Tuesday, September 29
Shadow

Politics

ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਦੀਪ ਸਿੰਘ ਵੱਲੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਨੌਜਵਾਨ ਵਲੰਟੀਅਰਾਂ ਨਾਲ ਵਿਸ਼ੇਸ਼ ਮੀਟਿੰਗ

ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਦੀਪ ਸਿੰਘ ਵੱਲੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਨੌਜਵਾਨ ਵਲੰਟੀਅਰਾਂ ਨਾਲ ਵਿਸ਼ੇਸ਼ ਮੀਟਿੰਗ

National, Politics, Punjab
ਫਿਰੋਜ਼ਪੁਰ, 25 ਜੁਲਾਈ: ਅੱਜ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਜ਼ਿਲ੍ਹਾ ਯੂਥ ਪ੍ਰਧਾਨ ਸ. ਸੁਖਦੀਪ ਸਿੰਘ ਸਰਪੰਚ (ਉਗੋਕੇ) ਵੱਲੋਂ ਨੌਜਵਾਨ ਯੂਥ ਵਲੰਟੀਅਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕਾ ਯੂਥ ਪ੍ਰਧਾਨ ਹਰਮੀਤ ਸਿੰਘ ਸੰਧੂ (ਖਾਈ), ਬਲਾਕ ਯੂਥ ਆਗੂ ਰਮਨਦੀਪ ਸਿੰਘ ਅਤੇ ਹੋਰ ਕਈ ਨੌਜਵਾਨ ਯੂਥ ਮੈਂਬਰ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਟੀਮ ਸਮੇਤ ਹਮੇਸ਼ਾ ਸਮਾਜ ਦੀ ਭਲਾਈ ਅਤੇ ਨੌਜਵਾਨਾਂ ਦੇ ਹਿੱਤਾਂ ਲਈ ਤਨ-ਮਨ-ਧਨ ਨਾਲ ਸਦੈਵ ਤਤਪਰ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੱਭਿਆਚਾਰ ਨਾਲ ਜੁੜੇ ਰਹਿਣ ਅਤੇ ਰੋਜ਼ਗਾਰ ਦੇ ਮੌਕਿਆਂ ਵੱਲ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਸਹੀ ਦਿਸ਼ਾ ਵਿੱਚ ਯਤਨਾਂ ਰਾਹੀਂ ਸਮਾਜ ਵਿਚ ਪਾਜ਼ੀਟਿਵ ਬਦਲਾਅ ਲਿਆਇਆ ਜਾ ਸਕਦਾ ਹੈ। ਇਸ ਮੀਟਿੰਗ ਵਿੱਚ ਨੌਜਵਾਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਭਵਿੱਖ ਵਿੱਚ ਹੋਰ...
ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

National, Politics, Punjab
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ’ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਗਏ ਫਰੇਮਵਰਕ ਦੇ ਆਧਾਰ ’ਤੇ ਬਣਾਈ ਗਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਲੈਂਡ ਪੂਲਿੰਗ ਨੀਤੀ ਨੂੰ ਪੰਜਾਬ ਲਈ ਬੇਹੱਦ ਅਹਿਮ ਤੇ ਲਾਹੇਵੰਦ ਕਰਾਰ ਦਿੰਦਿਆਂ ਕਿਹਾ ਕਿ ਇਹ ਨੀਤੀ ਪਾਰਦਰਸ਼ਤਾ, ਨਿਰਪੱਖਤਾ ਉਤੇ ਅਧਾਰਿਤ ਹੈ ਅਤੇ ਲੋਕ ਭਲਾਈ  ਹੀ ਇਸਦੀ ਮੁੱਖ ਤਰਜੀਹ ਹੈ। ਇਹ ਨੀਤੀ ਸੰਗਠਿਤ ਅਤੇ ਯੋਜਨਾਬੱਧ ਵਿਕਾਸ ਨੂੰ ਉਤਸ਼ਾਹਿਤ ਕਰੇਗੀ, ਇਸ ਤੋਂ ਇਲਾਵਾ ਜ਼ਮੀਨ ਮਾਲਕਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਏਗੀ। ਵਿਰੋਧੀ ਪਾਰਟੀਆਂ ਦੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ਦਾ ਪਰਦਾਫਾਸ਼ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦ...
ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 400 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 145 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,237 ਹੋ ਗਈ ਹੈ। ਦੱਸਣਯੋਗ ਹੈ ਕਿ ਇਸ ਛਾਪੇਮਾਰੀ ਸਦਕਾ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨ...
ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

National, Politics, Punjab
ਚੰਡੀਗੜ੍ਹ, 24 ਜੁਲਾਈ: ਸੂਬੇ ਵਿੱਚ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਤੇ ਸੁਚਾਰੂ ਬਣਾਉਣ ਅਤੇ ਉਸਾਰੀ ਸਬੰਧੀ ਨਿਯਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹਿਰਾਂ ਲਈ ਏਕੀਕ੍ਰਿਤ ਇਮਾਰਤੀ ਉਪ-ਨਿਯਮ (ਯੂਨੀਫਾਈਡ ਬਿਲਡਿੰਗ ਬਾਇਲਾਜ਼) ਬਣਾਉਣ ਦਾ ਫੈਸਲਾ ਕੀਤਾ ਹੈ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਫੈਸਲੇ ਨਾਲ ਸ਼ਹਿਰ ਵਾਸੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਾਇਲਾਜ਼ ਦਾ ਖਰੜਾ ਅਧਿਕਾਰਤ ਵੈੱਬਸਾਈਟਾਂ www.puda.gov.in ਅਤੇ www.enaksha.lgpunjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਤੋਂ ਸੁਝਾਅ ਲਏ ਜਾ ਸਕਣ। ਉਨ੍ਹਾਂ ਸੂਬਾ ਵਾਸੀਆਂ ਨੂੰ 30 ਦਿਨਾਂ ਦੇ ਅੰਦਰ ਆਪਣੇ ਸੁਝਾਅ ਦੇਣ ਲਈ ਸੱਦਾ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸ਼ਹਿਰਾਂ ਵਿੱਚ ਭਵਿੱਖ ਮੁਖੀ ਅਤੇ ਇਕਸਾਰ ਬਿਲਡਿ...
ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 24 ਜੁਲਾਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ, ਜੂਨੀਅਰ ਰੈਜ਼ੀਡੈਂਟਾਂ ਅਤੇ ਸੀਨੀਅਰ ਰੈਜ਼ੀਡੈਂਟਾਂ ਦੇ ਪ੍ਰਤੀ ਮਹੀਨਾ ਮਾਣਭੱਤੇ (ਸਟਾਈਫੰਡ) ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਐਲਾਣ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਰਤਮਾਨ ਵਿੱਚ ਪੰਜਾਬ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ ਦੀਆਂ 907, ਜੂਨੀਅਰ ਰੈਜ਼ੀਡੈਂਟਾਂ ਦੀਆਂ 1408 ਅਤੇ ਸੀਨੀਅਰ ਰੈਜ਼ੀਡੈਂਟਾਂ ਦੀਆਂ 754 ਮਨਜ਼ੂਰਸ਼ੁਦਾ ਅਸਾਮੀਆਂ ਹਨ। ਉਨ੍ਹਾਂ ਕਿਹਾ ਕਿ ਇੰਟਰਨਾਂ ਲਈ ਮਾਣਭੱਤਾ 15,000 ਰੁਪਏ ਤੋਂ ਵਧਾ ਕੇ 22,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਜੂਨੀਅਰ ਰੈਜ਼ੀਡੈਂਟਾਂ ਲਈ ਨਵੇਂ ਮਾਣਭੱਤਾ ਢਾਂਚੇ ਵਿੱਚ ਮੌਜੂਦਾ 67,968 ਰੁਪਏ ਪ੍ਰਤੀ ਮਹੀਨਾ ਤੋਂ ਵੱਧ ਕੇ ਪਹਿਲੇ ਸਾਲ ਵਿੱਚ 76,000 ਰੁ...

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

National, Politics, Punjab
ਚੰਡੀਗਡ੍ਹ/ਆਕਲੈਂਡ, 24 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਿਊਜ਼ੀਲੈਂਡ ਵਿੱਚ ਭਾਰਤ ਦੇ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ ਕੀਤੀ ਗਈ । ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਨਿਊਜ਼ੀਲੈਂਡ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ ਮਸਲਿਆਂ ਬਾਰੇ ਸ੍ਰੀ ਸੇਠੀ ਨਾਲ ਗੱਲਬਾਤ ਕੀਤੀ। ਉਨ੍ਹਾਂ ਭਾਰਤੀ ਸਫ਼ੀਰ ਨੂੰ ਬੇਨਤੀ ਕੀਤੀ ਕਿ ਅਤੇ ਨਿਊਜ਼ੀਲੈਂਡ ਅਤੇ ਪੰਜਾਬ ਦਰਮਿਆਨ ਵਪਾਰਕ ਗਤੀਵਿਧੀਆਂ ਨੂੂੰ ਵਧਾਉਣ ਲਈ   ਵਿਸ਼ੇਸ਼ ਉਪਰਾਲੇ ਕੀਤੇ ਜਾਣ ਤਾਂ ਜੋ ਪੰਜਾਬ ਦੇ ਕਿਸਾਨ ਹੋਰ ਖੁਸ਼ਹਾਲ ਹੋ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਆ ਕੇ ਨਿਊਜ਼ੀਲੈਂਡ ਵਿੱਚ ਵਸੇ ਬਹੁਤੇ ਲੋਕ ਖੇਤੀਬਾੜੀ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ। ਡਾ. ਸੇਠੀ ਨੇ ਸ੍ਰੀ ਗੜ੍ਹੀ ਨੂੰ ਕਿਹਾ ਕਿ ਪੰਜਾਬ ਅਤੇ ਨਿਊਜ਼ੀਲੈਂਡ ਦਰਮਿਆਨ ਨਿਵੇਸ਼ ਵਧਾਉਣ ਲਈ ਪੰਜਾਬ ਸਰਕਾਰ ਆਪਣਾ ਵਫਦ ਭੇਜੇ ।...
ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

National, Politics, Punjab
ਚੰਡੀਗੜ੍ਹ, 24 ਜੁਲਾਈ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਤਹਿਤ 10 ਆਂਗਣਵਾੜੀ ਸੁਪਰਵਾਈਜ਼ਰ, 6 ਸੁਪਰਡੈਂਟ (ਬਾਲ ਘਰ) ਅਤੇ 1 ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਵੀ 97 ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ, ਜੋ ਕਿ ਵਿਭਾਗ ਦੀ ਕੰਮਯੋਗਤਾ ਅਤੇ ਲੋਕ-ਭਲਾਈ ਨਾਲ ਸੰਬੰਧਤ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਮਹੱਤਵਪੂਰਨ ਕਦਮ ਹੈ। ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ, ਡਾ. ਬਲਜੀਤ ਕੌਰ ਨੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਪੂਰੀ ਇਮਾਨਦਾਰੀ, ਸਮਰਪਣ ਅਤੇ ਹਮਦਰਦੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ, ਤਾਂ ਜੋ ਲੋੜਵੰਦ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦੀ ਪਹੁੰਚ ਯਕੀਨੀ ਬਣ ਸਕੇ। ...

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਦਾ ਦੌਰਾ

National, Politics, Punjab
ਮਾਲੇਰਕੋਟਲਾ 24 ਜੁਲਾਈ : “ਨੈਸ਼ਨਲ ਫੂਡ ਸਕਿਉਰਿਟੀ ਐਕਟ-2013” ਅਤੇ “ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ 2016” ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਇਸ ਐਕਟ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਉਣ ਦੇ ਮਕਸਦ ਵਜੋਂ ਅੱਜ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਮੀਟਿੰਗ ਹਾਲ ਵਿਖੇ ਸਬੰਧਤ ਵਿਭਾਗਾਂ ਦੇ ਮੁੱਖੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਡੇਜੀ ਮਹਿਤਾ, ਸਿਵਲ ਸਰਜਨ ਡਾ. ਸੰਜੇ ਗੋਇਲ, ਜ਼ਿਲਾ ਸਿੱਖਿਆ ਅਫਸਰ ਬਲਜਿੰਦਰ ਕੌਰ, ਜ਼ਿਲਾ ਹੈਲਥ ਅਫਸਰ ਡਾ. ਰੰਜੀਵ ਬੈਂਸ, ਸੀ.ਡੀ.ਪੀ.ਓ ਪਵਨ ਕੁਮਾਰ, ਰਸਮਿੰਦਰ ਸਿੰਘ,  ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਰਾਖੀ ਵਿਨਾਇਕ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾ ਰਹੇ ਮਿਡ ਡੇਅ ਮੀਲ ਜਾਂ ਆਂਗਣਵਾੜੀ ਸੈਂਟਰਾਂ ਰਾਹੀਂ ਮੁਹੱਈਆ ਹੋ ਰਹੀਆਂ ਖਾਣ ਪੀਣ ਵਾਲੀਆਂ ਚੀਜਾਂ ਵਿੱਚ ਕੁਤਾਹੀ ਜਾਂ ਸਾਂਭ ਸੰਭਾਲ ਵਿੱਚ ਅਣਗਹਿਲੀ ਮੁਆਫ਼ੀਯ...
ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

National, Politics, Punjab
ਗੁਰਦਾਸਪੁਰ, 24 ਜੁਲਾਈ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ਿਆਂ ਦੇ ਖ਼ਾਤਮੇ ਹਿਤ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਿੱਧਵਾਂ, ਮਾਨ, ਚੋਪੜਾ ਤੇ ਡੱਲਾ ਗੋਰੀਆ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।  ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜਨ।  ਉਨ੍...
ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

National, Politics, Punjab
ਸ੍ਰੀ ਅਨੰਦਪੁਰ ਸਾਹਿਬ 24 ਜੁਲਾਈ () ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ। 30 ਜੁਲਾਈ ਨੂੰ ਸਵੇਰੇ 10 ਵਜੇ ਆਈਟਮਾਂ ਦੀ ਚੋਣ ਕੀਤੀ ਜਾਵੇਗੀ, 11 ਤੇ 12 ਅਗਸਤ ਨੂੰ ਰਿਹਸਲ ਅਤੇ 13 ਅਗਸਤ ਨੂੰ ਫੁੱਲ ਡਰੈਸ ਰਿਹਸਲ ਕਰਵਾਈ ਜਾਵੇਗੀ।       ਇਹ ਪ੍ਰਗਟਾਵਾ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਹਰਸਿਮਰਨ ਸਿੰਘ ਤਹਿਸੀਲਦਾਰ ਵੱਲੋਂ  ਦਫਤਰ ਦੇ ਮੀਟਿੰਗ ਹਾਲ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ  ਪ੍ਰਭਾਵਸ਼ਾਲੀ ਢੰਗ ਨਾਲ ਮਨਾਏ ਜਾਣ ਵਾਲੇ  ਅਜਾਦੀ ਦਿਵਸ  ਸਮਾਰੋਹ  ਮੌਕੇ ਸਕੂਲਾ ਤੇ ਕਾਲਜਾ ਦੇ ਵਿਦਿਆਰਥੀਆ ਸੱਭਿਆਚਾਰਕ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦੇਣਗੇ, ਪਰੇਡ, ਮਾਰਚ ਪਾਸਟ, ਪੀ.ਟੀ.ਸ਼ੋਅ ਸਮਾਰੋਹ ਦੇ ਮੁੱਖ ਆਕਰਸ਼ਣ ਹੋਣਗੇ। ਉਨ੍ਹਾਂ ਨੇ ਕਿਹਾ ਕਿ  ਅਜਾਦੀ ਦਿਹਾੜੇ ਦੇ ਸਮ...