Sunday, September 27
Shadow

Politics

ਪਲੇਸਮੈਂਟ ਕੈਂਪ ਦੋਰਾਨ ਹੋਈ 56 ਸਿੱਖਿਆਰਥੀਆਂ ਦੀ ਰੋਜ਼ਗਾਰ ਲਈ ਹੋਈ ਚੌਣ

ਪਲੇਸਮੈਂਟ ਕੈਂਪ ਦੋਰਾਨ ਹੋਈ 56 ਸਿੱਖਿਆਰਥੀਆਂ ਦੀ ਰੋਜ਼ਗਾਰ ਲਈ ਹੋਈ ਚੌਣ

National, Politics, Punjab
ਨੰਗਲ 10 ਜੁਲਾਈ () ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, ਡਾਇਰੈਕਟਰ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਨਿਰਦੇਸ਼ਾ ਅਨੁਸਾਰ ਸਰਕਾਰੀ ਆਈਟੀਆਈ ਨੰਗਲ ਵਿੱਚ ਪਲੇਸਮੈਂਟ ਕੈਂਪ ਲਗਾਇਆ ਗਿਆ। ਜਿਸ ਵਿੱਚ ਚੀਮਾ ਬੁਆਇਲਰ ਕੁਰਾਲੀ ਅਤੇ ਐੱਸਐੱਮਐੱਲ (ਸਵਰਾਜ ਮਾਜਦਾ ਲਿਮਟਿਡ) ਆਦਿ ਉਦਯੋਗਿਕ ਇਕਾਈਆਂ ਵਲੋਂ ਸ਼ਿਰਕਤ ਕੀਤੀ ਗਈ।       ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਵੱਖ ਵੱਖ ਟਰੇਡਾਂ ਦੇ ਸਿੱਖਿਆਰਥੀਆਂ ਵਲੋਂ ਭਾਗ ਲਿਆ ਗਿਆ। ਇਸ ਮੌਕੇ ਕੰਪਨੀ ਦੇ ਪ੍ਰਤੀਨਿਧੀਆਂ ਵਲੋਂ ਸਿੱਖਿਆਰਥੀਆਂ ਦੀ ਇੰਟਰਵਿਊ ਲਈ ਗਈ ਅਤੇ ਮੌਕੇ ਤੇ ਹੀ 56 ਸਿੱਖਿਆਰਥੀਆਂ ਦੀ ਰੋਜ਼ਗਾਰ ਲਈ ਚੌਣ ਕੀਤੀ ਗਈ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਕਿਹਾ ਕਿ ਇਹੋ ਜਿਹੇ ਪਲੇਸਮੇਂਟ ਕੈਂਪ ਹੁਨਰਮੰਦ ਵਿਦਿਆਰਥੀਆਂ ਨੂੰ ਰੋਜਗਾਰ ਦੇ ਮੌਕੇ ਉਪਲੱਬਧ ਕਰਵਾਉਣ ਵਿੱਚ ਬੇਹੱਦ ਸਹਾਈ ਸਿੱਧ ਹੋ ਰਹੇ ਹਨ। ਪੰਜਾਬ ਸਰਕਾਰ ਦਾ ਇਹ ਉਪਰਾਲਾ ਹੈ ਕਿ ਸਰਕਾਰੀ ਨੌਕਰੀਆਂ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਯੋਗਤਾਂ ਅਨੁਸਾਰ ...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ

National, Politics, Punjab
ਚੰਡੀਗੜ੍ਹ, 10 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ। ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ। ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲ...
ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

