Shadow

Politics

ਆਜ਼ਾਦੀ ਦਿਵਸ ਸਮਾਗਮ ਦੀ 13 ਅਗਸਤ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ

ਆਜ਼ਾਦੀ ਦਿਵਸ ਸਮਾਗਮ ਦੀ 13 ਅਗਸਤ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ

National, Politics, Punjab
ਬਟਾਲਾ, 11 ਅਗਸਤ (     ) ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਲੂਅਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਿਹਰਸਲਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਵਲੋਂ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ, ਐਫ.ਸੀ ਵਰਮਾ ਸਕੂਲ, ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ.ਓ, ਪਿ੍ਰੰਸੀਪਲ ਸੁਰਜੀਤ ਸਿੰਘ, ਡਾ. ਸਤਿੰਦਰਜੀਤ ਕੋਰ, ਮੈਡਮ ਨੀਟਾ ਭਾਟੀਆ, ਸ੍ਰੀਮਤੀ ਕਮਲਜੀਤ ਕੌਰ ਅਤੇ ਸਕੂਲਾਂ ਦੇ ਅਧਿਆਪਕ ਮੋਜੂਦ ਸਨ। ਆਜ਼ਾਦੀ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਰਕ ਸਮਾਗਮ ਲਈ ਚੱਲ ਰਹੀਆਂ ਰਿਹਰਸਲਾਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਕੋਰੀਓਗ੍ਰਾਫੀ, ਸੋਲੋ ਡਾਂਸ, ਗਰੁੱਪ ਗੀਤ ਤੇ ਭੰਗੜੇ ਆਦਿ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈ...
ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

Politics, Punjab
ਢਢੋਗਲ (ਸੰਗਰੂਰ), 10 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ। ਅੱਜ ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਪੁਰਸ਼ਾਂ, ਪੀਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਵਿੱਚ ਸਖਤ ਮਿਹਨਤ ਕਰਨ ਦਾ ਅਮਿੱਟ ਜਜ਼ਬਾ ਹੈ ਜਿਸ ਕਰਕੇ ਉਨ੍ਹਾਂ ਨੇ ਹਰੇਕ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਰਿਸ਼ਤਿਆਂ ਦੀਆਂ ਤੰਦਾਂ ਏਨੀਆਂ ਮਜ਼ਬੂਤ ਹਨ ਕਿ ਇੱਥੋਂ ਦੀ ਜਰਖੇਜ਼ ਜ਼ਮੀਨ ’ਤੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਪਰ ਕਦੇ ਨਫ਼ਰਤ ਦਾ ਬੀਜ ਨਹੀਂ ਪੁੰਗਰ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹ...
ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ: ਮੁੱਖ ਮੰਤਰੀ

ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ: ਮੁੱਖ ਮੰਤਰੀ

International, National, Politics
ਸਤੌਜ (ਸੰਗਰੂਰ), 10 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਗਵਾਹ ਬਣ ਰਿਹਾ ਹੈ। ਇਥੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ 'ਤੇ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਜਲਦ ਹੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਪ੍ਰੋਜੈਕਟਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਖੇਤੀਬਾੜੀ ਸੈਕਟਰ ਬਾਰੇ ਬੋਲਦਿਆਂ  ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਟਿਊਬਵੈੱਲਾਂ ਦੀ ਵਰਤੋਂ ਤੋਂ ਬਿਨਾਂ ਝੋਨੇ ਦੀ ਬਿਜਾਈ ਨੂੰ ...
ਪਿੰਡ ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਕੀਤਾ ਸੰਸਕਾਰ

ਪਿੰਡ ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਕੀਤਾ ਸੰਸਕਾਰ

National, Politics, Punjab
ਸਮਰਾਲਾ, ਖੰਨਾ, (ਲੁਧਿਆਣਾ) 10 ਅਗਸਤ : ਜੰਮੂ ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ਵਿੱਚ ਭਾਰਤ ਦੀ ਫੌਜ ਦਾ ਆਪਰੇਸ਼ਨ ਅਖਲ ਪਿਛਲੇ ਹਫਤੇ ਇੱਕ ਅਗਸਤ ਤੋਂ ਚੱਲ ਰਿਹਾ ਸੀ ਜਿਸ ਵਿੱਚ ਸਮਰਾਲਾ ਦੇ ਨੇੜਲੇ ਪਿੰਡ ਮਾਨੂੰਪੁਰ ਦਾ ਫੌਜੀ ਪ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਮਾਨੂੰਪੁਰ ਵਿਖੇ ਫੌਜ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ  ਵਲੋਂ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਪ ਮੰਡਲ ਮੈਜਿਸਟਰੇਟ ਸਮਰਾਲਾ ਰਜਨੀਸ਼ ਅਰੋੜਾ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਐਸ.ਪੀ (ਹੈਡਕੁਆਰਟਰ) ਖੰਨਾ ਸ੍ਰੀ ਤੇਜਵੀਰ ਸਿੰਘ ਹੁੰਦਲ ਨੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ  ਭੇਟ ਕੀਤੀ l  ਇਸ ਤੋਂ ਇਲਾਵਾ ਬੀ.ਡੀ.ਪੀ.ਓ ਸਮਰਾਲਾ ਲਖਵਿੰਦਰ ਕੌਰ, ਨਾਇਬ ਤਹਿਸੀਲਦਾਰ ਰਾਜੇਸ਼ ਅਹੂਜਾ ਤੋਂ ਇਲਾਵਾ ਭਾਰਤੀ ਫੌਜ ਦੇ ਉਚ ਅਧਿਕਾਰੀਆਂ ਨੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ। ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਮੁੱਖ ਮੰਤਰੀ...
ਸਿਹਤ ਮੰਤਰੀ ਵੱਲੋਂ ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ‘ਚ ਆਧੁਨਿਕ ਥੈਲਸੀਮੀਆ ਵਾਰਡ ਦਾ ਉਦਘਾਟਨ

ਸਿਹਤ ਮੰਤਰੀ ਵੱਲੋਂ ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ‘ਚ ਆਧੁਨਿਕ ਥੈਲਸੀਮੀਆ ਵਾਰਡ ਦਾ ਉਦਘਾਟਨ

National, Politics, Punjab
ਲੁਧਿਆਣਾ, 10 ਅਗਸਤ  (000) - ਵਿਸ਼ੇਸ਼ ਸਿਹਤ ਸੇਵਾਵਾਂ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਫ਼ਿਲੈਂਥਰਪੀ ਕਲੱਬ ਦੇ ਸਹਿਯੋਗ ਨਾਲ ਅੱਜ ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ਵਿੱਚ ਪੂਰੀ ਤਰ੍ਹਾਂ ਸਜਾਇਆ ਗਿਆ ਆਧੁਨਿਕ ਥੈਲਸੀਮੀਆ ਵਾਰਡ ਸ਼ੁਰੂ ਕੀਤਾ ਗਿਆ। ਇਹ ਵਾਰਡ ਲੁਧਿਆਣਾ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੇ ਸੈਂਕੜੇ ਮਰੀਜ਼ਾਂ ਨੂੰ ਨਿਯਮਿਤ ਖੂਨ ਚੜ੍ਹਾਉਣ, ਵਿਸ਼ੇਸ਼ ਕੌਂਸਲਿੰਗ ਅਤੇ ਆਧੁਨਿਕ ਇਲਾਜ ਦੀ ਸਹੂਲਤ ਪ੍ਰਦਾਨ ਕਰੇਗਾ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਈ ਦੇਸ਼ਾਂ ਵਿੱਚ ਥੈਲਸੀਮੀਆ ਪੂਰੀ ਤਰ੍ਹਾਂ ਖਤਮ ਕੀਤਾ ਜਾ ਚੁੱਕਾ ਹੈ ਅਤੇ ਪੰਜਾਬ ਵੀ ਇਸੇ ਮੰਜ਼ਿਲ ਵੱਲ ਵਧ ਰਿਹਾ ਹੈ। ਇਸ ਮਿਸ਼ਨ ਤਹਿਤ, ਕੋਲ ਇੰਡੀਆ ਤੋਂ ਫੰਡ ਪ੍ਰਾਪਤ ਕਰਕੇ ਬੋਨ ਮੈਰੋ ਟ੍ਰਾਂਸਪਲਾਂਟ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸੀ ਐਮ ਸੀ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਥੈਲਸੀਮੀਆ ਮਰੀਜ਼ਾਂ ਦੇ ਮੁਫ਼ਤ ਆਪਰੇਸ਼ਨ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਜ਼ੋਰ ਦਿੱਤਾ ਕਿ ਇਹ ਵਾਰਡ ਸਿਰਫ਼ ਇੱਕ ਮੈਡੀਕਲ ਸਹੂਲਤ ਨਹੀ...
ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

National, Politics, Punjab
ਚੰਡੀਗੜ੍ਹ, 10 ਅਗਸਤ: ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਇਸ ਵੱਕਾਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕੁੱਲ 10 ਵਿਦਿਆਰਥੀਆਂ- ਊਸ਼ਾ ਰਾਣੀ, ਮਹਿਕਦੀਪ ਕੌਰ, ਪਿੰਕੀ ਕੌਰ, ਅਰਸ਼ਦੀਪ ਕੌਰ, ਬਿਮਨਦੀਪ ਕੌਰ, ਪ੍ਰੀਤਜੋਤ ਕੌਰ, ਬਲਜਿੰਦਰ ਕੌਰ, ਵੀਰਪਾਲ ਕੌਰ, ਸੁਨੀਤਾ ਕੌਰ ਅਤੇ ਸਹਿਜਦੀਪ ਕੌਰ- ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਨ, ਭਾਰਤ ਦੇ ਅਮੀਰ ਸੱਭਿਆਚਾਰਕ ਵਿਰਸੇ ਦੇ ਰੰਗ ਵਿੱਚ ਰੰਗੇ ਜਾਣ ਅਤੇ ਅਭੁੱਲ ਯਾਦਾਂ ਸਿਰਜਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਭਵਨ ਵਿਖੇ ਰੱਖੜੀ, ਜੋ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਹੈ, ਦੇ ਜਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਇਨ੍...
ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ

Politics, Punjab
ਫ਼ਰੀਦਕੋਟ 10 ਅਗਸਤ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਚਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਾਫ ਸਫਾਈ,ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਸਹੂਲਤਾਂ, ਸੱਭਿਆਚਾਰਕ ਪ੍ਰੋਗਰਾਮ, ਨਿਰਵਿਘਨ ਬਿਜਲੀ ਸਪਲਾਈ, ਸੈਨੀਟੇਸ਼ਨ ਅਤੇ ਡਾਕਟਰੀ ਸੇਵਾਵਾਂ ਸਮੇਤ ਮਹੱਤਵਪੂਰਨ ਪਹਿਲੂਆਂ ਤੇ ਬਾਰੀਕੀ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਭਾਗ ਆਪਣੇ ਨਾਲ ਸਬੰਧਤ ਕੰਮ ਸੁਚੱਜੇ ਢੰਗ ਨਾਲ ਅਤੇ ਪੂਰੀ ਤਨਦੇਹੀ ਨਾਲ ਕਰਨ ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਮਾਗਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕ...
ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ

ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 10 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀ ਫਲੈਗਸ਼ਿਪ ਸਕੀਮ “ਬਿੱਲ ਲਿਆਓ ਇਨਾਮ ਪਾਓ” ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕੀਤਾ। ਜ਼ਿੰਮੇਵਾਰ ਖਪਤਕਾਰ ਵਤੀਰੇ ਨੂੰ ਉਤਸ਼ਾਹਿਤ ਕਰਨ ਅਤੇ ਕਰ ਪਾਲਣਾ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਨੇ ਲੋਕਾਂ ਦੀ ਭਰਪੂਰ ਸ਼ਮੂਲੀਅਤ ਦੀ ਗਵਾਹੀ ਭਰੀ ਜਿਸ ਤਹਿਤ ਸਤੰਬਰ 2023 ਵਿੱਚ ਇਸਦੀ ਸ਼ੁਰੂਆਤ ਤੋਂ ਜੁਲਾਈ 2025 ਤੱਕ ‘ਮੇਰਾ ਬਿੱਲ ਐਪ’ ‘ਤੇ ਕੁੱਲ 1,76,832 ਬਿੱਲ ਅਪਲੋਡ ਕੀਤੇ ਗਏ। ਇਸ ਦੇ ਨਤੀਜੇ ਵਜੋਂ 5,644 ਜੇਤੂਆਂ ਨੇ 3,35,80,215 ਰੁਪਏ ਦੇ ਇਨਾਮ ਜਿੱਤੇ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਬਿੱਲ ਮੰਗਣ ਲਈ ਉਤਸ਼ਾਹਿਤ ਕਰਨ ਵਾਲੀ ਇਸ ਸਕੀਮ ਦਾ ਕਰ ਲਾਗੂਕਰਨ ‘ਤੇ ਡੂੰਘਾ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਬਿੱਲ ਜਾਰੀ ਕਰਨ ਵਿੱਚ ਬੇਨਿਯਮੀਆਂ ਦੇ ਦੋਸ਼ੀ ਪਾਏ ਗਏ ਅਦਾਰਿਆਂ ਵਿਰੁੱਧ 9,07,06,102 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇ...
ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਹੋਇਆ ਆਯੋਜਨ, ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦੇ ਵਖੇਰੇ ਰੰਗ

ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਹੋਇਆ ਆਯੋਜਨ, ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦੇ ਵਖੇਰੇ ਰੰਗ

National, Politics, Punjab
ਫਾਜ਼ਿਲਕਾ, 10 ਅਗਸਤ ਸਿਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਲਾ ਤੇ ਹੁਨਰ ਨੂੰ ਨਿਖਾਰਦਿਆਂ ਅਤੇ ਉਚ ਪੱਧਰੀ ਮੁਕਾਮਾਂ *ਤੇ ਪਹੁੰਚਾਉਣ ਦੇ ਉਦੇਸ਼ ਸਦਕਾ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਦਿਆਰਥੀਆਂ ਵਿਚਕਾਰ ਕਲਾ ਉਤਸਵ ਮੁਕਾਬਲੇ ਕਰਵਾਏ ਗਏ ਜਿਸ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਦਾ ਆਯੋਜਨ ਸਕੂਲ ਆਫ ਐਮੀਨੈਂਸ ਫਾਜ਼ਿਲਕਾ ਦੇ ਔਡੀਟੋਰੀਅਮ ਵਿਚ ਕੀਤਾ ਗਿਆ। ਇਹ ਮੁਕਾਬਲੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਸ੍ਰੀ ਅਜੈ ਸ਼ਰਮਾ, ਜ਼ਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ) ਸ੍ਰੀ ਸਤੀਸ਼ ਕੁਮਾਰ, ਨੋਡਲ ਅਫਸਰ ਕਲਾ ਉਤਸਵ ਵਿਜੈ ਪਾਲ ਅਤੇ ਕੋਆਰਡੀਨੇਟਰ ਕਲਾ ਉਤਸਵ ਗੁਰਛਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਹਰੀ ਚੰਦ ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਫਾਜ਼ਿਲਕਾ ਵੱਲੋਂ ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ ਅਤੇ ਸਮਾਗਮ ਦੇ ਸਫਲਤਾਪੂਰਵਕ ਆਯੋਜਨ ਦੀਆਂ ਸਮੂਹ ਹਾਜਰੀਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਨੋਡਲ ਅਫਸਰ ਵਿਜੈ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਖਿਆ ਵਿਭਾਗ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਤੇ ਕਲਾ ਨੂੰ ਉਜਾਗਰ ਕਰਨ ਵਿਚ ਅਹਿਮ ਉਪਰਾਲੇ ਸਿਰਜ ਰਿਹਾ ਹੈ...
ਅਮਨਿੰਦਰ ਸਿੰਘ ਕੁਠਾਲਾ ਦੀ ਕਿਤਾਬ “ਲਫ਼ਜ਼ ਜੋ ਬੋਲ ਪਏ” ਲੋਕ ਅਰਪਣ

