ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕਰਨਗੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ
ਚੰਡੀਗੜ੍ਹ, 14 ਅਗਸਤ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਵਿੱਚ ਕੀਤੇ ਵਾਧੇ ਦੇ ਹਿੱਸੇ ਵਜੋਂ, ਹਰੇਕ ਪੁਲਿਸ ਜ਼ਿਲ੍ਹੇ ਵਿੱਚ ਸਪੈਸ਼ਲ ਡੀਜੀਪੀਜ਼, ਏਡੀਜੀਪੀਜ਼ ਅਤੇ ਆਈਜੀਜ਼ ਸਮੇਤ ਸੀਨੀਅਰ ਰੈਂਕ ਦੇ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਉਨ੍ਹਾਂ ਨੂੰ ਸੌਂਪੇ ਗਏ ਜ਼ਿਲ੍ਹਿਆਂ ਵਿੱਚ ਸਾਰੇ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨਗੇ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਇਹ ਅਧਿਕਾਰੀ ਫੁੱਲ ਡਰੈੱਸ ਰਿਹਰਸਲ ਦੌਰਾਨ ਅਧਿਕਾਰੀਆਂ/ਫੋਰਸ ਨੂੰ ਬਰੀਫ ਕਰਨ ਦੇ ਨਾਲ ਨਾਲ ਜ਼ਿਲ੍ਹਿਆਂ ਵੱਲੋਂ ਕੀਤੇ ਗਏ ਅੱਤਵਾਦ ਵਿਰੋਧੀ ਆਪਰੇਸ਼ਨਾਂ ਦੀ ਸਮੀਖਿਆ ਕਰਨਗੇ, ਜ਼ਿਲ੍ਹੇ ਵਿੱਚ ਹੋਰ ਸਾਰੇ ਸਮਾਗਮਾਂ ਦੀ ਸੁਰੱਖਿਅਤ ਨੂੰ ਯਕੀਨੀ ਬਣਾਉਣਗੇ ਅਤੇ ਸੁਰੱਖਿਆ ਪ੍ਰਬੰਧਾਂ ਲਈ ਲੋੜੀਂਦੇ ਰੋਕਥਾਮ ਉਪਾਵਾਂ ਨੂੰ ਅਮਲ ਵਿੱਚ ਲਿਆਉਣਗੇ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਪਟਿਆਲਾ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ, ਨੇ ਕਿਹ...







