Tuesday, September 29
Shadow

Politics

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

National, Politics, Punjab
ਚੰਡੀਗੜ੍ਹ, 11 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ ਅੱਜ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਥੇ ਮਿਊਂਸੀਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਚੁੱਕੇ ਇਨ੍ਹਾਂ ਪਟਵਾਰੀਆਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਲ 2023 ਵਿੱਚ ਮਾਲ ਪਟਵਾਰੀਆਂ ਦੀ ਭਰਤੀ ਉਪਰੰਤ ਯੋਗ ਉਮੀਦਵਾਰਾਂ ਨੂੰ ਮੈਰਿਟ ਅਨੁਸਾਰ ਜ਼ਿਲ੍ਹੇ ਅਲਾਟ ਕੀਤੇ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ ਇੱਕ ਸਾਲ ਦੀ ਟ੍ਰੇਨਿੰਗ ਪਟਵਾਰ ਸਕੂਲ ਵਿਖੇ ਅਤੇ 6 ਮਹੀਨੇ ਦੀ ਫੀਲਡ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇੱਕ ਸਾਲ ਦੀ...

ਪੰਜਾਬ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ ਕੀਤਾ ਹੱਲ

National, Politics, Punjab
ਚੰਡੀਗੜ੍ਹ, 11 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਵਰਕਾਮ ਦੇ  ਹੜਤਾਲ ਕਰਮਚਾਰੀਆਂ  ਨੂੰ ਆਪਣੀ ਹੜਤਾਲ ਖਤਮ ਕਰਨ ਅਤੇ ਜਨਤਕ ਹਿੱਤਾਂ ਖਾਸ ਕਰਕੇ ਮੌਜੂਦਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਵੱਧ ਮੰਗ ਨੂੰ ਮੁੱਖ ਰੱਖਦਿਆਂ ਤੁਰੰਤ ਕੰਮ 'ਤੇ ਵਾਪਸ ਪਰਤਣ ਦੀ ਅਪੀਲ ਕੀਤੀ। ਬਿਜਲੀ ਮੰਤਰੀ ਨੇ ਕਿਹਾ ਕਿ ਘਰਾਂ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਇਸ ਲਈ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਡਿਊਟੀਆਂ 'ਤੇ ਵਾਪਸ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੰਮੀਆਂ ਹੜਤਾਲਾਂ ਕਾਰਨ ਲੱਖਾਂ ਖਪਤਕਾਰਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਉਨ੍ਹਾਂ ਦੇ ਮਸਲਿਆਂ ਨੂੰ ਇਮਾਨਦਾਰੀ  ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ  ਕੀਤੀਆਂ ਗਈ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ 10 ਅਗਸਤ 2025 ਨੂੰ ਸਥਾਨਕ ਪੰਜਾਬ ਭਵਨ ਵਿਖੇ ਪੀ.ਐਸ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

National, Politics, Punjab
ਚੰਡੀਗੜ੍ਹ / ਸਮਰਾਲਾ, (ਲੁਧਿਆਣਾ) 11 ਅਗਸਤ :  ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ ਜ਼ਿਲ੍ਹਾ ਲੁਧਿਆਣਾ ਦੇ ਉਪ ਮੰਡਲ ਸਮਰਾਲਾ ਅਧੀਨ ਪੈਂਦੇ ਪਿੰਡ ਮਾਨੂੰਪੁਰ ਵਿਖੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਪਹੁੰਚੇ। ਪ੍ਰਿਤਪਾਲ ਸਿੰਘ ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋ ਗਏ ਸਨ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਪ੍ਰਿਤਪਾਲ ਸਿੰਘ ਦੀ ਧਰਮ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ ਦੁੱਖ ਵੰਡਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਖੜੀ ਹੈ ਅਤੇ ਸਰਕਾਰ ਵੱਲੋਂ ਜੋ ਸੰਭਵ ਮੱਦਦ ਹੋਵੇਗੀ, ਉਹ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਅਤੇ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨ...
ਝੋਨੇ ਦੀ ਖਰੀਦ ਸਬੰਧੀ ਮੰਡੀਆਂ ‘ਚ ਤਿਆਰੀਆਂ ਸ਼ੁਰੂ, ਕਿਸਾਨਾਂ ਦਾ ਹਰ ਇਕ ਦਾਣਾ ਖਰੀਦਿਆ ਜਾਵੇਗਾ, ਡਿਪਟੀ ਕਮਿਸ਼ਨਰ

ਝੋਨੇ ਦੀ ਖਰੀਦ ਸਬੰਧੀ ਮੰਡੀਆਂ ‘ਚ ਤਿਆਰੀਆਂ ਸ਼ੁਰੂ, ਕਿਸਾਨਾਂ ਦਾ ਹਰ ਇਕ ਦਾਣਾ ਖਰੀਦਿਆ ਜਾਵੇਗਾ, ਡਿਪਟੀ ਕਮਿਸ਼ਨਰ

