Shadow

Politics

ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ, ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗੱਲਬਾਤ

ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ, ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗੱਲਬਾਤ

National, Politics, Punjab
ਚੰਡੀਗੜ੍ਹ, 17 ਅਗਸਤ: ਪਿਛਲੇ ਕਈ ਦਿਨਾਂ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਥਿਤੀ ਦਾ ਵਿਸਥਾਰਤ ਜਾਇਜ਼ਾ ਲੈਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਰਾਹਤ ਪ੍ਰਬੰਧ ਕਰਨ ਦੇ ਸਖ਼ਤ ਹੁਕਮ ਦਿੱਤੇ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਕਪੂਰਥਲਾ, ਹਸ਼ਿਆਰਪੁਰ, ਗੁਰਦਾਸਪੁਰ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਆਦਿ ਜ਼ਿਲ੍ਹਿਆਂ ਵਿੱਚੋਂ ਲੰਘਦੇ ਦਰਿਆਵਾਂ ਦੇ ਬੰਨ੍ਹਾਂ ਦੇ ਅੰਦਰਲੇ ਪਾਸੇ ਵਾਲੇ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ ਕਿਉਂਕਿ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ ਅਤੇ ਹੜ੍ਹ ਵਾਲੇ ਖੇਤਰਾਂ ਵਿੱਚ ਕਿਸਾਨਾਂ ਦੁਆਰਾ ਬਣਾਏ ਗਏ ਅਸਥਾਈ ਬੰਨ੍ਹਾਂ ਵਿੱਚ ਪਾੜ ਪਏ ਹਨ। ਉਨ੍ਹਾਂ ਦ...
ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 17 ਅਗਸਤ: ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ  ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਦੀ ਤਾਰੀਖ 31 ਅਗਸਤ, 2025 ਤੱਕ ਵਧਾ ਦਿੱਤੀ ਹੈ। ਇਸ ਸਕੀਮ ਤਹਿਤ  ਸਰਕਾਰ ਵੱਲੋਂ ਘੱਟ ਜੁਰਮਾਨੇ ਦੇ ਨਾਲ ਬਕਾਇਆ ਟੈਕਸ ਅਦਾ ਕਰਨ ਮੌਕਾ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਜੋ ਕਿ ਪਹਿਲਾਂ 15 ਅਗਸਤ ਤੱਕ ਲਾਗੂ ਸੀ, ਨੂੰ 31 ਅਗਸਤ, 2025 ਤੱਕ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਮਾਲਕਾਂ ਲਈ ਹੁਣ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਜ਼ਮ੍ਹਾਂ ਕਰਾਉਣ ‘ਤੇ ਵਿਆਜ ਪੈਨਲਟੀ ਮੁਆਫ਼ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸਕੀਮ ਸਮੁੱਚੇ ਅਦਾਇਗੀ ਨਾ ਕੀਤੇ ਅਤੇ ਅੰਸ਼ਕ ਤੌਰ 'ਤੇ ਅਦਾ ਕੀਤੇ ਗਏ ਪ੍ਰਾਪਰਟੀ ਟੈਕਸਾਂ 'ਤੇ ਲਾਗੂ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਾਇਦਾਦ ਮਾਲਕ ਭੁਗਤਾਨ ਦੀ ਸਮਾਂ-ਸੀਮਾ ਦੇ ਆਧਾਰ 'ਤੇ ਵਿਆਜ ਅਤੇ ਜੁਰਮਾਨੇ 'ਤੇ ਛੋਟ ਦੇ ਨਾਲ ਆਪਣੇ ਬਕਾਇਆ ਟੈਕਸਾਂ ਦਾ ਭੁਗਤਾਨ ਕਰ ਸਕਦੇ ਹਨ। ਸਥਾਨਕ ਸਰਕਾਰਾਂ ਮੰਤਰੀ ਨੇ ਦੱ...
ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ

ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ

National, Politics, Punjab
ਚੰਡੀਗੜ੍ਹ, 17 ਅਗਸਤ: ਕਈ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੜ੍ਹ ਵਰਗੀਆਂ ਸਥਿਤੀਆਂ ਪ੍ਰਤੀ ਸਰਗਰਮ ਅਤੇ ਤੇਜ਼ੀ ਨਾਲ ਪ੍ਰਤੀਕਿਰਿਆ ਕਰਦਿਆਂ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਵਿਆਪਕ ਸਿਹਤ ਅਤੇ ਐਮਰਜੈਂਸੀ ਪ੍ਰਤੀਕਿਰਿਆ ਨੈੱਟਵਰਕ ਤਿਆਰ ਕੀਤਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ 438 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀਜ਼.), 323 ਮੋਬਾਈਲ ਮੈਡੀਕਲ ਟੀਮਾਂ ਅਤੇ 172 ਐਂਬੂਲੈਂਸਾਂ ਨੂੰ ਕਾਰਜਸ਼ੀਲ ਕੀਤਾ ਗਿਆ ਹੈ। ਪੰਜਾਬ ਭਵਨ ਵਿਖੇ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੀ ਤਰਜੀਹ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਇਸ ਸੰਵੇਦਨਸ਼ੀਲ ਸਮੇਂ ਦੌਰਾਨ ਕੋਈ ਵੀ ਮਰੀਜ਼ ਕੋਈ ਵੀ ਡਾਕਟਰੀ ਸਹਾਇਤਾ ਤੋਂ ਬਿਨਾਂ ਨਾ ਰਹੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਿਹਤ ਐਮਰਜੈਂਸੀ ਦਾ ਸਾਹਮਣਾ ਕਰਨ...
ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਦਰਿਆ ਵਿੱਚ ਪਾਣੀ ਦੇ ਵਧੇ ਪੱਧਰ ਕਰਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਦਰਿਆ ਵਿੱਚ ਪਾਣੀ ਦੇ ਵਧੇ ਪੱਧਰ ਕਰਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ

National, Politics, Punjab
ਪੱਟੀ, (ਤਰਨ ਤਾਰਨ), 16 ਅਗਸਤ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਰੀਕੇ ਹੈੱਡ ਵਰਕਸ, ਡੂਮਣੀਵਾਲਾ, ਕੁੱਤੀਵਾਲਾ, ਘੜੁੰਮ, ਸਭਰਾ, ਗੁਦਾਈਕੇ, ਜੱਲੋਕੇ, ਕੋਟਬੁੱਢਾ, ਰਾਮ ਸਿੰਘ ਵਾਲਾ ਆਦਿ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਦਰਿਆ ਵਿੱਚ ਪਾਣੀ ਦੇ ਵਧੇ ਪੱਧਰ ਕਰਕੇ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਦਰਿਆ ਵਿੱਚ ਪਾਣੀ ਦੇ ਵਧੇ ਪੱਧਰ ਨਾਲ ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਦੀ ਹਰ ਪੱਖੋਂ ਮੱਦਦ ਯਕੀਨੀ ਬਣਾਈ ਜਾਵੇ।ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਨੇ ਸੰਭਾਵੀਂ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ। ਉਹਨਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਮੈਦਾਨੀ ਅਤੇ ਪਹਾੜੀ ਖੇਤਰਾਂ ਵਿੱਚ ਪੈ ਰਹੀ ਭਾਰੀ ਬਾਰਸ਼ ਕਾਰ...
ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਜੀਵਨ ਦਾ ਅਨਿੱਖੜਵਾ ਅੰਗ ਬਣਾਇਆ ਜਾਵੇ-ਹਰਜੋਤ ਬੈਂਸ

ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਜੀਵਨ ਦਾ ਅਨਿੱਖੜਵਾ ਅੰਗ ਬਣਾਇਆ ਜਾਵੇ-ਹਰਜੋਤ ਬੈਂਸ

National, Politics, Punjab
ਭਰਤਗੜ੍ਹ/ ਕੀਰਤਪੁਰ ਸਾਹਿਬ 16 ਅਗਸਤ () ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਜੀਵਨ ਦਾ ਅਨਿੱਖੜਵਾ ਅੰਗ ਬਣਾਉਣਾ ਚਾਹੀਦਾ ਹੈ। ਖੇਡਾਂ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ। ਖੇਡ ਮੈਦਾਨ ਵਿਚ ਲੱਗੀਆਂ ਰੋਣਕਾਂ ਸਾਡੇ ਸੂਬੇ ਦੇ ਨੋਜਵਾਨਾਂ ਨੂੰ ਮਿਲੇ ਸਹੀ ਮਾਰਗ ਦਰਸ਼ਨ ਕਰਦੀਆਂ ਹਨ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ। ਸਾਡੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਖਿਡਾਰੀਆਂ  ਤੇ  ਖੇਡਾਂ ਦੇ ਵਿਕਾਸ ਲਈ ਵਿਸੇਸ਼ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਨੇ ਸਰਸਾ ਨੰਗਲ ਵਿਖੇ ਆਯੋਜਿਤ ਛਿੰਝ ਮੇਲੇ ਵਿਚ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਨ ਮੌਕੇ ਕੀਤਾ। ਸ.ਬੈਂਸ ਨੇ ਕਿਹਾ ਕਿ ਖੇਡ ਮੈਦਾਨਾਂ ਵਿਚ ਮਾਹੌਲ ਬਹੁਤ ਹੀ ਸਦਭਾਵਨਾ ਵਾਲਾ ਹੁੰਦਾ ਹੈ ਅਤੇ ਖੇਡ ਮੈਦਾਨਾਂ ਵਿਚੋਂ ਸਾਡੇ ਸੂਬੇ ਨੇ ਦੇਸ਼ ਨੂੰ ਵੱਡੇ ਵੱਡੇ ਅੰਤਰਰਾਸ਼ਟਰੀ ਪੱਧਰ ਤੇ ਨਾਮੀ ਖਿਡਾਰੀ ਦਿੱਤੇ ਹਨ। ਇਨ੍ਹਾਂ ਨੇ ਸੰਸਾਰ ਭਰ ਵਿਚ ਸਾਡੇ ਦੇਸ਼ ਦਾ ਨਾਮ ਉੱ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ  ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

National, Politics, Punjab
ਕੋਟਕਪੂਰਾ 16 ਅਗਸਤ 2025 ( ): ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ  ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਸਭ ਤੋਂ ਪਹਿਲਾਂ ਹਲਕਾ ਨਿਵਾਸੀਆਂ ਨੂੰ ਜਨਮ ਅਸ਼ਟਮੀ  ਦੀ ਵਧਾਈ ਦਿੱਤੀ। ਸ. ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਗਿਆ ਅਤੇ ਬਾਰੀ ਰਹਿੰਦੀਆਂ ਮੁਸ਼ਕਿਲਾਂ ਦੇ ਹੱਲ ਲਈ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਰਹਿੰਦੇ ਸਮੇਂ ਵਿਚ ਬਾਕੀ ਦੀਆਂ  ਮੁਸ਼ਕਿਲਾਂ ਜੋ ਹੈ ਉਹਨਾਂ ਦੇ ਹੱਲ ਲਈ ਵੀ ਰਸਤਾ ਲੱਭ ਕੇ ਉਹਨਾਂ ਨੂੰ ਵੀ ਜਲਦ ਤੋਂ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਵੱਲੋਂ ਚੁਣੀ ਗਈ ਲੋਕਾਂ ਦੀ ਆਪਣੀ ਸਰਕਾਰ ਹੈ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨਾਲ...
ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੋਕੇ ਨੰਗਲ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਖ ਵੱਖ ਧਾਰਮਿਕ ਅਸਥਾਨਾ ਤੇ ਹੋਏ ਨਤਮਸਤਕ

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੋਕੇ ਨੰਗਲ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਖ ਵੱਖ ਧਾਰਮਿਕ ਅਸਥਾਨਾ ਤੇ ਹੋਏ ਨਤਮਸਤਕ

