Wednesday, October 7
Shadow

Politics

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Politics, Punjab
ਚੰਡੀਗੜ੍ਹ 19 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀਏ ਵਜੋਂ ਕੰਮ ਕਰਦਾ ਹੈ ਅਤੇ ਦੋਸ਼ੀ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਆੜਤੀਆਂ ਤੋਂ ਫਸਲ ਦੀ ਖਰੀਦ ਕਰਦਾ ਹੈ। ਦੋਸ਼ੀ ਵੇਅਰਹਾਊਸ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ 18500 ਰੁਪਏ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਉਸਨੂੰ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕਣ ਦੇਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਇੰਸਪੈਕ...
ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਮੋਹਾਲੀ (ਐਸ.ਏ.ਐਸ. ਨਗਰ), 18 ਮਾਰਚ 2026: ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ ਅਤੇ ਆਰਥਿਕ ਮੌਕਿਆਂ ਰਾਹੀਂ ਕੀਤਾ ਜਾ ਸਕਦਾ ਹੈ। ਜ਼ਮੀਨੀ ਪੱਧਰ ’ਤੇ ਨਿਵੇਕਲੇ ਹੁਨਰ ਰਾਹੀਂ ਕਾਮਯਾਬ ਹੋਈਆਂ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਮੋਹਾਲੀ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 'ਆਪ' ਸਰਕਾਰ ਦੀਆਂ ਪਹਿਲਕਦਮੀਆਂ, ਨੌਕਰੀਆਂ ਵਿੱਚ ਰਾਖਵੇਂਕਰਨ ਅਤੇ ਵਿੱਤੀ ਸਹਾਇਤਾ ਦੇ ਨਾਲ ਨਾਲ ਵਿਆਪਕ ਰੋਜ਼ੀ-ਰੋਟੀ ਸਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਫੈਸਲਾ ਲੈਣ ਵਾਲੇ ਅਹੁਦਿਆਂ ਤੱਕ ਪਹੁੰਚਣ ਅਤੇ ਸੂਬੇ ਦੇ ਭਵਿੱਖ ਨੂੰ ਸੰਵਾਰਨ ਦੀ ਅਪੀਲ ਕੀਤੀ। ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰ...
ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Crime, Politics, Punjab
ਚੰਡੀਗੜ੍ਹ/ਬਠਿੰਡਾ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ (ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ ਵਾਸੀ ਮੋਠਾਂਵਾਲੀ (ਮੋਗਾ ), ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ, ਜਿਸਦਾ ਉਦੇਸ਼ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ। ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦ...
ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

Politics, Punjab
ਚੰਡੀਗੜ੍ਹ 18 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ । ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਸੰਘਰਸ਼ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਫਲਤਾ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਹੈ। ਸਮਾਗਮ ਦੌਰਾਨ ਅਮਨ ਅਲੂਣ, ਰਸਨੀਤ ਕੌਰ, ਮਨਪ੍ਰੀਤ ਕੌਰ, ਜਯੰਤ ਗਰਗ ਅਤੇ ਕ੍ਰਿਤਿਕਾ ਚੌਧਰੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਪੀਕਰ ਨੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਿਵਲ ਸੇਵਾਵਾਂ ਪ੍ਰਤੀਯੋਗੀ ਪ੍ਰੀਖਿਆ ਪਾਸ ਕਰਨਾ ਇੱਕ ਵੱਡੀ ਪ੍ਰਾਪਤੀ ਹੈ, ਜਿਸ ਲਈ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਦੀ ਲੋੜ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇ...
ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

Politics, Punjab
ਚੰਡੀਗੜ੍ਹ, 18 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਕੀਤੇ ਇਤਿਹਾਸਕ ਬਦਲਾਅ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਿਰਫ਼ ਚਾਰ ਸਾਲਾਂ ਵਿੱਚ ਮੌਸਮੀ ਦਰਿਆਵਾਂ ਤੋਂ 10,000 ਕਿਊਸਿਕ ਪਾਣੀ ਯਕੀਨੀ ਬਣਾ ਕੇ ਅਤੇ ਬੰਦ ਹੋ ਰਹੇ ਨਹਿਰੀ ਨੈੱਟਵਰਕ ਨੂੰ ਮੁੜ ਸੁਰਜੀਤ ਕਰਕੇ ਸੂਬੇ ਦੇ ਖੇਤਾਂ ਨੂੰ ਭਾਖੜਾ ਨਹਿਰ ਦੇ ਬਰਾਬਰ ਪਾਣੀ ਦੀ ਸਪਲਾਈ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਨਹਿਰੀ ਸਿੰਚਾਈ ਨਾਲ ਸਿਰਫ਼ 26.50 ਫ਼ੀਸਦ ਸਿੰਚਾਈ ਕੀਤੀ ਜਾਂਦੀ ਸੀ ਜੋ ਵੱਧ ਕੇ ਅੱਜ 78 ਫ਼ੀਸਦ ਹੋ ਗਈ ਹੈ ਇਸੇ ਤਹਿਤ 22 ਕਿਲੋਮੀਟਰ ਲੰਬੀ ਸਰਹਾਲੀ ਨਹਿਰ ਦੇ ਲੰਬੇ ਸਮੇਂ ਤੋਂ ਬੰਦ ਪਏ ਸਿਸਟਮ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਫਿਰੋਜ਼ਪੁਰ-ਸਰਹਿੰਦ ਫੀਡਰ ਰਾਹੀਂ ਪਾਣੀ ਦੀ 24 ਘੰਟੇ ਸਪਲਾਈ ਯਕੀਨੀ ਬਣਾਈ ਗਈ ਹੈ ਅਤੇ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ 1,446 ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਿਛਲੇ ਚਾਰ ਸਾਲਾਂ ਦੌਰਾ...
ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

Politics, Punjab
ਚੰਡੀਗੜ੍ਹ 17 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2027 ਵਿੱਚ ਪੰਜਾਬ ਅੰਦਰ ਕਿਸ ਤਰ੍ਹਾਂ ਦਾ ਮਾਡਲ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਗੁਜਰਾਤ ਮਾਡਲ ਜਾਂ ਹਰਿਆਣਾ ਸਰਕਾਰ ਹਰਿਆਣਾ ਮਾਡਲ ਦੀ ਗੱਲ ਕਰਦੀ ਹੈ, ਉਸੇ ਤਰ੍ਹਾਂ ਹੁਣ ਸੁਖਬੀਰ ਬਾਦਲ ਪੰਜਾਬ ਵਿੱਚ ਆਪਣਾ 'ਸੁਖਬੀਰ ਮਾਡਲ' ਪੇਸ਼ ਕਰ ਰਹੇ ਹਨ, ਜੋ ਕਿ ਸਿਰਫ਼ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨ ਵਾਲਾ ਹੈ। ਮੰਗਲਵਾਰ ਨੂੰ ਪਾਰਟੀ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਆਪਣੀ 'ਗੈਂਗਸਟਰ ਲਿਆਓ ਮੁਹਿੰਮ' ਤਹਿਤ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਹੁਣੇ ਹੀ ਸਾਰੇ 117 ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਣਾ ਚਾਹੀਦਾ ਹੈ ਤ...
ਫਰੀਦਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ

ਫਰੀਦਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ

Politics, Punjab
ਫਰੀਦਕੋਟ 17 ਮਾਰਚ () ਜ਼ਿਲ੍ਹਾ ਫਰੀਦਕੋਟ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਸ਼੍ਰੀ ਨਰੇਸ਼ ਸਿੰਗਲਾ ਵੱਲੋਂ ਨਹਿਰੂ ਸ਼ਾਪਿੰਗ ਸੈਂਟਰ ਫਰੀਦਕੋਟ ਵਿਖੇ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੌਕੇ ਐਸ. ਡੀ. ਐੱਮ ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।    ਵਿਧਾਇਕ  ਸ ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਵਪਾਰੀਆਂ ਦੀ ਭਲਾਈ ਨਾਲ ਹੀ ਇਲਾਕੇ ਦੀ ਆਰਥਿਕਤਾ ਮਜ਼ਬੂਤ ਹੁੰਦੀ ਹੈ ਅਤੇ ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸਮੱਸਿਆ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਖੁੱਲ੍ਹ ਕੇ ਰੱਖੀਆਂ। ਵਪਾਰੀਆਂ ਵੱਲੋਂ ਬਿਜਲੀ, ਪਾਰਕਿੰਗ, ਸਫਾਈ, ਟੈਕਸ ਅਤੇ ਪ੍ਰਸ਼ਾਸਨਿਕ ਕਾਰਵਾਈਆਂ ਨਾਲ ਸੰ...
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

