Shadow

Politics

ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਰਹੀ ਹੈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ

ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਰਹੀ ਹੈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ

National, Politics, Punjab
ਅਬੋਹਰ, ਫਾਜ਼ਿਲਕਾ 18 ਅਗਸਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਰਹੀ ਹੈ। ਇਸ ਮੁਹਿੰਮ ਤਹਿਤ ਯੋਗਾ ਰਾਹੀਂ ਅਨੇਕਾਂ ਲੋਕਾਂ ਨੂੰ ਬਿਮਾਰੀਆਂ ਤੋਂ ਰਾਹਤ ਦਿਵਾਈ ਹੈ। ਇਸ ਮੁਹਿੰਮ ਦੀ ਖਾਸ ਵਿਸ਼ੇਸ਼ਤਾ ਹੈ ਕਿ ਇਕ ਤਾਂ ਪੰਜਾਬ ਸਰਕਾਰ ਵੱਲੋਂ ਮੁਫਤ ਕਰਵਾਈ ਜਾ ਰਹੀ ਹੈ ਦੂਜਾ ਸਾਡੇ ਘਰਾਂ ਦੇ ਨੇੜੇ ਹੀ ਯੋਗਾ ਟੇ੍ਰਨਰਾਂ ਵੱਲੋਂ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਅੰਦਰ 280 ਥਾਵਾਂ *ਤੇ ਟੇ੍ਰਨਰਾਂ ਵੱਲੋਂ ਯੋਗਾ ਰਾਹੀਂ ਲੋਕਾਂ ਨੂੰ ਬਿਮਾਰੀਆਂ ਤੋਂ ਮੁਕਤ ਰਖਿਆ ਜਾ ਰਿਹਾ ਹੈ। ਸਵੇਰੇ ਸ਼ਾਮ ਕਲਾਸਾਂ ਲਗਾ ਕੇ ਵੱਖ—ਵੱਖ ਯੋਗ ਅਭਿਆਸਾਂ ਨਾਲ ਲੋਕਾਂ ਨੂੰ ਲੰਬੇ ਸਮੇਂ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲਿਆ ਹੈ। ਯੋਗਾ ਟੇ੍ਰਨਰ ਪੂਨਮ ਦੱਸਦੇ ਹਨ ਕਿ ਉਹ ਰੋਜਾਨਾਂ 6 ਯੋਗ ਕਲਾਸਾਂ ਲੈ ਰਹੇ ਹਨ ਜਿਸ ਵਿਚ 3 ਸਵੇਰੇ ਤੇ 3 ਸ਼ਾਮ ਨੂੰ ਹਨ। ਉਹ ਆਖਦੇ ਹਨ ਕਿ 150 ਤੋਂ 200 ਲੋਕਾਂ ਨੂੰ ਉਹ ਰੋਜਾਨਾ ਯੋਗ ਸਿਖਾ ਰਹੇ ਹਨ। ਉਨ੍...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਜਨਮ ਅਸ਼ਟਮੀ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਜਨਮ ਅਸ਼ਟਮੀ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ

National, Politics, Punjab
ਹੁਸ਼ਿਆਰਪੁਰ, 18 ਅਗਸਤ: ਜਨਮ ਅਸ਼ਟਮੀ ਦੇ ਸ਼ੁਭ ਮੌਕੇ 'ਤੇ ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਜਾ ਕੇ ਭਗਵਾਨ ਕ੍ਰਿਸ਼ਨ ਦੇ ਚਰਨਾਂ ਵਿਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਾਸੀਆਂ ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਨਮ ਅਸ਼ਟਮੀ ਦਾ ਤਿਉਹਾਰ ਸਾਨੂੰ ਧਰਮ, ਨੈਤਿਕਤਾ ਅਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਬੁਰਾਈ ਉੱਤੇ ਨੇਕੀ ਦੀ ਜਿੱਤ ਅਤੇ ਸਮਾਜ ਨੂੰ ਇਕ ਨਵੀਂ ਦਿਸ਼ਾ ਦੇਣ ਲਈ ਕੰਮ ਕੀਤਾ। ਇਸ ਤਿਉਹਾਰ ਰਾਹੀਂ ਸਾਨੂੰ ਸਮਾਜ ਵਿਚ ਭਾਈਚਾਰਾ, ਆਪਸੀ ਪਿਆਰ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ, ਸੜਕਾਂ, ਪਾਣੀ ਅਤੇ ਰੁਜ਼ਗਾਰ ਦੇ ਖੇਤਰਾਂ ਵਿਚ ਵਿਕਾਸ ਕਾਰਜ ਪਹਿਲ ਦੇ ਆਧਾਰ ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਅਗਸਤ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਅਗਸਤ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

National, Politics, Punjab
ਸ੍ਰੀ ਮੁਕਤਸਰ ਸਾਹਿਬ, 18 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ 2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ  ਦੀ 25 ਅਸਾਮੀਆਂ ਲਈ  ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 12 ਵੀ ਪਾਸ , ਉਮਰ 18 ਤੋਂ 30 ਸਾਲ ਦੇ ਲੜਕੇ ਅਤੇ ਲੜਕੀਆਂ ਕੈਂਪ ਵਿੱਚ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਕੋਲ ਆਪਣਾ ਮੋਬਾਇਲ ਅਤੇ ਮੋਟਰਸਾਈਕਲ ਹੋਣਾ ਜਰੂਰੀ ਹੈ। ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜ਼ਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ  ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।...
ਸਪੀਕਰ ਸ. ਸੰਧਵਾਂ ਵੱਲੋਂ ਜਨਮ ਅਸ਼ਟਮੀ ਦੀਆਂ ਵਧਾਈਆਂ

ਸਪੀਕਰ ਸ. ਸੰਧਵਾਂ ਵੱਲੋਂ ਜਨਮ ਅਸ਼ਟਮੀ ਦੀਆਂ ਵਧਾਈਆਂ

National, Politics, Punjab
ਕੋਟਕਪੂਰਾ 17 ਅਗਸਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਅਤੇ ਉਪਦੇਸ਼ ਸਮਾਜ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇ ਹਨ। ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਅਤੇ ਲੋਕਾਂ ਨੂੰ ਸੱਚਾਈ, ਨਿਸ਼ਕਾਮ ਭਾਵਨਾ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਸ. ਸੰਧਵਾਂ ਕੱਲ੍ਹ ਦੇਰ ਰਾਤ ਕੋਟਕਪੂਰਾ ਦੇ ਵੱਖ-ਵੱਖ ਮੰਦਰਾਂ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਨੇ ਹਮੇਸ਼ਾਂ ਅਧਰਮ ਦੇ ਖ਼ਾਤਮੇ ਅਤੇ ਧਰਮ ਦੀ ਸਥਾਪਨਾ ਲਈ ਮਨੁੱਖਤਾ ਨੂੰ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਸਾਨੂੰ ਉਨ੍ਹਾਂ ਦੇ ਦਰਸਾਏ ਰਾਹ ‘ਤੇ ਤੁਰਨ ਦੀ ਲੋੜ ਹੈ ਤਾਂ ਜੋ ਸਮਾਜ ਵਿਚ ਪੈਦਾ ਹੋ ਰਹੀਆਂ ਬੁਰਾਈਆਂ ਨੂੰ ਦੂਰ ਕਰਕੇ ਪਿਆਰ, ਸੱਚਾਈ ਅਤੇ ਇਨਸਾਫ਼ ਦਾ ਮਾਹੌਲ ਬਣਾਇਆ ਜਾ ਸਕੇ। ਸਪੀਕਰ ਸ. ਸੰਧਵਾਂ ਨੇ ਅੱਗੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸਿਰਫ ਰਾਜਨੀਤਕ ...
ਸੇਵਾ ਸਦਨ ਨੰਗਲ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ

ਸੇਵਾ ਸਦਨ ਨੰਗਲ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ

National, Politics, Punjab
ਨੰਗਲ 17 ਅਗਸਤ () ਆਪਣੇ ਹਫਤਾਵਾਰੀ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ ਵਿਚ ਤਹਿਤ ਕੈਬਨਿਟ ਮੰਤਰੀ ਹਰਜੋਤ ਬੈਂਸ ਹਰ ਐਤਵਾਰ ਇਲਾਕੇ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹਨ। ਉਨ੍ਹਾਂ ਵੱਲੋਂ ਇੱਥੇ ਪਹੁੰਚੇ ਸੈਂਕੜੇ ਲੋਕਾਂ ਦੀਆਂ ਤਰਤੀਬ ਵਾਰ ਸਮੱਸਿਆਵਾ ਸੁਣ ਕੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਇਲਾਕੇ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਗਠਨਾਂ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੀਆਂ ਤੋ ਇਲਾਵਾ ਵਿਦਿਆਰਥੀ, ਬਜੁਰਗ ਅਤੇ ਆਮ ਲੋਕ ਸਿੱਧੇ ਤੌਰ ਤੇ ਕੈਬਨਿਟ ਮੰਤਰੀ ਨੂੰ ਮਿਲ ਕੇ ਆਪਣੀ ਮੁਸ਼ਕਿਲ ਦੱਸਦੇ ਹਨ, ਜਿਸ ਦਾ ਤੁਰੰਤ ਹੱਲ ਕਰਵਾਉਣ ਦਾ ਉਪਰਾਲਾ ਕੀਤਾ ਜਾਦਾ ਹੈ।         ਇਹ ਸੇਵਾ ਸਦਨ, ਜੋ ਕਿ 2 RVR ਨੰਗਲ ਵਿਖੇ ਬਣਾਇਆ ਗਿਆ ਹੈ, ਹੁਣ ਜਨਤਾ ਲਈ ਇੱਕ ਸਮਾਧਾਨ ਕੇਂਦਰ ਬਣ ਚੁੱਕਾ ਹੈ। ਹਰ ਐਤਵਾਰ ਸੈਂਕੜੇ ਲੋਕ ਇੱਥੇ ਪਹੁੰਚਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇੱਥੇ ਆਉਣ ਤੋਂ ਬਾਅਦ ਉਹਨਾਂ ਨੂੰ ਇਹ ਯਕੀਨ ਰਹਿੰਦਾ ਹੈ ਕਿ ਉਹਨਾਂ ਦੀ ਆਵਾਜ਼ ਸੁਣੀ ਜਾਵੇਗੀ ਅਤੇ ਸਮੱਸਿਆ ਦਾ ਹੱਲ ਹੋਵੇਗਾ।      ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਬੈਂਸ ਦੀ ਇਸ ਪਹਲ ਦਾ ਅਸਰ ਸਾਫ਼ ਨਜ਼ਰ ਆ ਰਿਹ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੈਲਪ ਡੈਸਕ ਅਤੇ ‘ਮਿਸ਼ਨ ਰਕਸ਼ਾ ਬੰਧਨ” ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੈਲਪ ਡੈਸਕ ਅਤੇ ‘ਮਿਸ਼ਨ ਰਕਸ਼ਾ ਬੰਧਨ” ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

National, Politics, Punjab
ਹੁਸ਼ਿਆਰਪੁਰ, 17 ਅਗਸਤ : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ 79ਵੇਂ ਆਜ਼ਾਦੀ ਦਿਵਸ ਮੌਕੇ ਪੁਲਿਸ ਗਰਾਊਂਡ, ਹੁਸ਼ਿਆਰਪੁਰ ਵਿਖੇ ਇਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਇਸ ਮੌਕੇ ਪੈਨਲ ਐਡਵੋਕੇਟ ਹਨੀ ਆਜ਼ਾਦ, ਆਸ਼ੀਸ਼ ਜੋਤੀ, ਰੇਣੂ, ਸਮ੍ਰਿਤੀ ਖੁਰਾਣਾ, ਸੰਦੀਪ ਅਤੇ ਕਰਨ ਲੂਥਰਾ ਨੇ ਮੌਜੂਦ ਆਮ ਲੋਕਾਂ ਨੂੰ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਜ ਦੇ ਕਮਜ਼ੋਰ ਅਤੇ ਵਾਂਝੇ ਵਰਗਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਲਈ ਨਿਰਧਾਰਿਤ ਪ੍ਰੋਫਾਰਮੇ 'ਤੇ ਇਕ ਲਿਖਤੀ ਅਰਜ਼ੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਜਮ੍ਹਾ ਕਰਵਾਈ ਜਾ ਸਕਦੀ ਹੈ। ਪ੍ਰੋਗਰਾਮ ਦੌਰਾਨ 13 ਸਤੰਬਰ 2025 ਨ...
ਹੜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਰ੍ਹਾਂ ਨਾਲ ਹਨ ਮੁਸਤੈਦ-  ਡਿਪਟੀ ਕਮਿਸ਼ਨਰ

ਹੜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਰ੍ਹਾਂ ਨਾਲ ਹਨ ਮੁਸਤੈਦ- ਡਿਪਟੀ ਕਮਿਸ਼ਨਰ

National, Politics, Punjab
‎ਫਿਰੋਜ਼ਪੁਰ 17 ਅਗਸਤ ( ) ‎ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਸਤਲੁਜ ਦਰਿਆ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਹੜਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਰ੍ਹਾਂ ਨਾਲ ਮੁਸਤੈਦ ਹਨ ਅਤੇ ਸਥਿਤੀ ਤੇ ਪੂਰੀ ਤਰ੍ਹਾਂ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਮਦੋਟ, ਰੁਕਨੇ ਵਾਲਾ, ਹਬੀਬ ਵਾਲਾ, ਗੱਟਾ ਬਾਦਸ਼ਾਹ ਆਦਿ ਪਿੰਡਾਂ ਦੇ ਵਿੱਚ ਮੈਡੀਕਲ ਕੈਂਪ ਲਗਾ ਕੇ ਸਿਹਤ ਸਬੰਧੀ ਮੁਢਲੀ ਸਹਾਇਤਾ ਮੁਹਈਆ ਕਰਵਾਈ ਜਾ ਰਹੀ ਹੈ। ਫਿਲਹਾਲ ਜ਼ਿਲੇ ਦੇ ਵਿੱਚ ਸਥਿਤੀ ਪੂਰੀ ਤਰ੍ਹਾਂ ਨਾਲ ਅੰਡਰ ਕੰਟਰੋਲ ਹੈ ਅਤੇ ਕਿਸੇ ਵੀ ਤਰ੍ਹਾਂ  ਦੀਆਂ ਅਫਵਾਵਾਂ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ‎ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਐਸਡੀਐਮ ਆਪਣੇ ਆਪਣੇ ਖੇਤਰਾਂ ਦੇ ਵਿੱਚ ਮੁਸਤੈਦ ਹਨ ਅਤੇ ਉਹਨਾਂ ਵੱਲੋਂ ਲਗਾਤਾਰ ਆਪਣੇ ਆਪਣੇ ਖੇਤਰ ਅਧੀਨ ਲੱਗਦੇ ਦਰਿਆ ਕਿਨਾਰੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ।  ਐਸਡੀਐਮ ਫਿਰੋਜ਼ਪੁਰ ਗੁਰਮੀਤ ਸਿੰਘ ਵੱਲੋਂ ਪਿੰਡ ਟੈਂਡੀ ਵਾਲਾ ਸਮੇਤ ਨਾਲ ਲੱਗਦੇ ਪਿੰਡਾਂ ਦੇ ਵਿੱਚ ਹਾਲਾਤ ਦਾ ਜਾਇਜ਼ਾ ਲਿਆ...
ਦਰਿਆ ਰਾਵੀ ਵਿੱਚ 150000 ਕਿਊਸਿਕ ਪਾਣੀ ਛੱਡਿਆ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ

ਦਰਿਆ ਰਾਵੀ ਵਿੱਚ 150000 ਕਿਊਸਿਕ ਪਾਣੀ ਛੱਡਿਆ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ

National, Politics, Punjab
ਗੁਰਦਾਸਪੁਰ, 17 ਅਗਸਤ (        ) - ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਉੱਜ ਦਰਿਆ ਅਤੇ ਰਣਜੀਤ ਸਾਗਰ ਡੈਮ 'ਚੋਂ 150000 ਕਿਊਸ‌ਿਕ ਪਾਣੀ ਦਰਿਆ ਰਾਵੀ ਵਿੱਚ ਛੱਡਿਆ ਗਿਆ। ਇਹ ਇਸ ਸੀਜ਼ਨ ਦੌਰਾਨ ਰਾਵੀ ਦਰਿਆ ਵਿੱਚ ਛੱਡਿਆ ਜਾਣ ਵਾਲਾ ਪਾਣੀ ਦਾ ਸਭ ਤੋਂ ਵੱਧ ਪੱਧਰ ਸੀ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੱਜ ਸਵੇਰੇ ਜਿਉਂ ਹੀ ਦਰਿਆ ਰਾਵੀ ਵਿੱਚ 150000 ਕਿਊਸ‌ਿਕ ਪਾਣੀ ਛੱਡਣ ਦੀ ਸੂਚਨਾ ਮਿਲੀ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਦਰਿਆ ਉੱਜ ਤੇ ਦਰਿਆ ਰਾਵੀ ਕਿਨਾਰੇ ਦੀ ਵਸੋਂ ਨੂੰ ਦਰਿਆ ਤੋਂ ਦੂਰ ਸੁਰੱਖਿਅਤ ਥਾਵਾਂ ਉੱਪਰ ਜਾਣ ਲਈ ਅਲਰਟ ਜਾਰੀ ਕਰ ਦਿੱਤਾ ਸੀ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸੰਭਾਵੀ ਹੜ੍ਹਾਂ ਵਾਲੇ ਖੇਤਰਾਂ ਵਿੱਚ ਤਾਇਨਾਤ ਕਰ ਦਿੱਤੀਆਂ ਗਈਆਂ ਸਨ ਅਤੇ ਫਲੱਡ ਪਲਾਨ ਅਨੁਸਾਰ ਨਿਰਧਾਰਿਤ ਥਾਵਾਂ ਉੱਪਰ ਬਣਾਏ ਜਾਣ ਵਾਲੇ ਰਾਹਤ ਕੈਂਪਾਂ ਨੂੰ ਐਕਟੀਵੇਟ ਕਰ ਦਿੱਤਾ ਗਿਆ ਹੈ...
ਮੁਫਤ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਪ੍ਰਵਾਜ਼ :ਸਪੀਕਰ ਕੁਲਤਾਰ ਸਿੰਘ ਸੰਧਵਾਂ

ਮੁਫਤ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਪ੍ਰਵਾਜ਼ :ਸਪੀਕਰ ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ, 17 ਅਗਸਤ 2025: ਸਾਡੇ  ਗੁਰੂ ਸਾਹਿਬਾਨ ਦੇ ਮਾਨਵਵਾਦੀ ਸਿਧਾਂਤਾਂ ਅਤੇ ਉਨਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣਾ ਵਡੇਰੇ ਭਾਗਾਂ ਨਾਲ ਨਸੀਬ ਹੁੰਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹ ਪੀਸੀਐਸ ਪ੍ਰੀਖਿਆ ਦੇ ਚਾਹਵਾਨਾਂ ਉਮੀਦਵਾਰਾਂ ਨੂੰ ਮੁਫਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਰਾਜ ਮਲਹੋਤਰਾ  ਦੁਆਰਾ ਚੰਡੀਗੜ ਵਿੱਚ ਚਲਾਏ ਜਾ ਰਹੇ  ‘ਆਈਏਐਸ ਸਟੱਡੀ ਗਰੁੱਪ’  ਨਾਲ ਸੰਪਰਕ ਕੀਤਾ ਅਤੇ  ਰਾਜ ਮਲਹੋਤਰਾ ਨੂੰ ਇਸ ਨੇਕ ਕਾਰਜ ਲਈ ਪੇ੍ਰਰਿਆ । ਉਨਾਂ ਨੇ ਸ. ਸੰਧਵਾਂ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ ਅਤੇ ਉਨਾਂ ਨੂੰ ਪੇਸ਼ਕਸ਼ ਕੀਤੀ ਹੈ ਕਿ ਉਹ ਪੀਸੀਐਸ (ਕਾਰਜਕਾਰੀ) ਮੁੱਢਲੀ ਪ੍ਰੀਖਿਆ-2025 (ਜਨਰਲ ਸਟੱਡੀਜ ਅਤੇ ਸੀਐਸਏਟੀ) ਦੀ ਤਿਆਰੀ ਲਈ ਪੰਜਾਬ ਦੇ ਸਾਰੇ ਚਾਹਵਾਨ ਉਮੀਦਵਾਰਾਂ ਨੂੰ ਮੁਫਤ ਕੋਚਿੰਗ ਪ੍ਰਦਾਨ ਕਰਨਗੇ। ਇਸ ਕੋਰਸ ਦੀ ਮਿਆਦ 45 ਦਿਨ ਹੋਵੇਗੀ ਅਤੇ ਇਹ ਸੰਸਥਾ ਆਪਣੇ ਨਤੀਜਾ-ਮੁਖੀ ਲਈ ਮਸ਼ਹੂਰ ਹੈ। ਸਪੀਕਰ ਨੇ ਕਿਹਾ ਕਿ ਚਾਹਵਾਨ  ਉਮੀਦਵਾਰ ਮੁਫਤ ਕੋਚਿੰਗ ਲਈ ਸਿੱਧੇ ਰਾਜ ਮਲਹੋਤਰਾ ਆਈਏਐਸ ਸਟੱਡੀ ਗਰੁੱਪ, ਚੰਡੀਗੜ ਨਾਲ...
‘ਯੁੱਧ ਨਸ਼ਿਆਂ ਵਿਰੁੱਧ’ ਦੇ 169ਵੇਂ ਦਿਨ ਪੰਜਾਬ ਪੁਲਿਸ ਵੱਲੋਂ 286 ਥਾਵਾਂ ‘ਤੇ ਛਾਪੇਮਾਰੀ; 57 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 169ਵੇਂ ਦਿਨ ਪੰਜਾਬ ਪੁਲਿਸ ਵੱਲੋਂ 286 ਥਾਵਾਂ ‘ਤੇ ਛਾਪੇਮਾਰੀ; 57 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 17 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 286 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 169 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 26, 023 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 461 ਗ੍ਰਾਮ ਹੈਰੋਇਨ, 415 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 31,550  ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸ...