Monday, September 28
Shadow

Politics

ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦਾ ਦਿੱਤਾ ਸੱਦਾਪੱਟੀ,

ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦਾ ਦਿੱਤਾ ਸੱਦਾਪੱਟੀ,

National, Politics, Punjab
ਪੱਟੀ, ਤਰਨ ਤਾਰਨ, 22 ਜੁਲਾਈ : ਕੈਬਿਨਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅਵਾਮ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। ਸ. ਭੁੱਲਰ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਪੱਟੀ ਦੀ ਵਾਰਡ 1, 3 ਅਤੇ 5 ਵਿਖੇ ਮੋਹਿਤ ਅਰੋੜਾ ਪੱਟੀ, ਕੌਂਸਲਰ ਅਸ਼ਵਨੀ ਕੁਮਾਰ, ਕੌਂਸਲਰ ਲਾਲੀ ਮੰਡ, ਬਲਜਿੰਦਰ ਸਿੰਘ ਮਲਹਾਰ ਵਲੋਂ ਰੱਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਹੋਈਆਂ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਜਿੱਥੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ, ਓਥੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ-ਪਿੰਡ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਹੋਕਾ ਦਿੱਤਾ ਜਾ ਰਿਹਾ ਹੈ। ਉਨ੍...
ਵਰਲਡ ਪੁਲਿਸ ਐਂਡ ਫਾਇਰ ਜੇਮਜ਼ ‘ਚ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਦਾ ਡਿਪਟੀ ਸਪੀਕਰ ਰੌੜੀ ਵੱਲ਼ੋਂ ਵਿਸ਼ੇਸ਼ ਸਨਮਾਨ

ਵਰਲਡ ਪੁਲਿਸ ਐਂਡ ਫਾਇਰ ਜੇਮਜ਼ ‘ਚ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਦਾ ਡਿਪਟੀ ਸਪੀਕਰ ਰੌੜੀ ਵੱਲ਼ੋਂ ਵਿਸ਼ੇਸ਼ ਸਨਮਾਨ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 22 ਜੁਲਾਈ : ਵਰਲਡ ਪੁਲਿਸ ਐਂਡ ਫਾਇਰ ਜੇਮਜ਼ 'ਚ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਨੂੰ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਰਜਨੀ ਨੇ ਅਮਰੀਕਾ ਦੇ ਬਹਮਿੰਘਮ ਵਿਚ ਹੋਈਆਂ ਇਨ੍ਹਾਂ ਖੇਡਾਂ ਵਿਚ 100 ਮੀਟਰ ਹਰਡਲਜ਼, 400 ਮੀਟਰ ਰੀਲੇਅ, 800 ਮੀਟਰ ਫਲੈਟ ਅਤੇ 100 ਮੀਟਰ ਰੀਲੇਅ ਵਿਚ ਸੋਨੇ ਦੇ ਤਗਮੇ ਜਿੱਤੇ। ਇਸ ਦੇ ਨਾਲ ਹੀ 400 ਮੀਟਰ ਹਰਡਲਜ਼ ਵਿਚ ਚਾਂਦੀ ਅਤੇ 100 ਮੀਟਰ ਤੇ 400 ਮੀਟਰ ਫਲੈਟ ਵਿਚ ਕਾਂਸੇ ਦੇ ਤਗਮੇ ਜਿੱਤ ਕੇ ਪੰਜਾਬ ਪੁਲਿਸ ਵਿਚ ਸੇਵਾ ਦੇ ਨਾਲ ਦੇਸ਼ ਦਾ ਨਾਮ ਰੋਸ਼ਨ ਕੀਤਾ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਪੰਜਾਬ ਦੀ ਧੀ ਰਜਨੀ ਨੇ ਨਾ ਸਿਰਫ ਆਪਣੇ ਮਾਪਿਆਂ ਅਤੇ ਭੈਣ-ਭਰਾ ਦਾ ਨਾਂਅ ਰੋਸ਼ਨ ਕੀਤਾ, ਸਗੋਂ ਪੂਰੇ ਗੜ੍ਹਸ਼ੰਕਰ ਹਲਕੇ ਅਤੇ ਪੰਜਾਬ ਦਾ ਵੀ ਸਿਰ ਉੱਚਾ ਕੀਤਾ। ਉਨ੍ਹਾਂ ਕਿਹਾ ਕਿ ਰਜਨੀ ਵਾਂਗ ਹੋਰ ਧੀਆਂ ਅਤੇ ਨੌਜਵਾਨ ਵੀ ਨਸ਼ਿਆਂ ਤੋਂ ਦੂ...
ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ – ਡਾ. ਬਲਜੀਤ ਕੌਰ

ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ – ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 21 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਾਲ ਭਿੱਖਿਆ ਨੂੰ ਜੜ ਤੋਂ ਖ਼ਤਮ ਕਰਨ ਲਈ ਠੋਸ ਅਤੇ ਜਮੀਨੀ ਪੱਧਰ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ 47 ਭੀਖ ਮੰਗਣ ਲਈ ਮਜ਼ਬੂਰ ਕੀਤੇ ਗਏ ਬੱਚਿਆਂ ਨੂੰ ਰੈਸਕਿਉ ਕੀਤਾ ਗਿਆ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਮੁਹਿੰਮ ਤਹਿਤ ਵਿਭਾਗ ਦੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਵੱਲੋਂ 31 ਛਾਪੇ ਮਾਰੇ ਗਏ। ਇਹਨਾਂ ਛਾਪਿਆਂ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਵਿੱਚ 1, ਬਰਨਾਲਾ 2, ਬਠਿੰਡਾ 4, ਫਿਰੋਜ਼ਪੁਰ 3, ਫਤਹਿਗੜ੍ਹ ਸਾਹਿਬ 2, ਗੁਰਦਾਸਪੁਰ 9, ਫਾਜ਼ਿਲਕਾ 1, ਹੁਸ਼ਿਆਰਪੁਰ 5, ਮਲੇਰਕੋਟਲਾ 2, ਪਟਿਆਲਾ 9, ਰੂਪਨਗਰ 2 ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ 7 ਮਜਬੂਰ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਦੱਸਿਆ...
ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ

ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ

National, Politics, Punjab
ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸ਼ਾਨਾਮੱਤੀ ਵਿਰਾਸਤ ਦੇ ਸਨਮਾਨ ਵਜੋਂ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਿਆ ਹੈ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਵਿਭਾਗ ਨੇ 18 ਜੁਲਾਈ, 2025 ਨੂੰ 25 ਸਰਕਾਰੀ ਸਕੂਲਾਂ ਦਾ ਨਾਮ ਵੱਖ-ਵੱਖ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਜਲੰਧਰ ਜ਼ਿਲ੍ਹੇ ਦੇ ਬਿਆਸ ਪਿੰਡ ਦੇ ਸਕੂਲ ਦਾ ਨਾਮ ਕੌਮਾਂਤਰੀ ਪੱਧਰ ਉੱਤੇ ਨਾਮਣਾ ਖੱਟਣ ਵਾਲੇ ਉੱਘੇ ਮੈਰਾਥਨ ਦੌੜਾਕ ਸਰਦਾਰ ਫ਼ੌਜਾ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ। ਪੰਜਾਬ ਭਵਨ ਵਿਖੇ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਪ੍ਰਸਿੱਧ ਸ਼ਖਸੀਅਤਾਂ ਦੀ...
ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ

ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ

National, Politics, Punjab
ਚੰਡੀਗੜ੍ਹ, 21 ਜੁਲਾਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫੈਸਲਾ ਲੋਕਾਂ ਦੀ ਸਲਾਹ ਦੇ ਨਾਲ ਹੀ ਲਾਗੂ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਲੈਂਡ ਪੂਲਿੰਗ ਸਕੀਮ ਬਾਰੇ ਸਬੰਧਤ ਪਿੰਡਾਂ ਦੇ ਵਸਨੀਕਾਂ ਦੀ ਫੀਡਬੈਕ ਲੈਣ ਅਤੇ ਉਨ੍ਹਾਂ ਦੇ ਸ਼ੰਕਿਆਂ ਦੇ ਹੱਲ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਸੈਕਟਰ 35 ਸਥਿਤ ਮਿਉਂਸਪਲ ਭਵਨ ਵਿਖੇ ਇਸ ਸਕੀਮ ਤਹਿਤ ਆਉਣ ਵਾਲੇ 164 ਪਿੰਡਾਂ ਦੇ ਵਾਸੀਆਂ ਨਾਲ ਵਿਚਾਰਾਂ ਕੀਤੀਆਂ ਗਈਆਂ। ਸ. ਮੁੰਡੀਆ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪਿੰਡ ਵਾਸੀਆਂ ਨਾਲ ਹੋਈ ਮੀਟਿੰਗ ਦੌਰਾਨ ਹੋਈ ਗੱਲਬਾਤ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਲੋਕਾਂ ਵੱਲੋਂ ਕੀਤੇ ਸਵਾਲਾਂ ਦੇ ਮੌਕੇ ਉਤੇ ਹੀ ਜਵਾਬ ਦਿੱਤੇ ਗਏ ਜਿਸ ਤੋਂ ਪਿੰਡ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹੋਏ। ਉਨ੍ਹਾਂ ਲੋਕਾਂ ਦੇ ਸਵਾਲਾਂ ਦੇ ਹਵਾਲੇ ਨਾਲ ਨੀਤੀ ਦੇ ਵਿਸ਼ੇਸ਼ਤਾਵਾਂ ਦੱਸਦਿਆਂ ਕਿਹਾ ਕਿ ਜਿਸ ਦਿਨ ਐਲ.ਓ.ਆਈ. ਹੋ ਜਾਵੇਗੀ, ਉਸੇ ਦਿਨ ਤੋਂ ਕਿਸਾਨ ਨੂੰ 50 ਹਜ਼ਾਰ ਰੁਪਏ ਪ੍ਰਤੀ ਏ...
ਕੈਬਨਿਟ ਸਬ-ਕਮੇਟੀ ਵੱਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਕੈਬਨਿਟ ਸਬ-ਕਮੇਟੀ ਵੱਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