National, Politics, Punjab
ਬਰਨਾਲਾ, 11 ਅਗਸਤ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਨੇ ਦੱਸਿਆ ਕਿ ਝੋਨੇ ਦੀ ਖਰੀਦ ਸਬੰਧੀ ਜ਼ਿਲ੍ਹਾ ਬਰਨਾਲਾ ਦੀਆਂ ਦਾਣਾ ਮੰਡੀਆਂ 'ਚ ਸਾਰੇ ਪ੍ਰਬੰਧ ਮੁਲੰਮਲ ਕਰ ਲਏ ਗਏ ਹਨ। ਉਨ੍ਹਾਂ ਨਾਲ ਹੀ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੰਡੀਆਂ 'ਚ ਕਿਸਾਨਾਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ, ਲਾਈਟਾਂ ਦਾ ਪ੍ਰਬੰਧ, ਸਾਫ ਸਫਾਈ ਆਦਿ ਕਰਵਾਉਣ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਿਸਾਨ ਵੀਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਬਰਨਾਲਾ ਦੀ ਮੰਡੀਆਂ 'ਚ 851155 ਮੀਟ੍ਰਿਕ ਟਨ ਝੋਨੇ ਦੀ ਆਮਦ ਸੰਭਾਵਤ ਹੈ। ਝੋਨੇ ਦੀ ਖਰੀਦ ਲਈ 98 ਪੱਕੀ ਮੰਡੀਆਂ, 6 ਆਰਜ਼ੀ ਸ਼ੈਡ ਅਤੇ 54 ਆਰਜ਼ੀ ਯਾਰਡ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਚੰਗੀ ਤਰ੍ਹਾਂ ਮੰਡੀਆਂ 'ਚ ਸੁਕਾ ਕੇ ਲੈ ਕੇ ਆਉਣ ਅਤੇ ਇਸ ਗੱਲ ਨੂੰ ਯਕੀਨੀਂ ਬਣਾਉਣ ਕਿ ਝੋਨੇ 'ਚ ਨਮੀ ਦੀ ਮਾਤਰਾ 17 ਤੋਂ ਵੱਧ ਨਾ ਹੋਵੇ।...
ਸ਼ਹਿਰ ਦੀ ਸੁੰਦਰਤਾ ਨੂੰ ਮਿਲੇਗੀ ਨਵੀਂ ਪਹਿਚਾਣ; ਵਿਧਾਇਕ ਜਿੰਪਾ ਨੇ ਸੁੰਦਰੀਕਰਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਸ਼ਹਿਰ ਦੀ ਸੁੰਦਰਤਾ ਨੂੰ ਮਿਲੇਗੀ ਨਵੀਂ ਪਹਿਚਾਣ; ਵਿਧਾਇਕ ਜਿੰਪਾ ਨੇ ਸੁੰਦਰੀਕਰਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

National, Politics, Punjab
ਹੁਸ਼ਿਆਰਪੁਰ, 11 ਅਗਸਤ : ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹਿਰ ਦੇ ਸੁੰਦਰੀਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਇਨਡੋਰ ਸਟੇਡੀਅਮ ਤੋਂ ਮੋਨਾ ਮੈਮੋਰੀਅਲ ਚਰਚ ਅਤੇ ਮੁੱਖ ਡਾਕਘਰ ਨੂੰ ਜੋੜਨ ਵਾਲੀ ਸੜਕ ਦੇ ਸੁੰਦਰੀਕਰਨ ਦੇ ਕੰਮ ਦਾ ਉਦਘਾਟਨ ਕਰਕੇ ਸ਼ਹਿਰ ਦੀ ਕਾਇਆ ਕਲਪ ਵੱਲ ਇਕ ਮਹੱਤਵਪੂਰਨ ਕਦਮ ਚੁੱਕਿਆ। ਇਹ ਪ੍ਰੋਜੈਕਟ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਸੋਨਾਲੀਕਾ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ, ਜੋ ਕਿ ਸ਼ਹਿਰ ਦੇ ਵਿਕਾਸ ਵਿਚ ਲਗਾਤਾਰ ਯੋਗਦਾਨ ਪਾ ਰਿਹਾ ਹੈ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਇਲਾਕੇ ਵਿਚ ਆਧੁਨਿਕ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਸੜਕ ਦੇ ਦੋਵੇਂ ਪਾਸੇ ਸੁੰਦਰੀਕਰਨ ਦਾ ਕੰਮ ਕੀਤਾ ਜਾਵੇਗਾ, ਜਿਸ ਨਾਲ ਸਥਾਨਕ ਨਾਗਰਿਕਾਂ ਨੂੰ ਬਿਹਤਰ ਵਾਤਾਵਰਨ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਰਸਤਾ ਸਵੇਰ ਅਤੇ ਸ਼ਾਮ ਦੀ ਸੈਰ ਕਰਨ ਵਾਲਿਆਂ ਲਈ ਇਕ ਪ੍ਰਮੁੱਖ ਸਥਾਨ ਹੈ ਅਤੇ ਇਸ ਦਾ ਸੁੰਦਰੀਕਰਨ ਲੋਕਾਂ ਨੂੰ ਇਕ ਸੁਹਾਵਣਾ ਅਨੁਭਵ ਦੇਵੇਗਾ। ਵਿਧਾਇਕ ਨੇ ਮੋਨਾ ਮੈਮੋਰੀਅਲ ਚਰਚ ਦੇ...
ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ

ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ

National, Politics, Punjab
ਸ੍ਰੀ ਮੁਕਤਸਰ ਸਾਹਿਬ, 11 ਅਗਸਤ: “ਸਿੱਖਿਆ ਕ੍ਰਾਂਤੀ” ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹ ਪ੍ਰਗਟਾਵਾ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੋ ਵਿੱਚੋਂ ਜ਼ਿਲ੍ਹੇ ਦੇ ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਬੱਚਿਆਂ ਲਈ ਮਿਡ ਏ ਮੀਲ ਦਾ ਖਾਣਾ ਖਾਣ ਲਈ, ਬੱਚਿਆਂ ਦੇ ਪਰੇਅਰ ਲਈ, ਫੰਗਸ਼ਨ ਕਰਨ ਲਈ, ਮਾਪੇ ਅਧਿਆਪਕ ਮੀਟਿੰਗਾਂ ਲਈ, ਬੱਚਿਆਂ ਦੇ ਸਾਈਕਲਾਂ ਤੇ ਅਧਿਆਪਕਾਂ ਦੇ ਵਹੀਕਲਾਂ ਲਈ ਛਾਂ ਦਾ ਪ੍ਰਬੰਧ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੱਚਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਫ...
ਅਜ਼ਾਦੀ ਦਿਹਾੜੇ ਮੌਕੇ ਨੰਗਲ ਵਿੱਚ ਹੋਵੇਗਾ ਪ੍ਰਭਾਵਸ਼ਾਲੀ ਸਮਾਰੋਹ- ਸਚਿਨ ਪਾਠਕ

ਅਜ਼ਾਦੀ ਦਿਹਾੜੇ ਮੌਕੇ ਨੰਗਲ ਵਿੱਚ ਹੋਵੇਗਾ ਪ੍ਰਭਾਵਸ਼ਾਲੀ ਸਮਾਰੋਹ- ਸਚਿਨ ਪਾਠਕ

National, Politics, Punjab
ਨੰਗਲ 11 ਅਗਸਤ () ਸੁਤੰਤਰਤਾ ਦਿਵਸ ਸਮਾਰੋਹ ਨੰਗਲ ਵਿਚ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਵਿਚ ਧੂਮ-ਧਾਮ ਨਾਲ ਮਨਾਇਆ ਜਾਵੇਗਾ ਜਿਸਦੀਆਂ ਤਿਆਰੀਆ ਸਬੰਧੀ ਅੱਜ ਦੂਜੀ ਰਿਹਸਲ ਸਰਕਾਰੀ ਸਕੂਲ ਆਂਫ ਐਮੀਨੈਂਸ ਨੰਗਲ ਵਿਖੇ ਕਰਵਾਈ ਗਈ।       ਇਹ ਜਾਣਕਾਰੀ ਸਚਿਨ ਪਾਠਕ ਐਸ.ਡੀ.ਐਮ ਨੰਗਲ ਨੇ ਅੱਜ ਅਜਾਦੀ ਦਿਵਸ ਸਮਾਰੋਹ ਦੀ ਦੂਜੀ ਰਿਹਸਲ ਮੌਕੇ ਪੇਸ਼ਕਾਰੀਆਂ ਦਾ ਜਾਇਜਾ ਲੈਣ ਮੌਕੇ ਦਿੱਤੀ।  ਉਨ੍ਹਾਂ ਨੇ ਕਿਹਾ ਕਿ ਇਸ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਦਿੱਤੀਆ ਗਈਆਂ। ਉਨ੍ਹਾਂ ਨੇ ਦੱਸਿਆ ਕਿ 15 ਅਗਸਤ ਨੂੰ ਸਵੇਰੇ 9 ਵਜੇ ਰਾਸ਼ਟਰੀ ਝੰਡਾ ਲਹਿਰਾਈਆਂ ਜਾਵੇਗਾ। ਮੰਚ ਸੰਚਾਲਨ ਦੀ ਭੂਮਿਕਾ ਸੁਧੀਰ ਕੁਮਾਰ ਵੱਲੋਂ ਨਿਭਾਈ ਗਈ। ਨੰਗਲ ਵਿੱਚ ਉਪ ਮੰਡਲ ਪੱਧਰ ਦੇ ਅਜ਼ਾਦੀ ਦਿਹਾੜੇ ਦੇ ਸਮਾਰੋਹ ਲਈ ਵਿਦਿਆਰਥੀ ਪਿਛਲੇ ਕਈ ਦਿਨਾਂ ਤੋ ਆਪਣੇ ਵਿੱਦਿਅਕ ਅਦਾਰਿਆਂ ਵਿੱਚ ਤਿਆਰੀ ਕਰ ਰਹੇ ਹਨ, ਉਨ੍ਹਾਂ ਵੱਲੋਂ ਇਸ ਸਮਾਰੋਹ ਮੌਕੇ ਵਿਸੇਸ਼ ਪੇਸ਼ਕਾਰੀਆਂ ਦਿੱਤੀਆਂ ਜਾਦੀਆਂ ਹਨ, ਇਸ ਸਮਾਰੋਹ ਮੌਕੇ ਨਗਰ ਦੇ ਪਤਵੰਤੇ ਵੱਡੀ ਗਿਣਤੀ ਵਿਚ ਸ਼ਾਮਿ...
ਆਜ਼ਾਦੀ ਦਿਵਸ ਸਮਾਗਮ ਦੀ 13 ਅਗਸਤ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ

ਆਜ਼ਾਦੀ ਦਿਵਸ ਸਮਾਗਮ ਦੀ 13 ਅਗਸਤ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ

National, Politics, Punjab
ਬਟਾਲਾ, 11 ਅਗਸਤ (     ) ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਲੂਅਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਿਹਰਸਲਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਵਲੋਂ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ, ਐਫ.ਸੀ ਵਰਮਾ ਸਕੂਲ, ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ.ਓ, ਪਿ੍ਰੰਸੀਪਲ ਸੁਰਜੀਤ ਸਿੰਘ, ਡਾ. ਸਤਿੰਦਰਜੀਤ ਕੋਰ, ਮੈਡਮ ਨੀਟਾ ਭਾਟੀਆ, ਸ੍ਰੀਮਤੀ ਕਮਲਜੀਤ ਕੌਰ ਅਤੇ ਸਕੂਲਾਂ ਦੇ ਅਧਿਆਪਕ ਮੋਜੂਦ ਸਨ। ਆਜ਼ਾਦੀ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਰਕ ਸਮਾਗਮ ਲਈ ਚੱਲ ਰਹੀਆਂ ਰਿਹਰਸਲਾਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਕੋਰੀਓਗ੍ਰਾਫੀ, ਸੋਲੋ ਡਾਂਸ, ਗਰੁੱਪ ਗੀਤ ਤੇ ਭੰਗੜੇ ਆਦਿ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈ...
ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

Politics, Punjab
ਢਢੋਗਲ (ਸੰਗਰੂਰ), 10 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ। ਅੱਜ ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਪੁਰਸ਼ਾਂ, ਪੀਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਵਿੱਚ ਸਖਤ ਮਿਹਨਤ ਕਰਨ ਦਾ ਅਮਿੱਟ ਜਜ਼ਬਾ ਹੈ ਜਿਸ ਕਰਕੇ ਉਨ੍ਹਾਂ ਨੇ ਹਰੇਕ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਰਿਸ਼ਤਿਆਂ ਦੀਆਂ ਤੰਦਾਂ ਏਨੀਆਂ ਮਜ਼ਬੂਤ ਹਨ ਕਿ ਇੱਥੋਂ ਦੀ ਜਰਖੇਜ਼ ਜ਼ਮੀਨ ’ਤੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਪਰ ਕਦੇ ਨਫ਼ਰਤ ਦਾ ਬੀਜ ਨਹੀਂ ਪੁੰਗਰ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹ...
ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ: ਮੁੱਖ ਮੰਤਰੀ

ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ: ਮੁੱਖ ਮੰਤਰੀ

International, National, Politics
ਸਤੌਜ (ਸੰਗਰੂਰ), 10 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਗਵਾਹ ਬਣ ਰਿਹਾ ਹੈ। ਇਥੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ 'ਤੇ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਜਲਦ ਹੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਪ੍ਰੋਜੈਕਟਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਖੇਤੀਬਾੜੀ ਸੈਕਟਰ ਬਾਰੇ ਬੋਲਦਿਆਂ  ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਟਿਊਬਵੈੱਲਾਂ ਦੀ ਵਰਤੋਂ ਤੋਂ ਬਿਨਾਂ ਝੋਨੇ ਦੀ ਬਿਜਾਈ ਨੂੰ ...