ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਿਤ 27 ਸੇਵਾਵਾਂ ਅਤੇ ਹੋਰ ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਮਿਲਣਗੀਆਂ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 28 ਜੁਲਾਈ ( ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਿਤ 5 ਹੋਰ ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਿਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ 'ਚ ਮੁਹੱਈਆ ਕਰਾਈਆਂ ਹਨ। ਇਨ੍ਹਾਂ ਸੇਵਾਵਾਂ ਵਿਚ 15 ਸੇਵਾਵਾਂ ਡਰਾਈਵਿੰਗ ਲਾਇਸੈਂਸ ਨਾਲ ਸਬੰਧਿਤ ਅਤੇ 12 ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਿਤ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ 'ਤੇ, ਰਪਟਾਂ ਦੇ ਦਾਖ਼ਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਿਤ), ਫ਼ਰਦ ਬਦਰ ਲਈ ਬੇਨਤੀ (ਰਿਕਾਰਡ ਵਿੱਚ ਸੁਧਾਰ), ਡਿਜੀਟਲ ਤੌਰ 'ਤੇ ਦਸਤਖ਼ਤ...







