Sunday, September 27
Shadow

Politics

ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

National, Politics, Punjab
ਚੰਡੀਗੜ੍ਹ, 15 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿੱਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਲਿਆਂਦੀ, ਜਿਸਦੀ ਇੱਕ ਕਾਪੀ ਵਿਧਾਨ ਸਭਾ ਵਿੱਚ ਹੈ, ਪਰ ਜਿਸਦੀ ਕਾਰਵਾਈ ਰਿਪੋਰਟ ਰਹੱਸਮਈ ਢੰਗ ਨਾਲ ਗਾਇਬ ਹੋ ਗਈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਮਹੱਤਵਪੂਰਨ ਰਿਪੋਰਟ ਨੂੰ ਲੱਭਣ ਲਈ ਇੱਕ ਕਮੇਟੀ ਬਣਾਉਣ ਦੀ ਅਪੀਲ ਕੀਤੀ। ਇਸ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਗੁੰਮ ਹੋਈ ਰਿਪੋਰਟ ਦਾ ਪਤਾ ਲਗਾਉਣ ਲਈ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ। ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਿੱਲ, 2025’  ਬਾਰੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਇਸ ਗੁੰਮ ਹੋਏ ਹਿੱਸੇ ਨੂੰ ਲੱਭਣ ਨਾਲ ਸੂਬੇ ਦੇ ਲੋਕਾਂ ਨੂੰ 1986 ਦੀਆਂ ਘਟਨਾਵਾਂ ਦੇ ਪਿੱਛੇ ਦੀ ਸੱਚਾਈ ਦਾ ਪਤਾ ਲਗਾਉਣ, ਉਸ ਸਮੇਂ ਸ਼ਾਮਲ ਲੋਕਾਂ ਦੀਆਂ ਕਾਰਵਾਈਆਂ ਨੂੰ ਸਮ...
ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਇੱਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਹਿੱਸੇਦਾਰਾਂ ਦਰਮਿਆਨ ਤਾਲਮੇਲ ਕਾਇਮ ਕਰਨ ਸਬੰਧੀ ਯਤਨਾਂ ਦੀ ਅਗਵਾਈ ਕਰੇਗਾ। ਉਨ੍ਹਾਂ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਜਾਨਵਰਾਂ ਪ੍ਰਤੀ ਬੇਰਹਿਮੀ ਬਾਰੇ ਰੋਕਥਾਮ ਐਕਟ ਦੇ ਸੋਧ ਬਿੱਲ 'ਤੇ ਬਹਿਸ ਦੌਰਾਨ ਇਸ ਮੁੱਦੇ ਸਬੰਧੀ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਸੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਪਹਿਲਾਂ ਹੀ "ਪੰਜਾਬ ਮੁਆਵਜ਼ਾ ਟੂ ਵਿਕਟਿਮਜ਼ ਆਫ਼ ਐਨੀਮਲ ਅਟੈਕ ਐਂਡ ਐਕਸੀਡੈਂਟਸ ਪਾਲਿਸੀ, 2023" ਲਾਗੂ ਕੀਤੀ ਹੋਈ ਹੈ ਜਿਸ ਤਹਿਤ ਅਵਾਰਾ ਪਸ਼ੂਆਂ ਦੇ ...
ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇਕ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਦੱਸਿਆ ਕਿ ਡੇਰਾ ਬੱਸੀ ਹਲਕੇ ਦੇ ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਇਸ ਦੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ। ਵਿਧਾਨ ਸਭਾ ਹਲਕਾ ਡੇਰਾ ਬੱਸੀ ਤੋਂ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਜਲ ਸਰੋਤ ਮੰਤਰੀ ਨੇ ਦੱਸਿਆ ਕਿ ਸਾਲ 2023 ਵਿੱਚ ਆਈ ਭਾਰੀ ਬਰਸਾਤ ਕਾਰਨ ਪਿੰਡ ਟਿਵਾਣਾ ਵਿਖੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਸੀ ਜਿਸ ਕਾਰਨ ਘੱਗਰ ਦਰਿਆ ਦੇ ਹੜ੍ਹ ਦੇ ਪਾਣੀ ਨਾਲ ਖੱਬੇ ਪਾਸੇ ਲੱਗਦੀਆਂ ਵਾਹੀਯੋਗ ਜ਼ਮੀਨਾਂ ਵਿੱਚ ਪਾਣੀ ਭਰ ਗਿਆ ਸੀ ਅਤੇ ਨਾਲ ਹੀ ਖੋਰਾ ਪੈਣ ਨਾਲ ਜ਼ਮੀਨ ਦਾ ਪੱਧਰ ਲਗਭਗ 8 ਤੋਂ 10 ਫੁੱਟ ਨੀਵਾਂ ਹੋ ਗਿਆ ਸੀ ਜਿਸ ਉਪਰੰਤ ਵਿਭਾਗ ਵਲੋਂ ਵਾਹੀਯੋਗ ਜ਼ਮੀਨ ਨੂੰ ਖੋਰ ਤੋਂ ਬਚਾਉਣ ਲਈ 2500 ਫੁੱਟ ਦੀ ਲੰਬਾਈ ਵਿੱਚ ਪੱਥਰਾਂ ਦੀ ਰਿਵੈਟਮੈਂਟ ਅਤੇ ਸਟੱਡ ਲਗਾਏ ਗਏ ਸਨ ਇਸ ਰਿਵੈਟਮੈਂਟ ਨੂੰ ਸਪੋਰਟ ਕਰਨ ਲ...
ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

National, Politics, Punjab
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ। ਡਾ. ਰਵਜੋਤ ਸਿੰਘ ਨੇ ਇੱਕ ਸੜਕ ਦੁਰਘਟਨਾ ‘ਚ 114 ਸਾਲਾ ਫੌਜਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਮੈਰਾਥਨ ਦੌੜਾਂ ਕਾਰਨ ਦੁਨੀਆ ਭਰ ‘ਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਸਨ। ਮੰਤਰੀ ਨੇ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਚੇਤਿਆਂ ‘ਚ ਵਸੇ ਰਹਿਣਗੇ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਇਕ ਸੜਕ ਹਾਦਸੇ ਵਿੱਚ ਸ. ਫੌਜਾ ਸਿੰਘ ਦੀ ਮੌਤ ਹੋ ਗਈ। ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਸੀ।...
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

National, Politics, Punjab
ਚੰਡੀਗੜ੍ਹ, 14 ਜੁਲਾਈ ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਰਾਜ ਵਿਕਾਸ ਟੈਕਸ (ਸੋਧ) ਬਿੱਲ, 2025 ਦਾ ਉਦੇਸ਼ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018 ਨੂੰ ਸੁਚਾਰੂ ਬਣਾਉਣਾ ਅਤੇ ਇਸਦੀ  ਕੁਸ਼ਲਤਾ ਨੂੰ ਵਧਾਉਣਾ ਹੈ, ਜਿਸ ਤਹਿਤ ਹਰੇਕ ਆਮਦਨ ਕਰਦਾਤਾ ਵੱਲੋਂ 200 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਵਿੱਤੀ ਸਾਲ 2024-25 ਦੌਰਾਨ 190.36 ਕਰੋੜ ਰੁਪਏ ਦਾ ਸਾਲਾਨਾ ਮਾਲੀਆ ਪ੍ਰਾਪਤ ਹੋਇਆ। ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਦੇ ਨੁਮਾਇੰਦਿਆਂ ਨੇ ਪਿਛਲੀ ਕਾਂਗਰਸ ਸਰਕਾਰ ਦੁਆਰਾ ਪਾਸ ਕੀਤੇ ਮੌਜੂਦਾ ਐਕਟ ਵਿੱਚ ਕੁਝ ਵਿਵਹਾਰਕ ਮੁਸ਼ਕਲਾਂ ਬਾਰੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੋਧੇ ਹੋਏ ਬਿੱਲ ਵਿੱਚ ਟੈਕਸ ਢਾਂਚੇ ਦੇ...
ਨਰਮੇਂ ਦੀ ਫਸਲ ਸਬੰਧੀ ਡਿਪਟੀ ਡਾਇਰੈਕਟਰ ਵੱਲੋਂ ਜਿਲ੍ਹਾ ਪੱਧਰੀ ਮੀਟਿੰਗ ਦਾ ਆਯੋਜਨ

ਨਰਮੇਂ ਦੀ ਫਸਲ ਸਬੰਧੀ ਡਿਪਟੀ ਡਾਇਰੈਕਟਰ ਵੱਲੋਂ ਜਿਲ੍ਹਾ ਪੱਧਰੀ ਮੀਟਿੰਗ ਦਾ ਆਯੋਜਨ

National, Politics, Punjab
ਫਰੀਦਕੋਟ 15 ਜੁਲਾਈ () ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ (ਕਪਾਹ ਵਿਸਥਾਰ) ਡਾ. ਚਰਨਜੀਤ ਸਿੰਘ ਡਿਪਟੀ ਡਾਇਰੈਕਟਰ (ਕਪਾਹ ਵਿਸਥਾਰ) ਵੱਲੋਂ ਜਿਲ੍ਹਾ ਫਰੀਦਕੋਟ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਰਮੇਂ ਦੇ ਖੇਤਾਂ ਦਾ ਸਰਵੇਖਣ ਕੀਤਾ ਗਿਆ। ਇਸ ਉਪਰੰਤ ਜਿਲ੍ਹਾ ਪੱਧਰ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਨਰਮੇਂ ਦੀ ਤਾਜਾ ਸਥਿਤੀ ਬਾਰੇ ਰਿਪੋਰਟ ਲਈ। ਉਹਨਾਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪੰਜਾਬ ਸਰਕਾਰ ਦੇ ਨਰਮੇਂ ਦੀ ਫਸਲ ਪ੍ਰਤੀ ਵੱਖ^ਵੱਖ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਦੀ ਸਟੇਟ ਪੱਧਰੀ ਸਰਵੇਲੈਸ਼ ਟੀਮ ਦੇ ਮੈਬਰ ਡਾ. ਯਾਦਵਿੰਦਰ ਸਿੰਘ, ਏ.ਐਮ.ਓ ਫਰੀਦਕੋਟ ਅਤੇ ਡਾ. ਅਮਨਦੀਪ ਕੇਸ਼ਵ ਪੀ.ਡੀ. ਆਤਮਾ ਮੌਜੂਦ ਸਨ। ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਦੱਸਿਆ ਕਿ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ ਤੋ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ-ਪੱਧਰ, ਬਲਾਕ-ਪੱਧਰ, ਸਰਕਲ-ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ ਜੋ ਕਿ ਨਰਮੇ ਦੀ ਫਸਲ ਦਾ ਹਫਤਾਵਾਰੀ ਸਰਵੇਖਣ ਕਰ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

National, Politics, Punjab
ਫਿਰੋਜ਼ਪੁਰ 15 ਜੁਲਾਈ ( ) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਤਹਿਤ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਟਾਸਕ ਫੋਰਸ ਟੀਮ ਦੇ ਮੈਬਰਾਂ ਵੱਲੋਂ ਬਾਬਾ ਫਰੀਦ ਇੰਨਟਰਨੈਸ਼ਨਲ ਸਕੂਲ ਜ਼ੀਰਾ ਰੋਡ ਕੁੱਲਗੜ੍ਹੀ ਵਿਖੇ ਸਕੂਲੀ ਵਾਹਨਾ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 20 (ਵੀਹ) ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਅਸੀਸਟੈਂਟ ਸਬ ਇੰਨਸਪੈਕਟਰ ਸ੍ਰੀ ਨਵਾਬ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਬੱਚਿਆਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ। ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ।             ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਫਿਰੋਜ਼ਪੁਰ ਅਜੇ ਸ਼ਰਮਾ ਨੇ ਦੱਸਿਆ ਕਿ ਸਮੇਂ-ਸਮੇਂ ਤੇ ਸਕੂਲ ਪ੍ਰਿੰਸੀਪਲ ਅਤੇ ਡਰਾਇਵਰ ਨੂੰ ਸੇਫ ਸਕੂਲ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਾਹ...
ਬਾਲ ਭੀਖਿਆ ਕਰਨ ਵਾਲੇ ਦੋ ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼

ਬਾਲ ਭੀਖਿਆ ਕਰਨ ਵਾਲੇ ਦੋ ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼

National, Politics, Punjab
ਮਾਨਸਾ, 15 ਜੁਲਾਈ:           ਡਿਪਟੀ  ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਦੇ ਦਿਸ਼ਾ  ਨਿਰਦੇਸ਼ਾਂ ਅਤੇ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਦੀ ਯੋਗ ਅਗਵਾਈ ਹੇਠ ਕਾਊਂਸਲਰ ਰਜਿੰਦਰ ਕੁਮਾਰ ਵਰਮਾ ਵੱਲੋਂ ਭੀਖੀ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ ਕੀਤੀ ਗਈ।       ਇਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਕਿਹਾ ਕਿ ਬਾਲ ਭੀਖਿਆ ਕਰਵਾਉਣੀ ਕਾਨੂੰਨੀ ਜ਼ੁਰਮ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬਾਲ ਭੀਖਿਆ ਨਾ ਕਰਵਾਉਣ ਅਤੇ ਬੱਚਿਆਂ ਨੂੰ ਸਕੂਲ ਵਿਚ ਦਾਖਲ ਕਰਵਾਉਣ। ਉਨ੍ਹਾਂ ਇਸ ਦੌਰਾਨ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ।                 ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਦੱਸਿਆ ਕਿ ਚੈਕਿੰਗ ਦੌਰਾਨ 02 ਬੱਚੇ ਬਾਲ ਭੀਖਿਆ ਕਰਦੇ ਪਾਏ ਗਏ ਜਿੰਨ੍ਹਾਂ ਨੂੰ ਬਾਲ ਭਲਾਈ  ਕਮੇਟੀ ਮੈਂਬਰ ਨਵਨੀਤ ਕੌਰ ਅੱਗੇ ਪੇਸ਼ ਕੀਤਾ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਬੱਚਿਆਂ ਤੋਂ ਬਾਲ ਭੀਖਿਆ ਨਾ ਕਰਵਾਉਣ ਦੀ ਸਖ਼ਤੀ ਨਾਲ ਹਦਾਇਤ ਕੀਤੀ।                 ਉਨ੍ਹਾਂ ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ...
ਨਗਰ ਨਿਗਮ ਬਟਾਲਾ ਨੇ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਲਈ ਸਖ਼ਤ ਰੁਖ਼ ਅਪਣਾਇਆ-8 ਚਲਾਨ ਕੱਟੇ

ਨਗਰ ਨਿਗਮ ਬਟਾਲਾ ਨੇ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਲਈ ਸਖ਼ਤ ਰੁਖ਼ ਅਪਣਾਇਆ-8 ਚਲਾਨ ਕੱਟੇ

National, Politics, Punjab
ਬਟਾਲਾ, 15 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਸਖ਼ਤ ਰੁਖ਼ ਅਪਣਾਇਆ ਗਿਆ ਹੈ, ਜਿਸ ਦੇ ਚੱਲਦਿਆਂ ਅੱਜ ਜਲੰਧਰ ਰੋਡ ’ਤੇ ਸਫ਼ਾਈ ਨਾ ਰੱਖਣ ਵਾਲੇ 08 ਦੁਕਾਨਦਾਰਾਂ/ਰੇਹੜੀਆਂ ਵਾਲਿਆਂ ਦਾ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 323 ਤਹਿਤ ਚਲਾਨ ਕੱਟਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਪ੍ਰਭਜੋਤ ਕੌਰ, ਇੰਨਫਰਮੈਸ਼ਨ ਐਜੂਕੇਸ਼ਨ ਕਮਿਓਨਿਕੇਸ਼ਨ ਅਤੇ ਕੇਪੈਸੀਟੀ ਬਿਲਡਿੰਗ ਐਕਸਪਰਟ ਨੇ ਦੱਸਿਆ ਕਿ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਨਗਰ ਨਿਗਮ ਬਟਾਲਾ ਵੱਲੋਂ ਲਗਾਤਾਰ ਸ਼ਹਿਰ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਦੁਕਾਨਦਾਰਾਂ ਨੂੰ ਲਗਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਕੂੜਾ ਆਦਿ ਸੁੱਟਣ ਲਈ ਡਸਟਬੀਨ ਦੀ ਵਰਤੋ ਕਰਨ ਅਤੇ ਕੂੜਾ ਖੁੱਲ੍ਹੇ ਵਿੱਚ ਨਾ ਸੁੱਟਿਆ ਜਾਵੇ। ਉਨਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਵਲੋਂ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਹੈ, ਜਿਨਾਂ ਵਲੋਂ ਲਗਾਤਾਰ ਸ਼ਹਿਰ ਵਿੱਚ ਸਾਫ਼ ਸਫਾਈ ਸਬੰਧੀ ਚੈਕਿੰਗ ਕੀਤੀ ਜਾਂਦੀ ਹੈ...
ਪਲੇਅ ਵੇਅ ਸਕੂਲਾਂ ਵੱਲੋਂ ਆਪਣੀ ਸੰਸਥਾ ਦੀ ਰਜਿਸਟ੍ਰੇਸ਼ਨ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਪਲੇਅ ਵੇਅ ਸਕੂਲਾਂ ਵੱਲੋਂ ਆਪਣੀ ਸੰਸਥਾ ਦੀ ਰਜਿਸਟ੍ਰੇਸ਼ਨ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

National, Politics, Punjab
ਫ਼ਿਰੋਜ਼ਪੁਰ 15 ਜੁਲਾਈ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3-6 ਸਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਰਾਜ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਅਰਲੀ ਚਾਈਲਡ ਹੂਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਰਜਿਸਟਰ ਕਰਨ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸੰਸਥਾਵਾਂ ਦੀਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਈਵੇਟ ਸੰਸਥਾਵਾਂ (ਪਲੇਅ ਵੇਅ ਸਕੂਲਾਂ) ਵੱਲੋਂ ਆਪਣੀ ਸੰਸਥਾ ਦੀ ਰਜਿਸਟ੍ਰੇਸ਼ਨ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ ਅਤੇ ਇਹਨਾਂ ਸੰਸਥਾਵਾਂ ਵੱਲੋਂ ਸਲਾਨਾ ਰਜਿਸਟ੍ਰੇਸ਼ਨ ਰੀਨਿਉ ਕਰਵਾਈ ਜਾਣੀ ਲਾਜ਼ਮੀ ਹੋਵੇਗੀ। ਰਜਿਸ਼ਟ੍ਰੇਸ਼ਨ ਦੇ ਲਈ ਇਹਨਾਂ ਸੰਸਥਾਵਾਂ ਤੋਂ 5000 ਰੁਪਏ ਸਲਾਨਾ ਫੀਸ ਵਸੂਲ ਕੀਤਾ ਜਾਵੇਗਾ। ਰਜਿਸਟ੍ਰੇਸ਼ਨ ਕਰਵਾਉਣ ਲਈ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ, ਫਾਰਮ ਅਨੁਲਗ-1 ਅਤੇ ਹਦਾਇਤਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਵੈਬਸਾਈਟ (ferozepur.nic.in) ਤੋਂ ਡ...