ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 22 ਜਨਵਰੀ:
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਦੀਆਂ ਭੁੱਖੀਆਂ ਵਿਰੋਧੀ ਪਾਰਟੀਆਂ ਆਪਸੀ ਲੜਾਈਆਂ ਵਿੱਚ ਡੁੱਬੀਆਂ ਰਹਿੰਦੀਆਂ ਹਨ ਅਤੇ ਸਿਰਫ਼ 'ਆਪ' ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਕਰ ਸਕਦੀ ਹੈ। ਇਸ ਮੌਕੇ 'ਤੇ...






