Sunday, September 27
Shadow

Politics

ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ

National, Politics, Punjab
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ, ਖੁੱਡੀਆਂ ਮਹਾ ਸਿੰਘ ਅਤੇ ਥਰਾਜਵਾਲਾ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿੱਢੀ ਗਈ ਲੜਾਈ ਤਹਿਤ ਸੂਬੇ ਵਿੱਚੋਂ ਨਸ਼ਿਆਂ ਨੂੰ ਹਰ ਹੀਲੇ ਖਤਮ ਕੀਤਾ ਜਾਵੇਗਾ ਅਤੇ ਇਸੇ ਅਹਿਦ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਲਗਾਤਾਰ ਜਾਰੀ ਹੈ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿੰਡ ਥਰਾਜਵਾਲਾ ਵਿਖੇ ਸਾਫ ਪੀਣਯੋਗ ਪਾਣੀ ਦੀ ਸੁਖਾਲੀ ਉਪਲਬਧਤਾ ਲਈ ਨਵੇਂ ਆਰ.ਓ. ਪਲਾਂਟ ਦਾ ਵੀ ਉਦਘਾਟਨ ਕੀਤਾ ਗਿਆ। ਨਸ...
ਯੁੱਧ ਨਸ਼ਿਆਂ ਵਿਰੁੱਧ ਦੇ 138ਵੇਂ ਦਿਨ 113 ਨਸ਼ਾ ਤਸਕਰ ਕਾਬੂ; 1.5 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਬਰਾਮਦ

ਯੁੱਧ ਨਸ਼ਿਆਂ ਵਿਰੁੱਧ ਦੇ 138ਵੇਂ ਦਿਨ 113 ਨਸ਼ਾ ਤਸਕਰ ਕਾਬੂ; 1.5 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਬਰਾਮਦ

National, Politics, Punjab
ਚੰਡੀਗੜ੍ਹ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ 138ਵੇਂ ਦਿਨ ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 31,237 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ । ਇਸ ਨਾਲ ਸਿਰਫ਼ 138 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 22,377 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ...
ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

National, Politics, Punjab
ਚੰਡੀਗੜ੍ਹ, 17 ਜੁਲਾਈ: ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਕਈ ਅਹਿਮ ਪਹਿਲਕਦਮੀਆਂ ਦਾ ਐਲਾਨ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹਾਈਵੇਅ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਬੂਟੇ ਲਗਾਉਣ ਵਾਲੇ ਇੱਕ ਪਾਇਲਟ ਪ੍ਰੋਜੈਕਟ ਦਾ ਐਲਾਨ ਕੀਤਾ। ਇੱਕ ਸੂਬਾ ਪੱਧਰੀ ਵਿਸ਼ੇਸ਼ ਕਮੇਟੀ ਇਸ ਪ੍ਰੋਜੈਕਟ ਦੀ ਨਿਗਰਾਨੀ ਕਰੇਗੀ ਅਤੇ ਸਮੇਂ-ਸਮੇਂ ਇਸਦੀ ਸਮੀਖਿਆ ਵੀ ਕਰੇਗੀ। ਮੁੱਢਲੇ ਗੇੜ ਵਿੱਚ, ਇਹ ਪ੍ਰੋਜੈਕਟ 5 ਜ਼ਿਲਿਆਂ: ਰੋਪੜ (ਵਿਸ਼ੇਸ਼ ਤੌਰ ‘ਤੇ ਸ੍ਰੀ ਆਨੰਦਪੁਰ ਸਾਹਿਬ ), ਸ਼ਹੀਦ ਭਗਤ ਸਿੰਘ ਨਗਰ (ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ), ਸੰਗਰੂਰ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਲਾਗੂ ਕੀਤਾ ਜਾਵੇਗਾ। ਪ੍ਰੋਜੈਕਟ ਤਹਿਤ ਇਨ੍ਹਾਂ ਜ਼ਿਲਿਆਂ ਵਿੱਚ ਹਾਈਵੇਅ ਦੇ ਸੱਜੇ -ਖੱਬੇ ਦੋਵੇਂ ਪਾਸੇ 500 ਮੀਟਰ ਦੀ ਦੂਰੀ ’ਤੇ  5, 6 ਅਤੇ 7 ਫੁੱਟ ਤੱਕ ਦੀ ਉਚਾਈ ਵਾਲੇ ਬੂਟੇ ਲਗਾਏ ਜਾਣਗੇ। ਮੰਤਰੀ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੂਟਿਆਂ ਦੇ ਵਧਣ-ਫੁੱਲਣ ਤੇ ਸਾਂਭ ਸੰਭਾਲ ਨੂੂੰ ਯ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ, ਤਰਨਤਾਰਨ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਉਹ ਇੱਕ ਬਦਨਾਮ ਨਸ਼ਾ ਤਸਕਰ ਹੈ ਜਿਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਦੋ ਮਾਮਲੇ ਦਰਜ ਹਨ ਅਤੇ ਹਾਲ ਹੀ ਵਿੱਚ ਉਹ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਇਆ ਹੈ। ਇਹ ਸਫ਼ਲਤਾ ਸੀਆਈ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਜਿਹੇ ਮਾਡਿਊਲ ਦੇ ਤਿੰਨ ਕਾਰਕ...
ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