National, Politics, Punjab, Technology
ਚੰਡੀਗੜ੍ਹ, 10 ਜੁਲਾਈ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਦੀ ਕੁਦਰਤੀ ਊਰਜਾ ਸਬੰਧੀ ਸਮਰੱਥਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਮਾਰਚ 2026 ਤੱਕ ਸੂਬੇ ਭਰ ਵਿੱਚ 390 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ 30 ਮੈਗਾਵਾਟ ਦੀ ਸੰਯੁਕਤ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਸ੍ਰੀ ਅਮਨ ਅਰੋੜਾ ਪੰਜਾਬ ਊਰਜਾ ਵਿਕਾਸ ਅਥਾਰਟੀ (ਪੇਡਾ) ਵੱਲੋਂ ਚਲਾਏ ਜਾ ਰਹੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪੇਡਾ ਦੇ ਚੇਅਰਪਰਸਨ ਡਾ. ਸੁਖਚੈਨ ਗੋਗੀ ਅਤੇ ਪ੍ਰਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਅਜੋਏ ਕੁਮਾਰ ਸਿਨਹਾ ਵੀ ਮੌਜੂਦ ਸਨ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 150 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਬਿਜਲੀ ਖਰਚ ਵਿੱਚ ਸਾਲਾਨਾ 15 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ, ਜਿ...
ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਪੀ.ਐਸ.ਈ.ਆਰ.ਸੀ. ਦੇ ਮੈਂਬਰ ਵਜੋਂ ਚੁਕਾਈ ਸਹੁੰ

ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਪੀ.ਐਸ.ਈ.ਆਰ.ਸੀ. ਦੇ ਮੈਂਬਰ ਵਜੋਂ ਚੁਕਾਈ ਸਹੁੰ

National, Politics, Punjab
ਚੰਡੀਗੜ੍ਹ, 10 ਜੁਲਾਈ : ਬਿਜਲੀ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਮੈਂਬਰ ਵਜੋਂ ਨਿਯੁਕਤ ਕੀਤੇ ਗਏ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇੰਜੀਨੀਅਰ ਸੈਣੀ ਕੋਲ ਪੰਜਾਬ ਦੇ ਬਿਜਲੀ ਖੇਤਰ ਦਾ ਵਿਆਪਕ ਤਜਰਬਾ ਅਤੇ ਡੂੰਘੀ ਸਮਝ ਹੈ, ਜੋ ਪੀ.ਐਸ.ਈ.ਆਰ.ਸੀ. ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਿਯੁਕਤੀ ਨਾਲ, ਕਮਿਸ਼ਨ ਆਪਣੀ ਪੂਰੀ ਸਮਰੱਥਾ ਨਾਲ ਨਿਰਪੱਖ ਨਿਯਮਾਂ ਨੂੰ ਯਕੀਨੀ ਬਣਾਉਣ, ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਅਤੇ ਖਪਤਕਾਰਾਂ, ਉਪਯੋਗਤਾਵਾਂ ਤੇ ਭਾਈਵਾਲਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਬਿਹਤਰ ਢੰਗ ਨਾਲ ਕੰਮ ਕਰੇਗਾ। ਮੰਤਰੀ ਨੇ ਕਿਹਾ ਕਿ ਬਿਜਲੀ ਖੇਤਰ ਵਿੱਚ ਸੈਣੀ ਨੇ ਵਡਮੁੱਲਾ ਯੋਗਦਾਨ ਪਾਇਆ ਹੈ ਅਤੇ ਕਮਿਸ਼ਨ ਵਿੱਚ ਉਨ੍ਹਾਂ ਦੀ ਨਿਯੁਕ...
ਪਲਾਂਟੇਸ਼ਨ ਮੁਹਿੰਮ ਨੂੰ ਮਿਲ ਰਹੀ ਤੇਜ਼ੀ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਮੈਦਾਨ ਵਿੱਚ ਸਰਗਰਮ

ਪਲਾਂਟੇਸ਼ਨ ਮੁਹਿੰਮ ਨੂੰ ਮਿਲ ਰਹੀ ਤੇਜ਼ੀ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਮੈਦਾਨ ਵਿੱਚ ਸਰਗਰਮ

