Sunday, September 27
Shadow

Politics

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ; ਵੱਡੀ ਨਦੀ ‘ਤੇ ਬਣ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ; ਵੱਡੀ ਨਦੀ ‘ਤੇ ਬਣ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ

National, Politics, Punjab
ਪਟਿਆਲਾ, 12 ਜੁਲਾਈ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਦੌਲਤਪੁਰ ਅਤੇ ਫਲੌਲੀ ਦਾ ਦੌਰਾ ਕਰਕੇ ਵੱਡੀ ਨਦੀ 'ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੌਲਤਪੁਰ ਵਿਖੇ ਵੱਡੀ ਨਦੀ 'ਤੇ ਨਵੇਂ ਬਣ ਰਹੇ ਪੁਲ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਸ ਪੁਲ ਨੂੰ ਮੁਕੰਮਲ ਕਰਨ ਦਾ ਸਮਾਂ ਅਕਤੂਬਰ ਤੱਕ ਦਾ ਹੈ, ਇਸ ਲਈ ਮੰਡੀ ਬੋਰਡ ਇਹ ਯਕੀਨੀ ਬਣਾਏ ਕਿ ਇਹ ਆਪਣੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਪਿੰਡ ਦੌਲਤਪੁਰ ਵਿਖੇ ਬਣਾਏ ਆਰਜ਼ੀ ਰਸਤੇ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਤੇ ਉਦਯੋਗਿਕ ਇਕਾਈਆਂ ਦੀ ਸਹੂਲਤ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤਾਂ ਦੇ ਮੌਸਮ ਵਿੱਚ ਆਰਜ਼ੀ ਰਸਤੇ 'ਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੌਲਤਪੁਰ ਤੋਂ ਅੱਗੇ ਐਸ.ਟੀ.ਪੀ. ਕੋਲ ਬਣੇ ਪੁਲ 'ਤੇ ਲੱਗੇ ਫਲੱਡ ਗੇਟਾਂ ...
ਵਿਸ਼ਵ ਅਬਾਦੀ ਦਿਵਸ ਮੌਕੇ ਕਰਵਾਈਆਂ ਜਾਗਰੂਕਤਾ ਗਤੀਵਿਧੀਆਂ

ਵਿਸ਼ਵ ਅਬਾਦੀ ਦਿਵਸ ਮੌਕੇ ਕਰਵਾਈਆਂ ਜਾਗਰੂਕਤਾ ਗਤੀਵਿਧੀਆਂ

National, Politics, Punjab
ਮਹਿਲ ਕਲਾਂ, 12 ਜੁਲਾਈ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਅਤੇ ਐਸ.ਐਮ.ਓ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਅਬਾਦੀ ਦਿਵਸ ਮੌਕੇ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਵਿਸ਼ਵ ਅਬਾਦੀ ਦਿਵਸ ਹਰ ਸਾਲ ਦੁਨੀਆਂ ਵਿੱਚ ਵੱਧ ਰਹੀ ਅਬਾਦੀ ਅਤੇ ਇਸ ਕਰਕੇ ਪੈਦਾ ਹੋ ਰਹੀਆਂ ਚੁਣੌਤੀਆਂ ਅਤੇ ਸਮਸਿਆਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਵਧਦੀ ਆਬਾਦੀ ਨੂੰ ਕਾਬੂ ਕਰਨ ਦੇ ਉਪਾਵਾਂ ਬਾਰੇ ਚਰਚਾ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵਿਸ਼ਵ ਅਬਾਦੀ ਦਿਵਸ, "ਮਾਂ ਬਣਨ ਦੀ ਉਮਰ ਉਹੀ ਜਦੋਂ ਸਰੀਰ ਅਤੇ ਮਨ ਦੀ ਤਿਆਰੀ ਹੋਵੇ ਸਹੀ" ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ, ਜਨਸੰਖਿਆ ਕੰਟਰੋਲ ਕਰਨ ਵਿੱਚ ਸਭ ਤੋਂ ਵੱਧ ਸਹਾਈ ਹੋ ਸਕਦਾ ਹੈ ਕਿਉਂਕਿ ਇੱਕ ਪੜ੍ਹੀ—ਲਿਖੀ ਔਰਤ ਆਪਣੇ ਫਰਜ਼ਾਂ ਤੇ ਅਧਿਕਾਰਾਂ ਪ੍ਰਤੀ ਜਾਣੂ ਹੋਵੇਗੀ ਅਤੇ ਆਪਣੇ ਸਮਾਜ ਅਤੇ ਪਰਿਵਾਰ ਦੀ ਭਲਾਈ ...
ਸਿਹਤ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

