Shadow

Politics

ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਡਾ. ਰਵਜੋਤ ਸਿੰਘ

ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਡਾ. ਰਵਜੋਤ ਸਿੰਘ

National, Politics, Punjab
ਹੁਸ਼ਿਆਰਪੁਰ, 26 ਜੁਲਾਈ:   ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਅਧੀਨ ਪੈਂਦੇ ਪਿੰਡ ਸੂਸਾਂ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਪਿੰਡ ਵਿੱਚ ਆਯੋਜਿਤ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਾਮ ਚੌਰਾਸੀ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਾਲਾਂ ਤੋਂ ਲਟਕ ਰਹੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਡਾ. ਰਵਜੋਤ ਸਿੰਘ ਨੇ ਇਸ ਦੌਰਾਨ ਕਈ ਵਿਕਾਸ ਪ੍ਰੋਜੈਕਟਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਿੰਡ ਹਰਗੜ੍ਹ ਦੇ ਚੋਅ ਅਤੇ ਪਿੰਡ ਡਡਿਆਣਾ ਦੇ ਚੋਅ 'ਤੇ ਪੁਲਾਂ ਦੇ ਨਿਰਮਾਣ ਲਈ ਪ੍ਰਸਤਾਵ ਸੂਬਾ ਸਰਕਾਰ ਨੂੰ ਭੇਜੇ ਗਏ ਹਨ ਅਤੇ ਜਲਦੀ ਹੀ ਇਨ੍ਹਾਂ ਨੂੰ ਪ੍ਰਵਾਨਗੀ ਮਿਲ ਜਾਵੇਗੀ। ਇਨ੍ਹਾਂ ਪੁਲਾਂ ਦੇ ਨਿਰਮਾਣ ਨਾਲ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਆਉਣ-ਜਾਣ ਵਿੱਚ ਆ ਰਹੀਆਂ ਮੁਸ਼ਕਲਾਂ ਖਤਮ ਹੋ...
ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ 28 ਜੁਲਾਈ ਤੋਂ 21 ਅਗਸਤ ਤੱਕ ਕੀਤਾ ਜਾਵੇਗਾ ਆਯੂਸ਼ (ਮੈਡੀਕਲ) ਕੈਂਪਾਂ ਦਾ  ਆਯੋਜਨ- ਡਿਪਟੀ ਕਮਿਸ਼ਨਰ

ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ 28 ਜੁਲਾਈ ਤੋਂ 21 ਅਗਸਤ ਤੱਕ ਕੀਤਾ ਜਾਵੇਗਾ ਆਯੂਸ਼ (ਮੈਡੀਕਲ) ਕੈਂਪਾਂ ਦਾ ਆਯੋਜਨ- ਡਿਪਟੀ ਕਮਿਸ਼ਨਰ

National, Politics, Punjab
ਤਰਨ ਤਾਰਨ, 26 ਜੁਲਾਈ: ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ ਵੱਖ-ਵੱਖ ਸਥਾਨਾਂ 'ਤੇ ਮਿਤੀ 28 ਜੁਲਾਈ 2025 ਤੋਂ 21 ਅਗਸਤ 2025 ਤੱਕ 15 ਆਯੂਸ਼ ਕੈਂਪਾਂ (ਮੈਡੀਕਲ) ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਵੇਰਵਾ ਵਿਭਾਗ ਦੀ ਵੈਬਸਾਈਟ 'ਤੇ https://tarntaran.nic.in ਇਵੇਂਟ ਕਾਲਮ ਤੇ ਜਾ ਕੇ ਦੇਖਿਆ ਜਾ ਸਕਦਾ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ 28 ਜੁਲਾਈ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਕੰਗ, 29 ਜੁਲਾਈ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਸਰਲੀ ਕਲ੍ਹਾਂ, 30 ਜੁਲਾਈ ਨੂੰ ਆਯੂਸ਼ਮਾਨ ਆਰੋਗਯ ਕੇਂਦਰ (ਹੋਮਿਓਪੈਥਿਕ) ਖਡੂਰ ਸਾਹਿਬ, 05 ਅਗਸਤ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਸ਼ੇਖ, 06 ਅਗਸਤ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਮਾਣੌਚਾਹਲ, 07 ਅਗਸਤ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਚੂਸਲੇਵੜ 08 ਅਗਸਤ ਨੂੰ ਗੁਰਦੂਆਰਾ ਲਕੀਰ ਸਾਹਿਬ, ਫਤਿਹਚੱਕ, ਤਰਨ ਤਾਰਨ, 11 ਅਗਸਤ ਨੂੰ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ, ਨੌਸ਼ਹਿਰਾ ਢਾਲਾ, 12 ਅਗਸਤ ਨੂੰ ਸਰਕਾਰੀ ਆਰਯੁਰਵੈਦਿਕ ਡਿਸਪੈਂਸਰੀ, ਏਕਲ ਗੱਡਾ, 13 ਅਗਸਤ ਨੂੰ ਸਰਕਾਰੀ ਆਯੁਰਵੈਦਿਕ ...
ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ

ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ

National, Politics, Punjab
ਫਾਜ਼ਿਲਕਾ 26 ਜੁਲਾਈ ਬੈਗ ਫਰੀ ਪ੍ਰੋਗਰਾਮ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸਕੂਲਾਂ ਅੰਦਰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਵੱਲੋਂ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਕਾਫੀ ਉਤਸੁਕਤਾ ਨਾਲ ਭਾਗ ਲਿਆ ਜਾ ਰਿਹਾ ਹੈ। ਮਹੀਨੇ ਦੇ ਅਖੀਰਲੇ ਸ਼ਨੀਵਾਰ ਨੂੰ ਸਕੂਲ ਦੇ ਬੱਚੇ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਕਰਦੇ ਹਨ । ਹੁਨਰ ਨੂੰ ਵਧਾਉਣ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਕਰਨਾ ਦੇ ਉਦੇਸ਼ ਤਹਿਤ ਦਿਵਸ ਮਨਾਇਆ ਜਾ ਰਿਹਾ ਹੈ । ਇਸ ਦਿਵਸ ਮੌਕੇ ਬੱਚਿਆਂ ਨੂੰ ਖੇਡ ਗਤੀਵਿਧੀਆਂ ਦੇ ਨਾਲ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀਐਮ ਦੀ ਯੋਗਸ਼ਾਲਾ ਮੁਹਿਮ ਨਾਲ ਵੀ ਜੋੜਿਆ ਗਿਆ| ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਰਾਧੇ ਸ਼ਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਤਕਨੀਕੀ ਯੁਗ ਅਤੇ ਤਣਾਅ ਭਰੇ ਮਾਹੌਲ ਵਿਚ ਬਚਿਆਂ ਨੂੰ ਸਕੂਲਾਂ ਵਿਚ ਦੌਸਤਾਨਾ ਮਾਹੌਲ ਅਤੇ ਖੁਸ਼ੀਆ ਭਰਿਆ ਵਾਤਾਵਰਣ ਪ੍ਰਦਾਨ ਕਰਨਾ ਇਕ ਚੁਣੋਤੀ ਹੈ, ਇਸੇ ਤਹਿਤ ਬੈਗ ਫਰੀ ਮੁਹਿੰਮ ਨੂੰ ਉਲੀਕ ਕੇ ਸਕੂਲਾਂ ਵਿਚ ਮਨੋਰਜ...
ਐਨ.ਐਲ.ਐਮ. ਵੱਲੋਂ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ‘ਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਮੀਟਿੰਗ

ਐਨ.ਐਲ.ਐਮ. ਵੱਲੋਂ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ‘ਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਮੀਟਿੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ, 26 ਜੁਲਾਈ ਭਾਰਤ ਸਰਕਾਰ ਵੱਲੋਂ ਐਨ.ਐਲ.ਐੱਮ. ਟੀਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਉਪਰੰਤ ਟੀਮ ਦੇ ਅਧਿਕਾਰੀ ਰਾਕੇਸ਼ ਕੁਮਾਰ ਅਤੇ ਡਾ. ਸਕਿਤ ਕੁਮਾਰ ਵੱਲੋਂ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ) ਸੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕੀਤੀ ਗਈ। ਐਨ.ਐਲ.ਐੱਮ. ਟੀਮ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅੱਠ ਗਰਾਮ ਪੰਚਾਇਤਾਂ ਬਲਾਕ ਸ੍ਰੀ ਮੁਕਤਸਰ ਸਾਹਿਬ ਦੀਆਂ ਬੁੱਢੀਮਾਲ, ਢਾਣੀ ਵੀਰ ਸਿੰਘ ਮੁਕੰਦ ਸਿੰਘ ਵਾਲਾ, ਸੰਗੂਧੋਣ, ਬਲਾਕ ਗਿੱਦੜਬਾਹਾ ਦੀਆਂ ਗਰਾਮ ਪੰਚਾਇਤ ਕੋਟਭਾਈ ਗਿੱਦੜਬਾਹਾ, ਮਨੀਆਂਵਾਲਾ, ਬਲਾਕ ਲੰਬੀ ਦੀਆਂ ਗਰਾਮ ਪੰਚਾਇਤਾਂ ਚੰਨੂ ਬਨਵਾਲਾ ਅਨੂੰ, ਬੀਦੋਵਾਲੀ ਵਿੱਚ ਵੱਖ-ਵੱਖ ਵਿਭਾਗਾਂ (MGNREGA, PMAY(G), NSAP, DAY-NRLM, PMGSY, SAGY, PMKSY, DILRMP, DDU-GKY, RSETIs, SVAMITA) ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਸਾਲ 2023-24, 2024-25 ਅਤੇ 2025-26 ਦਾ ਨਿਰੀਖਣ ਕੀਤਾ ਜਾਣਾ ਹ...
‘ਯੁੱਧ ਨਸ਼ਿਆਂ ਵਿਰੁੱਧ’: 146ਵੇਂ ਦਿਨ, ਪੰਜਾਬ ਪੁਲਿਸ ਨੇ 414 ਥਾਵਾਂ ‘ਤੇ ਕੀਤੀ ਛਾਪੇਮਾਰੀ; 103 ਨਸ਼ਾ ਤਸਕਰ ਕੀਤੇ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 146ਵੇਂ ਦਿਨ, ਪੰਜਾਬ ਪੁਲਿਸ ਨੇ 414 ਥਾਵਾਂ ‘ਤੇ ਕੀਤੀ ਛਾਪੇਮਾਰੀ; 103 ਨਸ਼ਾ ਤਸਕਰ ਕੀਤੇ ਕਾਬੂ

National, Politics, Punjab
ਚੰਡੀਗੜ੍ਹ, 25 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 146ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 414 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 69 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 146 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਿਆਂ ਦੇ ਤਸਕਰਾਂ ਦੀ ਗਿਣਤੀ 23,377 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 21.17 ਕਿਲੋਗ੍ਰਾਮ ਹੈਰੋਇਨ, 1 ਕਿਲੋ ਅਫੀਮ, 8859 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ...
ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ

ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ

National, Politics, Punjab
ਚੰਡੀਗੜ੍ਹ, 25 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਨਕਲੀ ਬੀਜਾਂ ਦੀ ਵਿਕਰੀ ਦੇ ਆਪਰਾਧ ਨੂੰ ਗੈਰ-ਜ਼ਮਾਨਤਯੋਗ ਬਣਾਉਣ ਲਈ ਦਿ ਸੀਡਜ਼ (ਪੰਜਾਬ ਸੋਧ) ਬਿੱਲ 2025 ਪੇਸ਼ ਕਰਨ ਨੂੰ ਸਹਿਮਤੀ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ‘ਸੀਡ (ਪੰਜਾਬ ਸੋਧ) ਬਿੱਲ 2025’ ਪੇਸ਼ ਕਰਨ ਨੂੰ ਸਹਿਮਤੀ ਦੇ ਦਿੱਤੀ। ਸ਼ੁਰੂਆਤ ਤੋਂ ਹੀ ਸੀਡ ਐਕਟ 1966 ਦੀ ਧਾਰਾ 19 ਵਿੱਚ ਕੋਈ ਸੋਧ ਨਹੀਂ ਕੀਤੀ ਗਈ, ਜਿਸ ਕਾਰਨ ਜੁਰਮਾਨਿਆਂ ਨਾਲ ਇਹ ਅਪਰਾਧ ਰੁਕ ਨਹੀਂ ਰਿਹਾ। ਇਸ ਲਈ ਮੰਤਰੀ ਮੰਡਲ ਨੇ ‘ਸੀਡ ਐਕਟ (ਅਧਿਸੂਚਿਤ ਕਿਸਮਾਂ ਦੇ ਬੀਜਾਂ ਦੀ ਵਿਕਰੀ ਦਾ ਨਿਯਮ)’ ਦੀ ਧਾਰਾ 7 ਦੀ ਉਲੰਘਣਾ ਲਈ ਐਕਟ ਵਿੱਚ ਸੋਧ ਕਰਨ ਅਤੇ ਧਾਰਾ 19 ਏ ਸ਼ਾਮਲ ਕਰਨ ਲਈ ਇਕ ਬਿੱਲ ਬਣਾਉਣ ਦੀ ਪ੍ਰਵਾਨਗੀ ਦੇ ਦਿੱ...
ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 25 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ 'ਪ੍ਰੋਜੈਕਟ ਜੀਵਨਜੋਤ 2.0' ਨੇ ਸਿਰਫ਼ ਇੱਕ ਹਫ਼ਤੇ ਵਿੱਚ ਸੂਬੇ ਭਰ ਦੀਆਂ ਸੜਕਾਂ ਅਤੇ ਗਲੀਆਂ ਤੋਂ 168 ਬਾਲ ਭਿਖਾਰੀਆਂ ਨੂੰ ਸਫਲਤਾਪੂਰਵਕ ਬਚਾਇਆ ਹੈ। ਇਹ ਜਾਣਕਾਰੀ ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ, ਜੋ ਕਿ ਪਹਿਲਾਂ 9 ਮਹੀਨੇ ਪਹਿਲਾਂ ਸ਼ੁਰੂ ਹੋਇਆ ਸੀ, ਹੁਣ 'ਜੀਵਨਜੋਤ 2.0' ਦੇ ਰੂਪ ਵਿੱਚ ਅੱਪਗ੍ਰੇਡ ਤੇ ਤੇਜ਼ ਰਫਤਾਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਹ ਨਾ ਸਿਰਫ਼ ਰੈਸਕਿਊ ਕਾਰਵਾਈਆਂ, ਸਗੋਂ ਵਿਗਿਆਨਕ ਪਛਾਣ, ਡੀ.ਐਨ.ਏ ਟੈਸਟਿੰਗ, ਪੁਨਰਵਾਸ ਅਤੇ ਮੁੱਖ ਧਾਰਾ ਵਿੱਚ ਬੱਚਿਆਂ ਦੇ ਏਕੀਕਰਨ ਉੱਤੇ ਕੇਂਦਰਿਤ ਹੈ। 125 ਛਾਪੇਮਾਰੀਆਂ, 168 ਬੱਚੇ ਬਚਾਏ ਗਏ, 88 ਨੂੰ ਬਾਲ ਘਰਾਂ ਵਿੱਚ ਸੁਰੱਖਿਅਤ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵੱਡੇ ਸ਼ਹਿਰਾਂ 'ਚ 125 ਛਾਪੇਮਾਰੀਆਂ ਦੌਰਾਨ 168 ਬੱਚਿਆਂ ਨੂੰ ਭੀਖ ਮੰਗ...
ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ

ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ

National, Politics, Punjab
ਚੰਡੀਗੜ੍ਹ, 25 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਾਤਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਅਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਸਮਾਂਬੱਧ ਢੰਗ ਨਾਲ ਆਪਣੀ ਰਿਪੋਰਟ ਸੌਂਪਣ ਲਈ ਕਿਹਾ। ਮੁੱਖ ਮੰਤਰੀ ਨੇ ਲੁਧਿਆਣਾ ਦੇ ਦੋਵਾਂ ਪਿੰਡਾਂ ਦੇ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਕੰਟਰੋਲ ਬੋਰਡ, ਯੂਨੀਵਰਸਿਟੀਆਂ ਅਤੇ ਹੋਰ ਨੁਮਾਇੰਦਿਆਂ ਦੀ ਬਣੀ ਮਾਹਿਰ ਕਮੇਟੀ ਨੂੰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਪਲਾਂਟਾਂ ਦੀ ਸਥਾਪਨਾ ਨਾਲ ਸਬੰਧਤ ਸਾਰੇ ਨੁਕਤਿਆਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ। ਉਨ੍ਹਾਂ ਦੁਹਰਾਇਆ ਕਿ ਕਮੇਟੀ ਅਤੇ ਪਿੰਡ ਵਾਸੀ ਸਥਾਨਕ ਨਿਵਾਸੀਆਂ ਵੱਲੋਂ ਉਠਾਈ ਜਾ ਰਹੀ ਹਰੇਕ ਚਿੰਤਾ ਦੀ ਧਿਆਨ ਨਾਲ ਜਾਂਚ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਮੇਟੀ ਨੂੰ ਪੌਦਿਆਂ ਨਾਲ ਸਬੰਧਤ ਰਿਪੋਰਟ ਸਮਾਂਬੱਧ ਢੰਗ ਨਾਲ ਸੌਂਪਣੀ ਚਾਹੀਦੀ ਹੈ ਤਾਂ ਜੋ ਇਸ `ਤੇ ਢੁਕਵੀਂ ਕਾਰਵਾਈ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਕਿਸੇ ਵੀ ਉਲੰਘਣਾ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਪਿੰਡ ਵਾਸੀਆ...
ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