Politics, Punjab
ਚੰਡੀਗੜ੍ਹ, 17 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ ਹੈ ਸਗੋਂ ਕੇਂਦਰ ਨੂੰ ਹੁਣ ਸੂਬੇ ਦੇ ਲੰਬਿਤ ਵਿੱਤੀ ਬਕਾਏ ਜਾਰੀ ਕਰਕੇ ਸੂਬੇ ਨਾਲ ਇਨਸਾਫ਼ ਕਰਨਾ ਚਾਹੀਦਾ ਹੈ। ਕੇਂਦਰੀ ਵਾਤਾਵਰਣ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਸਿੰਘ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਜਿਸ ਵਿੱਚ ਸਾਲ 2022 ਤੋਂ ਪੰਜਾਬ ਅਤੇ ਹਰਿਆਣਾ ਵਿੱਚ ਫਸਲੀ ਰਹਿੰਦ-ਖੂਹੰਦ ਸਾੜਨ ਦੀਆਂ ਘਟਨਾਵਾਂ ਵਿੱਚ 90 ਫੀਸਦ ਤੋਂ ਵੱਧ ਦੀ ਸਮੂਹਿਕ ਕਮੀ ਦੀ ਪੁਸ਼ਟੀ ਕੀਤੀ ਗਈ ਹੈ, ਬਾਰੇ ਬੋਲਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਖਰਕਾਰ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ ਪਰ ਉਹਨਾਂ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 8800 ਕਰੋੜ ਰੁਪਏ ਦੇ ਬਕਾਏ ਨੂੰ ਰੋਕਣਾ ਗੈਰ-ਵਾਜ਼ਬ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਇਹ ਹਾਸੋਹੀਣਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਵਿੱਚ ਆ...
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ

Politics, Punjab
 ਚੰਡੀਗੜ੍ਹ,17 ਮਾਰਚ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਤੋਂ ਕੁਲਦੀਪ ਸਿੰਘ ਅਤੇ ਹੋਰ ਬਨਾਮ ਪੰਜਾਬ ਰਾਜ ਅਤੇ ਹੋਰ ਮਾਮਲੇ ਵਿਚ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਜਸਵੀਰ ਕੌਰ, ਪੰਚ ਬੰਸਾ ਸਿੰਘ ਪੰਚ ਅਮਰੀਕ ਸਿੰਘ ਅਤੇ ਹੋਰਨਾਂ ਖਿਲਾਫ ਐਸ.ਸੀ./ਐਸ.ਟੀ ਐਕਟ ਤਹਿਤ ਐਫ.ਆਈ.ਆਰ ਦਰਜ ਕਰਨ ਸੰਬੰਧੀ ਮਾਮਲੇ ਵਿਚ ਸ੍ਰੀਮਤੀ ਅਮਨਦੀਪ ਕੌਰ ਸਰਪੰਚ, ਪਤਨੀ ਸ੍ਰੀ ਕੁਲਦੀਪ ਸਿੰਘ, ਵਾਸੀ ਗ੍ਰਾਮ ਪੰਚਾਇਤ, ਚੰਦ ਭਾਨ ਬਲਾਕ ਜੈਤੋ, ਜਿਲ੍ਹਾ ਫਰੀਦਕੋਟ ਤੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਵਿੱਚ ਮਿਤੀ 25-03-2026 ਨਿਰਧਾਰਿਤ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਪੁਲਿਸ ਤੋਂ ਪ੍ਰਾਪਤ ਰਿਪੋਰਟ ਨੂੰ ਵਿਚਾਰਨ ਉਪਰੰਤ ਕਮਿਸ਼ਨ ਨੇ ਚਾਹਿਆ ਹੈ ਕਿ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ  ਸਪੈਸ਼ਲ ਲੀਵ ਪਟੀਸ਼ਨ ਨੰਬਰ 13440 ਆਫ਼ 2025 ਨੂੰ ਮੁੱਖ ਰੱਖਦੇ ਹੋਏ ਦੋਸ਼ੀਆਂ ਦੀ ਗ੍ਰਿਫਤਾਰੀ ਰਿਪੋਰਟ ਤੇ ਹੋਰ ਕਾਨੂੰਨੀ ਕਾਰਵਾਈ ਬ...
ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

Politics, Punjab
ਚੰਡੀਗੜ੍ਹ, 17 ਮਾਰਚ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ੋ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਟੀਚੇ ਮਿੱਥੇ ਗਏ ਹਨ ਉਨ੍ਹਾਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਿਰਮਾਣ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸੜਕ ਨਿਰਮਾਣ ਦਾ ਕੰਮ ਪੂਰੇ ਜੋਰ ਨਾਲ ਸ਼ੁਰੂ ਹੋ ਗਿਆ ਹੈ ਅਤੇ ਵਿਭਾਗ ਵੱਲੋਂ ਰੋਜ਼ਾਨਾ 60 ਕਿਲੋਮੀਟਰ ਤੋਂ ਜ਼ਿਆਦਾ ਸੜਕਾਂ ਦਾ ਨਵੀਨੀਕਰਨ ਅਤੇ ਮਜ਼ਬੂਤੀਕਰਨ ਕੀਤਾ ਜਾ ਰਿਹਾ ਹੈ। ਸ.ਈ.ਟੀ.ਉ.  ਨੇ ਦੱਸਿਆ ਕਿ ਸੂਬਾ ਵਿਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਸਦਕਾ ਸੂਬੇ ਵਿੱਚ ਰੋਜ਼ਾਨਾ 100 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨ...