Wednesday, September 30
Shadow

Politics

ਪੰਜਾਬ ਦਾ ਜੇਲ੍ਹ ਵਿਭਾਗ ਹੋ ਰਿਹਾ ਹਾਈਟੈਕ; ਚਲਦੇ ਵਿੱਤੀ ਸਾਲ ਵਿੱਚ ਆਧੁਨਿਕ ਉਪਕਰਨਾਂ ਦੀ ਹੋ ਰਹੀ ਸਥਾਪਨਾ ਨਾਲ ਜੇਲ੍ਹਾਂ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ

ਪੰਜਾਬ ਦਾ ਜੇਲ੍ਹ ਵਿਭਾਗ ਹੋ ਰਿਹਾ ਹਾਈਟੈਕ; ਚਲਦੇ ਵਿੱਤੀ ਸਾਲ ਵਿੱਚ ਆਧੁਨਿਕ ਉਪਕਰਨਾਂ ਦੀ ਹੋ ਰਹੀ ਸਥਾਪਨਾ ਨਾਲ ਜੇਲ੍ਹਾਂ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ

National, Politics, Punjab
ਚੰਡੀਗੜ੍ਹ, 24 ਅਗਸਤ: ਪੰਜਾਬ ਦੇ ਜੇਲ ਵਿਭਾਗ ਵੱਲੋਂ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਸੂਬੇ ਦੀਆਂ ਜੇਲ੍ਹਾਂ ਲਈ ਅਤੀ ਆਧੁਨਿਕ ਸੁਰੱਖਿਆ ਉਪਕਰਣ ਖਰੀਦ ਕਰਨ ਦੀ ਪ੍ਰਕਿਰਿਆ ਆਰੰਭ ਕਰ ਲਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲ੍ਹਾਂ ਦੀ ਸੁਰੱਖਿਆ ਲਈ ਹਮੇਸ਼ਾ ਗੰਭੀਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਵਿੱਚ ਜੇਲ੍ਹਾਂ ਦੇ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਪ੍ਰਮੁੱਖ ਸੁਰੱਖਿਆ ਉਪਕਰਨਾਂ ਤੋਂ ਇਲਾਵਾ ਫੁੱਲ ਬਾਡੀ ਸਕੈਨਰ, ਬਾਡੀ ਵਾਰਨ ਕੈਮਰੇ, ਫਲੱਡ ਲਾਈਟਸ, ਵਾਕੀ ਟਾਕੀ ਸੈੱਟ, ਬੂਮ ਬੈਰੀਅਰ, ਸੀਸੀਟੀਵੀ ਕੈਮਰੇ, ਸਨੀਫਰ ਡੌਗਜ਼, ਐਕਸਰੇ ਬੇਸਡ ਸਕੈਨਰ, ਸਰਚ ਲਾਈਟਸ, ਹਾਈ ਮਸਟ ਪੋਲਜ਼, ਨਾਨ ਲਾਈਨਰ ਜੰਕਸ਼ਨ ਡਿਟੈਕਟਰ, ਐਂਟੀ ਰਾਇਟਸ ਕਿੱਟਸ, ਈ- ਕਾਰਟਸ, ਵਾਇਰ ਮੈਸ ਇਨ ਹਾਈ ਸਕਿਉਰਟੀ ਜੋਨ ਆਦਿ ਸੁਰੱਖਿਆ ਉਪਕਰਨਾਂ ਦੀ ਖਰੀਦ ਕੀਤੀ ਜਾ ਰਹੀ ਹੈ। ਸ. ਭੁੱਲਰ ਨੇ ਦੱਸਿਆ ਕਿ ਸੂਬੇ ਦੀਆਂ 2 ਜੇਲ੍ਹਾਂ ਵਿ...
ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

National, Politics, Punjab
ਚੰਡੀਗੜ੍ਹ, 24 ਅਗਸਤ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਦੇਸ਼ ਨੂੰ ਵਿਦੇਸ਼ੀ ਤਾਕਤਾਂ ਤੋਂ ਆਜ਼ਾਦ ਕਰਵਾਉਣ ਲਈ ਜਿਨ੍ਹਾਂ ਬਹਾਦਰ ਯੋਧਿਆਂ ਨੇ ਮਹਾਨ ਕੁਰਬਾਨੀਆਂ ਦਿੱਤੀਆਂ ਉਨ੍ਹਾ ਸੂਰਵੀਰਾਂ ਅਤੇ ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਸਬੰਧੀ ਸੁਤੰਤਰਤਾ ਸੰਗਰਾਮੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਦਿੱਤੀ ਜਾ ਰਹੀ ਪੈਨਸ਼ਨ ਪਹਿਲਾਂ ਕੇਵਲ 9400 ਰੁਪਏ ਪ੍ਰਤੀ ਮਹੀਨਾ ਸੀ ਪਰੰਤੂ ਮਾਨ ਸਰਕਾਰ ਨੇ ਇਹ ਪੈਨਸ਼ਨ ਦੀ ਰਕਮ ਵਧਾ ਕੇ 11 ਹਜ਼ਾਰ ਰੁਪਏ ਕੀਤੀ ਜਿਸ ਨਾਲ ਪਰਿਵਾਰਾਂ ਦਾ ਸਨਮਾਨ ਹੋਰ ਵਧਿਆ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅ...
ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ, 24 ਅਗਸਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਗੁਰਦੁਆਰਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਜਿਸ ਪਵਿੱਤਰ ਅਸਥਾਨ ਉੱਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਤੱਕ ਸ਼ਾਨਦਾਰ ਹੈਰੀਟੇਜ ਸਟ੍ਰੀਟ ਬਣਾਉਣ ਦਾ ਐਲਾਨ ਕੀਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ਦੁਨੀਆ ਭਰ ਵਿੱਚ ਵਸਦੀ ਸਿੱਖ ਸੰਗਤ ਨੂੰ ਨਿੱਘੀ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੈਰੀਟੇਜ ਸਟ੍ਰੀਟ ਪ੍ਰੋਜੈਕਟ ਦਾ ਉਦੇਸ਼ ਇਸ ਪਵਿੱਤਰ ਰਸਤੇ ਨੂੰ ਸੰਗਮਰਮਰ ਦੀ ਸੁੰਦਰ ਨਕਾਸ਼ੀ, ਸਹੁਜਮਈ ਢੰਗ ਨਾਲ ਫੁੱਲ-ਬੂਟੇ ਲਗਾ ਕੇ ਸਜਾਉਣ ਤੋਂ ਇਲਾਵਾ ਮਨਮੋਹਕ ਰੌਸ਼ਨੀ ਦੇ ਪ੍ਰਬੰਧਾਂ ਨਾਲ ਗੁਰੂ ਘਰ ਆਉਣ ਵਾਲੀ ਸੰਗਤ ਨੂੰ ਸ਼ਾਂਤਮਈ ਅਧਿਆਤਮਿਕ ਮਾਹੌਲ ਪ੍ਰਦਾਨ ਕਰਨਾ ਹੈ। ਇਸ ਅਹਿਮ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ...
ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ: ਡਾ.ਬਲਜੀਤ ਕੌਰ

ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ: ਡਾ.ਬਲਜੀਤ ਕੌਰ

National, Politics, Punjab
ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਯਤਨਸ਼ੀਲ ਹੈ, ਉੱਥੇ ਹੀ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਅਤੇ ਅਨਾਥ ਬੱਚਿਆਂ ਦੀ ਦੇਖਭਾਲ ਲਈ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਸਕੀਮ ਹੇਠ ਆਰਥਿਕ ਤੌਰ ਤੇ ਕਮਜ਼ੋਰ, ਬੇਸਹਾਰਾ ਅਤੇ ਅਨਾਥ ਬੱਚਿਆਂ ਨੂੰ 4000 ਰੁਪਏ ਪ੍ਰਤੀ ਬੱਚਾ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਾਸ਼ੀ ਉਹਨਾਂ ਬੱਚਿਆਂ ਲਈ ਹੈ ਜਿਨ੍ਹਾਂ ਦੇ ਪਰਿਵਾਰ ਆਰਥਿਕ ਕਮਜ਼ੋਰੀ ਕਾਰਨ ਉਨ੍ਹਾਂ ਦੀ ਸੰਭਾਲ ਕਰਨ ਵਿੱਚ ਅਸਮਰੱਥ ਹਨ ਜਾਂ ਅਨਾਥ ਬੱਚੇ ਜੋ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ ਦਿੱਤੀ ਜਾਂਦੀ ਹੈ ਅਤੇ ਹੁਣ ਤੱਕ ਕੁੱਲ 5475 ਬੱਚਿਆਂ ਨੂੰ ਇਸ ਯੋਜਨਾ ਦਾ ਲਾਭ ਮਿਲ ਚੁੱਕਾ ਹੈ। ਡਾ. ਬਲਜੀਤ ਕ...
ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