National, Politics, Punjab
ਚੰਡੀਗੜ੍ਹ, 25 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੀ.ਸੀ.ਆਰ. ਟੀਮ ਦਾ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਕੀਤਾ ਜਿਨ੍ਹਾਂ ਵਿੱਚ ਦੋ ਏ.ਐਸ.ਆਈ. ਰਜਿੰਦਰ ਸਿੰਘ ਤੇ ਨਰਿੰਦਰ ਸਿੰਘ ਤੋਂ ਇਲਾਵਾ ਕਾਂਸਟੇਬਲ ਜਸਵੰਤ ਸਿੰਘ ਅਤੇ ਹਰਪਾਲ ਕੌਰ ਸ਼ਾਮਲ ਸਨ। ਇਸ ਮੌਕੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਬਹਾਦਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਸਮਰਪਿਤ ਭਾਵਨਾ ਤੇ ਦ੍ਰਿੜ੍ਹ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਕੇ ਪੰਜਾਬ ਪੁਲਿਸ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਕਿਉਂਕਿ ਹਾਦਸੇ ਦੀ ਇਤਲਾਹ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਜਵਾਨਾਂ ਨੇ ਹਰਕਤ ਵਿੱਚ ਆਉਂਦਿਆਂ ਪੰਜ ਬੱਚਿਆਂ ਸਮੇਤ 11 ਪੀੜਤਾਂ ਦੀ ਜਾਨ ਬਚਾਈ। ਪੁਲ...
ਗੁਰਦਾਸਪੁਰ ਪੁਲਿਸ ਵੱਲੋਂ 04 ਪਿਸਟਲ, 07 ਮੈਗਜ਼ੀਨ ਅਤੇ 52 ਰੌਂਦਾਂ ਸਮੇਤ 02 ਆਰੋਪੀ ਕਾਬੂ

ਗੁਰਦਾਸਪੁਰ ਪੁਲਿਸ ਵੱਲੋਂ 04 ਪਿਸਟਲ, 07 ਮੈਗਜ਼ੀਨ ਅਤੇ 52 ਰੌਂਦਾਂ ਸਮੇਤ 02 ਆਰੋਪੀ ਕਾਬੂ

National, Politics, Punjab
ਗੁਰਦਾਸਪੁਰ, 25 ਜੁਲਾਈ (            ) - ਗੁਰਦਾਸਪੁਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਥਾਣਾ ਘੁੰਮਣ ਕਲਾਂ ਅਤੇ ਸਪੈਸ਼ਲ ਬਰਾਂਚ ਗੁਰਦਾਸਪੁਰ ਵੱਲੋਂ 2 ਆਰੋਪੀਆਂ ਨੂੰ 04 ਪਿਸਟਲ, 07 ਮੈਗਜ਼ੀਨ ਅਤੇ 52 ਰੌਂਦਾਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਸ੍ਰੀ ਆਦਿੱਤਯ, ਆਈ.ਪੀ.ਐੱਸ. ਨੇ ਦੱਸਿਆ ਕਿ ਸ੍ਰੀ ਗੌਰਵ ਯਾਦਵ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਨਾਨਕ ਸਿੰਘ, ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਾਰਡਰ ਰੇਂਜ ਅੰਮ੍ਰਿਤਸਰ ਦੇ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਥਾਣਾ ਘੁੰਮਣ ਕਲਾਂ ਅਤੇ ਸਪੈਸ਼ਲ ਬਰਾਂਚ ਗੁਰਦਾਸਪੁਰ ਵੱਲੋਂ ਗਸ਼ਤ ਦੌਰਾਨ ਸ਼ੱਕ ਦੇ ਅਧਾਰ 'ਤੇ ਇੱਕ ਵਿਅਕਤੀ ਜਿਸ ਦਾ ਨਾਲ ਬੌਬੀ ਸੀ ਨੂੰ ਕਾਬੂ ਕਰਕੇ ਉਸ ਦੀ ਚੈਕਿੰਗ ਕੀਤੀ ਤਾਂ ਉਸ ਕੋਲੋਂ ਇੱਕ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 02 ਰੌਂਦ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਆਰੋਪੀ ਦੇ ਖ਼ਿਲਾਫ਼ ਮੁਕੱਦਮਾ ਨੰਬਰ 47 ਮਿਤੀ 22 ਜੁਲਾਈ 202...