Shadow

Politics

ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਪ੍ਰਾਪਤ ਕਰਨ ਲਈ ਦੋ ਦਿਨਾਂ ਦੇ ਅੰਦਰ 500 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਦਾਖਲਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਪ੍ਰਾਪਤ ਕਰਨ ਲਈ ਦੋ ਦਿਨਾਂ ਦੇ ਅੰਦਰ 500 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਦਾਖਲਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ, 20 ਅਗਸਤ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਈ.ਏ.ਐਸ. ਸਟੱਡੀ ਗਰੁੱਪ ਦੇ ਰਾਜ ਮਲਹੋਤਰਾ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਬੰਧੀ, ਆਈ.ਏ.ਐਸ. ਸਟੱਡੀ ਗਰੁੱਪ ਚੰਡੀਗੜ੍ਹ ਦੇ ਰਾਜ ਮਲਹੋਤਰਾ ਨੇ ਪੰਜਾਬ ਵਿਧਾਨ ਸਭਾ ਸਪੀਕਰ ਦੇ ਪ੍ਰਸਤਾਵ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਪੀ.ਸੀ.ਐਸ. (ਕਾਰਜਕਾਰੀ) ਸ਼ੁਰੂਆਤੀ ਪ੍ਰੀਖਿਆ-2025 (ਜਨਰਲ ਸਟੱਡੀਜ਼ ਅਤੇ ਸੀ.ਐਸ.ਏ.ਟੀ.) ਦੀ ਤਿਆਰੀ ਲਈ ਪੰਜਾਬ ਦੇ ਸਾਰੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕਰਨਗੇ। ਇਸ ਕੋਰਸ ਦੀ ਮਿਆਦ 45 ਦਿਨ ਹੋਵੇਗੀ। ਸਪੀਕਰ ਨੇ ਦੱਸਿਆ ਕਿ ਦੋ ਦਿਨਾਂ ਵਿੱਚ ਸੂਬੇ ਭਰ ਦੇ 500 ਤੋਂ ਵੱਧ ਵਿਦਿਆਰਥੀਆਂ ਨੇ ਪੀ.ਸੀ.ਐਸ. (ਕਾਰਜਕਾਰੀ) ਪ੍ਰੀਖਿਆ ਦੀ ਤਿਆਰੀ ਲਈ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਵਿੱਚ ਦਾਖਲਾ ਲਿਆ ਹੈ। ਰਜਿਸਟ੍ਰੇਸ਼...
ਉੱਭਰਦੇ ਖਿਡਾਰੀਆਂ ਦਾ ਓਲੰਪਿਕ ਦਾ ਸੁਪਨਾ ਸਾਕਾਰ ਕਰਨਗੇ ਪੇਂਡੂ ਖੇਡ ਮੈਦਾਨ

ਉੱਭਰਦੇ ਖਿਡਾਰੀਆਂ ਦਾ ਓਲੰਪਿਕ ਦਾ ਸੁਪਨਾ ਸਾਕਾਰ ਕਰਨਗੇ ਪੇਂਡੂ ਖੇਡ ਮੈਦਾਨ

National, Politics, Punjab
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਭਰਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ 13,000 ਅਤਿ ਆਧੁਨਿਕ ਪੇਂਡੂ ਖੇਡ ਮੈਦਾਨ ਬਣਾਉਣ ਦੀ ਯੋਜਨਾ ਲਾਗੂ ਕੀਤੀ ਹੈ। ਇਸ ਬਾਬਤ ਜ਼ਿਆਦਾ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਪਿੰਡਾਂ ਵਿੱਚ 3073 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਸੌਂਦ ਨੇ ਕਿਹਾ ਕਿ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਓਵਰਆਲ ਵਿਕਾਸ ਲਈ ਇਸ ਤੋਂ ਪਹਿਲਾਂ ਕੋਈ ਸਾਰਥਕ ਕਦਮ ਨਹੀਂ ਚੁੱਕੇ ਗਏ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੇਂਡ ਖੇਤਰਾਂ ਵਿਚ ਖੇਡ ਮੈਦਾਨ ਬਣਾਉਣ ਨਾਲ ਖੇਡ ਸੱਭਿਆਚਾਰ ਪ੍ਰਫੁੱਲਤ ਹੋਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦਰ ਰੱਖਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ...
ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

National, Politics, Punjab
ਚੰਡੀਗੜ੍ਹ, 20 ਅਗਸਤ: ਪੰਜਾਬ ਪੁਲਿਸ ਵੱਲੋਂ ਉਨ੍ਹਾਂ ਕੈਂਪਾਂ ਦੀ ਜਾਂਚ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਥਿਤ ਤੌਰ 'ਤੇ ਸਰਕਾਰੀ ਯੋਜਨਾਵਾਂ ਦੇ ਨਾਮ 'ਤੇ ਵਿਅਕਤੀਆਂ ਦੀ ਨਿੱਜੀ ਜਾਣਕਾਰੀ ਇਕੱਠੀ ਕਰ ਰਹੇ ਹਨ। ਇਹ ਜਾਂਚ ਅਣਅਧਿਕਾਰਤ ਵਿਅਕਤੀਆਂ ਵੱਲੋਂ ਕੈਂਪ ਲਗਾ ਕੇ ਨਾਗਰਿਕਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰਨ ਸਬੰਧੀ ਮਿਲੀਆਂ ਸ਼ਿਕਾਇਤਾਂ ਉਪਰੰਤ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਵਿਅਕਤੀਆਂ ਦੇ ਨਿੱਜੀ ਡੇਟਾ ਚੋਰੀ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਬੈਂਕ ਧੋਖਾਧੜੀ ਦਾ ਸ਼ਿਕਾਰ ਬਣਾਇਆ ਜਾ ਸਕਦਾ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਫਾਰਮ ਭਰੇ ਜਾ ਰਹੇ ਹਨ। ਜ਼ਿਲ੍ਹਾ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਟੀਮਾਂ ਨੂੰ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਕਰਨ, ਕੈਂਪ ਲਗਾਉਣ ਵਾਲੀਆਂ ਕਥਿਤ ਥਾਵਾਂ ਦਾ ਦੌਰਾ ਕਰਨ ਅਤੇ ਕਾਨੂੰਨ ਅਨੁਸਾਰ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਨਿੱਜੀ ਡਾਟਾ, ਜਿਸ ਵਿੱਚ ਆਧਾਰ ਕਾਰਡ ਆਦਿ ਸ਼ਾਮਲ ਹਨ, ਅਣਅਧਿਕਾਰਤ ਵਿਅਕਤੀਆਂ ਨਾਲ ਸਾਂਝਾ ਨਾ ਕਰਨ ਅਤੇ ਸਰਕਾਰ...
ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

National, Politics, Punjab
ਚੰਡੀਗੜ੍ਹ, 20 ਅਗਸਤ: ਪੰਜਾਬ ਸਰਕਾਰ ਨੂੰ ਕੁਝ ਨਿੱਜੀ ਆਪਰੇਟਰਾਂ ਵੱਲੋਂ ਕਥਿਤ ਤੌਰ 'ਤੇ ਸਿਆਸੀ ਪਾਰਟੀਆਂ ਤਰਫੋਂ ਗੈਰ-ਕਾਨੂੰਨੀ ਤੌਰ 'ਤੇ ਸਥਾਨਕ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 (ਡੀ.ਪੀ.ਡੀ.ਪੀ. ਐਕਟ) ਤਹਿਤ ਸਹਿਮਤੀ ਤੋਂ ਬਿਨਾਂ ਨਿੱਜੀ ਜਾਣਕਾਰੀ ਇਕੱਤਰ ਕਰਨਾ ਜਾਂ ਵਰਤੋਂ ਕਰਨਾ ਸਜ਼ਾਯੋਗ ਅਪਰਾਧ ਹੈ। ਇਸ ਲਈ ਸਥਾਨਕ ਪੁਲਿਸ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਸਜ਼ਾਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਆਪਣੀ ਜਾਣਕਾਰੀ ਸਾਂਝੀ ਕਰਨ ਵਾਲੇ ਕਈ ਵਿਅਕਤੀਆਂ ਨੂੰ ਪੈਸਿਆਂ ਦੀ ਹੇਰਫੇਰ ਲਈ ਫ਼ੋਨ ਨੰਬਰਾਂ ਅਤੇ ਓ.ਟੀ.ਪੀ. ਦੀ ਦੁਰਵਰਤੋਂ ਵਰਗੇ ਮਾਮਲਿਆਂ ਸਮੇਤ ਘੁਟਾਲਿਆਂ ਅਤੇ ਬੈਂਕਿੰਗ ਧੋਖਾਧੜੀਆਂ ਦਾ ਸ਼ਿਕਾਰ ਬਣਾਇਆ ਗਿਆ ਹੈ। ਇਸ ਲਈ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਪਣੀ ਨਿੱਜੀ ਜਾਣਕਾਰੀ ਅਣਅਧਿਕਾਰਤ ਵਿਅਕਤੀਆਂ ...
1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ 20 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਨਿਵਾਸੀ ਇੱਕ ਸ਼ਿਕਾਇਤਕਰਤਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ, ਗੁਰਜੀਤ ਸਿੰਘ ਅਤੇ ਉਸਦੀ ਪਤਨੀ ਵਿਰੁੱਧ ਸੋਹਾਣਾ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ। ਉਕਤ ਮੁਕੱਦਮੇ ਦੇ ਤਫਤੀਸ਼ੀ ਸਹਾਇਕ–ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਇਹ ਕੇਸ ਰੱਦ ਕਰਨ ਬਦਲੇ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ, ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ ਇਸ ਉਦੇਸ਼ ਲਈ 1.55 ਲੱਖ ਰੁਪਏ ਰਿਸ਼ਵਤ ਵਜ...
ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

Politics, Punjab
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ  ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗ ਕੀਤੀ। ਦੋਵਾਂ ਯੂਨੀਅਨਾਂ ਦੇ ਨੁਮਾਇੰਦਿਆਂ ਸੂਬਾ ਪ੍ਰਧਾਨ ਸ੍ਰੀ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ੍ਰੀ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਜਸਪਾਲ ਸਿੰਘ ਬਾਜਵਾ ਅਤੇ ਹੋਰਾਂ ਨਾਲ ਹੋਈ ਇਸ ਮੀਟਿੰਗ ਦੌਰਾਨ, ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਿਭਾਗ ਸ੍ਰੀ ਵਰੁਣ ਰੂਜ਼ਮ, ਮੈਨੇਜ਼ਿੰਗ ਡਾਇਰੈਕਟਰ ਪੀ.ਆਰ.ਟੀ.ਸੀ ਸ੍ਰੀ ਬੀ.ਐਸ. ਸ਼ੇਰਗਿੱਲ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਰਾਜੀਵ ਕੁਮਾਰ ਗੁਪਤਾ, ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ। ਟਰਾਂਸਪੋਰਟ ਮੰਤਰੀ ਨੇ ਯੂਨੀਅਨਾਂ ਮੈਂਬਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ। ...
ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ

ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ

Politics, Punjab
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਉੱਚ-ਪੱਧਰੀ ਵੀਡੀਓ ਕਾਨਫਰੰਸਿੰਗ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ ਡਰੇਨੇਜ ਵਿਭਾਗ ਦੇ ਸਾਰੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਅਤੇ ਸੁਪਰਡੈਂਟ ਇੰਜੀਨੀਅਰ (ਐਸ.ਈ.) ਸ਼ਾਮਲ ਹੋਏ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨਾਲ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ ਵੀ ਹਾਜ਼ਰ ਸਨ। ਵਿਸਥਾਰਤ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਦਰਿਆਵਾਂ ਦੇ ਕੰਢਿਆਂ 'ਤੇ ਦਿਨ-ਰਾਤ ਨਿਰੰਤਰ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਉੱਪਰਲੇ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ, ਇਸ ਲਈ ਹੜ੍ਹਾਂ ਦੀ ਸਥਿਤੀ ਬਾਰੇ ਚੌਕਸੀ ਵ...
ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

Crime, National, Politics, Punjab
ਚੰਡੀਗੜ੍ਹ, 19 ਅਗਸਤ: ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨ ਬਾਅਦ, ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇਸੇ ਮਾਡਿਊਲ ਦੇ ਦੋ ਹੋਰ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡਗ੍ਰਨੇਡ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਵਜੀਤ ਅਤੇ ਜੈਕਸਨ ਵਜੋਂ ਹੋਈ ਹੈ, ਦੋਵੇਂ ਨਕੋਦਰ ਦੇ ਸ਼ੰਕਰ ਦੇ ਰਹਿਣ ਵਾਲੇ ਹਨ। ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਬੀ.ਕੇ.ਆਈ. ਮਾਡਿਊਲ ਦੇ ਪੰਜ ਕਾਰਕੰੁਨਾਂ, ਜਿਨ੍ਹਾਂ ਵਿੱਚ ਰਿਤਿਕ ਨਰੋਲੀਆ ਅਤੇ ਸੋਨੂੰ ਕੁਮਾਰ ਉਰਫ਼ ਕਾਲੀ ਸ਼ਾਮਲ ਹਨ ਸਮੇਤ ਤਿੰਨ ਜੁਵਿਨਾਈਲ (ਨਾਬਾਲਗ) ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡ-ਗ੍ਰਨੇਡ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧਾਂ ’ਤੇ ਤੇਜ਼ੀ ਨਾਲ ਕਾਰ...
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦਾ 83ਵਾਂ ਜਨਮ ਦਿਨ ਮਨਾਇਆ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦਾ 83ਵਾਂ ਜਨਮ ਦਿਨ ਮਨਾਇਆ

National, Politics, Punjab
ਮਾਨਸਾ, 19 ਅਗਸਤ: ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਉੱਘੇ ਨਾਟਕਕਾਰ  ਪ੍ਰੋ. ਅਜਮੇਰ ਸਿੰਘ ਔਲਖ ਦੇ 83ਵੇਂ ਜਨਮ ਦਿਨ ਨੂੰ ਸਮਰਪਿਤ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਇੰਚਾਰਜ ਪ੍ਰਿੰਸੀਪਲ ਜਸਕਰਨ ਸਿੰਘ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਇਕੱਤਰਤਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਅਤੇ ਖੋਜ ਅਫ਼ਸਰ ਕਵੀ ਗੁਰਪ੍ਰੀਤ ਨੇ ਸਭ ਨੂੰ ਜੀ ਆਇਆਂ  ਆਖਦਿਆਂ ਕਿਹਾ ਕਿ ਪ੍ਰੋ. ਅਜਮੇਰ ਸਿੰਘ ਔਲਖ ਪੰਜਾਬੀ ਦੇ ਅਜਿਹੇ ਨਾਟਕਕਾਰ ਹੋਏ ਨੇ ਜਿੰਨ੍ਹਾਂ ਨੇ ਆਪਣੇ ਨਾਟਕਾਂ ਰਾਹੀਂ ਕਿਰਤੀਆਂ ਅਤੇ ਨਿਮਨ ਕਿਸਾਨੀ ਦੀ ਬਾਤ ਪਾਈ ਹੈ। ਉਨ੍ਹਾਂ ਕਿਹਾ ਕਿ ਸੌਖੀ, ਸਹਿਜ ਭਾਸ਼ਾ ਅਤੇ ਸਾਦੇ ਰੰਗਮੰਚ ਨਾਲ ਲੋਕਾਂ ਦੇ ਦੁੱਖਾਂ ਸੁਖਾਂ ਦੀ ਗੱਲ ਕਰਨ ਵਾਲੇ  ਨਾਟਕਕਾਰ ਔਲਖ ਸਦਾ ਲੋਕਾਂ ਦੇ ਦਿਲਾਂ ਵਿਚ ਵਸਦੇ ਰਹਿਣਗੇ। ਇਸ ਮੌਕੇ ਪ੍ਰੋ. ਸੁਖਦੀਪ ਸਿੰਘ, ਪ੍ਰੋ. ਸੁਪਨਦੀਪ ਕੌਰ, ਪ੍ਰੋ. ਸੀਮਾ ਜਿੰਦਲ, ਪ੍ਰੋ. ਅਜਮੀਤ ਔਲਖ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਕੁਲਦੀਪ ਵੜੈਚ ਨੇ ਨਾਟਕਕਾਰ ਅਜਮੇਰ ਸਿੰਘ ਔਲਖ ਦੇ ਜੀਵਨ ਅਤੇ ਰਚਨਾ ਬਾਰੇ ...

ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨਾਲ ਮੀਟਿੰਗ

National, Politics, Punjab
ਫ਼ਿਰੋਜ਼ਪੁਰ, 19 ਅਗਸਤ : ਖਰੀਫ ਸੀਜ਼ਨ 2025-26 ਦੌਰਾਨ ਜ਼ਿਲ੍ਹੇ 'ਚ ਝੋਨੇ ਦੀ ਆਮਦ/ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਝੋਨੇ ਦੀ ਆਮਦ ਤੇ ਖ਼ਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮਾਂ 'ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ 'ਚ ਝੋਨਾ ਪੂਰੀ ਤਰ੍ਹਾਂ ਸਕਾ ਕੇ ਲਿਆਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਖ਼ਰੀਦ ਪ੍ਰਕਿਰਿਆ ਸੁਚਾਰੂ ਹੋਵੇਗੀ ਸਗੋਂ ਮਿਆਰ ਅਨੁਸਾਰ ਖ਼ਰੀਦ ਵੀ ਯਕੀਨੀ ਬਣੇਗੀ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਲਗਭਗ 11.26 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਨਿਰਧਾਰਿਤ ਹੈ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2369 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 209 ਰਾਈਸ ਮਿੱਲਾਂ ਹਨ ਅਤੇ 127 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਮੀਟ...