Shadow

Politics

ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨੀ, ਲੈਂਡ ਪੂਲਿੰਗ ਨੀਤੀ ਵਾਪਸ ਲਈ: ਹਰਦੀਪ ਸਿੰਘ ਮੁੰਡੀਆ

ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨੀ, ਲੈਂਡ ਪੂਲਿੰਗ ਨੀਤੀ ਵਾਪਸ ਲਈ: ਹਰਦੀਪ ਸਿੰਘ ਮੁੰਡੀਆ

National, Politics, Punjab
ਚੰਡੀਗੜ੍ਹ, 11 ਅਗਸਤ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੀ ਸਰਕਾਰ ਰਹੀ ਹੈ, ਜਿਸ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਆਪਣੀ ਪਹਿਲ ਬਣਾਇਆ ਹੈ। ਚਾਹੇ ਕਿਸਾਨਾਂ ਦੀ ਕਰਜ਼ ਮਾਫੀ ਹੋਵੇ, ਫਸਲਾਂ ਲਈ ਵਧੀਆ ਭਾਅ ਦੀ ਲੜਾਈ ਹੋਵੇ, ਸਿੰਚਾਈ ਸਹੂਲਤਾਂ ਦਾ ਵਾਧਾ ਹੋਵੇ ਜਾਂ ਬਿਜਲੀ ਬਿੱਲਾਂ ਵਿੱਚ ਰਾਹਤ, ਹਰ ਕਦਮ ਕਿਸਾਨਾਂ ਦੀ ਭਲਾਈ ਲਈ ਹੀ ਚੁੱਕਿਆ ਗਿਆ ਹੈ। ਸ ਮੁੰਡੀਆ ਨੇ ਕਿਹਾ ਕਿ ਇਸੇ ਸੋਚ ਦੇ ਤਹਿਤ ਲੈਂਡ ਪੂਲਿੰਗ ਨੀਤੀ 2025 ਵੀ ਬਣਾਈ ਗਈ ਸੀ, ਜਿਸ ਦਾ ਮਕਸਦ ਕਿਸਾਨਾਂ ਨੂੰ ਵਿਕਾਸ ਵਿੱਚ ਸਿੱਧਾ ਹਿੱਸੇਦਾਰ ਬਣਾਉਣਾ, ਉਨ੍ਹਾਂ ਦੀ ਜ਼ਮੀਨ ਦੀ ਕੀਮਤ ਕਈ ਗੁਣਾ ਵਧਾਉਣਾ ਅਤੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨਾ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਵਿਕਾਸ ਤਾਂ ਹੀ ਅਸਲ ਹੁੰਦਾ ਹੈ ਜਦੋਂ ਕਿਸਾਨ ਖੁਸ਼ ਅਤੇ ਸੰਤੁਸ਼ਟ ਹੁੰਦੇ ਹਨ। ਜੇ ਕਿਸੇ ਨੀਤੀ ‘ਤੇ ਕਿਸਾਨਾਂ ਵਿੱਚ ਅਸਹਿਮਤੀ ਹੈ, ਤਾਂ ਉਸਨੂੰ ਧ...
‘ਯੁੱਧ ਨਸ਼ਿਆਂ ਵਿਰੁੱਧ’ ਦੇ 163ਵੇਂ ਦਿਨ ਪੰਜਾਬ ਪੁਲਿਸ ਵੱਲੋਂ 335 ਥਾਵਾਂ ‘ਤੇ ਛਾਪੇਮਾਰੀ; 104 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 163ਵੇਂ ਦਿਨ ਪੰਜਾਬ ਪੁਲਿਸ ਵੱਲੋਂ 335 ਥਾਵਾਂ ‘ਤੇ ਛਾਪੇਮਾਰੀ; 104 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 11 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 163ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 163 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,524 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.4 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 1092 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਹਨ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾ...
ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

National, Politics, Punjab
ਚੰਡੀਗੜ੍ਹ, 11 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਮੁਲਾਜ਼ਮਾਂ ਦਰਮਿਆਨ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਰਗਰਮੀ ਨਾਲ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 28 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 13 ਵਿਅਕਤੀਆਂ ਵਿਰੁੱਧ 8 ਅਪਰਾਧਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 9 ਸਰਕਾਰੀ ਮੁਲਾਜ਼ਮ ਸ਼ਾਮਲ ਹਨ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕ...
ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

National, Politics, Punjab
ਚੰਡੀਗੜ੍ਹ, 11 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ ਅੱਜ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਥੇ ਮਿਊਂਸੀਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਚੁੱਕੇ ਇਨ੍ਹਾਂ ਪਟਵਾਰੀਆਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਲ 2023 ਵਿੱਚ ਮਾਲ ਪਟਵਾਰੀਆਂ ਦੀ ਭਰਤੀ ਉਪਰੰਤ ਯੋਗ ਉਮੀਦਵਾਰਾਂ ਨੂੰ ਮੈਰਿਟ ਅਨੁਸਾਰ ਜ਼ਿਲ੍ਹੇ ਅਲਾਟ ਕੀਤੇ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ ਇੱਕ ਸਾਲ ਦੀ ਟ੍ਰੇਨਿੰਗ ਪਟਵਾਰ ਸਕੂਲ ਵਿਖੇ ਅਤੇ 6 ਮਹੀਨੇ ਦੀ ਫੀਲਡ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇੱਕ ਸਾਲ ਦੀ...

ਪੰਜਾਬ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ ਕੀਤਾ ਹੱਲ

National, Politics, Punjab
ਚੰਡੀਗੜ੍ਹ, 11 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਵਰਕਾਮ ਦੇ  ਹੜਤਾਲ ਕਰਮਚਾਰੀਆਂ  ਨੂੰ ਆਪਣੀ ਹੜਤਾਲ ਖਤਮ ਕਰਨ ਅਤੇ ਜਨਤਕ ਹਿੱਤਾਂ ਖਾਸ ਕਰਕੇ ਮੌਜੂਦਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਵੱਧ ਮੰਗ ਨੂੰ ਮੁੱਖ ਰੱਖਦਿਆਂ ਤੁਰੰਤ ਕੰਮ 'ਤੇ ਵਾਪਸ ਪਰਤਣ ਦੀ ਅਪੀਲ ਕੀਤੀ। ਬਿਜਲੀ ਮੰਤਰੀ ਨੇ ਕਿਹਾ ਕਿ ਘਰਾਂ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਇਸ ਲਈ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਡਿਊਟੀਆਂ 'ਤੇ ਵਾਪਸ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੰਮੀਆਂ ਹੜਤਾਲਾਂ ਕਾਰਨ ਲੱਖਾਂ ਖਪਤਕਾਰਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਉਨ੍ਹਾਂ ਦੇ ਮਸਲਿਆਂ ਨੂੰ ਇਮਾਨਦਾਰੀ  ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ  ਕੀਤੀਆਂ ਗਈ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ 10 ਅਗਸਤ 2025 ਨੂੰ ਸਥਾਨਕ ਪੰਜਾਬ ਭਵਨ ਵਿਖੇ ਪੀ.ਐਸ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

National, Politics, Punjab
ਚੰਡੀਗੜ੍ਹ / ਸਮਰਾਲਾ, (ਲੁਧਿਆਣਾ) 11 ਅਗਸਤ :  ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ ਜ਼ਿਲ੍ਹਾ ਲੁਧਿਆਣਾ ਦੇ ਉਪ ਮੰਡਲ ਸਮਰਾਲਾ ਅਧੀਨ ਪੈਂਦੇ ਪਿੰਡ ਮਾਨੂੰਪੁਰ ਵਿਖੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਪਹੁੰਚੇ। ਪ੍ਰਿਤਪਾਲ ਸਿੰਘ ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋ ਗਏ ਸਨ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਪ੍ਰਿਤਪਾਲ ਸਿੰਘ ਦੀ ਧਰਮ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ ਦੁੱਖ ਵੰਡਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਖੜੀ ਹੈ ਅਤੇ ਸਰਕਾਰ ਵੱਲੋਂ ਜੋ ਸੰਭਵ ਮੱਦਦ ਹੋਵੇਗੀ, ਉਹ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਅਤੇ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨ...
ਝੋਨੇ ਦੀ ਖਰੀਦ ਸਬੰਧੀ ਮੰਡੀਆਂ ‘ਚ ਤਿਆਰੀਆਂ ਸ਼ੁਰੂ, ਕਿਸਾਨਾਂ ਦਾ ਹਰ ਇਕ ਦਾਣਾ ਖਰੀਦਿਆ ਜਾਵੇਗਾ, ਡਿਪਟੀ ਕਮਿਸ਼ਨਰ