ਅਮਨਿੰਦਰ ਸਿੰਘ ਕੁਠਾਲਾ ਦੀ ਕਿਤਾਬ “ਲਫ਼ਜ਼ ਜੋ ਬੋਲ ਪਏ” ਲੋਕ ਅਰਪਣ

National, Politics, Punjab
ਬਰਨਾਲਾ, 9 ਅਗਸਤ ਅਮਨਿੰਦਰ ਸਿੰਘ ਕੁਠਾਲਾ ਵੱਲੋਂ ਲਿਖੀ ਸਮਾਜਿਕ ਮੁੱਦਿਆਂ ਉੱਤੇ ਆਧਾਰਿਤ ਕਿਤਾਬ "ਲਫ਼ਜ਼ ਜੋ ਬੋਲ ਪਏ" ਦਾ ਲੋਕ ਅਰਪਣ ਵਧੀਕ ਡਿਪਟੀ ਕਮਿਸ਼ਨਰ ਸ. ਸਤਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਨੀਤਇੰਦਰ ਸਿੰਘ ਨੇ ਕੀਤਾ। ਏਡੀਸੀ (ਵਿਕਾਸ) ਸ. ਸਤਵੰਤ ਸਿੰਘ ਨੇ ਕਿਹਾ ਕੇ "ਲਫ਼ਜ਼ ਜੋ ਬੋਲ ਪਏ ਲੋਕ" ਇੱਕ ਐਸੀ ਕਿਤਾਬ—ਨੁਮਾਂ ਲਿਖਤ ਹੈ ਜੋ ਸਮਾਜ ਦੇ ਅੰਦਰ ਚੱਲ ਰਹੀਆਂ ਵਾਸਤਵਿਕ ਸਮੱਸਿਆਵਾਂ ਨੂੰ ਬੇਨਕਾਬ ਕਰਦੀ ਹੈ। ਕਿਤਾਬ ਵਿੱਚ ਗਰੀਬੀ, ਬੇਰੁਜ਼ਗਾਰੀ, ਜਾਤੀਵਾਦ, ਧਰਮ, ਕੁਦਰਤੀ ਸੰਕਟ, ਨਸ਼ਾ, ਫਿਰਕਾ ਪ੍ਰਸਤੀ ਅਤੇ ਪਾਣੀ ਸੰਕਟ ਵਰਗੇ ਮਸਲਿਆਂ ਨੂੰ ਠੋਸ ਢੰਗ ਨਾਲ ਚਰਚਿਤ ਕੀਤਾ ਗਿਆ ਹੈ। ਡੀਈਓ ਸ. ਸੁਨੀਤਇੰਦਰ ਸਿੰਘ ਨੇ ਕਿਹਾ, “ਇਹ ਕਿਤਾਬ ਸਿਰਫ ਸ਼ਬਦਾਂ ਦੀ ਗੂੰਜ ਨਹੀਂ, ਸਗੋਂ ਲੋਕਾਂ ਦੀ ਅੰਦਰਲੀ ਚੀਖ ਹੈ, ਜੋ ਕਦੇ ਕਦੇ ਅਣਸੁਣੀ ਕਰ ਦਿੱਤੀ ਜਾਂਦੀ ਹੈ। ਲੇਖਕ ਨੇ ਅਣਸੁਣੀਆਂ ਆਵਾਜ਼ਾਂ ਨੂੰ ਇੱਕ ਲਫ਼ਜ਼ੀ ਰੂਪ ਦਿੱਤਾ ਹੈ। ਡੀਆਰਸੀ ਕਮਲਦੀਪ ਅਤੇ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਨੇ ਕਿਹਾ ਸਾਡੇ ਸਿੱਖਿਆ ਵਿਭਾਗ ਦੇ ਨੌਜਵਾਨ ਲੇਖਕ ਅਮਨਿੰਦਰ ਸਿੰਘ ਨੇ ਆਪਣੀ ਕਲਾ, ਸਮਝ ਅਤੇ ਜੀਵਨ—ਅਨ...