National, Politics, Punjab
ਚੰਡੀਗੜ੍ਹ, 17 ਜੁਲਾਈ : ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਿਊਜ਼ੀਲੈਂਡ ਦੀ ਫੇਰੀ ਤੇ ਆਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ  ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਜਸਵੀਰ ਸਿੰਘ ਗੜ੍ਹੀ ਨੂੰ ਇਹ ਸਨਮਾਨ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਸਮਾਜ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਲਈ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸ਼੍ਰੀ ਰਮਨ ਕਾਂਤ, ਉਪ-ਪ੍ਰਧਾਨ ਜਸਵਿੰਦਰ ਕੁਮਾਰ, ਸਕੱਤਰ ਜੋਗਾ ਸਿੰਘ, ਉਪ-ਸਕੱਤਰ ਰਵੀ ਕੁਮਾਰ, ਮਹਿਮੀ, ਖਜਾਨਚੀ ਮਨਜੀਤ ਸੰਧੂ, ਉਪ-ਖਜਾਨਚੀ ਜਸਵਿੰਦਰ ਸਹਜਲ਼, ਰਾਮਜੀਤ ਸਿੰਘ,  ਚਰਨਦਾਸ, ਟਹਿਲ ਰਾਮ,  ਮਹਿੰਦਰ ਪਾਲ, ਸੋਹਨ ਲਾਲ, ਗੁਰਬਖ਼ਸ਼ ਕੌਰ, ਕਸ਼ਮੀਰ ਕੌਰ, ਨੀਲਮ ਰਾਣੀ, ਹੇਮਾ ਚੁੰਬਰ, ਗੁਰਪ੍ਰੀਤ ਮੱਲ, ਮਨਜੀਤ ਸੰਧੂ, ਸੁਰਿੰਦਰ ਮਾਹੀ ਆਦਿ ਹਾਜਰ ਸਨ।...

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵੱਖ-ਵੱਖ ਖੇਤਰਾਂ ਦੀਆਂ ਕਮੇਟੀਆਂ ਦੇ ਸਲਾਹ-ਮਸ਼ਵਰੇ ਨਾਲ ਬਣਾਈ ਜਾਣ ਵਾਲੀ ਉਦਯੋਗਿਕ ਨੀਤੀ ਦੀ ਯੋਜਨਾ ਦਾ ਕੀਤਾ ਉਦਘਾਟਨ

National, Politics, Punjab
ਚੰਡੀਗੜ੍ਹ 17 ਜੁਲਾਈ: ਪੰਜਾਬ ਸਰਕਾਰ ਇੱਕ ਨਵੀਂ ਉਦਯੋਗਿਕ ਨੀਤੀ ਲਿਆਂਦੀ ਜਾ ਰਹੀ ਹੈ, ਜੋ ਭਾਰਤ ਵਿੱਚ ਸਭ ਤੋਂ ਵਧੀਆ ਹੋਣ ਦੇ ਨਾਲ-ਨਾਲ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਕਰੇਗੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨੀਤੀ ਵੱਖ-ਵੱਖ ਉਦਯੋਗਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤੀ ਜਾਵੇਗੀ। ਪਹਿਲੇ ਕਦਮ ਵਜੋਂ, ਪੰਜਾਬ ਸਰਕਾਰ ਉਦਯੋਗਾਂ ਅਤੇ ਸਰਕਾਰ ਵਿਚਕਾਰ ਇੱਕ ਢਾਂਚਾਗਤ ਅਤੇ ਸਹਿਯੋਗੀ ਸ਼ਮੂਲੀਅਤ ਦੀ ਪ੍ਰਵਾਨਗੀ ਦੇਣ ਲਈ ਖੇਤਰ-ਵਿਸ਼ੇਸ਼ ਕਮੇਟੀਆਂ ਨੂੰ ਨੋਟੀਫਾਈ ਕਰਨ ਲਈ ਤਿਆਰ ਹੈ। ਇਹ ਕਮੇਟੀਆਂ ਨੋਟੀਫਿਕੇਸ਼ਨ ਦੀ ਮਿਤੀ ਤੋਂ 2 ਸਾਲਾਂ ਦੀ ਮਿਆਦ ਲਈ ਕੰਮ ਕਰਨਗੀਆਂ, ਇਹ ਮਿਆਦ ਲੋੜ ਪੈਣ ਤੇ ਸਰਕਾਰ ਵੱਲੋਂ ਵਧਾਈ ਜਾ ਸਕਦੀ ਹੈ। ਖੇਤਰਾਂ ਦੀ ਸੂਚੀ: 1. ਟੈਕਸਟਾਈਲ-ਸਪਿਨਿੰਗ ਅਤੇ ਬੁਣਾਈ, ਲਿਬਾਸ ਨਿਰਮਾਣ, ਰੰਗਾਈ ਅਤੇ ਫਿਨਿਸ਼ਿੰਗ 2. ਆਈ.ਟੀ. ਸੈਕਟਰ 3. ਖੇਡਾਂ/ਚਮੜੇ ਦੇ ਸਾਮਾਨ 4. ਮਸ਼ੀਨ ਟੂਲ 5. ਸਾਈਕਲ ਉਦਯੋਗ 6. ਆਟੋ ਅਤੇ ਆਟੋ ਕੰਪੋਨੈਂਟ 7. ਹੈਵੀ ਮਸ਼ੀਨਰੀ 8. ਇਲੈਕਟ੍ਰਿਕ ਵਾਹਨ 9. ਨਵਿਆਉਣਯੋਗ ਊਰਜਾ 10. ...
ਫਿਰੋਜ਼ਪੁਰ ਫੋਰਟ ਨੂੰ ਹਰ ਐਤਵਾਰ ਦੇਖ ਸਕਣਗੇ ਆਮ ਲੋਕ ਅਤੇ ਸੈਲਾਨੀ

ਫਿਰੋਜ਼ਪੁਰ ਫੋਰਟ ਨੂੰ ਹਰ ਐਤਵਾਰ ਦੇਖ ਸਕਣਗੇ ਆਮ ਲੋਕ ਅਤੇ ਸੈਲਾਨੀ

National, Politics, Punjab
ਫ਼ਿਰੋਜ਼ਪੁਰ, 17 ਜੁਲਾਈ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਦਾ ਕਿਲ੍ਹਾ ਸਿੱਖ ਸਮਾਰਾਜ ਦੀ ਅਮੀਰ ਵਿਰਾਸਤ ਅਤੇ ਬਹਾਦਰੀ ਦਾ ਪ੍ਰਮਾਣ ਹੈ। ਹੁਣ ਇਸ ਕਿਲ੍ਹੇ ਨੂੰ ਸ਼ਹੀਦਾਂ ਦੀ ਧਰਤੀ ਦੇ ਬਹਾਦਰ ਨਾਗਰਿਕਾਂ ਨੂੰ ਸ਼ਰਧਾਜਲੀ ਵਜੋਂ ਆਮ ਲੋਕਾਂ ਲਈ ਖੋਲ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਫੋਰਟ ਨੂੰ ਦੇਖਣ ਲਈ ਲੋਕ ਆਪਣਾ ਆਧਾਰ ਕਾਰਡ ਲੈ ਕੇ ਸਾਰਾਗੜ੍ਹੀ ਗੇਟ (ਸਾਰਾਗੜ੍ਹੀ ਗੁਰੂਦੁਆਰਾ ਸਾਹਿਬ ਦੇ ਨੇੜੇ) ਪਹੁੰਚ ਕੇ ਵਿਜ਼ਟਰ ਪਾਸ ਲੈ ਕੇ ਕਿਲ੍ਹਾ ਦੇਖ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਕਿਲ੍ਹਾ ਆਮ ਲੋਕਾਂ ਅਤੇ ਸੈਲਾਨੀਆਂ ਲਈ ਹਰ ਐਤਵਾਰ ਨੂੰ ਸਵੇਰੇ 9 ਵਜੇ ਤੋਂ 11 ਵਜੇ ਤੱਕ ਅਤੇ ਸ਼ਾਮ 5 ਵਜੇ ਤੋਂ 7 ਵਜੇ ਤੱਕ ਖੁਲ੍ਹਾ ਰਹੇਗਾ ਅਤੇ ਲੋਕ ਐਂਟਰੀ ਪਾਸ ਲੈ ਕੇ ਇਹ ਕਿਲ੍ਹਾ ਨਿਰਧਾਰਿਤ ਸਮੇਂ ਅਨੁਸਾਰ ਦੇਖ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਲ੍ਹਾ ਦੇਖਣ ਆਏ ਲੋਕ ਇਸ ਕਿਲ੍ਹੇ ਦੇ ਫੋਟੋਗ੍ਰਾਫ਼ੀ ਬਿਲਕੁਲ ਨਾ ਕਰਨ।...
ਫਰੀਦਕੋਟ ਨਗਰ ਕੌਂਸਲ ਨੂੰ 4 ਕਰੋੜ 22 ਲੱਖ ਦੇ ਵਿਕਾਸ ਕਾਰਜਾਂ ਦੀ ਮਿਲੀ ਮਨਜ਼ੂਰੀ: ਵਿਧਾਇਕ ਸ. ਸੇਖੋਂ

ਫਰੀਦਕੋਟ ਨਗਰ ਕੌਂਸਲ ਨੂੰ 4 ਕਰੋੜ 22 ਲੱਖ ਦੇ ਵਿਕਾਸ ਕਾਰਜਾਂ ਦੀ ਮਿਲੀ ਮਨਜ਼ੂਰੀ: ਵਿਧਾਇਕ ਸ. ਸੇਖੋਂ

