Sunday, September 27
Shadow

Politics

ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ

ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ

National, Politics, Punjab
*ਚੰਡੀਗੜ੍ਹ, 11 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦੀ ਆਵਾਜ਼ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਵੇਂ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਜੋ ਵੀ ਸੱਚ ਬੋਲੇਗਾ, ਉਸ ਨੂੰ ਐਫ.ਆਈ.ਆਰ. ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ,  ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਹੋਰ ਆਗੂਆਂ ਨੂੰ ਸੱਚ ਬੋਲਣ ਕਰਕੇ ਜੇਲ੍ਹ ਜਾਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸਾਡੀ ਆਵਾਜ਼ ਦਿਵਾਉਣ ਦੀਆਂ ਕੋਸ਼ਿਸ਼ਾਂ ਦਾ ਅਸੀਂ ਸਾਹਮਣਾ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ ਵਿੱਚ ਵਿਸ਼ਵਾਸ ਹੈ ਜਿੱਥੇ ਸਾਡੀ ਆਵਾਜ਼ ਸੁਣੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੇ ਹੋਰ ਗ੍ਰਿਫਤਾਰੀਆਂ ਅਤੇ ਐਫ.ਆਈ.ਆਰਜ਼ ਦਰਜ ਹੋਣਗੀਆਂ ਕਿਉਂਕਿ ਭਾਜਪਾ ਅਤੇ ਇਸ ਦੇ ਨੇਤਾ ਮੋਦੀ ਖਿਲਾਫ਼ ਬੋਲਣ ਕਰਕੇ ਸਾਡੀ ਆਵਾਜ਼ ਦਬਾਉਣਾ ਚਾਹੁੰਦੇ ਹਨ। ਇਕ ਸਵਾਲ ਦੇ ਜਵਾਬ ਵਿੱਚ...
ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ

National, Politics, Punjab
*ਚੰਡੀਗੜ੍ਹ, 11 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2025, ਜਿਸ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ, 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਖੇਡਾਂ ਸੂਬੇ ਦੇ ਸ਼ਾਨਦਾਰ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪੇਂਡੂ ਖੇਡਾਂ ਖਾਸ ਕਰਕੇ ਬੈਲਗੱਡੀਆਂ ਦੀ ਦੌੜ ਅਤੇ ਹੋਰਾਂ ਨੂੰ ਉਤਸ਼ਾਹਿਤ ਕਰਨਾ ਹੈ ਜੋ ਸੂਬੇ ਦੇ ਕੋਨੇ- ਕੋਨੇ ਵਿੱਚ ਕਰਵਾਈਆਂ ਜਾਂਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਧਨ ਰਾਜ ਦੀ ਖੇਤੀਬਾੜੀ ਆਰਥਿਕਤਾ ਦਾ ਅਨਿੱਖੜਵਾਂ ਅੰਗ ਰਿਹਾ ਹੈ ਅਤੇ ਪੰਜਾਬੀ ਕਿਸਾਨ ਸਦੀਆਂ ਤੋਂ ਪਸ਼ੂਆਂ ਨੂੰ ਆਪਣੇ ਬੱਚਿਆਂ ਵਾਂਗ ਪਾਲਦੇ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਬੈਲਗੱਡੀਆਂ ਵਰਗੀਆਂ ਖੇਡਾਂ ਨੂੰ ਸ਼ੁਰੂ ਤੋਂ ਹੀ ਪਸੰਦ ਕੀਤਾ ਹੈ ਅਤੇ ਕਿਲ੍ਹਾ ਰਾਏਪੁਰ ਦੀ...
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