ਸਿਹਤ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

National, Politics, Punjab
ਪਟਿਆਲਾ, 12 ਜੁਲਾਈ :           ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਨਗਦੀ ਰਹਿਤ (ਕੈਸ਼ਲੈੱਸ ਟਰੀਟਮੈਂਟ) ਕਰਵਾਉਣ ਦੀ ਸਹੂਲਤ 2 ਅਕਤੂਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਇਹ ਪ੍ਰਗਟਾਵਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਐਸ.ਸੀ. ਭਾਈਚਾਰੇ ਦੇ 39 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕਰਦਿਆਂ ਕੀਤਾ।                 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ, ਜਿਸ ਤਹਿਤ 2 ਅਕਤੂਬਰ ਤੋਂ ਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਸਿਹਤ ਕਾਰਡ ਦਿੱਤਾ ਜਾਵੇਗਾ ਜਿਸ ਨਾਲ ਉਹ ਆਪਣਾ 10 ਲੱਖ ਰੁਪਏ ਤੱਕ ਦਾ ਇਲਾਜ ਵੀ ਮੁਫ਼ਤ ...
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ ਆਦਮੀ ਕਲੀਨਿਕ ਕਰਨੀਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

National, Politics, Punjab
ਫਾਜਿਲਕਾ 12 ਜੁਲਾਈ 2025…  ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਮੈਡੀਕਲ  ਅਫਸਰ  ਡਾਕਟਰ  ਸੁਰਭੀ  ਗਾਰਗ  ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾ ਅਤੇ ਬਚਾਓ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਅਡਿਗੇ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖਾਰ ਦੇ ਲੱਛਣ ਤੇਜ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਚ ਦਰਦ ਚਮੜੀ ਤੇ ਲਾਲ ਦਾਣੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਸੋੜਿਆਂ ਵਿੱਚ ਨੱਕ ਵਿੱਚੋਂ ਖੂਨ ਦਾ ਵਗਣਾ ਬਚਾਓ ਦੇ ਤਰੀਕੇ ਕੂਲਰਾਂ ਤੇ ਗਮਲਿਆਂ ਦੀ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ। ਸੋਣ ਵੇਲੇ ਮੱਛਰਦਾਨੀ ਮੱਛਰ ਭਜਾਉਣ ਵਾਲੀ ਕਰੀਮਾ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਬਰੂਫਨ ਨਾ ਲਵੋ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਮੋਲ ...
“ਡਰਾਈ ਡੇਅ ਫਰਾਈ ਡੇਅ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ ਨਿੱਜੀ ਅਤੇ ਸਰਕਾਰੀ ਦਫਤਰਾਂ ਵਿੱਚ ਲਾਰਵੇ ਦਾ ਨਰੀਖਣ

“ਡਰਾਈ ਡੇਅ ਫਰਾਈ ਡੇਅ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ ਨਿੱਜੀ ਅਤੇ ਸਰਕਾਰੀ ਦਫਤਰਾਂ ਵਿੱਚ ਲਾਰਵੇ ਦਾ ਨਰੀਖਣ

