ਕੰਮ ਕਰਨਗੀਆਂ। ਨਵੀਆਂ ਕਮੇਟੀਆਂ ਆਈ.ਟੀ. ਸੈਕਟਰ, ਸਾਈਕਲ ਉਦਯੋਗ, ਆਟੋ ਅਤੇ ਆਟੋ ਕੰਪੋਨੈਂਟਸ, ਇਲੈਕਟ੍ਰਿਕ ਵਾਹਨ, ਨਵਿਆਉਣਯੋਗ ਊਰਜਾ, ਸਟੀਲ ਅਤੇ ਰੋਲਿੰਗ ਮਿੱਲਾਂ, ਪਲਾਸਟਿਕ ਅਤੇ ਰਸਾਇਣਕ ਉਤਪਾਦ, ਲੌਜਿਸਟਿਕਸ ਅਤੇ ਵੇਅਰਹਾਊਸਿੰਗ, ਫਿਲਮ...