Shadow

Politics

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਦਾ ਦੌਰਾ

National, Politics, Punjab
ਮਾਲੇਰਕੋਟਲਾ 24 ਜੁਲਾਈ : “ਨੈਸ਼ਨਲ ਫੂਡ ਸਕਿਉਰਿਟੀ ਐਕਟ-2013” ਅਤੇ “ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ 2016” ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਇਸ ਐਕਟ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਉਣ ਦੇ ਮਕਸਦ ਵਜੋਂ ਅੱਜ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਮੀਟਿੰਗ ਹਾਲ ਵਿਖੇ ਸਬੰਧਤ ਵਿਭਾਗਾਂ ਦੇ ਮੁੱਖੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਡੇਜੀ ਮਹਿਤਾ, ਸਿਵਲ ਸਰਜਨ ਡਾ. ਸੰਜੇ ਗੋਇਲ, ਜ਼ਿਲਾ ਸਿੱਖਿਆ ਅਫਸਰ ਬਲਜਿੰਦਰ ਕੌਰ, ਜ਼ਿਲਾ ਹੈਲਥ ਅਫਸਰ ਡਾ. ਰੰਜੀਵ ਬੈਂਸ, ਸੀ.ਡੀ.ਪੀ.ਓ ਪਵਨ ਕੁਮਾਰ, ਰਸਮਿੰਦਰ ਸਿੰਘ,  ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਰਾਖੀ ਵਿਨਾਇਕ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾ ਰਹੇ ਮਿਡ ਡੇਅ ਮੀਲ ਜਾਂ ਆਂਗਣਵਾੜੀ ਸੈਂਟਰਾਂ ਰਾਹੀਂ ਮੁਹੱਈਆ ਹੋ ਰਹੀਆਂ ਖਾਣ ਪੀਣ ਵਾਲੀਆਂ ਚੀਜਾਂ ਵਿੱਚ ਕੁਤਾਹੀ ਜਾਂ ਸਾਂਭ ਸੰਭਾਲ ਵਿੱਚ ਅਣਗਹਿਲੀ ਮੁਆਫ਼ੀਯ...
ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

National, Politics, Punjab
ਗੁਰਦਾਸਪੁਰ, 24 ਜੁਲਾਈ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ਿਆਂ ਦੇ ਖ਼ਾਤਮੇ ਹਿਤ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਿੱਧਵਾਂ, ਮਾਨ, ਚੋਪੜਾ ਤੇ ਡੱਲਾ ਗੋਰੀਆ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।  ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜਨ।  ਉਨ੍...
ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

National, Politics, Punjab
ਸ੍ਰੀ ਅਨੰਦਪੁਰ ਸਾਹਿਬ 24 ਜੁਲਾਈ () ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ। 30 ਜੁਲਾਈ ਨੂੰ ਸਵੇਰੇ 10 ਵਜੇ ਆਈਟਮਾਂ ਦੀ ਚੋਣ ਕੀਤੀ ਜਾਵੇਗੀ, 11 ਤੇ 12 ਅਗਸਤ ਨੂੰ ਰਿਹਸਲ ਅਤੇ 13 ਅਗਸਤ ਨੂੰ ਫੁੱਲ ਡਰੈਸ ਰਿਹਸਲ ਕਰਵਾਈ ਜਾਵੇਗੀ।       ਇਹ ਪ੍ਰਗਟਾਵਾ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਹਰਸਿਮਰਨ ਸਿੰਘ ਤਹਿਸੀਲਦਾਰ ਵੱਲੋਂ  ਦਫਤਰ ਦੇ ਮੀਟਿੰਗ ਹਾਲ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ  ਪ੍ਰਭਾਵਸ਼ਾਲੀ ਢੰਗ ਨਾਲ ਮਨਾਏ ਜਾਣ ਵਾਲੇ  ਅਜਾਦੀ ਦਿਵਸ  ਸਮਾਰੋਹ  ਮੌਕੇ ਸਕੂਲਾ ਤੇ ਕਾਲਜਾ ਦੇ ਵਿਦਿਆਰਥੀਆ ਸੱਭਿਆਚਾਰਕ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦੇਣਗੇ, ਪਰੇਡ, ਮਾਰਚ ਪਾਸਟ, ਪੀ.ਟੀ.ਸ਼ੋਅ ਸਮਾਰੋਹ ਦੇ ਮੁੱਖ ਆਕਰਸ਼ਣ ਹੋਣਗੇ। ਉਨ੍ਹਾਂ ਨੇ ਕਿਹਾ ਕਿ  ਅਜਾਦੀ ਦਿਹਾੜੇ ਦੇ ਸਮ...
ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਿਰਜਣਾ ਕਰ ਨਸ਼ੇ ਦਾ ਖਾਤਮਾ ਕਰਨ ਦਾ ਕੀਤਾ ਤਹੱਈਆ— ਜਗਦੀਪ ਕੰਬੋਜ਼ ਗੋਲਡੀ

ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਿਰਜਣਾ ਕਰ ਨਸ਼ੇ ਦਾ ਖਾਤਮਾ ਕਰਨ ਦਾ ਕੀਤਾ ਤਹੱਈਆ— ਜਗਦੀਪ ਕੰਬੋਜ਼ ਗੋਲਡੀ

National, Politics, Punjab
ਨਸ਼ੇ ਖਿਲਾਫ ਇਕਜੁੱਟ ਹੋ ਕੇ ਲੜਾਈ ਲੜਣ ਦਾ ਦਵਾਇਆ ਪ੍ਰਣ ਜ਼ਲਾਲਾਬਾਦ 24 ਜੁਲਾਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ੇ ਦਾ ਖਾਤਮਾ ਕਰਨ ਦਾ ਤਹੱਈਆ ਕੀਤਾ ਹੈ ਤਾਂ ਜ਼ੋ ਸੂਬੇ ਦੀ ਨੌਜਵਾਨੀ ਨੂੰ ਇਸ ਕੋਹੜ ਤੋਂ ਬਚਾਇਆ ਜਾ ਸਕੇ ਅਤੇ ਸਾਡਾ ਸੂਬਾ ਮੁੜ ਤੋਂ ਰੰਗਲਾ ਤੇ ਸਿਹਤਮੰਦ ਹੋਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲੜੀ ਤਹਿਤ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਪਿੰਡ ਕੁਹਾੜਿਆਂ ਵਾਲੀ ਤੇ ਮੰਮੂ ਖੇੜਾ ਖਾਟਵਾਂ ਵਿਖੇ ਨਸ਼ਾ ਮੁਕਤੀ ਯਾਤਰਾਵਾਂ ਕਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋ ਕੇ ਇਸ ਲੜਾਈ ਵਿਚ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਕਿਹਾ। ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਉਹ ਪਿੰਡਾਂ ਦੇ ਵਸਨੀਕਾਂ ਤੋਂ ਇਸ ਲੜਾਈ ਵਿਚ ਸਾਥ ਲੈਣ ਲਈ ਆਏ ਹਨ ਤਾਂ ਜ਼ੋ ਰਲਮਿਲ ਕੇ ਸਰਕਾਰ ਦੇ ਇਸ ਅਭਿਆਨ ਨੂੰ ਸਫਲ ਬਣਾ ਸਕੀਏ ਤੇ ਆਪਣੇ ਸੂਬੇ ਨੂੰ ਇਸ ਛੇਵੇ ਦਰਿਆ ਤੋਂ ਨਿਜਾਤ ਦਿਵਾ ਸਕੀਏ। ਉਨ੍ਹਾਂ ਵਸਨੀਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਸਾਂਝੀ ਕਰਨਾ ਲੋਕਾਂ ਦਾ ਕੰਮ ਹੈ ਤ...
ਸਿਹਤ ਵਿਭਾਗ ਵੱਲੋਂ ਸਟੋਪ ਡਾਇਰੀਆ (ਦਸਤ ਰੋਕੂ) ਮੁਹਿੰਮ ਸਬੰਧੀ ਕੈਲੰਡਰ ਜਾਰੀ

ਸਿਹਤ ਵਿਭਾਗ ਵੱਲੋਂ ਸਟੋਪ ਡਾਇਰੀਆ (ਦਸਤ ਰੋਕੂ) ਮੁਹਿੰਮ ਸਬੰਧੀ ਕੈਲੰਡਰ ਜਾਰੀ

National, Politics, Punjab
ਤਰਨ ਤਾਰਨ, 24 ਜੁਲਾਈ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਅਤੇ ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਵੀਰਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਦਸਤ ਰੋਕੂ ਮੁਹਿੰਮ ਸਬੰਧੀ ਵਿਸ਼ਵ ਸਿਹਤ ਸੰਸਥਾ ਦਾ ਸਟੋਪ ਡਾਇਰੀਆ ਮੁਹਿੰਮ ਬਾਰੇ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ  ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਸਤ ਰੋਕੋ ਮੁਹਿਮ ਨੂੰ ਇਕ ਜੁਲਾਈ ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਇਹ ਮੁਹਿੰਮ ਆਉਣ ਵਾਲੀ 31 ਜੁਲਾਈ ਤੱਕਰ ਜਾਰੀ ਰਹੇਗੀ।  ਉਹਨਾਂ ਦੱਸਿਆ ਕਿ ਆਈ ਡੀ ਸੀ ਐਫ ਪ੍ਰੋਗਰਾਮ ਸਬੰਧੀ ਜਾਗਰੂਕਤਾ ਫੈਲਾਉਣ ਵਾਲੇ ਕਲੰਡਰ ਵਿੱਚ ਦਸਤ ਤੇ ਲੱਛਣਾਂ ਅਤੇ ਬਚਾਅ ਬਾਰੇ ਵਿਸਤਾਰ ਜਾਣਕਾਰੀ ਦਿੱਤੀ ਗਈ ਹੈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮਾਸ ਮੀਡੀਆ ਵਿੰਗ ਵੱਲੋਂ ਇਸ ਮੁਹਿੰਮ ਦੀ ਸਫਲਤਾ ਲਈ ਆਪਣੇ ਆਪਣੇ ਬਲਾਕਾਂ ਦੇ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਦਸਤ ਰੋਗ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ...
ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਦੇ ਰਹੀ ਹੈ ਤਰਜੀਹ: ਮੋਹਿੰਦਰ ਭਗਤ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਦੇ ਰਹੀ ਹੈ ਤਰਜੀਹ: ਮੋਹਿੰਦਰ ਭਗਤ

National, Politics, Punjab
ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਰਤਾ ਅਤੇ ਸਨਮਾਨਜਨਕ ਵਸੇਬੇ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਸਾਬਕਾ ਸੈਨਿਕ ਨਿਗਮ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਅਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ  ਠੋਸ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਸ੍ਰੀ ਭਗਤ ਨੇ ਪੈਸਕੋ ਦੀ ਪ੍ਰਗਤੀ, ਵਿੱਤੀ ਸਥਿਤੀ ਅਤੇ ਸਟਾਫ ਭਲਾਈ ਪਹਿਲਕਦਮੀਆਂ ਦਾ ਵਿਆਪਕ ਮੁਲਾਂਕਣ ਕੀਤਾ। ਮੀਟਿੰਗ ਸਾਬਕਾ ਸੈਨਿਕਾਂ ਲਈ ਸਥਾਈ ਨੌਕਰੀ ਦੇ ਮੌਕੇ ਪੈਦਾ ਕਰਨ ਵਿੱਚ ਪੈਸਕੋ ਦੀ ਭੂਮਿਕਾ ਨੂੰ ਵਧਾਉਣ ’ਤੇ ਕੇਂਦ੍ਰਿਤ ਰਹੀ। ਮੀਟਿੰਗ ਦੌਰਾਨ, ਮੈਨਿਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਜਨਰਲ ਮੈਨੇਜਰ (ਸੁਰੱਖਿਆ) ਐਸ.ਪੀ. ਸਿੰਘ ਨੇ ਮੰਤਰੀ ਨੂੰ ਚੱ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ/ਬਟਾਲਾ, 23 ਜੁਲਾਈ : ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸੁਹੇਲ ਕਾਸਿਮ ਮੀਰ ਐਸ.ਐਸ.ਪੀ ਬਟਾਲਾ, ਡਾ. ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ), ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ, ਰਾਜੀਵ ਬਟਾਲਵੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੋਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 35...
ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

National, Politics, Punjab
ਚੰਡੀਗੜ੍ਹ, 23 ਜੁਲਾਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ,  ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 4503 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 4503 ਲਾਭਪਾਤਰੀਆਂ ਨੂੰ ਕਵਰ ਕਰਨ ਲਈ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਅੰਮ੍ਰਿਤਸਰ ਦੇ 126...
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ

National, Politics, Punjab
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਅਧੀਨ ਰਕਬੇ ਵਿੱਚ ਇਸ ਸਾਲ 11.86 ਫ਼ੀਸਦੀ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 2.83 ਲੱਖ ਏਕੜ ਤੋਂ ਵੱਧ ਰਕਬੇ ਉਤੇ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ, ਜਦੋਂਕਿ ਪਿਛਲੇ ਸਾਲ ਡੀ.ਐੱਸ.ਆਰ. ਅਧੀਨ ਕੁੱਲ ਰਕਬਾ 2.53 ਲੱਖ ਏਕੜ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਹੋਰ ਵਾਧਾ ਹੋਵੇਗਾ ਕਿਉਂਕਿ ਝੋਨੇ ਦੀ ਬਿਜਾਈ ਅਜੇ ਵੀ ਜਾਰੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ ਵਿਧੀ ਅਪਣਾਉਣ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾ...
*ਵਰਧਮਾਨ ਟੈਕਸਟਾਈਲ ਦੇ ਐਸ.ਪੀ. ਓਸਵਾਲ, ਮੋਂਟੀ- ਕਾਰਲੋ ਤੋਂ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਦੇ ਰਜਨੀਸ਼ ਗੁਪਤਾ ਹੋਣਗੇ ਪਹਿਲੀਆਂ ਤਿੰਨ ਕਮੇਟੀਆਂ ਦੇ ਮੁਖੀ *

*ਵਰਧਮਾਨ ਟੈਕਸਟਾਈਲ ਦੇ ਐਸ.ਪੀ. ਓਸਵਾਲ, ਮੋਂਟੀ- ਕਾਰਲੋ ਤੋਂ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਦੇ ਰਜਨੀਸ਼ ਗੁਪਤਾ ਹੋਣਗੇ ਪਹਿਲੀਆਂ ਤਿੰਨ ਕਮੇਟੀਆਂ ਦੇ ਮੁਖੀ *

National, Politics, Punjab
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਵਿੱਚ ਉਦਯੋਗਿਕ ਨੀਤੀ ਅਤੇ ਆਸਾਨੀ ਨਾਲ ਕਾਰੋਬਾਰ ਕਰਨ ਲਈ ਹੋਰ ਸੁਧਾਰ ਲਿਆਉਣ ਲਈ ਸੁਝਾਅ ਪ੍ਰਾਪਤ ਕਰਨ ਹਿਤ ਤਿੰਨ ਕਮੇਟੀਆਂ ਨੂੰ ਨੋਟੀਫਾਈ ਕੀਤਾ ਗਿਆ ਹੈ। ਇਸ ਸਬੰਧ ਵਿੱਚ, ਵਰਧਮਾਨ ਟੈਕਸਟਾਈਲ ਤੋਂ ਸ਼੍ਰੀ ਐਸਪੀ ਓਸਵਾਲ ਦੀ ਪ੍ਰਧਾਨਗੀ ਹੇਠ ਸਪਿਨਿੰਗ ਅਤੇ ਬੁਣਾਈ ਸੈਕਟਰ ਕਮੇਟੀ ਸਥਾਪਤ ਕੀਤੀ ਗਈ ਹੈ। ਇਸੇ ਤਰ੍ਹਾਂ, ਮੋਂਟੀ ਕਾਰਲੋ ਫੈਸ਼ਨਜ਼ ਲਿਮਟਿਡ, ਲੁਧਿਆਣਾ ਤੋਂ ਸ਼੍ਰੀ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਤੋਂ ਸ਼੍ਰੀ ਰਜਨੀਸ਼ ਗੁਪਤਾ ਦੀ ਪ੍ਰਧਾਨਗੀ ਹੇਠ ਐਪੇਰਲ, ਡਾਇੰਗ ਅਤੇ ਫਿਨਿਸ਼ਿੰਗ ਯੂਨਿਟ ਸੈਕਟਰ ਦੀ ਕਮੇਟੀ ਸਥਾਪਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਿੰਨੋਂ ਕਮੇਟੀਆਂ ਨਾਲ ਸਬੰਧਤ ਮੈਂਬਰਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ: (ਏ) ਸਪਿਨਿੰਗ ਅਤੇ ਬੁਣਾਈ ਕਮੇਟੀ ਐਸਪੀ ਓਸਵਾਲ,  ਚੇਅਰਮੈਨ,  ਵਰਧਮਾਨ ਟੈਕਸਟਾਈਲ ਏਡੀਸੀ (ਜਨਰਲ) ਲੁਧਿਆਣਾ,  ਮੈਂਬਰ ਸਕੱਤਰ, ਸਰਕਾਰ ਅਭਿਸ਼ੇਕ ਗੁਪਤਾ ,  ਮੈਂਬਰ ,      ਟਰਾਈਡੈਂਟ ਲਿਮਟਿਡ, ਬਰਨਾਲਾ ਅਮਿਤ ਜੈਨ , ਮੈਂਬਰ ,    ਸੀਆਈਆਈ (ਪੰਜਾਬ...