Shadow

Politics

ਪਾਕਿ-ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ ਆਈ.ਈ.ਡੀ. ਬਰਾਮਦ

Crime, National, Politics, Punjab
ਚੰਡੀਗੜ੍ਹ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅੱਤਵਾਦੀ ਲਖਬੀਰ ਲੰਡਾ ਵੱਲੋਂ ਰਚੀ ਗਈ  ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਏਜੀਟੀਐਫ ਦੀਆਂ ਟੀਮਾਂ ਨੂੰ ਪਾਕਿਸਤਾਨ ਤੋਂ ਭੇਜੀ ਗਈ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਦੀ ਖੇਪ ਬਾਰੇ ਭਰੋਸੇਯੋਗ ਸੂਤਰਾਂ ਤੋਂ ਖੁਫੀਆ ਇਤਲਾਹ ਮਿਲੀ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਨੇ ਤਰਨਤਾਰਨ ਪੁਲਿਸ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਵਿੱਚ  ਤਲਾਸ਼ੀ ਮੁਹਿੰਮ ਚਲਾਈ ਅਤੇ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਖੇਤਰ ਤੋਂ ਇੱਕ ਆਈਈਡੀ ਬਰਾਮਦ ਕੀਤੀ ।...

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ – ਮੋਹਿੰਦਰ ਭਗਤ

National, Politics, Punjab
ਹੁਸ਼ਿਆਰਪੁਰ, 7 ਅਗਸਤ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜੰਗੀ ਯਾਦਗਾਰ 'ਤੇ ਫੁੱਲਮਾਲਾ ਭੇਟ ਕਰਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸੈਨਿਕ ਰੈਸਟ ਹਾਊਸ ਦੇ ਨਵੀਨੀਕਰਨ ਦਾ ਰਸਮੀ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਲੋੜਵੰਦ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਚੈੱਕ ਵੀ ਭੇਟ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਾਨਦਾਰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਸਾਬਕਾ ਸੈਨਿਕ ਸਾਡੇ ਦੇਸ਼ ਦਾ ਮਾਣ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸੈਨਿਕ ਜਾਂ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਮੁਸ਼ਕਿਲ ਆਉਂਦੀ ਹੈ, ਤਾਂ ਉਨ੍ਹਾਂ ਨੂੰ ਤੁਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੂੰ ਸੂ...

ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ ਕੈਬਨਿਟ ਮੰਤਰੀ

National, Politics, Punjab
ਚੰਡੀਗੜ੍ਹ, 7 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਇਹ ਮੁੱਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਪੰਜਾਬੀ ਨੌਜਵਾਨਾਂ ਨੇ ਮੇਰੇ ਵਟਸਐਪ ਨੰਬਰ ਰਾਹੀਂ ਲਿਆਂਦਾ, ਜੋ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਇਰਾਕ ਵਿੱਚ ਫਸੇ ਹੋਏ ਹਨ। ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੇ ਆਪਣੀ ਸਿਹਤ ਤੇ ਸੁਰੱਖਿਆ ਸਬੰਧੀ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਵਾਪਸ ਆਉਣ ਦੀ ਇੱਛਾ ਪ੍ਰਗਟਾਈ ਸੀ। ਇਸ ਸਬੰਧੀ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਪੰਜਾਬੀ ਨੌਜਵਾਨਾਂ ਦੀ ਮਦਦ ਕਰਨ ਲਈ ਅੱਗੇ ਆਏ ਅਤੇ ਕੇਂਦਰੀ ਕੈਬਨਿਟ ਮੰਤਰੀ ਸ੍ਰੀ ਐਸ. ਜੈਸ਼ੰਕਰ ਅਤੇ ਇਰਾਕ ਵਿੱਚ ਭਾਰਤੀ ਦੂਤਾਵਾਸ ਨੂੰ ਇਰਾਕ ਵਿੱਚ ਫਸੇ ਚਾਰ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦੇ ਪ੍ਰਬੰਧ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਚਾਰ ਭਾਰਤੀ ਨਾਗਰਿਕ ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ ਅਤੇ ਅਮਰਜੀਤ ਸਿੰਘ ਅੱਜ ਇਰਾਕ ਤੋਂ ਭਾਰਤ ਵਾਪਸ ਆ ਰਹੇ ਹਨ।...
ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

National, Politics, Punjab
ਚੰਡੀਗੜ੍ਹ, 7 ਅਗਸਤ: ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਜੇਲ੍ਹਾਂ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਵਿੱਚ 02 ਵਾਰਡਰ ਰੈਂਕ ਅਤੇ 01 ਗਰੁੱਪ ਡੀ ਕਰਮਚਾਰੀ ਸ਼ਾਮਲ ਹਨ, ਜੋ ਤਰਸ ਦੇ ਆਧਾਰ 'ਤੇ ਭਰਤੀ ਕੀਤੇ ਗਏ ਹਨ। ਇਹ ਭਰਤੀ ਵਿਭਾਗ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗੀ। ਇਹ ਭਰਤੀਆਂ ਜੇਲ੍ਹ ਵਿਭਾਗ ਵੱਲੋਂ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਟਾਫ਼ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਚੱਲ ਰਹੀ ਪਹਿਲਕਦਮੀ ਦੇ ਹਿੱਸੇ ਵਜੋਂ ਕੀਤੀਆਂ ਗਈਆਂ ਹਨ। ਜੇਲ੍ਹ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਜੇਲ੍ਹ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਕੈਦੀਆਂ ਲਈ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ...
ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

National, Politics, Punjab
ਚੰਡੀਗੜ੍ਹ, 7 ਅਗਸਤ- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ ਪੂਰੇ ਸਮਰਪਣ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਤਰੱਕੀਆਂ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੂੰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਜਾਬੀ ਦੇ 360, ਰਾਜਨੀਤੀ ਸ਼ਾਸਤਰ ਦੇ 271, ਅੰਗਰੇਜ਼ੀ ਦੇ 135, ਕਾਮਰਸ ਦੇ 40, ਸੰਸਕ੍ਰਿਤ ਦੇ ਦੋ, ਫਾਈਨ ਆਰਟਸ ਦਾ ਇੱਕ, ਹੋਮ ਸਾਇੰਸ ਦੇ ਤਿੰਨ ਅਤੇ ਸਮਾਜ ਸ਼ਾਸਤਰ ਦੇ ਦੋ ਲੈਕਚਰਾਰ ਸ਼ਾਮਲ ਹਨ। ਤਰੱਕੀ ਪ੍ਰਾਪਤ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੇ ਪੜ੍ਹਾਉਣ ਦੇ ਤਜਰਬੇ ਅਤੇ ਜਨੂੰਨ ਨਾਲ ਨੌਜਵਾਨਾਂ, ਜਿਨ੍ਹਾਂ ਨੇ ਅੱਗੇ ਚੱਲ ਕੇ ਦੇਸ਼ ਦੀ ਅਗਵਾਈ ਕਰਨੀ ਹੈ, ਨੂੰ ਇਸੇ ਤਰ੍ਹਾਂ ਪ੍ਰੇਰਿਤ ਅਤੇ ਸਿੱਖਿਅਤ ਕਰਦੇ ਰਹ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਵਿਸ਼ਾਲ ਲੋਕ ਮਿਲਣੀ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਵਿਸ਼ਾਲ ਲੋਕ ਮਿਲਣੀ

National, Politics, Punjab
ਚੰਡੀਗੜ੍ਹ/ਖੰਨਾ, 7 ਅਗਸਤ: ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰੈਸਟ ਹਾਊਸ, ਭੱਟੀਆਂ, ਖੰਨਾ ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ "ਮੇਰਾ ਹਲਕਾ ਮੇਰਾ ਪਰਿਵਾਰ" ਪ੍ਰੋਗਰਾਮ ਤਹਿਤ ਇੱਕ ਵਿਸ਼ਾਲ ਲੋਕ ਮਿਲਣੀ ਕੀਤੀ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੀ.ਐਸ.ਪੀ.ਸੀ.ਐਲ, ਮੰਡੀ ਬੋਰਡ, ਪੁਲਿਸ ਵਿਭਾਗ ਤੋਂ ਇਲਾਵਾ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਬਿਜਲੀ, ਪਾਣੀ, ਸੀਵਰੇਜ, ਸੜਕਾਂ, ਐਨਕ੍ਰੋ...
ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

National, Politics, Punjab
ਚੰਡੀਗੜ੍ਹ, 7 ਅਗਸਤ: ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ ਧਾਰਨੀ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ ਦੀ ਪਹਿਲਕਦਮੀ ਕੀਤੀ ਹੈ। ਇਹ ਕਦਮ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਪੁਨਰਵਾਸ ਦਾ ਮੌਕਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਨਿਆਂ ਅਤੇ ਪੁਨਰਵਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਇੱਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ ਅਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਆਪਣੀ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਵਾਲੇ 108 ਕੈਦੀਆਂ ਨੂੰ ਪਿਛਲੇ ਇੱਕ ਸਾਲ ਦੇ ਅਰਸੇ ਦੌਰਾਨ ਰਿਹਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਵਿਅਕਤੀਆਂ ਨੂੰ ਦੂਜਾ ਮੌਕਾ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਯਤਨਾਂ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੇ ਚੰਗਾ ਵਿਵਹਾਰ ਦਿਖਾਇਆ ਹੈ ਅਤੇ ਜਲਦੀ ਰਿਹਾਈ ਲਈ ਲੋੜੀਂਦੇ ਮਾਪਦੰਡ ਪੂਰੇ ਕੀਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ  ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੁਖ਼ਤਾ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਹਥਿਆਰ  ਤਸਕਰੀ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਦਾਓਕੇ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਉਰਫ਼ ਆਕਾਸ਼ (20), ਅੰਮ੍ਰਿਤਸਰ ਦੇ ਪਿੰਡ ਬਾਘਾ ਕਲਾਂ ਦੇ ਵਸਨੀਕ ਰਮਨਪ੍ਰੀਤ ਸਿੰਘ (23), ਫਿਰੋਜ਼ਪੁਰ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਪ੍ਰਤਾਪ ਸਿੰਘ (25) ਅਤੇ ਅੰਮ੍ਰਿਤਸਰ ਦੇ ਦੇਬੀ ਵਾਲਾ ਬਾਜ਼ਾਰ ਦੇ ਵਸਨੀਕ ਸਰਬਜੀਤ ਸਿੰਘ ਉਰਫ਼ ਬੱਬਲ (25) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9ਐਮਐਮ ਪੀਐਕਸ5, ਦੋ 9ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ। ਡ...
ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ

ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ

National, Politics, Punjab
ਚੰਡੀਗੜ੍ਹ, 7 ਅਗਸਤ: ਪੰਜਾਬ ਰਾਜ ਨੇ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਨਵੀਂ ਦਿੱਲੀ ਵਿਖੇ 15ਵੇਂ ਭਾਰਤੀ ਅੰਗ ਦਾਨ ਦਿਵਸ ਮੌਕੇ 'ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦੇ ਸੂਬੇ’ ਵੱਕਾਰੀ ਪੁਰਸਕਾਰ ਹਾਸਲ ਕੀਤਾ। ਇਹ ਵੱਕਾਰੀ ਪੁਰਸਕਾਰ ਸਮਾਰੋਹ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਧੀਨ ਕੌਮੀ ਅੰਗ ਅਤੇ ਟਿਸ਼ੂ ਟ੍ਰਾਂਸਪਲਾਂਟ ਸੰਗਠਨ (ਐਨਓਟੀਟੀਓ) ਨੇ ਕਰਵਾਇਆ, ਜਿਸ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਸ਼ਿਰਕਤ ਕੀਤੀ। ਇਹ ਪੁਰਸਕਾਰ ਡਾਇਰੈਕਟਰ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਡੀਆਰਐਮਈ) ਪੰਜਾਬ ਡਾ. ਅਵਨੀਸ਼ ਕੁਮਾਰ, ਸਟੀਅਰਿੰਗ ਕਮੇਟੀ ਮੈਂਬਰ ਡਾ. ਆਕਾਸ਼ ਦੀਪ ਅਗਰਵਾਲ ਅਤੇ ਸਟੇਟ ਆਰਗਨ ਐਂਡ ਟਿਸ਼ੂ ਟ੍ਰਾਂਸਪਲਾਂਟ ਆਰਗੇਨਾਈਜ਼ੇਸ਼ਨ (ਐਸਓਟੀਟੀਓ) ਪੰਜਾਬ ਦੇ ਨੋਡਲ ਅਫ਼ਸਰ ਡਾ. ਗਗਨੀਨ ਕੌਰ ਸੰਧੂ ਨੇ ਪ੍ਰਾਪਤ ਕੀਤਾ। ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਹੱਤਵਪੂਰਨ ਪ੍ਰਾਪਤੀ ਲਈ ਵਿਭਾਗ ਅਤੇ ਐਸਓਟੀਟੀਓ ਟੀਮ ਨੂੰ ਦਿਲੋਂ ਵਧਾਈ ਦਿੱਤੀ। ਇਹ ਮਾਨਤਾ ਜਾਗਰੂਕਤਾ ਫੈਲਾਉਣ, ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼

National, Politics, Punjab
ਚੰਡੀਗੜ੍ਹ, 6 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਪਾਹ ਪੱਟੀ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ 'ਚਿੱਟੇ ਸੋਨੇ' ਦੀ ਫਸਲ ਦੀ ਪ੍ਰਗਤੀ ਅਤੇ ਸਥਿਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ 10 ਅਗਸਤ, 2025 ਤੱਕ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਫੀਲਡ ਵੈਰੀਫਿਕੇਸ਼ਨ ਨੂੰ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਪ੍ਰਤੀ ਏਕੜ 1,500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਯੋਗ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾ ਸਕੇ। ਇਹ ਨਿਰਦੇਸ਼ ਅੱਜ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਵੀਡੀਓ ਕਾਨਫਰੰਸ ਦੌਰਾਨ ਜਾਰੀ ਕੀਤੇ ਗਏ। ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਗੁਲਾਬੀ ਸੁੰਡੀ, ਚਿੱਟੀ ਮੱਖੀ, ਤੇਲਾ, ਥ੍ਰਿਪਸ ਸਮੇਤ ਹੋਰ ਕੀੜਿਆਂ ਦੇ ਹਮਲਿਆਂ ਦੀ ਨਿਗਰਾਨੀ ਅਤੇ ਪ੍ਰਬੰਧਨ ਲਈ ਨਿਯਮਿਤ ਤੌਰ 'ਤੇ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਨ ਦੇ ਨਿਰਦੇਸ਼ ਵੀ ...