Shadow

Politics

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ‘ਚ ਕੀਤਾ ਵਾਧਾ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ‘ਚ ਕੀਤਾ ਵਾਧਾ

National, Politics, Punjab
ਚੰਡੀਗੜ੍ਹ, 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਵਾਧਾ ਕਰਨ, ਗਸ਼ਤ ਵਧਾਉਣ ਅਤੇ ਰਾਤ ਦੇ ਅਭਿਆਨ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਨ੍ਹਾਂ ਦੋ ਹਫ਼ਤਿਆਂ ਵਿੱਚ ਸੀਪੀਜ਼/ਐਸਐਸਪੀਜ਼ ਨਿਯਮਤ ਤੌਰ 'ਤੇ ਵੱਖ-ਵੱਖ ਕਾਰਵਾਈਆਂ ਕਰਨਗੇ ਜਿਸ ਵਿੱਚ ਅੱਤਵਾਦ /ਗੈਂਗਸਟਰ ਵਿਰੋਧੀ ਕਾਰਵਾਈਆਂ, ਜੇਲ੍ਹਾਂ ਦੀ ਜਾਂਚ, ਰਣਨੀਤਕ ਸਥਾਨਾਂ 'ਤੇ ਨਾਕੇ ਲਗਾਉਣਾ, ਤਲਾਸ਼ੀ ਅਭਿਆਨ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਸ਼ੱਕੀ ਗਤੀਵਿ...
ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

National, Politics, Punjab
ਚਮਕੌਰ ਸਾਹਿਬ (ਰੋਪੜ), 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਹਰ ਬੀਤਦੇ ਦਿਨ ਨਾਲ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਅਤੇ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਣ ਲਈ ਆਪਣੇ-ਆਪ ਨੂੰ ਖੁਸ਼ਨਸੀਬ ਸਮਝਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲ ਰਹੀ ਹੈ ਅਤੇ ਸੂਬੇ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੂੰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਮਿਲਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਾਹਿਗੁਰੂ ਦੇ ਆਸ਼ੀਰਵਾਦ ਨਾਲ ਪੰਜਾਬ ਹਰ ਖੇਤਰ...
ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ

ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ

National, Politics, Punjab
ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਡਾਕਟਰ ਸੰਦੀਪ ਕੌਰ, ਸਹਾਇਕ ਡਾਇਰੈਕਟਰ ਭੌਤਿਕ/ਆਡੀਓ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਫੇਜ-4 ਮੁਹਾਲੀ ਜਿਲ੍ਹਾ ਐਸ.ਏ.ਐਸ.ਨਗਰ ਨੇ 20 ਜਨਵਰੀ 2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਦਫਤਰ ਦੇ ਮੁਖੀ ਸ੍ਰੀ ਅਸ਼ਵਨੀ ਕਾਲੀਆ ਵੱਲੋਂ  ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲੇ  ਗਏ ਜਿਸ ਸਬੰਧੀ ਡਿਸਟ੍ਰਿਕਟ ਅਟਾਰਨੀ ਵਲੋਂ ਵੀ ਮਾਮਲਾ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਪ੍ਰੰਤੂ ਇਸ ਸਬੰਧੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਗਲੀ ਸੁਣਵਾਈ 4 ਅਗਸਤ 2025 ਨੂੰ ਰੱਖੀ ਗਈ ਹੈ ਅਤੇ ' ਤੱਥਾਂ ਤੇ ਆਧਾਰਤ ਮੁਕੰਮਲ ਰਿਪੋਰਟ  ਐਸ.ਐਸ.ਪੀ.ਸਾ...
ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 2 ਅਗਸਤ ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ (ਐੱਫਡੀ) ਨੇ ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਦੇ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣ ਸਬੰਧੀ ਇੱਕ ਮੁੱਖ ਵਿਕਲਪ ਸ਼ਰਤ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਫ਼ੈਸਲੇ ਨੂੰ ਉਨ੍ਹਾਂ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਹੋਣ ਵਾਲੀ ਬੇਲੋੜੀ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ, ਜਿਨ੍ਹਾਂ ਦੀ ਸੇਵਾ ਦੌਰਾਨ ਮੌਤ ਹੋ ਜਾਵੇ, ਕਿਉਂਕਿ ਜ਼ਿਆਦਾਤਰ ਨੇ ਰਸਮੀ ਤੌਰ 'ਤੇ ਇਸ ਵਿਕਲਪ ਦੀ ਵਰਤੋਂ ਨਹੀਂ ਕੀਤੀ ਹੁੰਦੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ 8 ਅਕਤੂਬਰ 2021 ਦੇ ਵਿੱਤ ਵਿਭਾਗ ਦੇ ਨਿਰਦੇਸ਼ਾਂ ਰਾਹੀਂ ਐੱਨਪੀਐੱਸ ਕਰਮਚਾਰੀਆਂ ਨੂੰ, ਜੋ ਸੇਵਾ ਦੌਰਾਨ ਦਿਵਿਆਂਗ ਹੋ ਜਾਣ ਜਾਂ ਜਿਨ੍ਹਾਂ ਦੀ ਮੌਤ ਹੋ ਜਾਵੇ, ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਦੇ ਰੂਪ ਵਿੱਚ ਵਾਧੂ ਰਾਹ...
ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਪਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਰਿਫੰਡ ਦੀਆਂ ਅਰਜ਼ੀਆਂ 'ਤੇ ਕਾਰਵਾਈ ਕਰਨ ਵਿੱਚ ਵੱਡੀ ਕਾਰਵਾਈ ਕਰਦਿਆਂ ਜੁਲਾਈ ਮਹੀਨੇ ਵਿੱਚ 1,408 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦਾ ਕੁੱਲ ਰਿਫੰਡ 241.17 ਕਰੋੜ ਰੁਪਏ ਬਣਦਾ ਹੈ। ਇੱਥੇ ਇੱਕ ਪ੍ਰੈਸ ਕਾਂਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਰੋਬਾਰੀਆਂ ਲਈ ਰਿਫੰਡ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ  ਯਤਨਾਂ ਸਦਕਾ 31 ਜੁਲਾਈ, 2025 ਤੱਕ ਸੂਬੇ ਵੱਲੋਂ ਪਿਛਲੇ ਬਕਾਏ ਦੇ ਇੱਕ ਵੱਡਾ ਹਿੱਸੇ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 30 ਜੂਨ, 2025 ਤੱਕ 3,452 ਪੈਂਡਿੰਗ ਰਿਫੰਡ ਅਰਜ਼ੀਆਂ ਸਨ, ਜਿਨ੍ਹਾਂ ਦੀ ਕੁੱਲ ਰਕਮ 832.93 ਕਰੋੜ ਰੁਪਏ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਜੁਲਾਈ ਵਿੱਚ 241.17 ਕਰੋੜ ਰੁਪਏ ਦੇ ਰਿਫੰਡ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਵਿੱਚੋਂ 57 ਕਰੋੜ ਰੁਪਏ ਸਟੇਟ ਜੀਐਸਟੀ (ਐਸਜੀਐਸਟੀ) ਦੇ ਹਿੱ...
ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

National, Politics, Punjab
ਚੰਡੀਗੜ੍ਹ, 1 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਵਿੱਚ 11 ਨੌਜਵਾਨਾਂ ਨੂੰ ਖੇਤੀਬਾੜੀ ਵਿਕਾਸ ਅਫ਼ਸਰ (ਏ.ਡੀ.ਓ.) ਵਜੋਂ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਏ.ਡੀ.ਓਜ਼ ਨੂੰ ਵਧਾਈ ਦਿੰਦੇ ਹੋਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਅਤੇ ਖੇਤੀਬਾੜੀ ਸੈਕਟਰ ਦੇ ਵਿਕਾਸ ਨੂੰ ਨਵੀਆਂ ਲੀਹਾਂ 'ਤੇ ਲਿਜਾਣ ਲਈ ਅਣਥੱਕ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਅਫਸਰਾਂ ਦੀਆਂ ਜ਼ਿੰਮੇਵਾਰੀਆਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪੰਜਾਬ ਨੂੰ ਇੱਕ ਖੁਸ਼ਹਾਲ ਖੇਤੀਬਾੜੀ ਸੂਬਾ ਬਣਾਉਣ ਲਈ ਕਿਸਾਨਾਂ ਨੂੰ ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ। ਖੇਤੀਬਾੜੀ ਵਿਭਾਗ ਦੀ ਭਰਤੀ ਮੁਹਿੰਮ 'ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ 20 ਮਈ, 2025 ਨੂੰ 184 ਖ...
ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ

National, Politics, Punjab
ਚੰਡੀਗੜ੍ਹ, 1 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਨ ਕਪਤਾਨ ਪਟਿਆਲਾ ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰ  ਵੱਲੋਂ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ ਗਈ ਸੀ, ਇਨ੍ਹਾਂ ਵਿੱਚੋਂ ਇਕ ਮ੍ਰਿਤਕ ਹਰਪ੍ਰੀਤ ਸਿੰਘ ਅਨੂਸੂਚਿਤ ਜਾਤੀ ਨਾਲ ਸਬੰਧਤ ਸੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੀਤੇ ਛੇ ਦਿਨਾਂ ਤੋਂ ਪਾਤੜਾਂ ਪਟਿਆਲਾ ਮਾਰਗ ‘ਤੇ ਧਰਨਾ ਲਗਾਇਆ ਗਿਆ ਹੈ। ਇਸ ਮਾਮਲੇ ਵਿੱਚ ਕਮਿਸ਼ਨ ਦੇ ਚੇਅਰਮੈਨ ਨੇ ਐਸ.ਐਸ.ਪੀ. ਪਟਿਆਲਾ ਨੂੰ ਨਿੱਜੀ ਤੌਰ ‘ਤੇ ਪੇਸ਼ ਹੋ ਕੇ 5 ਅਗਸਤ, 2025 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।...
ਪੰਜਾਬ ਦੀ ਜੀਐਸਟੀ ਮਾਲੀਆ ਵਿੱਚ ਰਿਕਾਰਡ ਤੋੜ ਵਾਧੇ ਦੀ ਲੜੀ ਜਾਰੀ, ਜੁਲਾਈ ਵਿੱਚ 32% ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਦੀ ਜੀਐਸਟੀ ਮਾਲੀਆ ਵਿੱਚ ਰਿਕਾਰਡ ਤੋੜ ਵਾਧੇ ਦੀ ਲੜੀ ਜਾਰੀ, ਜੁਲਾਈ ਵਿੱਚ 32% ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇੱਕ ਵਾਰ ਫਿਰ ਟੈਕਸ ਮਾਲੀਆ ਵਾਧੇ ਦੇ ਮਾਮਲੇ ਵਿੱਚ ਰਿਕਾਰਡ ਤੋੜਦਿਆਂ ਜੁਲਾਈ 2025 ਵਿੱਚ ਵਸੂਲੇ ਗਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 32.08 ਫੀਸਦੀ ਦਾ ਸ਼ੁੱਧ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਕਾਰਗੁਜ਼ਾਰੀ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਟੈਕਸ ਮਾਲੀਏ ਵਿੱਚ ਸਾਲ-ਦਰ-ਸਾਲ ਅਤੇ ਮਹੀਨਾ-ਦਰ-ਮਹੀਨਾ ਰਿਕਾਰਡ-ਤੋੜ ਵਾਧਾ ਦਰਜ ਕਰਨ ਦੇ ਸੂਬੇ ਦੇ ਨਿਰੰਤਰ ਰੁਝਾਨ ਦਾ ਹਿੱਸਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੁਲਾਈ 2025 ਵਿੱਚ ਵਸੂਲਿਆ ਗਿਆ ਸ਼ੁੱਧ ਜੀਐਸਟੀ ਮਾਲੀਆ 2357.78 ਕਰੋੜ ਰੁਪਏ ਰਿਹਾ, ਜੋ ਜੁਲਾਈ 2024 ਵਿੱਚ ਵਸੂਲੇ ਗਏ 1785.07 ਕਰੋੜ ਰੁਪਏ ਦੇ ਮੁਕਾਬਲੇ 572.71 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਦਰਸ਼ਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪ੍ਰਭਾਵਸ਼ਾਲੀ ਵਿਕਾਸ ਪੰਧ ਦਾ ਇਸ ਵਿੱਤੀ ਸਾਲ ਦੇ ਅੰਕੜਿਆਂ ਤੋਂ ਵੀ ਪ...
ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

National, Politics, Punjab
ਚੰਡੀਗੜ੍ਹ, 1 ਅਗਸਤ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਸਬੰਧਤ ਖ਼ੇਤਰ ਤੋਂ ਮਿਲੀ ਰਿਪੋਰਟ ਅਨੁਸਾਰ, ਇਹ ਬੱਚੇ ਅਤੇ ਉਨ੍ਹਾਂ ਦੇ ਪਰਿਵਾਰ ਖੁੱਲੀਆਂ ਥਾਂਵਾਂ 'ਤੇ ਰਹਿ ਰਹੇ ਹਨ ਜੋ ਕਿ ਅਸੁਰੱਖਿਅਤ ਅਤੇ ਗੰਦਗੀ ਭਰੀਆਂ ਹਾਲਤਾਂ ਵਿੱਚ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ' ਅਤੇ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ, ਚਾਈਲਡ ਪ੍ਰੋਟੈਕਸ਼ਨ ਯੂਨਿਟਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਇਲਾਕੇ 'ਚ ਵਿਸ਼ੇਸ਼ ਬਚਾਅ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਬਚਾਏ ਹੋਏ ਬੱਚਿਆਂ ਨੂੰ ਤੁਰੰਤ ਰਿਹਾਇਸ਼, ਭੋਜਨ, ਮੈਡੀਕਲ ਸਹੂਲਤ ਅਤੇ ਸਿੱਖਿਆ ਦੀ ਵਿਵਸਥਾ ...
ਅਮਰਗੜ੍ਹ ਦੇ ਵਿਧਾਇਕ ਗੱਜਣਮਾਜਾਰਾ ਨੇ ਹਲਕਾ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਅਮਰਗੜ੍ਹ ਦੇ ਵਿਧਾਇਕ ਗੱਜਣਮਾਜਾਰਾ ਨੇ ਹਲਕਾ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

National, Politics, Punjab
ਮਾਲੇਰਕੋਟਲਾ 01 ਅਗਸਤ :                     ਅਮਰਗੜ੍ਹ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕਾ ਨਿਵਾਸੀਆਂ ਦੀ ਭਲਾਈ ਲਈ ਇੱਕ ਵਧੀਆ ਪਹਿਲਕਦਮੀ ਕਰਦਿਆਂ, ਆਪਣੇ ਨਿਵਾਸ ਸਥਾਨ ‘ਤੇ ਲੋਕਾਂ ਦੀਆਂ ਰੋਜਾਨਾਂ ਸਮੱਸਿਆਵਾਂ ਸੁਣਨ ਲਈ ਵਿਸੇ਼ਸ ਉਪਰਾਲਾ ਕੀਤਾ ਹੈ ਤਾਂ ਜੋ ਵਿਧਾਨ ਸਭਾ ਹਲਕੇ ਦੇ ਲੋਕਾਂ, ਪਿੰਡਾਂ ਅਤੇ ਵਾਰਡਾਂ ਦੀਆਂ ਸਾਂਝੀਆਂ ਅਤੇ ਵਿਅਕਤੀਗਤ(ਨਿੱਜੀ) ਸਮੱਸਿਆਵਾਂ ਤੋਂ ਅਵਗਤ ਹੋ ਸਕਣ ।                     ਲੋਕਾਂ ਦੀ ਸਮੱਸਿਆਵਾਂ ਸੁਣਦਿਆਂ ਪ੍ਰੋਫੈਸਰ ਗੱਜਣਮਾਜਰਾ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀਆਂ ਹਰੇਕ ਜਾਇਜ਼ ਸਮੱਸਿਆ ਦਾ ਤੁਰੰਤ ਅਤੇ ਢੁੱਕਵਾਂ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਪਿੰਡ ਅਤੇ ਵਾਰਡ ਦੇ ਸਮੁੱਚੇ ਵਿਕਾਸ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਹਨਾਂ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਹਲਕੇ ਦੇ ਕਿਸੇ ਵੀ ਹਿੱਸੇ ਨੂੰ ਵਿਕਾਸ ਤੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ।                     ਉਨ੍ਹਾਂ ਕਿਹਾ ਕਿ ਵਧ...