National, Politics, Punjab
ਚੰਡੀਗੜ੍ਹ, 10 ਜੁਲਾਈ: ਵਾਤਾਵਰਨ ਸੰਤੁਲਨ ਬਰਕਰਾਰ ਰੱਖਣ ਲਈ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਉਣ ਨੂੰ ਫੈਸਲਾਕੁੰਨ ਦੱਸਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਸੂਬਾ ਸਰਕਾਰ ਦੇ ਸਮੁੱਚੇ ਯਤਨਾਂ ਦਾ ਅਹਿਮ ਹਿੱਸਾ ਦੱਸਿਆ ਹੈ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬੱਲੋਵਾਲ ਸੌਂਖੜੀ ਅਤੇ ਪਿੰਡ ਫਤਿਹਪੁਰ (ਵਣ ਰੇਂਜ ਕਾਠਗੜ੍ਹ) ਵਿਖੇ ਨਰਸਰੀਆਂ ਦਾ ਦੌਰਾ ਕਰਦਿਆਂ, ਮੰਤਰੀ ਨੂੰ ਦੋਵਾਂ ਨਰਸਰੀਆਂ ਵਿੱਚ ਲਗਾਏ ਗਏ ਵੱਖ-ਵੱਖ ਕਿਸਮਾਂ ਦੇ ਬੂਟਿਆਂ ਦੇ ਨਾਲ-ਨਾਲ ਵਿਭਾਗ ਵੱਲੋਂ ਉਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂੰ ਕਰਵਾਇਆ ਗਿਆ। ਬੱਲੋਵਾਲ ਸੌਂਖੜੀ ਨਰਸਰੀ ਦੇ ਦੌਰੇ ਦੌਰਾਨ, ਸ੍ਰੀ ਕਟਾਰੂਚੱਕ ਨੂੰ ਖੈਰ, ਸ਼ੀਸ਼ਮ, ਫਲਾਹੀ, ਬਾਂਸ, ਡੇਕ, ਹੋਲੋਪਟੀਲੀਆ, ਢੇਊ ਵਰਗੀਆਂ ਵਿਲੱਖਣ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ ਜੋ ਇੱਥੇ ਪਾਈਆਂ ਜਾਂਦੀਆਂ ਹਨ ਅਤੇ ਸਾਰਿਆਂ ਲਈ ਖਿੱਚ ਦਾ ਕੇਂਦਰ ਅਤੇ ਵਾਤਾਵਰਣ ਵਿੱਚ ਜਾਦੂਈ ਰੰਗ ਬਿਖੇਰਦੀਆਂ ਹਨ। ...
ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ ਮਾਨ ਸਰਕਾਰ ਵੱਲੋਂ ਤੇਜ਼ ਕਾਰਵਾਈ — 119 ਮਾਮਲੇ ਰੋਕੇ: ਡਾ.ਬਲਜੀਤ ਕੌਰ

ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ ਮਾਨ ਸਰਕਾਰ ਵੱਲੋਂ ਤੇਜ਼ ਕਾਰਵਾਈ — 119 ਮਾਮਲੇ ਰੋਕੇ: ਡਾ.ਬਲਜੀਤ ਕੌਰ

National, Politics, Punjab
ਚੰਡੀਗੜ੍ਹ, 9 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵਿੱਚ ਮਾਨ ਸਰਕਾਰ ਵੱਲੋਂ ਲਗਾਤਾਰ ਤੇਜ਼ੀ ਅਤੇ ਇਮਾਨਦਾਰੀ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ ਕੁੱਲ 119 ਬਾਲ ਵਿਆਹ ਦੇ ਮਾਮਲਿਆਂ ਨੂੰ ਤੁਰੰਤ ਕਾਰਵਾਈ ਕਰਦਿਆਂ ਸਫਲਤਾ ਪੂਰਵਕ ਰੋਕਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਲ 2022 ਵਿੱਚ 31, 2023 ਵਿੱਚ 20, 2024 ਵਿੱਚ 42 ਅਤੇ 2025 ਵਿੱਚ ਹੁਣ ਤੱਕ 26 ਮਾਮਲੇ ਰੋਕੇ ਜਾ ਚੁੱਕੇ ਹਨ, ਜੋ ਕਿ ਪੰਜਾਬ ਸਰਕਾਰ ਦੀ ਬਚਿਆਂ ਦੇ ਭਵਿੱਖ ਲਈ ਕੀਤੀ ਜਾ ਰਹੀ ਜ਼ਿੰਮੇਵਾਰ ਕੋਸ਼ਿਸ਼ ਦਾ ਨਤੀਜਾ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਬਾਲ ਵਿਆਹ ਵਰਗੀ ਮਾੜੀ ਪਰੰਪਰਾ ਦੀ ਰੋਕਥਾਮ ਲਈ ਪਿੰਡ ਪੱਧਰ ਤੋਂ ਸ਼ਹਿਰੀ ਪੱਧਰ ਤੱਕ ਜਾਗਰੂਕਤਾ ਮੁਹਿੰਮ ਚਲਾ ਰਹੀ ਹੈ।” ਉਨ੍ਹਾਂ ਜ਼ਿਲ੍ਹਾ ਟੀਮਾਂ ਅਤੇ ਸਹਿਯੋਗੀ ਅਧਿਕਾਰੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਦ...
ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ: ਹਰਭਜਨ ਸਿੰਘ ਈਟੀਓ

ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ: ਹਰਭਜਨ ਸਿੰਘ ਈਟੀਓ

National, Politics, Punjab
ਚੰਡੀਗੜ੍ਹ, 9 ਜੁਲਾਈ, 2025: ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਵਿਖੇ ਆਰਕੀਟੈਕਚਰ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਵਿੱਚ ਵਿਭਾਗ ਦੀਆਂ ਮੁੱਖ ਪਹਿਲਕਦਮੀਆਂ, ਪ੍ਰਸਤਾਵਿਤ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਅਤੇ ਸਥਾਈ ਇਮਾਰਤਾਂ ਦੇ ਡਿਜ਼ਾਈਨ ਤੇ ਸ਼ਹਿਰੀ ਯੋਜਨਾਬੰਦੀ 'ਤੇ ਪੀ.ਡਬਲਯੂ.ਡੀ. ਅਤੇ ਹੋਰ ਸਰਕਾਰੀ ਵਿਭਾਗਾਂ ਨਾਲ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ ਗਈ। ਇਸ ਸਮੀਖਿਆ ਵਿੱਚ ਮੁੱਖ ਆਰਕੀਟੈਕਟ ਸ੍ਰੀ ਤਰੁਣ ਗਰਗ, ਐਡੀਸ਼ਨਲ ਚੀਫ ਆਰਕੀਟੈਕਟ ਸ੍ਰੀਮਤੀ ਸਰੋਜ ਅਤੇ ਆਰਕੀਟੈਕਚਰ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਭਾਗ ਵੱਲੋਂ ਬਣਾਏ ਜਾ ਰਹੇ ਸਟੇਡੀਅਮਾਂ, ਹਸਪਤਾਲਾਂ ਅਤੇ ਹੋਰ ਜਨਤਕ ਇਮਾਰਤਾਂ ਦੇ ਸਮਕਾਲੀ ਡਿਜ਼ਾਈਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ। ਇਸ ਦੇ ਨਾਲ ਹੀ ਵਿਭਾਗ ਨੇ ਮੁੱਖ ਪਹਿਲਕਦਮੀਆਂ, ਚੱਲ ਰਹੇ ਆਰਕੀਟੈਕਚਰਲ ਪ੍ਰੋਜੈਕਟਾਂ, ਆਗਾਮੀ ਪ੍ਰਸਤਾਵਾਂ ਅਤੇ ਟਿਕਾਊ ਤੇ ਨਵੀਨਤਾਕਾਰੀ ਇਮਾਰਤਾਂ ਦੇ ