ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ
ਗੁਰਦਾਸਪੁਰ, 19 ਅਗਸਤ ( ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ, ਗੁਰਦਾਸਪੁਰ, ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਅਮਰੀਕ ਸਿੰਘ, ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਸਮੂਹ ਸਕੱਤਰ ਮਾਰਕਿਟ ਕਮੇਟੀ ਜ਼ਿਲ੍ਹੇ ਦੇ ਸਮੂਹ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖ਼ਰੀਦ ਲਈ ਤਿਆਰੀਆਂ ਹੁਣ ਤੋਂ ਹੀ ਅਰੰਭ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੀਆਂ ਮੰਡੀਆਂ ਦੀ ਸਾਫ਼-ਸਫ਼ਾਈ, ਮ...