National, Politics, Punjab
ਨੰਗਲ 16 ਅਗਸਤ () ਭਗਵਾਨ ਸ੍ਰੀ ਕ੍ਰਿਸ਼ਨ ਨੂੰ ਭਗਵਾਨ ਵਿਸਨੂ ਜੀ ਦੇ ਅਵਤਾਰ ਵਜੋਂ ਜਾਣਿਆ ਜਾਦਾ ਹੈ। ਉਨ੍ਹਾਂ ਨੇ ਮਾਨਵਤਾ ਦੇ ਕਲਿਆਣ ਅਤੇ ਸੰਸਾਰ ਦੀ ਭਲਾਈ ਦੀ ਸਮੁੱਚੀ ਕਾਇਨਾਤ ਨੂੰ ਨਵੀ ਦਿਸ਼ਾ ਦਿਖਾਈ ਹੈ। ਭਗਵਾਨ ਸ੍ਰੀ ਕ੍ਰਿਸ਼ਨ ਨੇ ਸੱਚਾਈ ਦੇ ਮਾਰਗ ਤੇ ਚੱਲਣ ਦੀ ਸਮੁੱਚੇ ਜਗਤ ਨੂੰ ਪ੍ਰੇਰਨਾ ਦਿੱਤੀ, ਉਨ੍ਹਾਂ ਨੇ ਜ਼ੋ ਰੋਸ਼ਨੀ ਦੀ ਕਿਰਨ ਸਮੁੱਚੀ ਮਾਨਵਤਾ ਨੂੰ ਵਿਖਾਈ ਉਸ ਨੇ ਜਨ ਕਲਿਆਣ ਦੀ ਦਿਸ਼ਾਂ ਵਿਚ ਲੋਕਾਂ ਨੂੰ ਜਾਗਰੂਕ ਕੀਤਾ।     ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਨੰਗਲ ਵਿਖੇ ਸ਼ਿਵ ਮੰਦਰ ਪੀ.ਏ.ਸੀ.ਐਲ ਕਲੋਨੀ, ਗੀਤਾ ਮੰਦਰ ਨਯਾ ਨੰਗਲ, ਸ਼ਿਵਾਲਿਕ ਮੰਦਰ ਬਲਾਕ 1ਏ, ਸ਼ਿਵਾਲਿਕ ਮੰਦਰ 1ਬੀ, ਜਵਾਹਰ ਮਾਰਕੀਟ ਮੰਦਰ ਵਿਖੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਕਥਾ ਸਪਤਾਹ ਵਿਚ ਨੋਜਵਾਨਾਂ ਅਤੇ ਬੱਚੇ ਬੱਚਿਆਂ ਦੀ ਵੱਡੀ ਸਮੂਲੀਅਤ ਨੇ ਸਾਡੀਆ ਆਉਣ ਵਾਲੀਆਂ ਪੀੜ੍ਹੀਆ ਦੀ ਸਾਡੇ ਧਰਮ ਪ੍ਰਤੀ ਵੱਧ ਰਹੀ ਆਸਥਾ ਦਿਖਾਇਆ ਹੈ।       ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਾਰ ਭਰ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਦੇ ਅਣਗਿਣਤ ਭਗਤ ਹਨ, ਉਨ੍ਹਾਂ ਨੇ ...
ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ

ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ

National, Politics, Punjab
ਫਾਜ਼ਿਲਕਾ 16 ਅਗਸਤ 2025…. ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਹਿੱਸਿਆ ਪਹਾੜਾਂ ਵਿੱਚ ਭਾਰੀ ਬਰਸਾਤਾਂ ਹੋਣ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਤੇ ਇਹ ਪਾਣੀ ਫਾਜ਼ਿਲਕਾ ਦੇ ਕਾਵਾਂਵਾਲੀ ਪੁੱਲ ਪਾਰ ਦੇ ਪਿੰਡਾਂ ਦੇ ਖੇਤਾਂ ਵਿੱਚ ਫਸਲਾਂ ਦਾ ਉਜਾੜਾ ਕਰਦਾ ਹੈ। ਇਨ੍ਹਾਂ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਉਹ ਅੱਜ ਪਿੰਡ ਕਾਵਾਂਵਾਲੀ ਪੁੱਲ ਪਾਰ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ, ਝੰਗੜ ਭੈਣੀ, ਤੇਜਾ ਰੁਹੇਲਾ, ਮਹਾਤਮ ਨਗਰ, ਦੋਨਾ ਨਾਨਕਾ ਸਮੇਤ ਹੋਰ ਪਿੰਡਾਂ ਵਿੱਚ ਪਹੁੰਦੇ ਹਨ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਕਾਵਾਂਵਾਲੀ ਪੁੱਲ ਵਿੱਚ ਪਾਣੀ ਦਾ ਵਹਾਅ ਵਧਣ ਕਾਫ਼ੀ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੀ ਦੇਰ ਸ਼ਾਮ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕਾਵਾਂਵਾਲੀ ਪੁੱਲ ਵਿੱਚ ਕਲਾਲੀ ਫਸਣ ਕਾਰਨ ਪਾਣੀ ਹੋਰ ਜ਼ਿਆਦਾ ਪਿੰਡਾਂ ਦਾ ਨੁਕਸਾਨ ਕਰ ਰਿਹਾ ਹੈ ਤਾਂ ਉਨ੍ਹਾਂ ਤੁਰੰਤ ਸਬੰਧਿਤ ਵਿਭਾਗ ਨਾਲ ਗੱਲ ਕਰਕੇ ਜੇਸੀਬੀ ਭੇਜ ਕੇ ਕਲਾਲੀ ਕਢਵਾਈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਉਹ ਲਗਾਤ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ

National, Politics, Punjab
ਗੁਰਦਾਸਪੁਰ, 16 ਅਗਸਤ (      ) - ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ ਅਤੇ ਨਗਰ ਸੁਧਾਰ ਟਰੱਸਟਾਂ ਰਾਹੀਂ ਡਿਵੈਲਪ ਕੀਤੀਆਂ ਗਈਆਂ ਅਰਬਨ ਅਸਟੇਟਾਂ ਤੇ ਕਲੋਨੀਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅੱਜ ਗੁਰਦਾਸਪੁਰ ਸ਼ਹਿਰ ਵਿਖੇ ਜੇਲ ਰੋਡ ਅਤੇ ਬਟਾਲਾ ਰੋਡ ਵਿਖੇ ਪੁੱਡਾ ਦੀਆਂ ਕਲੋਨੀਆਂ ਦਾ ਦੌਰਾ ਕਰਕੇ ਓਥੇ ਮਿਲ ਰਹੀਆਂ ਸਹੂਲਤਾਂ ਦਾ ਨਿਰੀਖਣ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਪੁੱਡਾ ਅੰਮ੍ਰਿਤਸਰ ਦੇ ਚੀਫ ਐਡਮਿਨਿਸਟਰੇਟਰ ਨਿਤੀਸ਼ ਜੈਨ ਆਈ.ਏ.ਐੱਸ. ਅਤੇ ਹੋਰ ਉੱਚ ਅਧਿਕਾਰੀਆਂ ਵੀ ਮੌਜੂਦ ਸਨ। ਗੁਰਦਾਸਪੁਰ ਦੀ ਬਟਾਲਾ ਰੋਡ ਸਥਿਤ ਅਰਬਨ ਸਟੇਟ ਕਲੋਨੀ ਜੋ 155 ਏਕੜ ਵਿੱਚ ਫੈਲੀ ਹੋਈ ਹੈ, ਵਿੱਚ ਸੜਕਾਂ ਦੀ ਹਾਲਤ ਅਤੇ ਬਿਜਲੀ ਸਪਲਾਈ ਸਬੰਧੀ ਕਲੋਨੀ ਵਾਸੀਆਂ ਵੱਲੋਂ ਸ਼ਿਕਾਇਤ ਕਰਨ `ਤੇ ਕੈਬ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

National, Politics, Punjab
ਲਹਿਰਾ, 16 ਅਗਸਤ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ 'ਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਮੰਡੀ ਵਿਖੇ ਮੰਦਿਰ ਵਿੱਚ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਹ ਜਨਮ ਅਸ਼ਟਮੀ ਨੂੰ ਲੈ ਕੇ ਇੱਥੇ ਮੰਦਰ ਵਿਖੇ ਨਤਮਸਤਕ ਹੋਏ ਹਨ, ਜਿੱਥੇ ਜਨਮ ਅਸ਼ਟਮੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਤੇ ਭਜਨ ਮੰਡਲੀਆਂ ਵੱਲੋਂ ਭਜਨ ਸੁਣਾ ਕੇ ਹਾਜ਼ਰੀਨ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਤੇ ਸਾਨੂੰ ਇਹ ਸੁਨੇਹਾ ਮਨ ਵਿੱਚ ਵਸਾ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ ਤੇ ਨਾਲ ਹੀ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਉਹ ਖੁਦ ਨੂੰ ਵੱਡੇ ਭਾਗਾਂ ਵਾਲੇ ਸਮਝਦੇ ਹਨ ਕਿ ਉਹਨਾਂ ਨੂੰ ਇੱਥੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦੇ ਹਰ ਵੇਲੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਰਹਿੰਦੇ ਹਨ ਅਤੇ ਲੋਕਾਂ ਨ...