ਮਾਤਾ ਚਿੰਤਪੁਰਨੀ ਮੇਲਾ-2025, 100 ਫੀਸਦੀ ਪਲਾਸਟਿਕ-ਮੁਕਤ ਬਣਾਉਣ ਦੀ ਪਹਿਲ
ਹੁਸ਼ਿਆਰਪੁਰ, 21 ਜੁਲਾਈ :
ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਅਤੇ ਰੈੱਡ ਕ੍ਰਾਸ ਸੁਸਾਇਟੀ ਨੇ ਮਾਤਾ ਚਿੰਤਪੁਰਨੀ ਮੇਲੇ ਨੂੰ ਵਾਤਾਵਰਨ ਦੇ ਅਨੁਕੂਲ ਅਤੇ 100 ਫੀਸਦੀ ਪਲਾਸਟਿਕ ਮੁਕਤ ਬਣਾਉਣ ਲਈ ‘ਚੜ੍ਹਦਾ ਸੂਰਜ’ ਮੁਹਿੰਮ ਤਹਿਤ ਇਕ ਨਵੀਂ ਪਹਿਲ ਸ਼ੁਰੂ ਕੀਤੀ ਹੈ। ਇਹ ਮੇਲਾ 25 ਜੁਲਾਈ ਤੋਂ 4 ਅਗਸਤ 2025 ਤੱਕ ਆਯੋਜਿਤ ਹੋਵੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਮੁਹਿੰਮ ਦਾ ਐਲਾਨ ਕਰਦਿਆਂ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼, ਸਮਾਜ ਸੇਵਕਾਂ ਅਤੇ ਵਿਅਕਤੀਗਤ ਚੇਂਜਮੇਕਰਸ ਤੋਂ ਇਸ ਪਵਿੱਤਰ ਮੇਲੇ ਨੂੰ ਵਾਤਾਵਰਨ ਸੁਰੱਖਿਆ ਦਾ ਪ੍ਰਤੀਕ ਬਣਾਉਣ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਮਾਤਾ ਚਿੰਤਪੁਰਨੀ ਮੇਲਾ ਸਾਡੀ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਦਾ ਅਨਿੱਖੜਵਾਂ ਅੰਗ ਹੈ। ਇਸ ਵਾਰ ‘ਚੜ੍ਹਦਾ ਸੂਰਜ’ ਮੁਹਿੰਮ ਤਹਿਤ ਮੇਲੇ ਨੂੰ ਪਲਾਸਟਿਕ ਪ੍ਰਦੂਸ਼ਣ ਤੋਂ ਮੁਕਤ ਕਰਨ ਦਾ ਸੰਕਲਪ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਸ ਮੇਲੇ ਨੂੰ ਨਾ ਸਿਰਫ਼ ਅਧਿਆਤਮਿਕ ਤੌਰ 'ਤੇ ਪਵਿੱਤਰ ਬਣਾਉਣਾ ਹੈ, ਸਗੋਂ ਵਾਤਾਵਰਨ ਦੇ ਦ੍ਰਿਸ਼ਟੀਕੋਣ ਤੋਂ ਵੀ ਇਸ ਨੂੰ ਸਾਫ਼ ਅਤੇ ਸ਼...