ਝੋਨੇ ਦੀ ਖਰੀਦ ਸਬੰਧੀ ਮੰਡੀਆਂ ‘ਚ ਤਿਆਰੀਆਂ ਸ਼ੁਰੂ, ਕਿਸਾਨਾਂ ਦਾ ਹਰ ਇਕ ਦਾਣਾ ਖਰੀਦਿਆ ਜਾਵੇਗਾ, ਡਿਪਟੀ ਕਮਿਸ਼ਨਰ

National, Politics, Punjab
ਬਰਨਾਲਾ, 11 ਅਗਸਤ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਨੇ ਦੱਸਿਆ ਕਿ ਝੋਨੇ ਦੀ ਖਰੀਦ ਸਬੰਧੀ ਜ਼ਿਲ੍ਹਾ ਬਰਨਾਲਾ ਦੀਆਂ ਦਾਣਾ ਮੰਡੀਆਂ 'ਚ ਸਾਰੇ ਪ੍ਰਬੰਧ ਮੁਲੰਮਲ ਕਰ ਲਏ ਗਏ ਹਨ। ਉਨ੍ਹਾਂ ਨਾਲ ਹੀ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੰਡੀਆਂ 'ਚ ਕਿਸਾਨਾਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ, ਲਾਈਟਾਂ ਦਾ ਪ੍ਰਬੰਧ, ਸਾਫ ਸਫਾਈ ਆਦਿ ਕਰਵਾਉਣ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਿਸਾਨ ਵੀਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਬਰਨਾਲਾ ਦੀ ਮੰਡੀਆਂ 'ਚ 851155 ਮੀਟ੍ਰਿਕ ਟਨ ਝੋਨੇ ਦੀ ਆਮਦ ਸੰਭਾਵਤ ਹੈ। ਝੋਨੇ ਦੀ ਖਰੀਦ ਲਈ 98 ਪੱਕੀ ਮੰਡੀਆਂ, 6 ਆਰਜ਼ੀ ਸ਼ੈਡ ਅਤੇ 54 ਆਰਜ਼ੀ ਯਾਰਡ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਚੰਗੀ ਤਰ੍ਹਾਂ ਮੰਡੀਆਂ 'ਚ ਸੁਕਾ ਕੇ ਲੈ ਕੇ ਆਉਣ ਅਤੇ ਇਸ ਗੱਲ ਨੂੰ ਯਕੀਨੀਂ ਬਣਾਉਣ ਕਿ ਝੋਨੇ 'ਚ ਨਮੀ ਦੀ ਮਾਤਰਾ 17 ਤੋਂ ਵੱਧ ਨਾ ਹੋਵੇ।...
ਸ਼ਹਿਰ ਦੀ ਸੁੰਦਰਤਾ ਨੂੰ ਮਿਲੇਗੀ ਨਵੀਂ ਪਹਿਚਾਣ; ਵਿਧਾਇਕ ਜਿੰਪਾ ਨੇ ਸੁੰਦਰੀਕਰਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਸ਼ਹਿਰ ਦੀ ਸੁੰਦਰਤਾ ਨੂੰ ਮਿਲੇਗੀ ਨਵੀਂ ਪਹਿਚਾਣ; ਵਿਧਾਇਕ ਜਿੰਪਾ ਨੇ ਸੁੰਦਰੀਕਰਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

National, Politics, Punjab
ਹੁਸ਼ਿਆਰਪੁਰ, 11 ਅਗਸਤ : ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹਿਰ ਦੇ ਸੁੰਦਰੀਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਇਨਡੋਰ ਸਟੇਡੀਅਮ ਤੋਂ ਮੋਨਾ ਮੈਮੋਰੀਅਲ ਚਰਚ ਅਤੇ ਮੁੱਖ ਡਾਕਘਰ ਨੂੰ ਜੋੜਨ ਵਾਲੀ ਸੜਕ ਦੇ ਸੁੰਦਰੀਕਰਨ ਦੇ ਕੰਮ ਦਾ ਉਦਘਾਟਨ ਕਰਕੇ ਸ਼ਹਿਰ ਦੀ ਕਾਇਆ ਕਲਪ ਵੱਲ ਇਕ ਮਹੱਤਵਪੂਰਨ ਕਦਮ ਚੁੱਕਿਆ। ਇਹ ਪ੍ਰੋਜੈਕਟ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਸੋਨਾਲੀਕਾ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ, ਜੋ ਕਿ ਸ਼ਹਿਰ ਦੇ ਵਿਕਾਸ ਵਿਚ ਲਗਾਤਾਰ ਯੋਗਦਾਨ ਪਾ ਰਿਹਾ ਹੈ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਇਲਾਕੇ ਵਿਚ ਆਧੁਨਿਕ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਸੜਕ ਦੇ ਦੋਵੇਂ ਪਾਸੇ ਸੁੰਦਰੀਕਰਨ ਦਾ ਕੰਮ ਕੀਤਾ ਜਾਵੇਗਾ, ਜਿਸ ਨਾਲ ਸਥਾਨਕ ਨਾਗਰਿਕਾਂ ਨੂੰ ਬਿਹਤਰ ਵਾਤਾਵਰਨ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਰਸਤਾ ਸਵੇਰ ਅਤੇ ਸ਼ਾਮ ਦੀ ਸੈਰ ਕਰਨ ਵਾਲਿਆਂ ਲਈ ਇਕ ਪ੍ਰਮੁੱਖ ਸਥਾਨ ਹੈ ਅਤੇ ਇਸ ਦਾ ਸੁੰਦਰੀਕਰਨ ਲੋਕਾਂ ਨੂੰ ਇਕ ਸੁਹਾਵਣਾ ਅਨੁਭਵ ਦੇਵੇਗਾ। ਵਿਧਾਇਕ ਨੇ ਮੋਨਾ ਮੈਮੋਰੀਅਲ ਚਰਚ ਦੇ...
ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ

ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ

National, Politics, Punjab
ਸ੍ਰੀ ਮੁਕਤਸਰ ਸਾਹਿਬ, 11 ਅਗਸਤ: “ਸਿੱਖਿਆ ਕ੍ਰਾਂਤੀ” ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹ ਪ੍ਰਗਟਾਵਾ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੋ ਵਿੱਚੋਂ ਜ਼ਿਲ੍ਹੇ ਦੇ ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਬੱਚਿਆਂ ਲਈ ਮਿਡ ਏ ਮੀਲ ਦਾ ਖਾਣਾ ਖਾਣ ਲਈ, ਬੱਚਿਆਂ ਦੇ ਪਰੇਅਰ ਲਈ, ਫੰਗਸ਼ਨ ਕਰਨ ਲਈ, ਮਾਪੇ ਅਧਿਆਪਕ ਮੀਟਿੰਗਾਂ ਲਈ, ਬੱਚਿਆਂ ਦੇ ਸਾਈਕਲਾਂ ਤੇ ਅਧਿਆਪਕਾਂ ਦੇ ਵਹੀਕਲਾਂ ਲਈ ਛਾਂ ਦਾ ਪ੍ਰਬੰਧ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੱਚਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਫ...
ਅਜ਼ਾਦੀ ਦਿਹਾੜੇ ਮੌਕੇ ਨੰਗਲ ਵਿੱਚ ਹੋਵੇਗਾ ਪ੍ਰਭਾਵਸ਼ਾਲੀ ਸਮਾਰੋਹ- ਸਚਿਨ ਪਾਠਕ

ਅਜ਼ਾਦੀ ਦਿਹਾੜੇ ਮੌਕੇ ਨੰਗਲ ਵਿੱਚ ਹੋਵੇਗਾ ਪ੍ਰਭਾਵਸ਼ਾਲੀ ਸਮਾਰੋਹ- ਸਚਿਨ ਪਾਠਕ

National, Politics, Punjab
ਨੰਗਲ 11 ਅਗਸਤ () ਸੁਤੰਤਰਤਾ ਦਿਵਸ ਸਮਾਰੋਹ ਨੰਗਲ ਵਿਚ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਵਿਚ ਧੂਮ-ਧਾਮ ਨਾਲ ਮਨਾਇਆ ਜਾਵੇਗਾ ਜਿਸਦੀਆਂ ਤਿਆਰੀਆ ਸਬੰਧੀ ਅੱਜ ਦੂਜੀ ਰਿਹਸਲ ਸਰਕਾਰੀ ਸਕੂਲ ਆਂਫ ਐਮੀਨੈਂਸ ਨੰਗਲ ਵਿਖੇ ਕਰਵਾਈ ਗਈ।       ਇਹ ਜਾਣਕਾਰੀ ਸਚਿਨ ਪਾਠਕ ਐਸ.ਡੀ.ਐਮ ਨੰਗਲ ਨੇ ਅੱਜ ਅਜਾਦੀ ਦਿਵਸ ਸਮਾਰੋਹ ਦੀ ਦੂਜੀ ਰਿਹਸਲ ਮੌਕੇ ਪੇਸ਼ਕਾਰੀਆਂ ਦਾ ਜਾਇਜਾ ਲੈਣ ਮੌਕੇ ਦਿੱਤੀ।  ਉਨ੍ਹਾਂ ਨੇ ਕਿਹਾ ਕਿ ਇਸ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਦਿੱਤੀਆ ਗਈਆਂ। ਉਨ੍ਹਾਂ ਨੇ ਦੱਸਿਆ ਕਿ 15 ਅਗਸਤ ਨੂੰ ਸਵੇਰੇ 9 ਵਜੇ ਰਾਸ਼ਟਰੀ ਝੰਡਾ ਲਹਿਰਾਈਆਂ ਜਾਵੇਗਾ। ਮੰਚ ਸੰਚਾਲਨ ਦੀ ਭੂਮਿਕਾ ਸੁਧੀਰ ਕੁਮਾਰ ਵੱਲੋਂ ਨਿਭਾਈ ਗਈ। ਨੰਗਲ ਵਿੱਚ ਉਪ ਮੰਡਲ ਪੱਧਰ ਦੇ ਅਜ਼ਾਦੀ ਦਿਹਾੜੇ ਦੇ ਸਮਾਰੋਹ ਲਈ ਵਿਦਿਆਰਥੀ ਪਿਛਲੇ ਕਈ ਦਿਨਾਂ ਤੋ ਆਪਣੇ ਵਿੱਦਿਅਕ ਅਦਾਰਿਆਂ ਵਿੱਚ ਤਿਆਰੀ ਕਰ ਰਹੇ ਹਨ, ਉਨ੍ਹਾਂ ਵੱਲੋਂ ਇਸ ਸਮਾਰੋਹ ਮੌਕੇ ਵਿਸੇਸ਼ ਪੇਸ਼ਕਾਰੀਆਂ ਦਿੱਤੀਆਂ ਜਾਦੀਆਂ ਹਨ, ਇਸ ਸਮਾਰੋਹ ਮੌਕੇ ਨਗਰ ਦੇ ਪਤਵੰਤੇ ਵੱਡੀ ਗਿਣਤੀ ਵਿਚ ਸ਼ਾਮਿ...