National, Politics, Punjab
ਫਰੀਦਕੋਟ 16 ਜੁਲਾਈ () ਪੰਜਾਬ ਸਰਕਾਰ ਵੱਲੋਂ ਫਰੀਦਕੋਟ ਨਗਰ ਕੌਂਸਲ ਨੂੰ ਕਈ ਵਿਕਾਸ ਕਾਰਜਾਂ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦੀ ਟੈਂਡਰ ਪ੍ਰਕਿਰਿਆ 26 ਅਪ੍ਰੈਲ 2025 ਨੂੰ ਪੂਰੀ ਹੋ ਚੁੱਕੀ ਹੈ ਅਤੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਅਨੁਸਾਰ ਹੁਣ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਜਲਦ ਕਰਵਾਈ ਜਾਵੇਗੀ। ਇਹ ਜਾਣਕਾਰੀ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਤਲਵੰਡੀ ਰੋਡ ਡੈਂਟਲ ਕਾਲਜ ਤੋਂ ਗ੍ਰੀਨ ਐਵਨਿਊ ਤੱਕ 60 ਐਮ.ਐਮ ਮੋਟੇ ਆਰ.ਸੀ.ਸੀ. ਪਾਈਪ ਉੱਤੇ ਇੰਟਰਲਾਕਿੰਗ ਟਾਈਲਾਂ ਪਾਉਣ ਦਾ ਕੰਮ 44.09 ਲੱਖ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸਦੇ ਨਾਲ ਹੀ ਟੀ.ਸੀ.ਪੀ. ਗੇਟ ਨੰਬਰ 3 ਤੋਂ ਸੰਦੂ ਸ਼ਾਹ ਚੌਕ ਤੱਕ ਏਅਰਡ੍ਰੋਮ ਰੋਡ ਦੇ ਨਿਰਮਾਣ ਕਾਰਜ 303.01 ਲੱਖ ਦੀ ਲਾਗਤ ਨਾਲ ਹੋਵੇਗਾ। ਅਨਾਜ ਮੰਡੀ ਤੋਂ ਜੁਬਲੀ ਸਿਨੇਮਾ ਚੌਂਕ ਤੱਕ ਬੀ.ਐਮ. ਅਤੇ ਪੀ.ਸੀ. ਰੋਡ 14.25 ਲੱਖ ਵਿਚ ਬਣਾਇਆ ਜਾਵੇਗਾ ਅਤੇ ਡਾਲਫਿਨ ਚੌਂਕ ਤੋਂ ਤਾਰਾ ਪਲੇਸ ਤੱਕ ਪੁਰਾਣੀ ਕਨਾਲ ਰੋਡ ਦਾ ਵਿਕਾਸ 61.35 ਲੱਖ ਵ...
ਬਿਜਲੀ ਵਿਭਾਗ ਨੇ ਹਟਾਇਆ ਸ਼ਹੀਦੀ ਪਾਰਕ ਦੇ ਸਾਹਮਣੇ ਲੱਗਾ ਖਰਾਬ ਖੰਭਾ-ਐਸ.ਡੀ.ਓ. ਬਲਜੀਤ ਸਿੰਘ

ਬਿਜਲੀ ਵਿਭਾਗ ਨੇ ਹਟਾਇਆ ਸ਼ਹੀਦੀ ਪਾਰਕ ਦੇ ਸਾਹਮਣੇ ਲੱਗਾ ਖਰਾਬ ਖੰਭਾ-ਐਸ.ਡੀ.ਓ. ਬਲਜੀਤ ਸਿੰਘ

National, Politics, Punjab
ਮੋਗਾ, 17 ਜੁਲਾਈ,           ਵਾਰਡ ਨੰਬਰ 38 ਦੇ ਅਧੀਨ ਆਉਂਦੇ ਸ਼ਹੀਦੀ ਪਾਰਕ ਦੇ ਸਾਹਮਣੇ ਲੱਗੇ ਖੰਬੇ ਦਾ ਥੱਲੇ ਵਾਲਾ ਹਿੱਸਾ ਖਰਾਬ ਹੋਣ ਕਰਕੇ ਉਸਨੂੰ ਉਸ ਜਗ੍ਹਾ ਤੋਂ ਹਟਾ ਦਿੱਤਾ ਗਿਆ ਹੈ, ਪੋਲ ਨੂੰ ਤਿੰਨੋਂ ਪਾਸੇ ਤੋਂ ਖਿੱਚ/ਸਪੋਰਟਾਂ ਲੱਗੀਆਂ ਹੋਈਆਂ ਸਨ ਜਿਸ ਨਾਲ ਉਸਦੇ ਡਿੱਗਣ ਦਾ ਕੋਈ ਖਤਰਾ ਨਹੀਂ ਸੀ, ਫਿਰ ਵੀ ਉਸਨੂੰ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ ਹਟਾ ਦਿੱਤਾ ਗਿਆ ਹੈ।           ਇਹ ਜਾਣਕਾਰੀ ਪੀ.ਐਸ.ਪੀ.ਐਲ. ਮੋਗਾ ਦੇ ਐਸ.ਡੀ.ਓ. ਬਲਜੀਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਕਿਹਾ ਕਿ ਇਸ ਖੰਭੇ ਉਪਰ ਕੋਈ ਲੋਅ ਵੋਲਟੇਜ ਲਾਈਨ ਨਹੀਂ ਸੀ, ਇਸ ਉਪਰ ਇੱਕ ਸਟਰੀਟ ਲਾਈਟ ਪੁਆਇੰਟ ਲੱਗਾ ਸੀ ਅਤੇ ਕੇਬਲ ਤਾਰ੍ਹਾਂ ਪ੍ਰਾਈਵੇਟ ਆਪਰੇਟਰ ਦੁਆਰਾ ਪਾਈਆਂ ਹੋਈਆਂ ਸਨ। ਖੰਭੇ ਉੱਪਰ ਲੱਗਾ ਸਟਰੀਟ ਲਾਈਟ ਪੁਆਇੰਟ ਅਤੇ ਕੇਬਲ ਤਾਰਾਂ ਨੂੰ ਸ਼ਿਫਟ ਕੀਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਬਿਜਲੀ ਵਿਭਾਗ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਨਿਪਟਾਰਾ ਕੀਤਾ ਜਾ ਰਿਹਾ ਹੈ।  ...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ਵਿੱਚ ਪੰਜਾਬੀਆਂ ਦੀਆਂ ਭਾਵਨਾਵਾਂ ਪ੍ਰਗਟ ਕੀਤੀਆਂ- ਆਗੂ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ਵਿੱਚ ਪੰਜਾਬੀਆਂ ਦੀਆਂ ਭਾਵਨਾਵਾਂ ਪ੍ਰਗਟ ਕੀਤੀਆਂ- ਆਗੂ

National, Politics, Punjab
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਾਸੀਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਇਲਾਕੇ ਦੀ ਵਿਧਾਨ ਸਭਾ ਵਿੱਚ ਪ੍ਰਤੀਨਿਧਤਾ ਕਰ ਰਹੇ ਆਗੂ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਜਦੋਂ ਆਪਣੀ ਭਾਵੁਕਤਾ ਭਰਪੂਰ ਤਕਰੀਰ ਕੀਤੀ ਤਾਂ ਪੰਜਾਬ ਦੇ ਵਿਰਸੇ ਅਤੇ ਇਤਿਹਾਸ ਦੇ ਕੋਨੇ ਕੋਨੇ ਨੂੰ ਜੱਗ ਜਾਹਰ ਕੀਤਾ, ਜਿਸ ਨਾਲ ਇਲਾਕਾ ਵਾਸੀਆਂ ਦਾ ਮਾਣ ਵਧਿਆ ਹੈ।     ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ, ਕਮਿੱਕਰ ਸਿੰਘ ਡਾਢੀ ਚੇਅਰਮੈਨ, ਰਾਮ ਕੁਮਾਰ ਮੁਕਾਰੀ ਸੈਕਟਰੀ, ਦੀਪਕ ਸੋਨੀ ਮੀਡੀਆ ਕੋਆਡੀਨੇਟਰ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਜਸਪਾਲ ਸਿੰਘ ਢਾਹੇ ਬਲਾਕ ਪ੍ਰਧਾਨ, ਇੰ.ਜਸਪ੍ਰੀਤ ਜੇ.ਪੀ, ਦਰਸ਼ਨ ਸਿੰਘ ਅਟਾਰੀ, ਜਗੀਰ ਭਾਓਵਾਲ, ਕੇਸਰ ਸੰਧੂ, ਜੁਝਾਰ ਸਿੰਘ ਆਸਪੁਰ, ਮੈਡਮ ਹਰਵਿੰਦਰ ਕੌਰ, ਸੋਹਣ ਸਿੰਘ, ਸੁਰਿੰਦਰ ਸਿੰਘ ਸ਼ਿੰਦੂ ਬਲਾਕ ਪ੍...