National, Politics, Punjab
ਮਾਲੇਰਕੋਟਲਾ 11  ਜੁਲਾਈ -                                 ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ ਭਰ ਦੇ ਨਿੱਜੀ ਅਤੇ ਸਰਕਾਰੀ ਦਫਤਰਾਂ ਸਮੇਤ ਵੱਖ ਵੱਖ ਥਾਵਾਂ ਤੇ ਲਾਰਵੇ ਦਾ ਨਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ.ਰਮਨਦੀਪ ਕੌਰ  ਨੇ ਦੱਸਿਆ ਕਿ “ਡਰਾਈ ਡੇਅ ਫਰਾਈ ਡੇਅ ਮੁਹਿੰਮ” ਤਹਿਤ ਵਿਭਾਗ ਦੀਆਂ ਵੱਖ- ਵੱਖ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਵਿੱਚ ਵਿਭਾਗ ਦੀਆਂ ਟੀਮਾਂ ਨਾਲ ਪੇਂਡੂ ਸਿਹਤ ਅਤੇ ਖੁਰਾਕ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਵੀ ਫ਼ੀਲਡ ਵਿੱਚ ਕੰਮ ਕੀਤਾ ਜਾ ਰਿਹਾ ਹੈ । ਇਸ ਦੌਰਾਨ ਫ਼ੀਲਡ ਵਿੱਚ ਕੰਮ ਕਰ ਰਹੀਆਂ ਮਲਟੀਪਰਪਜ ਹੈਲਥ ਟੀਮਾਂ ਵੱਲੋਂ  ਜਿਲ੍ਹੇ ਦੇ ਕਰੀਬ 7200 ਕੰਟੇਨਰ ਚੈੱਕ ਕੀਤੇ ਗਏ । ਚੈਕਿੰਗ ਦੌਰਾਨ 20 ਵੱਖ- ਵੱਖ ਥਾਵਾਂ ਤੋਂ ਲਾਰਵਾ ਮਿਲਿਆ ਜਿਸਨੂੰ ਤੁਰੰਤ ਨਸ਼ਟ ਕਰਵਾਇਆ ਗਿਆ |         ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਦਾ ਖਾਤਮਾ ਕਰਨ ਦੀ ਮੁਹਿੰਮ ਜ਼ੋਰਾਂ ‘ਤੇ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਦਾ ਖਾਤਮਾ ਕਰਨ ਦੀ ਮੁਹਿੰਮ ਜ਼ੋਰਾਂ ‘ਤੇ

National, Politics, Punjab
ਸ੍ਰੀ ਮੁਕਤਸਰ ਸਾਹਿਬ, 11 ਜੁਲਾਈ: ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਾਲ ਭਿੱਖਿਆ ਦਾ ਖਾਤਮਾ ਕਰਨ ਲਈ ਅੱਜ ਵੱਖ –ਵੱਖ ਥਾਵਾਂ ਤੇ ਬਾਲ ਭਿੱਖਿਆ ਦੀ ਚੈਕਿੰਗ ਕੀਤੀ ਗਈ। ਡਾ : ਸ਼ਿਵਾਨੀ ਨਾਗਪਾਲ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਇਸ ਹਫਤੇ ਦੌਰਾਨ ਕੁੱਲ 12 ਬੱਚੇ ਬਾਲ ਭਿੱਖਿਆ ਕਰਦੇ ਰੈਸਕਿਊ ਕੀਤੇ ਗਏ। ਤਿੰਨ ਬੱਚੇ ਕਿਸੇ ਹੋਰ ਜ਼ਿਲ੍ਹੇ ਨਾਲ ਸਬੰਧ ਰੱਖਦੇ ਸਨ, ਉਹ ਆਪਣੇ ਰਿਸ਼ਤੇਦਾਰਾ ਦੇ ਘਰ ਆਏ ਹੋਏ ਸਨ। ਬਾਕੀ ਬੱਚੇ ਪਹਿਲਾਂ ਹੀ ਸਕੂਲਾਂ ਵਿੱਚ ਦਾਖਲ ਸਨ, ਪਰ ਉਹ ਸਕੂਲ ਨਾ ਜਾ ਕੇ ਭੀਖ ਮੰਗਣ ਅਤੇ ਕੱਚ ਚੁੱਗਣ ਦਾ ਕੰਮ ਕਰਦੇ ਹਨ, ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵਲੋਂ ਬੱਚਿਆਂ ਅਤੇ ਉਹਨਾਂ ਦੀ ਮਾਤਾ-ਪਿਤਾ ਦੀ ਕਾਊਸਲਿੰਗ ਕੀਤੀ ਗਈ ਅਤੇ ਉਹਨਾਂ ਨੂੰ ਸਕੂਲ ਭੇਜਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਹਨਾ ਨੂੰ ਕਿਹਾ ਗਿਆ ਕਿ ਜੇਕਰ ਬੱਚੇ ਦੁਬਾਰਾ ਭੀਖ ਮੰਗਦੇ ਪਾਏ ਗਏ ਤਾ ਉਹਨਾਂ ਨੂੰ ਚਾਇਲਡ ਕੇਅਰ ਇੰਸਟੀਟਿਊਟ ਵਿੱਚ ਭੇਜ ਦਿੱਤਾ ਜਾਵੇਗਾ। ਜ਼ਿਲ੍ਹਾ ਬਾਲ ਸੁਰੱਖਿਆ ਅ...
ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਰਕਾਰੀ ਅਦਾਰਿਆਂ ਵਿਖ਼ੇ ਜਾਗਰੂਕਤਾ ਫੈਲਾਈ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਰਕਾਰੀ ਅਦਾਰਿਆਂ ਵਿਖ਼ੇ ਜਾਗਰੂਕਤਾ ਫੈਲਾਈ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

National, Politics, Punjab
ਕਸੇਲ/ਤਰਨ ਤਾਰਨ, 11 ਜੁਲਾਈ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ  ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਅਤੇ ਜ਼ਿਲੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਲੋਂ ਹਰ ਸ਼ੁਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਸਰਕਾਰੀ ਅਦਾਰਿਆ ਵਿਖ਼ੇ ਜਾਗਰੂਕਤਾ ਫੈਲਾਈ। ਇਸ ਮੌਕੇ ਜਿਲਾ ਐਪੀਡਮੋਲੋਜਿਸਟ ਡਾ ਰਾਘਵ ਗੁਪਤਾ ਅਤੇ ਡਾ. ਅਵਲੀਨ ਕੌਰ ਵੀ ਮੌਜੂਦ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮੌਜੂਦਾ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਚਲਾਈ ਜਾਂ ਰਹੀ 'ਹਰ ਸ਼ੁਕਰਵਾਰ ਡੇਂਗੂ ਉੱਤੇ ਵਾਰ' ਮੁਹਿੰਮ ਤਹਿਤ ਇਸ ਹਫਤੇ ਸਿਹਤ ਕਰਮੀਆਂ ਵੱਲੋਂ ਪੰਜਾਬ ਰੋਡਵੇਜ਼ ਦੇ ਤਰਨ ਤਾਰਨ ਡਿਪੂ ਵਿਖ਼ੇ ਜਾ ਕੇ ਡੇਂਗੂ ਵਿਰੁੱਧ ਜਾਗਰੂਕਤਾ ਫੈਲਾਈ ਅਤੇ ਮੁਲਾਜ਼ਮਾਂ ਨੂੰ ਡੇਂਗੂ ਦੇ ਲੱਛਣਾ ਅਤੇ ਬਚਾਅ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਸਿਹਤ ਕਰਮੀਆਂ ਵਲੋਂ ਡੇਂਗੂ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਸਪਰੇਅ ਵੀ ਕਰਵਾਈ ਗਈ। ਸਿਵਲ ਸਰਜਨ ਡਾ...
ਡਵੀਜ਼ਨਲ ਕਮਿਸ਼ਨਰ ਵੱਲੋਂ ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ ‘ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਗੰਭੀਰ ਨੋਟਿਸ; ਅਧਿਕਾਰੀਆਂ ਨੂੰ ਸਮਾਂਬੱਧ ਨਿਪਟਾਰਾ ਕਰਨ ਦੇ ਸਖ਼ਤ ਆਦੇਸ਼

ਡਵੀਜ਼ਨਲ ਕਮਿਸ਼ਨਰ ਵੱਲੋਂ ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ ‘ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਗੰਭੀਰ ਨੋਟਿਸ; ਅਧਿਕਾਰੀਆਂ ਨੂੰ ਸਮਾਂਬੱਧ ਨਿਪਟਾਰਾ ਕਰਨ ਦੇ ਸਖ਼ਤ ਆਦੇਸ਼

National, Politics, Punjab
ਪਟਿਆਲਾ, 11 ਜੁਲਾਈ:                    ਪਟਿਆਲਾ ਮੰਡਲ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਅੱਜ ਪਟਿਆਲਾ ਦੇ ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ ਦੇ ਰਿਕਾਰਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮਾਲ ਅਦਾਲਤਾਂ 'ਚ ਸਾਲਾਂ ਤੋਂ ਲੰਬਿਤ ਚੱਲੇ ਆ ਰਹੇ ਕੇਸਾਂ 'ਤੇ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਕੇਸਾਂ ਦੇ ਸਮਾਂਬੱਧ ਨਿਪਟਾਰੇ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਮੀਨੀ ਤਕਸੀਮ, ਨਿਸ਼ਾਨਦੇਹੀ, ਪੈਮਾਇਸ਼, ਖ਼ਸਰਾ-ਗਿਰਦਾਵਰੀ, ਨੰਬਰਦਾਰੀ ਤੇ ਚੌਕੀਦਾਰੀ ਦੇ ਕੇਸਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਕਰਦੇ ਹੋਏ ਇਨ੍ਹਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਤੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਦੀਆਂ ਅਦਾਲਤਾਂ ਦੇ ਕੇਸਾਂ ਦੇ ਨਿਪਟਾਰੇ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਲਈ ਸਬੰਧਤ ਅਧਿਕਾਰੀ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।                    ਡਵੀਜ਼ਨਲ ਕਮਿਸ਼ਨਰ ਨੇ ਐਸ.ਡੀ.ਐਮ. ਵੱਲੋਂ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਕਾਨੂੰਗੋ ਦਫ਼ਤਰਾਂ ਦਾ ਲੰਮੇ ਸਮੇਂ ਤੋਂ ਨਿਰੀਖਣ ਨਾ ਕੀਤੇ ਜਾਣ 'ਤੇ ...
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

National, Politics, Punjab
ਚੰਡੀਗੜ੍ਹ 11 ਜੁਲਾਈ 2025: ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਸਾਮੀਆਂ ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ, ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਹੈ। ਇਸ ਸ਼ਡਿਊਲ ਦੇ ਅਨੁਸਾਰ ਨਾਮਜ਼ਦਗੀਆਂ 14.07.2025 (ਸੋਮਵਾਰ) ਤੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕੀਤੀਆਂ ਜਾ ਸਕਣਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17.7.2025 (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 18.07.2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19.07.2025 (ਸ਼ਾਮ 3 ਵਜੇ ਤੱਕ) ਹੋਵੇਗੀ। ਵੋਟਿੰਗ 27.07.2025 (ਐਤਵਾਰ) ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ। ਅਪਡੇਟ ਕੀਤੀਆਂ ਵੋਟਰ ਸੂਚ...
ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ

ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 11 ਜੁਲਾਈ: ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਕਾਰੋਬਾਰਾਂ 'ਤੇ ਨਿਯਮਾਂ ਸਬੰਧੀ ਪਾਲਣਾ ਦੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ, 1958 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ ਐਕਟ, 1965 ਵਿੱਚ ਕਈ ਪ੍ਰਗਤੀਸ਼ੀਲ ਸੋਧਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਸੋਧਾਂ (ਪੰਜਾਬ ਲੇਬਰ ਵੈਲਫੇਅਰ ਫੰਡ ਬਿੱਲ, 2025 ਅਤੇ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਬਿੱਲ 2025) ਦਾ ਉਦੇਸ਼ ਕਾਰੋਬਾਰੀ ਸਹੂਲਤਾਂ ਅਤੇ ਕਰਮਚਾਰੀਆਂ ਦੀ ਭਲਾਈ ਦਰਮਿਆਨ ਸੰਤੁਲਨ ਬਣਾਉਣਾ ਹੈ। ਮੁੱਖ ਨੁਕਤੇ ਇਸ ਪ੍ਰਕਾਰ ਹਨ: 1. ਛੋਟੇ ਕਾਰੋਬਾਰਾਂ 'ਤੇ ਨਿਯਮਾਂ ਦੀ ਪਾਲਣਾ ਦੇ ਬੋਝ ਨੂੰ ਘਟਾਉਣਾ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਦਾਨ ਕਰਨਾ। ਇਸ ਤਹਿਤ 20 ਕਰਮਚਾਰੀਆਂ ਤੱਕ ਰੁਜ਼ਗਾਰ ਦੇਣ ਵਾਲੇ ਸਾਰੇ ਅਦਾਰਿਆਂ ਨੂੰ ਐਕਟ ਦੇ ਸਾਰੇ ਉਪਬੰਧਾਂ ਤੋਂ ਛੋਟ ਦਿੱਤੀ ਜਾਵੇਗੀ। ਹਾਲਾਂਕਿ, ਅਜਿਹੇ ਸਾਰੇ ਅਦਾਰਿਆਂ ਨੂੰ ਐਕਟ ਦੇ ਲਾਗੂ ਹੋਣ ਜਾਂ...