Shadow

Politics

ਜਲੰਧਰ ਦੇ ਪਿੰਡ ਧਲੇਤਾ ਵਿਖੇ  ਸ੍ਰੀ ਗੁਰੂ ਰਵਿਦਾਸ ਮਹਾਰਾਜ  ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ  ਤੋਂ ਰਿਪੋਰਟ ਤਲਬ

ਜਲੰਧਰ ਦੇ ਪਿੰਡ ਧਲੇਤਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ ਤੋਂ ਰਿਪੋਰਟ ਤਲਬ

National, Politics, Punjab
ਚੰਡੀਗੜ੍ਹ, 22 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ 'ਤੇ ਕਬਜਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ.  ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਇਕ ਅਖਬਾਰ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ, ਜਿਸ ਵਿੱਚ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ ਤੇ  ਕਬਜਾ ਕੀਤਾ ਗਿਆ ਹੈ ਜਿਸ ‘ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ  ਮਿਤੀ 26-08-2025 ਨੂੰ ਤੱਥ ਅਤੇ ਸੂਚਨਾ  ਉਪ ਕਪਤਾਨ ਪੁਲਿਸ ਰਾਹੀਂ  ਪੇਸ਼ ਕਰਨ ਦੇ ਹੁਕਮ ਦਿੱਤੇ ਹਨ।...
ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

National, Politics, Punjab
ਲੁਧਿਆਣਾ, 22 ਅਗਸਤ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਸਬੰਧੀ ਕਾਫੀ ਸਾਰੀ ਭੂਮੀ ਰਿਜਰਵ ਕੀਤੀ ਗਈ ਹੈ ਜਿੱਥੇ ਆਈ.ਟੀ. ਸੈਕਟਰ ਨੂੰ ਹੋਰ ਡਿਵੈਲਪ ਕੀਤਾ ਜਾਵੇਗਾ। ਇਨ੍ਹਾਂ ਸ਼ਬਕਦਾ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਥਾਨਕ ਹੋਟਲ ਰੀਜੈਂਟਾ ਸੈਂਟਰਲ ਕਲਾਸਿਕ ਵਿਖੇ ''ਆਈ.ਟੀ. ਇੰਡੀਆ ਐਕਸਪੋ - 2025'' ਮੌਂਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਆਈ.ਟੀ. ਸੈਕਟਰ ਨੂੰ ਕਾਫੀ ਸ਼ਹਿਰਾਂ ਵਿੱਚ ਅੱਗੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਵੱਲੋਂ ਕਰੀਬ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦੀ ਇਨਵੈਸਟਮੈਂਟ ਕੀਤੀ ਜਾ ਚੁੱਕੀ ਹੈ ਅਤੇ ਆਈ.ਟੀ. ਖੇਤਰ ਵਿੱਚ ਵੀ ਵੱਡੇ ਪੱਧਰ 'ਤੇ ਇਨਵੈਸਟਮੈਂਟ ਆ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਕੈਬਨਿਟ ਮੰਤ...

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

National, Politics, Punjab
ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤਾਂ ਜੋ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਨਿਰਦੇਸ਼ਾਂ ਵਿੱਚ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਹੈ ਪਾਣੀ ਘਟਦੇ ਸਾਰ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ  ਕੀਤੀ ਜਾਵੇ। ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਸਰਟੀਫਿਕੇਟਾਂ ਸਮੇਤ ਨਿਰਧਾਰਤ ਪ੍ਰੋਫਾਰਮੇ ਵਿੱਚ ਮੁਆਵਜ਼ਾ ਕੇਸ ਤਿਆਰ ਕਰ ਕੇ  ਬਿਨਾਂ ਕਿਸੇ ਦੇਰੀ ਤੋਂ ਸਰਕਾਰ ਨੂੰ ਜਮ੍ਹਾਂ ਕਰਾਉਣ ਲਈ ਕਿਹਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਗਿਰਦਾਵਰੀ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਢੰਗ ਨਾਲ ਕੀਤੀ ਜਾਵੇਗੀ ਅਤੇ ਇਸ ਦੌਰਾਨ ਸਖ਼ਤ ਨਿਗਰਾਨੀ ਯਕੀਨੀ ...
‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 22 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ 174ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 365 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੇ ਨਾਲ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 55 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਨਾਲ, 174 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 26,848 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 509 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 4930 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 57,520 ਰੁਪਏ ਬਰਾਮਦ ਕੀਤੇ ਗਏ ਹਨ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ...
ਪੰਜਾਬ ਵਿੱਚ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼; 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ

ਪੰਜਾਬ ਵਿੱਚ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼; 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 21 ਅਗਸਤ: ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਵਿੰਗ ਨੇ ਚਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਦੇਸ਼ ਭਰ ਵਿੱਚ ਹਜ਼ਾਰਾਂ ਪੀੜਤਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੇ ਕਿਹਾ ਪੰਜਾਬ ਗੌਰਵ ਯਾਦਵ ਵੀਰਵਾਰ ਨੂੰ ਇੱਥੇ ਦਿੱਤੀ। ਜ਼ਿਕਰਯੋਗ ਹੈ  ਮਿਊਲ ਖਾਤਾ ਅਜਿਹਾ ਬੈਂਕ ਖਾਤਾ ਹੁੰਦਾ ਹੈ, ਜੋ ਅਪਰਾਧੀਆਂ ਦੁਆਰਾ ਬਿਨਾਂ ਜਾਣਕਾਰੀ ਦੇ ਜਾਂ ਕਈ ਵਾਰ ਖਾਤਾ ਧਾਰਕ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਫੰਡ ਪ੍ਰਾਪਤ ਕਰਨ, ਟਰਾਂਸਫਰ ਕਰਨ ਜਾਂ ਲਾਂਡਰਿੰਗ ਕਰਨ ਲਈ ਵਰਤਿਆ ਜਾਂਦਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਤਮ (23), ਅਹਿਸਾਸ (24), ਅਤੇ ਆਕਾਸ਼ (20), ਤਿੰਨੋਂ ਅੰਮ੍ਰਿਤਸਰ ਦੇ ਨਿਵਾਸੀ  ਅਤੇ ਅਨਮੋਲ (21) ਵਾਸੀ ਫਾਜ਼ਿਲਕਾ  ਵਜੋਂ ਹੋਈ ਹੈ। ਅਨਮੋਲ ਪੂਰਾ ਸਮਾਂ ਮਿਊਲ ਖਾਤੇ ਚਲਾਉਣ ਵਿੱਚ ਸ਼ਾਮਲ ਸੀ, ਗੌਤਮ ਬੇਰੁਜ਼ਗਾਰ ਹੈ ਅਤੇ ਅਹਿਸਾਸ ਨੇ ਅੰਮ੍ਰਿਤਸਰ ਵਿਖੇ ਕੰਟਰੈਕਟ ’ਤੇ ਇੱਕ ਹੋਟਲ ਚਲਾਉਂਦਾ ਹੈ, ਜਦੋਂ ਕਿ ਆਕਾਸ਼ ਥੋੜ੍ਹੇ ਸਮੇਂ ਲਈ ਇੱ...
ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ

National, Politics, Punjab
ਚੰਡੀਗੜ੍ਹ, 21 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਦਿੱਤਾ। ਅੱਜ ਇੱਥੇ ਫੈਲੋਜ਼ ਨਾਲ ਵਿਚਾਰ-ਚਰਚਾ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾਉਣ ਲਈ ਭਰਤੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ, ਯੁੱਧ ਨਸ਼ਿਆਂ ਵਿਰੁੱਧ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਹੋਰਨਾਂ ਸਮੇਤ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਲਈ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਫੈਲੋਜ਼ ਸਮਰਪਿਤ ਭਾਵਨਾ, ਨਵੀਨਤਾ, ਅਮਲ ਅਤੇ ਲੋਕਾਂ ਨਾਲ ਜੁੜ ਕੇ ਸੇਵਾ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਨਵੇਂ ਦ੍ਰਿਸ਼ਟੀਕੋਣ, ਹੁਨਰ ਅਤੇ ਅਮਲ ਨੂੰ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਫੈਲੋਜ਼ ਨੂੰ ਅਪ...
“ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ

“ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ

National, Politics, Punjab
ਚੰਡੀਗੜ੍ਹ, 21 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਤੇ 'ਆਪ' ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਕਲਾ ਪ੍ਰੀਸ਼ਦ, ਕਲਾ ਭਵਨ ਵਿਖੇ ਕਰਵਾਈ ਗਈ 3-ਰੋਜ਼ਾ ਫੋਟੋ ਪ੍ਰਦਰਸ਼ਨੀ 'ਪੰਜਾਬ ਇਨ ਫਰੇਮਜ਼' ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਸਮਾਰੋਹ ਦੌਰਾਨ ਪੰਜਾਬ ਵਿੱਚ ਹਰੀ ਕ੍ਰਾਂਤੀ ਲਿਆਉਣ ਪਿੱਛੇ ਦੂਰਅੰਦੇਸ਼ ਸੋਚ ਰੱਖਣ ਵਾਲੇ ਅਤੇ ਚੰਡੀਗੜ੍ਹ ਨੂੰ ਆਧੁਨਿਕਤਾ ਤੇ ਕੁਦਰਤ ਦੇ ਸੁਮੇਲ ਵਾਲਾ ਸ਼ਹਿਰ ਬਣਾਉਣ ਵਾਲੇ ਡਾ. ਐਮ.ਐਸ. ਰੰਧਾਵਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਦੇ ਬੁੱਤ ਅੱਗੇ ਸਨਮਾਨ ਵਜੋਂ ਦੀਪ ਜਗਾਇਆ। ਇਸ ਪ੍ਰਦਰਸ਼ਨੀ ਦੌਰਾਨ ਦੁਰਲੱਭ ਦ੍ਰਿਸ਼ਾਂ ਦਾ ਆਨੰਦ ਮਾਨਣ ਉਪਰੰਤ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਕਲਾਤਮਕ ਫੋਟੋ ਪ੍ਰਦਰਸ਼ਨੀ ਨੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਵੱਲੋਂ ਕੈਮਰੇ ਵਿੱਚ ਕੈਦ ਕੀਤੇ ਸਦੀਆਂ ਪੁਰਾਣੇ ਸਮਾਰਕਾਂ, ਇਤਿਹਾਸਕ ਅਸਥਾਨਾਂ ਅਤੇ ਸ਼ਾਂਤੀ ਭਰੇ ਦ੍ਰਿਸ਼ਾਂ ਨੂੰ ਪ੍ਰਦਰਸ਼ਿਤ ਕਰਕੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਵਿਲੱਖਣ ਕੁਦਰਤੀ ਸੁੰਦਰਤਾ ਨੂੰ ਜੀਵੰਤ ਕਰ ਦਿੱਤਾ ਹੈ। ਉਨ੍ਹਾਂ ਦੀ...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ;  60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ; 60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਤਹਿਸੀਲ ਤਲਵੰਡੀ ਭਾਈ ਦੇ ਪਿੰਡ ਲੱਲੇ ਦੇ ਇੱਕ ਵਸਨੀਕ ਦੁਆਰਾ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਸਨੇ ਇੱਕ ਨਿੱਜੀ ਬੈਂਕ ਤੋਂ ਖੇਤੀਬਾੜੀ ਕਰਜ਼ੇ ਦੀ ਲਿਮਿਟ ਬਣਾਉਣ ਲਈ ਅਰਜ਼ੀ ਦਿੱਤੀ ਸੀ ਜਿਸ ਵਿੱਚ ਉਸਨੇ ਆਪਣੀ ਮਾਲਕੀ ਵਾਲੀ ਜ਼ਮੀਨ ਦੇ ਖੇਤਰ ਦਾ ਹੀ ਵੇਰਵਾ ਦਿੱਤਾ ਸੀ ਪਰ ਬੈਂਕ ਨੇ ਇਹ ਕਰਜ਼ਾ ਲਿਮਟ ਮਨਜ਼ੂਰ ਕਰਨ ਤੋਂ ਇਨਕਾਰ ਦਿੱਤਾ।  ਇਸ ਬਾਰੇ ਕਿਸੇ ਵਿਅਕਤੀ ਨੇ ਡੀਡੀਪੀਓ ਦਫ਼ਤਰ ਨੂੰ ਸ...
ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

National, Politics, Punjab
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਲਈ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦਿਆਂ ਦੇ ਬਾਗ ਲਗਾਏਗੀ। ਇਸੇ ਮੰਤਵ ਅਧੀਨ ਅੱਜ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਮੋਹਿੰਦਰ ਭਗਤ ਅਤੇ ਪੇਂਡੂ ਵਿਕਾਸ 'ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਂਝੇ ਤੌਰ ਚੰਡੀਗੜ ਵਿਖੇ ‘ਅਪਣਾ ਪਿੰਡ – ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੁਹਿੰਮ ਦੀ ਸੁਰੂਆਤ ਬਾਗਬਾਨੀ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਆਪਸੀ ਸਹਿਯੋਗ ਨਾਲ ਕੀਤੀ ਗਈ ਹੈ। ‘ਆਪਣਾਂ ਪਿੰਡ-ਆਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਨੂੰ ਰੰਗਲਾ ਪੰਜਾਬ ਅਤੇ ਹਰਿਆ ਭਰਿਆ ਪੰਜਾਬ ਬਣਾਉਣਾ ਹੈ। ਉਨ੍ਹਾ ਕਿਹਾ ਕਿ ਇਸੇ ਮੰਤਵ ਤਹਿਤ ਅੱਜ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਲਗਾਏ ਜਾਣ...

ਕੇਂਦਰ ਪੰਜਾਬ ਨੂੰ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ- ਚੀਮਾ

National, Politics, Punjab
ਚੰਡੀਗੜ੍ਹ/ਨਵੀਂ ਦਿੱਲੀ, 21 ਅਗਸਤ - ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਪਾਸੋਂ ਜੋਰਦਾਰ ਮੰਗ ਕੀਤੀ ਹੈ ਕਿ ਉਹ ਕੇਂਦਰ ਵੱਲ ਪੰਜਾਬ ਦੇ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਵਿੱਤੀ ਨੁਕਸਾਨ ਦੀ ਤੁਰੰਤ ਭਰਪਾਈ ਕਰੇ। ਸਿਹਤ ਅਤੇ ਬੀਮਾ, ਰੇਟ ਤਰਕਸੰਗਤ ਬਣਾਉਣ, ਮੁਆਵਜ਼ਾ ਸੈਸ ਵਿਸ਼ਿਆਂ ਨੂੰ ਲੈ ਕੇ ਹੋਈਆਂ ਜੀ.ਐਸ.ਟੀ ਮੰਤਰੀ ਸਮੂਹ ਦੀਆਂ ਦੋ ਦਿਨਾਂ ਮੀਟਿੰਗਾਂ ਵਿਚ ਭਾਗ ਲੈਣ ਬਾਅਦ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਚੀਮਾ ਨੇ ਕਿਹਾ 2017 ਵਿਚ ਮੁਲਕ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਕ ਰਾਸ਼ਟਰ-ਇਕ ਕਰ ਫਾਰਮੂਲੇ ਤਹਿਤ ਵਸਤੂ ਤੇ ਸੇਵਾਵਾਂ ਕਰ (ਜੀ.ਐਸ.ਟੀ) ਲਾਗੂ ਕੀਤੇ ਜਾਣ ਉਪਰੰਤ ਪੰਜਾਬ ਦਾ ਕੁੱਲ 1,11,045 ਕਰੋੜ ਦਾ ਵਿੱਤੀ ਨੁਕਸਾਨ ਹੋਇਆ ਹੈ। ਉਨਾਂ ਕਿਹਾ ਕਿ ਲਗਭਗ 60 ਹਜ਼ਾਰ ਕਰੋੜ ਰੁਪਏ ਕੇਂਦਰ ਵੱਲੋਂ ਮੁਆਵਜ਼ੇ ਵਜੋਂ ਦਿੱਤੇ ਜਾਣ ਬਾਅਦ ਵੀ 50 ਹਜ਼ਾਰ ਕਰੋੜ ਪੰਜਾਬ ਦੇ ਕੇਂਦਰ ਵੱਲ ਬਕਾਇਆ ਪਏ ਹਨ। ਉਨਾਂ ਕਿਹਾ ਕਿ ਜੀ.ਐਸ.ਟੀ ਲਾਗੂ ਬਾਅਦ ਕੇਂਦਰ ਸਰਕਾਰ ਨੇ ਸੂਬਿਆਂ ਦੇ ਵਿੱਤੀ ਘਾਟੇ ਬਦਲੇ 5 ਸਾਲ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿ...