Shadow

Politics

ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ

ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ

National, Politics, Punjab
ਚੰਡੀਗੜ੍ਹ, 12 ਜੁਲਾਈ: ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ ਸੈਸ਼ਨ ਤੋਂ ਇਸ ਯੂਨੀਵਰਸਿਟੀ ਵਿੱਚ ਆਧੁਨਿਕ ਅਤੇ ਉੱਦਮਤਾ 'ਤੇ ਕੇਂਦਰਤ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਭਵਿੱਖ ਲਈ ਤਿਆਰ ਬਰ ਤਿਆਰ ਗ੍ਰੈਜੂਏਟ ਪੈਦਾ ਕੀਤੇ ਜਾ ਸਕਣ। ਸ. ਬੈਂਸ ਨੇ ਇੱਥੇ ਆਪਣੇ ਦਫ਼ਤਰ ਵਿਖੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਯੂਨੀਵਰਸਿਟੀ ਵਿੱਚ ਵਿਦਿਆਰਥੀ-ਕੇਂਦ੍ਰਿਤ ਸਿੱਖਣ ਦੇ ਮਾਹੌਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਯੂਨੀਵਰਸਿਟੀ ਵਿੱਚ ਦਾਖ...
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

National, Politics, Punjab
ਚੰਡੀਗੜ੍ਹ, 12 ਜੁਲਾਈ: ਸੂਬੇ ਵਿੱਚ ਜ਼ਮੀਨੀ ਪੱਧਰ 'ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਅੱਜ ਸ਼ਾਮ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੀਂ ਬਣੀ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੀਗ ਨੂੰ ਪਿੰਡ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਮੈਚ ਕਰਵਾਉਣੇ ਚਾਹੀਦੇ ਹਨ ਤਾਂ ਜੋ ਜ਼ਮੀਨੀ ਪੱਧਰ 'ਤੇ ਕ੍ਰਿਕਟ ਦੇ ਹੁਨਰ ਦੀ ਪਛਾਣ ਕਰਕੇ ਕ੍ਰਿਕਟ ਦੇ ਖਿਡਾਰੀਆਂ ਨੂੰ ਵੱਡੇ ਟੂਰਨਾਮੈਂਟਾਂ ਲਈ ਸ਼ਿਗਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਟੂਰਨਾਮੈਂਟ ਨੂੰ ਖੇਡਾਂ ਵਤਨ ਪੰਜਾਬ ਦੀਆਂ, ਜੋ ਸੂਬਾ ਸਰਕਾਰ ਵੱਲੋਂ ਹਰ ਸਾਲ ਉਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਢੁਕਵਾਂ ਮੰਚ ਪ੍ਰਦਾਨ ਕਰਦੀਆ ਹਨ, ਦੀ ਤਰਜ਼ 'ਤੇ ਉਲੀਕਿਆ  ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਲਪਨਾ ਕੀਤੀ ਕਿ ਇਹ ਲੀਗ ਪੰਜਾਬ ਭਰ ਦੇ ਕ੍ਰਿਕਟਰਾਂ ਦੀ ਅੰਦਰੂਨੀ ਸਮਰੱਥਾ ...
ਅੰਤਰਰਾਜੀ  ਭਗੌੜਾ ਗ੍ਰਿਫ਼ਤਾਰ-ਐਸ.ਐਸ.ਪੀ

ਅੰਤਰਰਾਜੀ ਭਗੌੜਾ ਗ੍ਰਿਫ਼ਤਾਰ-ਐਸ.ਐਸ.ਪੀ

National, Politics, Punjab
ਮਾਲੇਰਕੋਟਲਾ 12 ਜੁਲਾਈ :          ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾੜੇ ਅਨਸਰਾਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਸਥਾਨਕ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਸਤਪਾਲ ਸ਼ਰਮਾ ਅਤੇ  ਉਪ ਕਪਤਾਨ ਪੁਲਿਸ, (ਇੰਨ:) ਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਸਿਮਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੇਸ ਨੰਬਰ ਐਨ.ਏਕਟ 148/2023 ਦੇ ਭਗੌੜੇ ਰੂਪਮ ਸ਼ਰਮਾ ਪੁੱਤਰ ਲੇਟ ਕੁਲਦੀਪ ਸ਼ਰਮਾ ਵਾਸੀ ਮਕਾਨ ਨੰਬਰ ਬੀ.ਐਕਸ-1009 , ਪਿੰਡ ਲੰਮਾ, ਜਿਲ੍ਹਾ ਜਲੰਧਰ ਹਾਲ ਮਕਾਨ ਨੰਬਰ 103-ਬੀ, ਸੂਰੀਆ ਇਨਕਲੇਵ, ਜਲੰਧਰ ਨੂੰ ਮਿਤੀ 11.07.2025 ਨੂੰ ਹਸਬ ਜ਼ਾਬਤਾ ਗ੍ਰਿਫ਼ਤਾਰ ਕੀਤਾ ਗਿਆ।                 ਉਨ੍ਹਾਂ ਹੋਰ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਭਗੌੜੇ ਰੂਪਮ ਸ਼ਰਮਾ ਉਕਤ ਦੇ ਖਿਲਾਰ ਵੱਖ-2 ਰਾਜਾਂ ਦੇ ਜ਼ਿਲ੍ਹਿਆਂ ਵਿੱਚ ਕਰੀਬ 40/45 ਸ਼ਿਕਾਇਤਾਂ/ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ ਕਾਫ਼ੀ ਕੇਸਾਂ ਵਿੱਚ ਰੂਪਮ ਸ਼ਰਮਾ ਉਕਤ ਭਗੌੜਾ ਚੱਲਿਆ ਆ ਰਿਹਾ ...
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ; ਵੱਡੀ ਨਦੀ ‘ਤੇ ਬਣ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ; ਵੱਡੀ ਨਦੀ ‘ਤੇ ਬਣ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ

National, Politics, Punjab
ਪਟਿਆਲਾ, 12 ਜੁਲਾਈ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਦੌਲਤਪੁਰ ਅਤੇ ਫਲੌਲੀ ਦਾ ਦੌਰਾ ਕਰਕੇ ਵੱਡੀ ਨਦੀ 'ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੌਲਤਪੁਰ ਵਿਖੇ ਵੱਡੀ ਨਦੀ 'ਤੇ ਨਵੇਂ ਬਣ ਰਹੇ ਪੁਲ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਸ ਪੁਲ ਨੂੰ ਮੁਕੰਮਲ ਕਰਨ ਦਾ ਸਮਾਂ ਅਕਤੂਬਰ ਤੱਕ ਦਾ ਹੈ, ਇਸ ਲਈ ਮੰਡੀ ਬੋਰਡ ਇਹ ਯਕੀਨੀ ਬਣਾਏ ਕਿ ਇਹ ਆਪਣੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਪਿੰਡ ਦੌਲਤਪੁਰ ਵਿਖੇ ਬਣਾਏ ਆਰਜ਼ੀ ਰਸਤੇ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਤੇ ਉਦਯੋਗਿਕ ਇਕਾਈਆਂ ਦੀ ਸਹੂਲਤ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤਾਂ ਦੇ ਮੌਸਮ ਵਿੱਚ ਆਰਜ਼ੀ ਰਸਤੇ 'ਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੌਲਤਪੁਰ ਤੋਂ ਅੱਗੇ ਐਸ.ਟੀ.ਪੀ. ਕੋਲ ਬਣੇ ਪੁਲ 'ਤੇ ਲੱਗੇ ਫਲੱਡ ਗੇਟਾਂ ...
ਵਿਸ਼ਵ ਅਬਾਦੀ ਦਿਵਸ ਮੌਕੇ ਕਰਵਾਈਆਂ ਜਾਗਰੂਕਤਾ ਗਤੀਵਿਧੀਆਂ

ਵਿਸ਼ਵ ਅਬਾਦੀ ਦਿਵਸ ਮੌਕੇ ਕਰਵਾਈਆਂ ਜਾਗਰੂਕਤਾ ਗਤੀਵਿਧੀਆਂ

National, Politics, Punjab
ਮਹਿਲ ਕਲਾਂ, 12 ਜੁਲਾਈ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਅਤੇ ਐਸ.ਐਮ.ਓ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਅਬਾਦੀ ਦਿਵਸ ਮੌਕੇ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਵਿਸ਼ਵ ਅਬਾਦੀ ਦਿਵਸ ਹਰ ਸਾਲ ਦੁਨੀਆਂ ਵਿੱਚ ਵੱਧ ਰਹੀ ਅਬਾਦੀ ਅਤੇ ਇਸ ਕਰਕੇ ਪੈਦਾ ਹੋ ਰਹੀਆਂ ਚੁਣੌਤੀਆਂ ਅਤੇ ਸਮਸਿਆਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਵਧਦੀ ਆਬਾਦੀ ਨੂੰ ਕਾਬੂ ਕਰਨ ਦੇ ਉਪਾਵਾਂ ਬਾਰੇ ਚਰਚਾ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵਿਸ਼ਵ ਅਬਾਦੀ ਦਿਵਸ, "ਮਾਂ ਬਣਨ ਦੀ ਉਮਰ ਉਹੀ ਜਦੋਂ ਸਰੀਰ ਅਤੇ ਮਨ ਦੀ ਤਿਆਰੀ ਹੋਵੇ ਸਹੀ" ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ, ਜਨਸੰਖਿਆ ਕੰਟਰੋਲ ਕਰਨ ਵਿੱਚ ਸਭ ਤੋਂ ਵੱਧ ਸਹਾਈ ਹੋ ਸਕਦਾ ਹੈ ਕਿਉਂਕਿ ਇੱਕ ਪੜ੍ਹੀ—ਲਿਖੀ ਔਰਤ ਆਪਣੇ ਫਰਜ਼ਾਂ ਤੇ ਅਧਿਕਾਰਾਂ ਪ੍ਰਤੀ ਜਾਣੂ ਹੋਵੇਗੀ ਅਤੇ ਆਪਣੇ ਸਮਾਜ ਅਤੇ ਪਰਿਵਾਰ ਦੀ ਭਲਾਈ ...
ਸਿਹਤ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

ਸਿਹਤ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

National, Politics, Punjab
ਪਟਿਆਲਾ, 12 ਜੁਲਾਈ :           ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਨਗਦੀ ਰਹਿਤ (ਕੈਸ਼ਲੈੱਸ ਟਰੀਟਮੈਂਟ) ਕਰਵਾਉਣ ਦੀ ਸਹੂਲਤ 2 ਅਕਤੂਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਇਹ ਪ੍ਰਗਟਾਵਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਐਸ.ਸੀ. ਭਾਈਚਾਰੇ ਦੇ 39 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕਰਦਿਆਂ ਕੀਤਾ।                 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ, ਜਿਸ ਤਹਿਤ 2 ਅਕਤੂਬਰ ਤੋਂ ਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਸਿਹਤ ਕਾਰਡ ਦਿੱਤਾ ਜਾਵੇਗਾ ਜਿਸ ਨਾਲ ਉਹ ਆਪਣਾ 10 ਲੱਖ ਰੁਪਏ ਤੱਕ ਦਾ ਇਲਾਜ ਵੀ ਮੁਫ਼ਤ ...
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ ਆਦਮੀ ਕਲੀਨਿਕ ਕਰਨੀਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

National, Politics, Punjab
ਫਾਜਿਲਕਾ 12 ਜੁਲਾਈ 2025…  ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਮੈਡੀਕਲ  ਅਫਸਰ  ਡਾਕਟਰ  ਸੁਰਭੀ  ਗਾਰਗ  ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾ ਅਤੇ ਬਚਾਓ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਅਡਿਗੇ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖਾਰ ਦੇ ਲੱਛਣ ਤੇਜ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਚ ਦਰਦ ਚਮੜੀ ਤੇ ਲਾਲ ਦਾਣੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਸੋੜਿਆਂ ਵਿੱਚ ਨੱਕ ਵਿੱਚੋਂ ਖੂਨ ਦਾ ਵਗਣਾ ਬਚਾਓ ਦੇ ਤਰੀਕੇ ਕੂਲਰਾਂ ਤੇ ਗਮਲਿਆਂ ਦੀ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ। ਸੋਣ ਵੇਲੇ ਮੱਛਰਦਾਨੀ ਮੱਛਰ ਭਜਾਉਣ ਵਾਲੀ ਕਰੀਮਾ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਬਰੂਫਨ ਨਾ ਲਵੋ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਮੋਲ ...
“ਡਰਾਈ ਡੇਅ ਫਰਾਈ ਡੇਅ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ ਨਿੱਜੀ ਅਤੇ ਸਰਕਾਰੀ ਦਫਤਰਾਂ ਵਿੱਚ ਲਾਰਵੇ ਦਾ ਨਰੀਖਣ

“ਡਰਾਈ ਡੇਅ ਫਰਾਈ ਡੇਅ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ ਨਿੱਜੀ ਅਤੇ ਸਰਕਾਰੀ ਦਫਤਰਾਂ ਵਿੱਚ ਲਾਰਵੇ ਦਾ ਨਰੀਖਣ

National, Politics, Punjab
ਮਾਲੇਰਕੋਟਲਾ 11  ਜੁਲਾਈ -                                 ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ ਭਰ ਦੇ ਨਿੱਜੀ ਅਤੇ ਸਰਕਾਰੀ ਦਫਤਰਾਂ ਸਮੇਤ ਵੱਖ ਵੱਖ ਥਾਵਾਂ ਤੇ ਲਾਰਵੇ ਦਾ ਨਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ.ਰਮਨਦੀਪ ਕੌਰ  ਨੇ ਦੱਸਿਆ ਕਿ “ਡਰਾਈ ਡੇਅ ਫਰਾਈ ਡੇਅ ਮੁਹਿੰਮ” ਤਹਿਤ ਵਿਭਾਗ ਦੀਆਂ ਵੱਖ- ਵੱਖ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਵਿੱਚ ਵਿਭਾਗ ਦੀਆਂ ਟੀਮਾਂ ਨਾਲ ਪੇਂਡੂ ਸਿਹਤ ਅਤੇ ਖੁਰਾਕ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਵੀ ਫ਼ੀਲਡ ਵਿੱਚ ਕੰਮ ਕੀਤਾ ਜਾ ਰਿਹਾ ਹੈ । ਇਸ ਦੌਰਾਨ ਫ਼ੀਲਡ ਵਿੱਚ ਕੰਮ ਕਰ ਰਹੀਆਂ ਮਲਟੀਪਰਪਜ ਹੈਲਥ ਟੀਮਾਂ ਵੱਲੋਂ  ਜਿਲ੍ਹੇ ਦੇ ਕਰੀਬ 7200 ਕੰਟੇਨਰ ਚੈੱਕ ਕੀਤੇ ਗਏ । ਚੈਕਿੰਗ ਦੌਰਾਨ 20 ਵੱਖ- ਵੱਖ ਥਾਵਾਂ ਤੋਂ ਲਾਰਵਾ ਮਿਲਿਆ ਜਿਸਨੂੰ ਤੁਰੰਤ ਨਸ਼ਟ ਕਰਵਾਇਆ ਗਿਆ |         ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਦਾ ਖਾਤਮਾ ਕਰਨ ਦੀ ਮੁਹਿੰਮ ਜ਼ੋਰਾਂ ‘ਤੇ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਦਾ ਖਾਤਮਾ ਕਰਨ ਦੀ ਮੁਹਿੰਮ ਜ਼ੋਰਾਂ ‘ਤੇ

National, Politics, Punjab
ਸ੍ਰੀ ਮੁਕਤਸਰ ਸਾਹਿਬ, 11 ਜੁਲਾਈ: ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਾਲ ਭਿੱਖਿਆ ਦਾ ਖਾਤਮਾ ਕਰਨ ਲਈ ਅੱਜ ਵੱਖ –ਵੱਖ ਥਾਵਾਂ ਤੇ ਬਾਲ ਭਿੱਖਿਆ ਦੀ ਚੈਕਿੰਗ ਕੀਤੀ ਗਈ। ਡਾ : ਸ਼ਿਵਾਨੀ ਨਾਗਪਾਲ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਇਸ ਹਫਤੇ ਦੌਰਾਨ ਕੁੱਲ 12 ਬੱਚੇ ਬਾਲ ਭਿੱਖਿਆ ਕਰਦੇ ਰੈਸਕਿਊ ਕੀਤੇ ਗਏ। ਤਿੰਨ ਬੱਚੇ ਕਿਸੇ ਹੋਰ ਜ਼ਿਲ੍ਹੇ ਨਾਲ ਸਬੰਧ ਰੱਖਦੇ ਸਨ, ਉਹ ਆਪਣੇ ਰਿਸ਼ਤੇਦਾਰਾ ਦੇ ਘਰ ਆਏ ਹੋਏ ਸਨ। ਬਾਕੀ ਬੱਚੇ ਪਹਿਲਾਂ ਹੀ ਸਕੂਲਾਂ ਵਿੱਚ ਦਾਖਲ ਸਨ, ਪਰ ਉਹ ਸਕੂਲ ਨਾ ਜਾ ਕੇ ਭੀਖ ਮੰਗਣ ਅਤੇ ਕੱਚ ਚੁੱਗਣ ਦਾ ਕੰਮ ਕਰਦੇ ਹਨ, ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵਲੋਂ ਬੱਚਿਆਂ ਅਤੇ ਉਹਨਾਂ ਦੀ ਮਾਤਾ-ਪਿਤਾ ਦੀ ਕਾਊਸਲਿੰਗ ਕੀਤੀ ਗਈ ਅਤੇ ਉਹਨਾਂ ਨੂੰ ਸਕੂਲ ਭੇਜਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਹਨਾ ਨੂੰ ਕਿਹਾ ਗਿਆ ਕਿ ਜੇਕਰ ਬੱਚੇ ਦੁਬਾਰਾ ਭੀਖ ਮੰਗਦੇ ਪਾਏ ਗਏ ਤਾ ਉਹਨਾਂ ਨੂੰ ਚਾਇਲਡ ਕੇਅਰ ਇੰਸਟੀਟਿਊਟ ਵਿੱਚ ਭੇਜ ਦਿੱਤਾ ਜਾਵੇਗਾ। ਜ਼ਿਲ੍ਹਾ ਬਾਲ ਸੁਰੱਖਿਆ ਅ...
ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਰਕਾਰੀ ਅਦਾਰਿਆਂ ਵਿਖ਼ੇ ਜਾਗਰੂਕਤਾ ਫੈਲਾਈ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਰਕਾਰੀ ਅਦਾਰਿਆਂ ਵਿਖ਼ੇ ਜਾਗਰੂਕਤਾ ਫੈਲਾਈ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

National, Politics, Punjab
ਕਸੇਲ/ਤਰਨ ਤਾਰਨ, 11 ਜੁਲਾਈ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ  ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਅਤੇ ਜ਼ਿਲੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਲੋਂ ਹਰ ਸ਼ੁਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਸਰਕਾਰੀ ਅਦਾਰਿਆ ਵਿਖ਼ੇ ਜਾਗਰੂਕਤਾ ਫੈਲਾਈ। ਇਸ ਮੌਕੇ ਜਿਲਾ ਐਪੀਡਮੋਲੋਜਿਸਟ ਡਾ ਰਾਘਵ ਗੁਪਤਾ ਅਤੇ ਡਾ. ਅਵਲੀਨ ਕੌਰ ਵੀ ਮੌਜੂਦ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮੌਜੂਦਾ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਚਲਾਈ ਜਾਂ ਰਹੀ 'ਹਰ ਸ਼ੁਕਰਵਾਰ ਡੇਂਗੂ ਉੱਤੇ ਵਾਰ' ਮੁਹਿੰਮ ਤਹਿਤ ਇਸ ਹਫਤੇ ਸਿਹਤ ਕਰਮੀਆਂ ਵੱਲੋਂ ਪੰਜਾਬ ਰੋਡਵੇਜ਼ ਦੇ ਤਰਨ ਤਾਰਨ ਡਿਪੂ ਵਿਖ਼ੇ ਜਾ ਕੇ ਡੇਂਗੂ ਵਿਰੁੱਧ ਜਾਗਰੂਕਤਾ ਫੈਲਾਈ ਅਤੇ ਮੁਲਾਜ਼ਮਾਂ ਨੂੰ ਡੇਂਗੂ ਦੇ ਲੱਛਣਾ ਅਤੇ ਬਚਾਅ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਸਿਹਤ ਕਰਮੀਆਂ ਵਲੋਂ ਡੇਂਗੂ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਸਪਰੇਅ ਵੀ ਕਰਵਾਈ ਗਈ। ਸਿਵਲ ਸਰਜਨ ਡਾ...