ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ
ਚੰਡੀਗੜ੍ਹ, 12 ਮਾਰਚ:
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਇਸ ਨੂੰ ਵਿਦੇਸ਼ੀ ਅਤੇ ਘਰੇਲੂ ਮਾਮਲਿਆਂ ਵਿੱਚ "ਬਿਲਕੁਲ ਫੇਲ੍ਹ" ਦੱਸਿਆ। ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਦਰਮਿਆਨ ਸਪੱਸ਼ਟ ਅੰਤਰ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ 'ਵਿਸ਼ਵ ਗੁਰੂ' ਅਤੇ 'ਆਤਮਨਿਰਭਰ' ਬਣਾਉਣ ਦੇ ਦੋਵੇਂ ਵਾਅਦੇ ਖੋਖਲੇ ਸਾਬਤ ਹੋਏ ਹਨ।
ਪੰਜਾਬ ਵਿਧਾਨ ਸਭਾ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਨਿੰਦਾ ਮਤੇ ਵਿੱਚ ਹਿੱਸਾ ਲੈਂਦਿਆਂ, ਸ੍ਰੀ ਅਮਨ ਅਰੋੜਾ ਨੇ ਅੱਜ ਦੇ ਅਖ਼ਬਾਰਾਂ ਵਿੱਚ ਕੀਤੇ ਜਾ ਰਹੇ ਵਿਰੋਧ ਵੱਲ ਧਿਆਨ ਦਵਾਇਆ। ਉਨ੍ਹਾਂ ਕਿਹਾ, "ਅਖਬਾਰਾਂ ਵਿੱਚ ਇੱਕ ਪਾਸੇ ਗੈਸ ਏਜੰਸੀਆਂ ਦੇ ਬਾਹਰ ਕਿਲੋਮੀਟਰ ਲੰਬੀਆਂ ਕਤਾਰਾਂ ਲੱਗਣ, ਹਜ਼ਾਰਾਂ ਹੋਟਲਾਂ ਦੇ ਬੰਦ ਹੋਣ ਨੇੜੇ ਪਹੁੰਚਣ, ਅਣਗਿਣਤ ਵਿਆਹ ਰੱਦ ਹੋਣ ਅਤੇ ਸਾਡੀਆਂ ਮਾਵਾਂ-ਭੈਣਾਂ ਦੇ ਆਪਣੀਆਂ ਰਸੋਈਆਂ ਬਾਰੇ ਚਿੰਤਤ ਹੋਣ ਦੀਆਂ ਖਬਰਾਂ ਸਨ। ਇਸ ਦੇ ਬਿਲਕੁਲ ਸਾਹਮਣੇ ਭਾਰਤ ਸਰਕ...