National, Politics, Punjab
*ਚੰਡੀਗੜ੍ਹ, 11 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ 'ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ ਮੁਲਕ ਹਰ ਖੇਤਰ ਵਿੱਚ ਬੇਮਿਸਾਲ ਤਰੱਕੀ ਦਾ ਗਵਾਹ ਬਣ ਸਕਦਾ ਹੈ। ਡੈਮਾਂ 'ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤੇ ਗਏ ਮਤੇ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਾਜਨੀਤਿਕ ਪਾਰਟੀਆਂ ਨੇ ਲੋਕਾਂ ਨੂੰ ਸੰਕੀਰਨ, ਖੇਤਰੀ, ਭਾਸ਼ਾਈ, ਫਿਰਕੂ ਅਤੇ ਹੋਰ ਲੀਹਾਂ 'ਤੇ ਵੰਡਿਆ, ਜਿਸ ਕਾਰਨ ਸੂਬੇ ਇਕ-ਦੂਜੇ ਨਾਲ ਟਕਰਾਅ ਦੇ ਹਾਲਾਤਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਇੱਕੋ-ਇੱਕ ਉਦੇਸ਼ ਅਜਿਹੇ ਮਾੜੇ ਕੰਮਾਂ ਰਾਹੀਂ ਰਾਜਨੀਤਿਕ ਸੱਤਾ ਹਾਸਲ ਕਰਨਾ ਹੈ, ਜਿਸ ਨੇ ਦੇਸ਼ ਅਤੇ ਸੂਬਿਆਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਪਾਰਟੀਆਂ ਦੇਸ਼ ਦੇ ਲੋਕਾਂ ਨੂੰ ਆਪਸ ਵਿੱਚ ਲੜਾਉਣਾ ਬੰਦ ਕਰ ਦੇਣ ਤਾਂ ਸ...
ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

National, Politics, Punjab
ਚੰਡੀਗੜ੍ਹ, 11 ਜੁਲਾਈ: 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ ਸ਼ੈਸ਼ਨ ਦੌਰਾਨ ਅੱਜ ਸਦਨ ਨੇ 5 ਮਹੱਤਵਪੂਰਨ ਬਿੱਲ ਹਾਜ਼ਰ ਮੈਂਬਰਾਂ ਦੀ ਸਰਬਸੰਮਤੀ ਨਾਲ ਪਾਸ ਕੀਤੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਦੇ ਸ਼ੈਸ਼ਨ ਦੌਰਾਨ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿਲ, 2025 ਅਤੇ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਬਿਲ, 2025 ਪੇਸ਼ ਕੀਤਾ, ਜਿਸ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਬੁਲਾਰੇ ਅਨੁਸਾਰ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸ਼ੌਪਜ਼ ਐਂਡ ਕਮਰਸ਼ੀਅਲ ਐਸਟੈਬਲਿਸਮੈਂਟ (ਸੋਧਨਾ) ਬਿਲ, 2025 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ (ਸੋਧਨਾ) ਬਿਲ, 2025 ਪੇਸ਼ ਕੀਤਾ, ਜਿਸਨੂੰ ਵਿਧਾਨ ਸਭਾ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸੇ ਤਰ੍ਹਾਂ ਸ. ਗੁਰਮੀਤ ਸਿੰਘ ਖੁੱਡੀਆਂ ਨੇ "ਦੀ ਪ੍ਰੀਵੈਨਸ਼ੰਨ ਆਫ ਕਰੁਏਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ, 2025" ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। --------...
ਵਿਧਾਇਕ ਸ਼ੈਰੀ ਕਲਸੀ ਨੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਲਈ ਸਾਰ-ਵਾਰਡ ਨੰਬਰ 13 ਵਿਖੇ ਨਵੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ

ਵਿਧਾਇਕ ਸ਼ੈਰੀ ਕਲਸੀ ਨੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਲਈ ਸਾਰ-ਵਾਰਡ ਨੰਬਰ 13 ਵਿਖੇ ਨਵੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ

National, Politics, Punjab
ਬਟਾਲਾ, 11 ਜੁਲਾਈ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਵਾਸੀਆਂ ਦੀ ਚਿਰੋਕਣੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਖੁਦ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲੜੀ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 13 ਵਿੱਚ ਨਵੀਆਂ ਬਣਨ ਵਾਲੀਆਂ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਉਨਾਂ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਜਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਸਹੂਲਤ ਲਈ ਗਲੀਆਂ ਬਣਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਹਰ ਵਾਰਡ ਵਿੱਚ ਲੋਕਾਂ ਦੀ ਸਹੂਲਤ ਲਈ ਸੀਵਰੇਜ ਤੇ ਨਵੀਆਂ ਗਲੀਆਂ ਦੀ ਉਸਾਰੀ ਕਰਵਾਈ ਜਾਵੇਗੀ, ਜਿਸ ਲਈ ਕੰਮ ਚੱਲ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਨ ਅਤੇ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ...
ਪੰਜਾਬ ਸਰਕਾਰ ਵੱਲੋਂ ਬੁਢਲਾਡਾ ਨਵੀਂ ਅਨਾਜ ਮੰਡੀ ਲਈ 32 ਕਰੋੜ 86 ਲੱਖ ਰੁਪਏ ਦੀ ਗ੍ਰਾਂਟ ਜਾਰੀ–ਪ੍ਰਿੰਸੀਪਲ ਬੁੱਧ ਰਾਮ ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਢਲਾਡਾ ਨਵੀਂ ਅਨਾਜ ਮੰਡੀ ਲਈ 32 ਕਰੋੜ 86 ਲੱਖ ਰੁਪਏ ਦੀ ਗ੍ਰਾਂਟ ਜਾਰੀ–ਪ੍ਰਿੰਸੀਪਲ ਬੁੱਧ ਰਾਮ ਵਿਧਾਇਕ