National, Politics, Punjab
ਚੰਡੀਗੜ੍ਹ, 21 ਜੁਲਾਈ ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਵਿਵਹਾਰਕ ਹੱਲ ਪੇਸ਼ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕੀਤੀ। ਉਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ, ਸਾਬਕਾ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਸਾਬਕਾ ਮੰਤਰੀ ਅਤੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਵੀ ਹਾਜਰ ਸਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਤੇਜਵੀਰ ਸਿੰਘ ਅਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ ਵੀ ਮੌਜੂਦ ਸਨ। ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅ...
ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

National, Politics, Punjab
ਧੂਰੀ (ਸੰਗਰੂਰ), 21 ਜੁਲਾਈ: ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ। ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਵਿੱਚ ਇਸ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਇਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਮਸਲਿਆਂ ਉੱਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਬਾਰੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂੰ ਹਨ। ਮ...
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 36 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 36 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ

National, Politics, Punjab
ਫ਼ਿਰੋਜ਼ਪੁਰ, 21 ਜੁਲਾਈ – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਸਮਾਜ ਦੇ ਪਿਛੜੇ ਅਤੇ ਗਰੀਬ ਵਰਗ ਨੂੰ ਆਰਥਿਕ ਤਾਕਤ ਦੇਣ ਲਈ ਠੋਸ ਅਤੇ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਹੀ ਕੋਸ਼ਿਸ਼ਾਂ ਦੀ ਇੱਕ ਮਹੱਤਵਪੂਰਨ ਕੜੀ ਤਹਿਤ ਅੱਜ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪੰਜਾਬ ਸਰਕਾਰ ਦੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਾ ਮੁਆਫ਼ੀ ਸਕੀਮ ਅਧੀਨ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ 36 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਪ੍ਰਮਾਣ ਪੱਤਰ ਸੌਂਪੇ ਗਏ, ਜਿਨ੍ਹਾਂ ਦੀ ਕੁੱਲ ਰਕਮ ਲਗਭਗ 80.99 ਲੱਖ ਰੁਪਏ ਬਣਦੀ ਹੈ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਕਰਜ਼ਾ ਮੁਆਫੀ ਨਾ ਸਿਰਫ਼ ਇਨ੍ਹਾਂ ਲਾਭਪਾਤਰੀਆਂ ਤੇ ਆਰਥਿਕ ਬੋਝ ਹਟਾਵੇਗੀ, ਸਗੋਂ ਲਾਭਪਾਤਰੀਆਂ ਨੂੰ ਇੱਕ ਨਵੀਂ ਸ਼ੁਰੂਆਤ ਕਰਨ ਲਈ ਹੌਂਸਲਾ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਆਰਥਿਕ ਮੁਸ਼ਕਲਾਂ ਦੀ ਵਜ੍ਹਾ ਨਾਲ ਪਿੱਛੇ ਨਾ ਰਹਿ ਜਾਵੇ। ਉਨ੍ਹਾਂ ਨੇ ਕਿਹਾ ਕਿ...
ਕਿਸਾਨਾਂ ਨੂੰ ਫ਼ਸਲਾਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ- ਡਾ. ਕੁਲਵੰਤ ਸਿੰਘ

ਕਿਸਾਨਾਂ ਨੂੰ ਫ਼ਸਲਾਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ- ਡਾ. ਕੁਲਵੰਤ ਸਿੰਘ

National, Politics, Punjab
ਫ਼ਰੀਦਕੋਟ 21 ਜੁਲਾਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ—ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫਸਰ, ਡਾ.ਕੁਲਵੰਤ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਅੰਦਰ ਜਿਲ੍ਹਾ ਪੱਧਰ ਅਤੇ ਬਲਾਕ ਪੱਧਰ ਤੇ ਪਿੰਡ ਵਿੱਚ ਖੇਤਾਂ ਦਾ ਦੌਰਾ ਕਰਨ ਲਈ ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਖੇਤਾਂ ਵਿੱਚ ਫਸਲਾਂ ਸਬੰਧੀ ਆਉਂਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਸਕੇ। ਪਿਛਲੇ ਕੁਝ ਦਿਨਾਂ ਤੋਂ ਵੱਖ—ਵੱਖ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਟੈਲੀਫੋਨ ਰਾਹੀਂ ਜਾਂ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਝੋਨੇ ਦੇ ਬੂਟਿਆਂ ਵਿੱਚ ਮਧਰੇਪਨ ਦੀ ਸਮੱਸਿਆ ਸਬੰਧੀ ਦੱਸਿਆ ਜਾ ਰਿਹਾ ਹੈ। ਸੋ ਵਿਭਾਗ ਵੱਲੋਂ ਗਠਿਤ ਕੀਤੀਆਂ ਟੀਮਾਂ ਵੱਲੋਂ ਵੱਖ—ਵੱਖ ਪਿੰਡਾਂ ਵਿੱਚ ਝੋਨੇ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਝੋਨੇ ਦੇ ਬੂਟਿਆਂ ਵਿੱਚ ਮਧਰੇਪਨ ਸਬੰਧੀ ਆ ਰਹੀ ਸਮੱਸਿਆ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾ ਕੇ ਇਸ ਤੇ ਕਾਬੂ ਪਾਇਆ ਜਾ ਸਕੇ।    ਇਸ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ, ਡਾ. ਕੁਲਵੰਤ ਸਿੰਘ ਅਤੇ ਉਹਨਾਂ ਦੀ ਟੀਮ ਜਿਸ ਵਿੱਚ ਡਾ.ਅਵੀਨਿੰਦਰਪਾਲ ...
ਕੈਬਨਿਟ ਮੰਤਰੀ ਵੱਲੋਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ

ਕੈਬਨਿਟ ਮੰਤਰੀ ਵੱਲੋਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ

National, Politics, Punjab
ਜਲੰਧਰ, 21 ਜੁਲਾਈ : ਕੈਂਸਰ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਮੁਫ਼ਤ ਕੀਮੋਥੈਰੇਪੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਇਥੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਇਸ ਸਹੂਲਤ ਦੇ ਸ਼ੁਰੂ ਹੋਣ ਨਾਲ ਕੈਂਸਰ ਦੇ ਮਰੀਜ਼ਾਂ ਨੂੰ ਬਹੁਤ ਫਾਇਦਾ ਹੋਵੇਗਾ, ਜਿਨ੍ਹਾਂ ਨੂੰ ਪਹਿਲਾਂ ਇਲਾਜ ਲਈ ਚੰਡੀਗੜ੍ਹ ਅਤੇ ਅੰਮ੍ਰਿਤਸਰ ਜਾਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸੈਂਟਰ ਦੇ ਖੁੱਲ੍ਹਣ ਨਾਲ ਕੈਂਸਰ ਦੇ ਮਰੀਜ਼ਾਂ ਦੀਆਂ ਸਿਹਤ ਦੇ ਨਾਲ-ਨਾਲ ਵਿੱਤੀ ਮੁਸ਼ਕਲਾਂ ਵੀ ਘੱਟਣਗੀਆਂ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਸਿਵਲ ਸਰਜਨ ਡਾ. ਗੁਰਮੀਤ ਲਾਲ ਵੀ ਮੌਜੂਦ ਸਨ। ਸ਼੍ਰੀ ਭਗਤ ਨੇ ਦੱਸਿਆ ਕਿ 8 ਬਿਸਤਰਿਆਂ ਵਾਲੇ ਇਸ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਵਿੱਚ ਦਵਾਈਆਂ, ਆਕਸੀਜ਼ਨ ਸਮੇਤ ਸਮੁੱਚੀਆਂ ਲੋੜੀਂਦੀਆਂ ਸਹੂਲਤਾਂ ਮੌਜੂਦ ਹਨ ਅਤੇ ਕੈਂਸਰ ਦੇ ਮਰੀ...