Politics
ਚੰਡੀਗੜ੍ਹ, 24 ਅਗਸਤ ਵਿੱਤੀ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਅਤੇ ਮਾਲੀਆ ਪ੍ਰਾਪਤੀ ਨੂੰ ਵੱਧ ਤੋਂ ਵੱਧ ਕਰਨ ਲਈ ਇੱਕ ਦ੍ਰਿੜ ਯਤਨ ਵਿੱਚ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਆਬਕਾਰੀ ਕਮਿਸ਼ਨਰੇਟ ਨੇ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਲੰਬੇ ਸਮੇਂ ਤੋਂ ਬਕਾਇਆ ਆਬਕਾਰੀ ਬਕਾਏ ਦੀ ਵਸੂਲੀ ਲਈ ਯਤਨ ਤੇਜ਼ ਕਰ ਦਿੱਤੇ ਹਨ। ਵਿਭਾਗ ਵੱਲੋਂ ਮੌਜੂਦਾ ਵਿੱਤੀ ਸਾਲ 2025-26 ਵਿੱਚ 1.85 ਕਰੋੜ ਦੀ ਵਸੂਲੀ ਕੀਤੀ ਜਾ ਚੁੱਕੀ ਹੈ ਵਿੱਤੀ ਜਵਾਬਦੇਹੀ ਵੱਲ ਇੱਕ ਮਹੱਤਵਪੂਰਨ ਕਦਮ ਪੁੱਟਦਿਆਂ 20.31 ਕਰੋੜ ਰੁਪਏ (ਕਲੈਕਟਰ ਰੇਟ 'ਤੇ) ਦੇ ਮੂਲ ਮੁੱਲ ਦੀਆਂ 27 ਜਾਇਦਾਦਾਂ ਨੂੰ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰਿਕਵਰੀ ਮੁਹਿੰਮ ਦੇ ਹਿੱਸੇ ਵਜੋਂ, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਮ...
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੰਧੇਰ ਵਿੱਚ ਚੱਲ ਰਹੇ ਪਰਾਲੀ ਕੰਪੋਸਟ ਪਲਾਂਟ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੰਧੇਰ ਵਿੱਚ ਚੱਲ ਰਹੇ ਪਰਾਲੀ ਕੰਪੋਸਟ ਪਲਾਂਟ ਦਾ ਦੌਰਾ