National, Politics, Punjab
ਮਾਨਸਾ/ਬੁਢਲਾਡਾ : 10 ਜੁਲਾਈ             ਬੁਢਲਾਡਾ ਵਿਖੇ ਨਵੀਂ ਅਨਾਜ ਮੰਡੀ ਬਣਾਉਣ ਦੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ 32 ਕਰੋੜ 86 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਦੂਰ-ਅੰਦੇਸ਼ੀ ਅਤੇ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਸੋਚ ਸਦਕਾ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾ ਰਹੀ ਹੈ, ਜਿਸ ਤਹਿਤ ਉਨ੍ਹਾਂ ਬੁਢਲਾਡਾ ਦੀ ਨਵੀਂ ਅਨਾਜ ਮੰਡੀ ਤੇਜੀ ਅਤੇ ਸਮਾਂਬੱਧ ਪ੍ਰਣਾਲੀ ਨਾਲ ਬਣਾਉਣ ਲਈ ਗ੍ਰਾਂਟ ਜਾਰੀ ਕਰ ਦਿੱਤੀ ਹੈ।             ਚੇਅਰਮੈਨ ਸਤੀਸ਼ ਸਿੰਗਲਾ ਨੇ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧਰਾਮ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਕਰਯੋਗ ਹੈ ਕਿ ਪਹਿਲਾਂ ਵੀ ਹਲਕਾ ਵਿਧਾਇਕ ਬੁਢਲਾਡਾ ਨੇ ਨਿੱਜੀ ਕੋਸ਼ਿਸ਼ਾਂ ਨਾਲ 51 ਏਕੜ ਜਮੀਨ ਦੀ ਰਜਿਸਟਰੀ ਲਈ 33 ਕਰੋੜ ਜਾਰੀ ਕਰਵਾਏ ਸਨ। ਉਨ੍ਹਾਂ ਦੱਸਿਆ ਕਿ ਇਸ ਗਰਾਂਟ ਵਿੱਚ ਸਿਵਲ ਵਰਕ ਲਈ...
ਪੀਏਯੂ-ਐਫਏਓ ਸਾਂਝੀਵਾਲਤਾ ਪ੍ਰੋਜੈਕਟ ਅਧੀਨ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਪੀਏਯੂ-ਐਫਏਓ ਸਾਂਝੀਵਾਲਤਾ ਪ੍ਰੋਜੈਕਟ ਅਧੀਨ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ

National, Politics, Punjab
ਭਵਾਨੀਗੜ੍ਹ, 10 ਜੁਲਾਈ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਫੂਡ ਐਂਡ ਐਗਰੀਕਲਚਰ ਆਰਗੇਨਾਈਜੇਸ਼ਨ (ਐਫ ਏ ਓ) ਦੇ ਸਹਿਯੋਗ ਨਾਲ ਜੀਈਐਫ 7 ਪ੍ਰੋਜੈਕਟ ਅਧੀਨ ਚੁਣੇ ਹੋਏ ਬਲਾਕ ਭਵਾਨੀਗੜ੍ਹ ਦੇ ਪਿੰਡ ਕਾਕੜਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਜਿਸ ਵਿੱਚ ਲਗਭਗ 40 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਜਿਸ ਵਿੱਚ ਉਹਨਾਂ ਨਦੀਨਾਂ ਦੀ ਸਹੀ ਪਛਾਣ ਅਤੇ ਢੁਕਵੇਂ ਨਦੀਨਨਾਸ਼ਕਾਂ ਦਾ ਸਹੀ ਸਮੇਂ ਅਤੇ ਸਹੀ ਤਕਨੀਕ ਨਾਲ ਛਿੜਕਾਅ ਕਰਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਹਨਾਂ ਝੋਨੇ ਵਿੱਚ ਲਘੂ ਤੱਤਾਂ ਦੀ ਕਮੀ ਦੇ ਲੱਛਣਾਂ ਅਤੇ ਇਲਾਜ ਬਾਰੇ ਵੀ ਚਰਚਾ ਕੀਤੀ। ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਨੇ ਕਿਸਾਨਾਂ ਨੂੰ ਝੋਨੇ ਦੀ ਮੈਟ ਟਾਈਪ ਨਰਸਰੀ ਅਤੇ ਮਸ਼ੀਨੀ ਲਵਾਈ ਨੂੰ ਸਫਲ ਬਣਾਉਣ ਲਈ ਜ਼ਰੂਰੀ ਨੁਕਤਿਆਂ ਬਾਰੇ ਜਾਣਕਾਰੀ ਦਿੱ...
ਮੱਛੀ ਪਾਲਣ ਵਿਭਾਗ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਮੱਛੀ ਪਾਲਣ ਦਿਵਸ

