Monday, March 9
Shadow

Politics

ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

National, Politics, Punjab
*ਹੁਸ਼ਿਆਰਪੁਰ, 26 ਜਨਵਰੀ:* ਗਣਤੰਤਰ ਦਿਵਸ 'ਤੇ ਹੁਸ਼ਿਆਰਪੁਰ ਵਿੱਚ ਕੌਮੀ ਤਿਰੰਗਾ ਲਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਦੀ ਜ਼ੋਰਦਾਰ ਢੰਗ ਨਾਲ ਪੁਸ਼ਟੀ ਕਰਦਿਆਂ ਆਪਣੀ ਸਰਕਾਰ ਦੇ ਸ਼ਾਸਨ ਰਿਕਾਰਡ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ। ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਦੇਸ਼ ਦੇ ਅੰਨਦਾਤਾ ਤੇ ਖੜਗਭੁਜਾ ਵਜੋਂ ਇਸ ਦੀ ਨਿਰੰਤਰ ਭੂਮਿਕਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਇਸ ਦੀ ਰਾਜਧਾਨੀ ਅਤੇ ਵੱਖਰੀ ਹਾਈ ਕੋਰਟ ਤੋਂ ਗ਼ੈਰਕਾਨੂੰਨੀ ਤਰੀਕੇ ਨਾਲ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਇਸ ਦੇ ਪਾਣੀ ਦੇ ਅਧਿਕਾਰਾਂ 'ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੇ ਹਿੱਤਾਂ ਦੀ ਰਾਖੀ ਲਈ ਹਰ ਰੋਜ਼ ਕਾਨੂੰਨੀ ਅਤੇ ਸੰਵਿਧਾਨਕ ਚਾਰਾਜੋਈ ਕਰਦਾ ਰਹੇਗਾ। ਸ਼ਾਸਨ ਨੂੰ ਵਿਰਾਸਤ ਅਤੇ ਵਿਸ਼ਵਾਸ ਨਾਲ ਜੋੜਦੇ ਹੋਏ ਮੁੱਖ ਮੰਤਰੀ ਭਗਵੰਤ ਸ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ

National, Politics, Punjab
ਚੰਡੀਗੜ੍ਹ, 26 ਜਨਵਰੀ: ਪੰਜਾਬ ਰਾਜ ਵਿੱਚ ਅੱਜ ਗਣਤੰਤਰ ਦਿਵਸ ਪੂਰੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਡਿਪਟੀ ਸਪੀਕਰ ਅਤੇ ਪੰਜਾਬ ਵਜ਼ਾਰਤ ਦੇ ਕੈਬਨਿਟ ਮੰਤਰੀਆਂ ਵੱਲੋਂ ਵੱਖ-ਵੱਖ ਜ਼ਿਲਾ ਪੱਧਰ ਉਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਜ਼ਿਲਾ ਵਾਸੀਆਂ ਨੂੰ ਸੰਬੋਧਨ ਕੀਤਾ, ਪਰੇਡ ਦਾ ਨਿਰੀਖਣ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਫੈਸਲਿਆਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਮਾਰਗ 'ਤੇ ਚਲਦਿਆਂ ਲਗਾਤਾਰ ਲੋਕ ਭਲਾਈ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਰਹੇ ਹਾਂ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਰਾਜ ਦੇਸ਼ ਦਾ ਪਹਿਲਾ ਰਾਜ ਹੈ ਜੋ ਕਿ ਸੂਬੇ ਦੇ ਹਰੇਕ ਨ...
ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ

National, Politics, Punjab
ਅੰਮ੍ਰਿਤਸਰ 26 ਜਨਵਰੀ 2026 ---                 ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ।                 ਉਨਾਂ ਕਿਹਾ ਕਿ ਇਨਾਂ ਦੀ ਘਾਲਣਾ ਸਦਕਾ ਹੀ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨਾਂ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਤਿਰੰਗਾ ਲਹਿਰਾਇ...
ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ

ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ

National, Politics, Punjab
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਣਤੰਤਰ ਦਿਵਸ ਦੇ ਗੌਰਵਮਈ ਅਵਸਰ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਉਨ੍ਹਾਂ ਨੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਹੋਰ ਦਸਤਿਆਂ ਵੱਲੋਂ ਪੇਸ਼ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ, ਸਰਕਾਰੀ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਅਤੇ ਸਕੂਲੀ ਬੱਚਿਆਂ ਦੀਆਂ ਪ੍ਰਸਤੁਤੀਆਂ ਨੇ ਸਮਾਰੋਹ ਨੂੰ ਰੰਗੀਨ ਬਣਾਇਆ। ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਅਜ਼ਾਦੀ ਸੈਨਾਨੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੰਵਿਧਾਨਕ ਮੁੱਲਾਂ ਦੀ ਰੱਖਿਆ ਕਰਦਿਆਂ ਲੋਕ-ਕਲਿਆਣ, ਸਮਾਜਿਕ ਨਿਆਂ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ...
ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

National, Politics, Punjab
ਫ਼ਰੀਦਕੋਟ, 26 ਜਨਵਰੀ 2026 77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੇਸ਼ ਦੀਆਂ ਤਿੰਨੋਂ ਸੈਨਾਵਾਂ, ਅਰਧਸੈਨਿਕ ਬਲਾਂ ਅਤੇ ਸੁਰੱਖਿਆ ਦਸਤਿਆਂ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਸੁਰੱਖਿਅਤ ਹੈ। ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਅਤੇ ਆਜ਼ਾਦੀ ਸੰਗਰਾਮ ਦੇ ਸਮੂਹ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਕੁਰਬਾਨੀ...
ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

National, Politics, Punjab
ਬਟਾਲਾ, 26 ਜਨਵਰੀ ( ) 77ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ ਬਟਾਲਾ ਨੇ ਅਦਾ ਕੀਤੀ ਉਨ੍ਹਾਂ ਦੇ ਨਾਲ ਡੀ.ਐੱਸ.ਪੀ. ਸਿਟੀ ਸੰਜੀਵ ਕੁਮਾਰ ਵੀ ਮੌਜੂਦ ਸਨ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ੍ਰੀ ਗੁਰਮੰਦਰ ਸਿੰਘ ਨੇ ਪਰੇਡ ਦਾ ਮੁਆਇਨਾ ਕੀਤਾ। ਇਸ ਉਪਰੰਤ ਐੱਸ.ਆਈ. ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ ਸ੍ਰੀ ਗੁਰਮੰਦਰ ਸਿੰਘ ਨੇ  ਆਪਣੇ ਸੰਦੇਸ਼ ’ਚ 77ਵੇਂ ਗਣਤੰਤਰ ਦਿਵਸ ਦੀ ਸਮੂਹ ਇਲਾਕਾ ਨਿਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ, ਗੁਰੂਆਂ-ਪੀਰਾਂ ਪੈਗੰਬਰਾਂ ਦੀ ਧਰਤੀ ਹੈ। ਸਾਡੇ ਗੁਰੂ ਸਾਹਿਬਾਨਾਂ ਨੇ ਜਿੱਥੇ ਇਸ ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

National, Politics, Punjab
 ਫ਼ਿਰੋਜ਼ਪੁਰ, 26 ਜਨਵਰੀ, 2026. 77ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ  ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਤਹਿਤ ਪਿੰਡਾਂ ਦੇ ਵਿੱਚ ਸਕੂਲਾਂ ਦੇ ਨਾਮ ਸ਼ਹੀਦਾਂ ਦੇ ਨਾਮ ਤੇ ਰੱਖੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਸਾਬਕਾ ਫੌਜੀਆਂ ਦੀ  ਐਕਸ ਗਰੇਸ਼ੀਆਂ ਗ੍ਰਾਂਟ 50 ਲੱਖ ਤੋਂ ਵੱਧਾ ਦੇ 1 ਕਰੋੜ ਰੁਪਏ ਕੀਤੀ...
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ

National, Politics, Punjab
ਤਰਨ ਤਾਰਨ, 26 ਜਨਵਰੀ (            ) - ਦੇਸ਼ ਦਾ 77ਵਾਂ ਗਣਤੰਤਰ ਦਿਹਾੜਾ ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ ਐੱਸ. ਨੇ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਈ ਚੱਲੀਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ, ਪਗੜੀ ਸੰਭਾਲ ਜੱਟਾ ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

National, Politics, Punjab
ਚੰਡੀਗੜ੍ਹ/ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਜਨਵਰੀ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪੱਧਰ ’ਤੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰਨਾਂ ਲੋਕ-ਹਿਤੈਸ਼ੀ ਨੀਤੀਆਂ ਅਤੇ ਚੱਲ ਰਹੀਆਂ ਵਿਕਾਸ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਵੱਲੋਂ ਡਿਪਟੀ ਸਪੀਕਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਲਏ ਗਏ ਇਤਿਹਾਸਕ ਫ਼ੈਸਲੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੀ ਸਮੂਹਿਕ ਤਰੱਕੀ ਅਤੇ ਲੋਕਾਂ ਦੀ ਜੀਵਨ-ਸ਼ੈਲੀ ਨੂੰ ਸੁਧਾਰਨਾ ...
ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

National, Politics, Punjab
ਚੰਡੀਗੜ੍ਹ 24 ਜਨਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਮੱਥਾ ਵੀ ਟੇਕਿਆ। ਇਹ ਮੰਦਰ ਪਵਿੱਤਰ ਗੰਗਾ ਨਦੀ ਦੇ ਕੰਢੇ ਸਥਿਤ ਹੈ, ਜੋ ਨਾ ਸਿਰਫ ਆਸਥਾ ਦਾ ਕੇਂਦਰ ਹੈ ਸਗੋਂ ਸਾਡੀ ਸ਼ਾਨਦਾਰ ਵਿਰਾਸਤ ਅਤੇ ਆਧੁਨਿਕਤਾ ਦਾ  ਸ਼ਾਨਦਾਰ ਸੁਮੇਲ ਵੀ ਹੈ। ਉਨ੍ਹਾਂ ਨੇ ਵਾਰਾਣਸੀ (ਯੂ.ਪੀ.) ਵਿੱਚ ਗੁਰੂ ਕਾ ਬਾਗ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਤਸਕ ਹੋਏ ਇਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਹੈ।  ਸਪੀਕਰ ਨੇ ਸਾਰੇ ਪੰਜਾਬੀਆਂ ਦੀ ਭਲਾਈ ਲਈ ਵੀ ਅਰਦਾਸ ਕੀਤੀ। ਸ. ਸੰਧਵਾਂ ਨੇ ਵਾਰਾਣਸੀ ਦੀ  ਪਵਿੱਤਰ ਧਰਤੀ ਬਾਰੇ  ਕਿਹਾ ਕਿ ਉਨ੍ਹਾਂ ਨੂੰ ਇੱਥੇ ਪੁੱਜ ਕੇ ਅਥਾਹ ਸ਼ਾਂਤੀ ਅਤੇ ਸੁਕੂਨ ਮਹਿਸੂਸ ਹੋਈ ਹੈ। ਇਹ ਉਹੀ ਇਤਿਹਾਸਕ ਸਥਾਨ ਹੈ ਜਿਸਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੌਰਾਨ ਭਾਗ ਲਾਏ ਸਨ ਅਤੇ ਪੰਡਿਤ ਚਤੁਰ ਦਾਸ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ‘ਓਂਕਾਰ’ ਬਾਣੀ ਰਾਹੀਂ ਸੱਚ ਦਾ ਮਾਰ...