National, Politics, Punjab
ਬਰਨਾਲਾ, 24 ਅਗਸਤ   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਪਿੰਡ ਪੰਧੇਰ ਵਿੱਚ ਸੀਆਈਆਈ ਫਾਊਂਡੇਸ਼ਨ ਦੁਆਰਾ ਪਰਾਲੀ ਤੋਂ ਖਾਦ ਬਣਾਉਣ ਲਈ ਲਗਾਏ ਗਏ ਪਲਾਂਟ ਦਾ ਦੌਰਾ ਕੀਤਾ ਗਿਆ।  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਧੇਰ ਬਹੁਮੰਤਵੀ ਸਹਿਕਾਰਤਾ ਸੋਸਾਇਟੀ ਵਿੱਚ ਸੀ.ਆਈ.ਆਈ ਫਾਊਂਡੇਸ਼ਨ ਦੀ ਮਦਦ ਨਾਲ ਇੱਕ ਕੰਪੋਸਟ ਪਲਾਂਟ ਲਗਾਇਆ ਗਿਆ ਸੀ, ਜਿਸ ਵਿੱਚ ਪਿਛਲੇ ਸਾਲ ਟਰਾਇਲ ਲਈ ਪਰਾਲੀ ਤੋਂ ਖਾਦ ਬਣਾ ਕੇ ਕਿਸਾਨਾਂ ਨੂੰ ਵੰਡੀ ਗਈ ਸੀ। ਮੌਕੇ 'ਤੇ ਮੌਜੂਦ ਕਿਸਾਨਾਂ ਦੇ ਦੱਸਿਆ ਕਿ ਪਿਛਲੇ ਸਾਲ ਉਨਾਂ ਵੱਲੋਂ ਇਹ ਖਾਦ ਸਬਜ਼ੀਆਂ ਲਈ ਤੇ ਬਗੀਚੀਆਂ ਵਿੱਚ ਵਰਤੀ ਗਈ ਸੀ, ਜਿਸ ਦੇ ਨਤੀਜੇ ਵਧੀਆ ਰਹੇ ਹਨ।    ਇਸ ਪਲਾਂਟ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਗਈ ਪਰਾਲੀ ਨੂੰ ਕੁਤਰੇ ਕਰਕੇ ਡਰੱਮ ਵਿਚ ਪਾਇਆ ਜਾਂਦਾ ਹੈ। ਇਸ ਡਰੱਮ ਵਿੱਚ ਪਰਾਲੀ ਨੂੰ ਖਾਦ ਬਣਾਉਣ ਲਈ ਡਿਕੰਪੋਸਟਰ ਪਾਏ ਜਾਂਦੇ ਹਨ ਅਤੇ 15 ਦਿਨਾਂ ਤੱਕ ਇਸ ਨੂੰ ਬੰਦ ਕਰਕੇ ਰੱਖਿਆ ਜਾਂਦਾ ਹੈ।  ਉਨ੍ਹਾਂਂ ਦੱਸਿਆ ਕਿ ਪਿੰਡ ਪੰਧੇਰ ਵਿਖੇ ਲਗਾਇਆ ਇਹ ਪਲਾਂਟ ਇੱਕ ਦਿਨ ਵਿੱਚ 10 ਤੋਂ 20 ਕੁਇੰਟਲ ਪਰਾਲੀ ਨੂੰ ਖਾਦ ਵਿੱਚ ਤਬਦੀਲ ...
ਮਾਲੇਰਕੋਟਲਾ ਵਿੱਚ “ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ

ਮਾਲੇਰਕੋਟਲਾ ਵਿੱਚ “ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ

National, Politics, Punjab
ਮਾਲੇਰਕੋਟਲਾ, 24 ਅਗਸਤ – ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ ਸਥਾਨਕ ਡਾਕਟਰ ਜਾਕਿਰ ਹੂਸੈਨ ਵਿਖੇ ਪੁਲਿਸ ਪ੍ਰਸਾਸ਼ਨ ਵਲੋਂ ਕੀਤਾ ਗਿਆ ਇਸ ਸਾਈਕਲ ਰੈਲੀ ਵਿੱਚ ਨੌਜਵਾਨਾਂ, ਸਕੂਲੀ ਬੱਚਿਆਂ,ਸ਼ਹਿਰ ਨਿਵਾਸੀਆਂ,ਸਾਈਕਲਿੰਗ ਪ੍ਰੇਮੀਆਂ ਅਤੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।  ਰੈਲੀ ਨੂੰ ਜਿਲ੍ਹਾਂ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਐਸ.ਪੀ. ਅਹਿਮਦਗੜ੍ਹ ਰਾਜਨ ਸ਼ਰਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਡੀ.ਐੱਸ.ਪੀ. ਮਾਨਵਜੀਤ ਸਿੰਘ ਸਿੱਧੂ, ਡੀ.ਐੱਸ.ਪੀ. ਰਣਜੀਤ ਸਿੰਘ ਬੈਂਸ, ਡੀ.ਐੱਸ.ਪੀ. ਇਨਵੈਸਟੀਗੇਸ਼ਨ ਸ਼ਤੀਸ ਕੁਮਾਰ, ਡੀ.ਐੱਸ.ਪੀ. ਮਾਲੇਰਕੋਟਲਾ ਕੁਲਦੀਪ ਸਿੰਘ, ਐੱਸ.ਐੱਚ.ਓ. ਸਿਟੀ-1 ਇੰਸਪੈਕਟਰ ਬਲਜੀਤ ਸਿੰਘ, ਐੱਸ.ਐੱਚ.ਓ. ਸਿਟੀ-2 ਇੰਸਪੈਕਟਰ ਗੁਰਪ੍ਰੀਤ ਕੌਰ, ਐੱਸ.ਐੱਚ.ਓ. ਸਾਇਬਰ ਕ੍ਰਾਈਮ ਇੰਸਪੈਕਟਰ ਮਨਜੋਤ ਸਿੰਘ ਅਤੇ ਐਸ.ਐਚ.ਓ.ਅਮਰਗੜ੍ਹ ਇੰਸਪੈਕਟਰ ਰਣਦੀਪ ਕੁਮਾਰ ਸਮੇਤ ਕਈ ਹੋਰ ਪੁਲਿਸ ਅਧਿਕਾਰੀ ਮੌਜੂਦ ਰਹੇ। ਰੈਲੀ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਗੁਜ਼ਰੀ ਅਤੇ ਲੋਕਾਂ ਨੂੰ ਫਿਟਨੈਸ ਬਾਰੇ ਜਾਗਰੂਕ ਕਰਨ ਦਾ ਸੁਨੇਹਾ ਦਿੱ...
ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਪੁਰ ਭੋਮਾ ਵਿਖੇ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਪੁਰ ਭੋਮਾ ਵਿਖੇ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

National, Politics, Punjab
ਫਾਜ਼ਿਲਕਾ/ਬੱਲੂਆਣਾ 24 ਅਗਸਤ 2025…. ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਦਪੁਰ ਭੋਮਾ ਵਿਖ਼ੇ ਜਨ ਸੁਣਵਾਈ ਕੀਤੀ ਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਬਿਸ਼ਨਪੁਰ ਵਿਖੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਲੱਗਭਗ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ। ਪਿੰਡ ਬਾਜ਼ੀਦਪੁਰ ਭੋਮਾ ਵਿਖੇ ਲੱਗਭਗ 9.40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਗਲੀਆ, ਨਾਲੀਆਂ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਤੇ ਹੋਰ ਅੱਗੇ ਲਿਜਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਹ ਹਲਕੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀ ਦਿੱਖ ਪ੍ਰਦਾਨ ਕਰਨ। ਇਸੇ ਤਹਿਤ ਹੀ ਲਗਾਤਾਰ ਹਲਕੇ ਦੇ...
ਆਬਕਾਰੀ ਕਮਿਸ਼ਨਰੇਟ, ਪੰਜਾਬ ਦੁਆਰਾ ਆਬਕਾਰੀ ਬਕਾਏ ਵਸੂਲੀ ਕਰਨ ਵਿੱਚ ਲਿਆਂਦੀ ਤੇਜੀ

ਆਬਕਾਰੀ ਕਮਿਸ਼ਨਰੇਟ, ਪੰਜਾਬ ਦੁਆਰਾ ਆਬਕਾਰੀ ਬਕਾਏ ਵਸੂਲੀ ਕਰਨ ਵਿੱਚ ਲਿਆਂਦੀ ਤੇਜੀ

National, Politics, Punjab
24 ਅਗਸਤ, 2025, ਫਿਰੋਜ਼ਪੁਰ (): ਆਬਕਾਰੀ ਅਤੇ ਕਰ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਆਬਕਾਰੀ), ਪੰਜਾਬ ਸੀ.ਡੀ.ਕੇ ਤਿਵਾੜੀ ਅਤੇ ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਜਤਿੰਦਰਾ ਜ਼ੋਰਵਾਲ ਦੀ ਗਤੀਸ਼ੀਲ ਅਗਵਾਈ ਹੇਠ ਆਬਕਾਰੀ ਕਮਿਸ਼ਨਰੇਟ, ਪੰਜਾਬ ਨੇ ਵਿੱਤੀ ਸਾਲ 2016-17 ਅਤੇ 2017-18 ਨਾਲ ਸਬੰਧਤ ਆਬਕਾਰੀ ਬਕਾਏ ਦੀ ਵਸੂਲੀ ਦੀ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ ਹੈ। ਉਪ ਕਮਿਸ਼ਨਰ (ਆਬਕਾਰੀ), ਫਿਰੋਜ਼ਪੁਰ ਜ਼ੋਨ, ਫਿਰੋਜ਼ਪੁਰ, ਸ੍ਰੀ ਪਵਨਜੀਤ ਸਿੰਘ ਵੱਲੋਂ ਰਿਕਵਰੀ ਨੂੰ ਤੇਜ਼ ਕਰਨ ਲਈ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੇ ਹਿੱਸੇ ਵਜੋਂ, ਪਹਿਲੇ ਪੜਾਅ ਵਿੱਚ 14 ਜਾਇਦਾਦਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਜਾਇਦਾਦਾਂ ਨੂੰ ਪਹਿਲੇ ਪੜਾਅ ਵਿੱਚ ਨਿਲਾਮੀ ਲਈ ਰੱਖਿਆ ਗਿਆ ਹੈ। ਇਨ੍ਹਾਂ ਵਿਚੋਂ 06 ਜਾਇਦਾਦਾ ਦੀ ਨਿਲਾਮੀ ਦਫਤਰ ਸਹਾਇਕ ਕਮਿਸਨਰ (ਆਬਕਾਰੀ), ਬਠਿੰਡਾ ਰੇਂਜ, ਬਠਿੰਡਾ ਵਿਖੇ 4 ਸਤੰਬਰ 2025 ਨੂੰ ਸਵੇਰੇ 11.00 ਵਜੇ ਰੱਖੀ ਗਈ ਹੈ, ਜਿਸ ਦੀ ਕੁੱਲ ਕੀਮਤ 1.76 ਕਰੋੜ...
ਸੇਵਾ ਸਦਨ ਵਿਚ ਹਫਤਾਵਾਰੀ ਲੱਗ ਰਹੇ ਜਨਤਾ ਦਰਬਾਰ ਵਿੱਚ ਹੋ ਰਿਹਾ ਸਮੱਸਿਆਵਾ ਦਾ ਨਿਪਟਾਰਾ

ਸੇਵਾ ਸਦਨ ਵਿਚ ਹਫਤਾਵਾਰੀ ਲੱਗ ਰਹੇ ਜਨਤਾ ਦਰਬਾਰ ਵਿੱਚ ਹੋ ਰਿਹਾ ਸਮੱਸਿਆਵਾ ਦਾ ਨਿਪਟਾਰਾ

National, Politics, Punjab
ਨੰਗਲ 24 ਅਗਸਤ () ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਾਢੇ ਤਿੰਨ ਸਾਲਾ ਪਹਿਲਾ ਸੁਰੂ ਕੀਤੇ ਜਨਤਾ ਦਰਬਾਰ ਵਿੱਚ ਲਗਾਤਾਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਸੇਵਾ ਸਦਨ ਨੰਗਲ 2 ਆਰ.ਵੀ.ਆਰ ਵਿੱਚ ਸਵੇਰੇ 7 ਵਜੇ ਤੋ ਹੀ ਹਲਕੇ ਦੇ ਲੋਕ ਪੰਚਾਇਤਾਂ, ਧਾਰਮਿਕ, ਸਮਾਜਿਕ ਸੰਗਠਨ ਤੇ ਆਗੂ ਵੱਡੀ ਗਿਣਤੀ ਵਿਚ ਪਹੁੰਚ ਜਾਂਦੇ ਹਨ, ਜਿੱਥੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਢੁਕਵਾ ਹੱਲ ਕੀਤਾ ਜਾ ਰਿਹਾ ਹੈ।     ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਬਤੌਰ ਵਿਧਾਇਕ ਸੁਰੂ ਕੀਤੇ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ.ਵਿੱਚ ਨੂੰ ਪਿੰਡਾਂ ਦੀਆਂ ਸੱਥਾਂ ਵਿੱਚ ਹੁਣ ਤੱਕ ਜਾਰੀ ਰੱਖਿਆ ਹੋਇਆ ਹੈ। ਉਨ੍ਹਾਂ ਵੱਲੋਂ ਸੈਂਕੜੇ ਪਿੰਡਾਂ ਵਿੱਚ ਸਰਕਾਰ ਤੁਹਾਡੇ ਦੁਆਰ ਅਤੇ ਜਨ ਸੁਣਵਾਈ ਕੈਂਪ ਲਗਾ ਕੇ ਸਰਕਾਰ ਦੀਆਂ ਲੋਕ ਪੱਖੀ ਤੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਸਟਾਲ ਲਗਾ ਕੇ ਯੋਗ ਲੋੜਵੰਦਾਂ ਤੱਕ ...