ਮੱਛੀ ਪਾਲਣ ਵਿਭਾਗ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਮੱਛੀ ਪਾਲਣ ਦਿਵਸ

National, Politics, Punjab
ਤਰਨ ਤਾਰਨ, 10 ਜੁਲਾਈ ਅੱਜ ਦੇਸ਼ ਭਰ ਵਿੱਚ ਮਨਾਏ ਜਾਂਦੇ ਕੌਮੀ ਮੱਛੀ ਪਾਲਕ ਦਿਵਸ ਦੇ ਸੰਬੰਧ ਵਿੱਚ ਮੱਛੀ ਪਾਲਣ ਵਿਭਾਗ ਤਰਨ ਤਾਰਨ ਵੱਲੋਂ ਦਫਤਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ ਵਿਖੇ ਇਹ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਜਿਲੇ ਦੇ ਵੱਖ-ਵੱਖ ਪਿੰਡਾ ਵਿੱਚੋਂ ਮੱਛੀ ਪਾਲਕਾਂ, ਮੱਛੀ ਵਿਕਰੇਤਾਂਵਾ ਅਤੇ ਬੇਰੋਜਗਾਰ ਨੋਜਵਾਂਨਾ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਭ ਤੋਂ ਪਹਿਲਾਂ ਗੁਰਬੀਰ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ ਨੇ ਮਾਨਯੋਗ ਗੁਰਮੀਤ ਸਿੰਘ ਖੁਡੀਆ ਕੈਬਨਿਟ ਮੰਤਰੀ ਪਸ਼ੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਵੱਲੋਂ ਕੌਮੀ ਮੱਛੀ ਪਾਲਣ ਦਿਵਸ ਤੇ ਭੇਜੇ ਗਏ ਸੰਦੇਸ਼ ਬਾਰੇ ਜਾਣੂ ਕਰਵਾਇਆ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਸਾਹਿਬ  ਨੇ ਇਸ ਦਿਵਸ ਤੇ ਮੱਛੀ ਪਾਲਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਮੱਛੀ ਪਾਲਣ ਕਿੱਤੇ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਿਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਸ. ਗੁਰਮੀਤ ਸਿੰਘ ਖੁਡੀਆ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਮੱਛੀ ਪਾਲਣ ਦੇ ਖੇਤਰ ਵਿੱਚ ਲਗਾ...
ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਹੈ ਟਰੇਨਿੰਗ

ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਹੈ ਟਰੇਨਿੰਗ

National, Politics, Punjab
ਮਾਲੇਰਕੋਟਲਾ 10 ਜੁਲਾਈ : ਭਾਰਤ ਚੋਣ ਕਮਿਸ਼ਨ (ਈ.ਸੀ.ਆਈ.) ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਦੋਵੇਂ ਵਿਧਾਨ ਸਭਾ ਹਲਕਿਆਂ ਵਿਧਾਨ ਸਭਾ ਹਲਕਾ 106 ਅਮਰਗੜ੍ਹ ਅਤੇ ਵਿਧਾਨ ਸਭਾ ਹਲਕਾ 105 ਮਾਲੇਰਕੋਟਲਾ ਦੇ ਸਮੂਹ 400 ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ.) ਨੂੰ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਚੋਣ ਪ੍ਰਕਿਰਿਆ ਨੂੰ ਸੁਚਾਰੂ ਤਰੀਕੇ  ਨਾਲ ਮੁਕੰਮਲ ਕਰਵਾ ਸਕਣ । ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ 106 ਅਮਰਗੜ੍ਹ ਦੇ ਸਮੂਹ ਬੀ.ਐਲ.ਓਜ਼ ਦੀ ਟਰੇਨਿੰਗ ਕਰਵਾਈ ਜਾ ਚੁੱਕੀ ਹੈ।   ਚੋਣਕਾਰ ਰਜਿਸਟਰੇਸ਼ਨ ਅਫ਼ਸਰ 105 ਮਾਲੇਰਕੋਟਲਾ- ਕਮ - ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਟਰੇਨਿੰਗ ਦੌਰਾਨ ਬੀ.ਐਲ.ਓਜ. ਨੂੰ ਭਾਗੀਦਾਰੀ ਸਰਟੀਫਿਕੇਟ ਤਕਸੀਮ ਕਰਦਿਆਂ ਕਿਹਾ ਕਿ ਟਰੇਨਿੰਗ ਦਾ ਮਕਸਦ ਵੋਟਰ ਸੂਚੀ ਦਾ ਸ਼ੁੱਧੀਕਰਨ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਨਿਯਮਤ ਬਣਾਉਣਾ ਹੈ । ਉਨ੍ਹਾਂ ਦੱਸਿਆ ਕਿ ਰੋਜ਼ਾਨਾ  ਸਥਾਨਕ ਪੰਜਾਬ ਉਰਦੂ ਅ...
ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਲਾਨਾ ਮੁਫ਼ਤ ਇਲਾਜ ਦੇਣਾ ਆਮ ਆਦਮੀ ਸਰਕਾਰ ਦੀ ਵੱਡੀ ਪ੍ਰਾਪਤੀ : ਜਗਰੂਪ ਸਿੰਘ ਸੇਖਵਾਂ

ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਲਾਨਾ ਮੁਫ਼ਤ ਇਲਾਜ ਦੇਣਾ ਆਮ ਆਦਮੀ ਸਰਕਾਰ ਦੀ ਵੱਡੀ ਪ੍ਰਾਪਤੀ : ਜਗਰੂਪ ਸਿੰਘ ਸੇਖਵਾਂ

National, Politics, Punjab
ਗੁਰਦਾਸਪੁਰ, 10 ਜੁਲਾਈ (      ) - ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪੰਜਾਬ `ਚ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਸਲਾਨਾ ਮੁਫ਼ਤ ਇਲਾਜ਼ ਦੀ ਸਹੂਲਤ ਦੇ ਕੇ ਵੱਡੀ ਸਹੂਲਤ ਦਿੱਤੀ ਹੈ ਅਤੇ ਪੰਜਾਬ ਦਾ ਹਰ ਇੱਕ ਵਾਸੀ ਇਸ ਸਕੀਮ ਅਧੀਨ ਇਲਾਜ਼ ਦੀ ਸਹੂਲਤ ਦਾ ਹੱਕਦਾਰ ਹੋਵੇਗਾ। ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਇਲਾਜ਼ ਲੈਣ ਲਈ ਕੋਈ ਕਾਗਜ਼ੀ ਕਾਰਵਾਈ `ਚ ਉਲਝਣਾ ਨਹੀਂ ਪਏਗਾ, ਅਗਰ ਤੁਹਾਡੇ ਕੋਲ ਕਾਰਡ ਬਣਿਆ ਨਹੀਂ ਹੋਵੇਗਾ ਤਾਂ ਮੌਕੇ `ਤੇ ਅਧਾਰ ਕਾਰਡ ਜਾਂ ਵੋਟਰ ਕਾਰਡ ਦਿਖਾ ਕੇ ਰਜਿਸਟਰ ਕਰਵਾਉਣ ਉਪਰੰਤ ਇਲਾਜ਼ ਕਰਵਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਸਮੇਤ ਕਰੀਬ 1500 ਨਿੱਜੀ ਹਸਪਤਾਲ ਇਸ ਸਕੀਮ ਤਹਿਤ ਪੰਜਾਬੀਆਂ ਦਾ ਮੁਫ਼ਤ ਇਲਾਜ਼ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਕੈਸ਼ਲੈੱਸ ਬੀਮੇ ਦੀ ਸਹੂਲਤ ਦਿੱਤੀ ਗਈ ਹੈ, ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਹਰ ਬੀਮਾਰੀ ਦਾ ਇਲਾਜ ਮੁਫ਼ਤ ਵਿੱਚ ਕੀਤਾ ਜ...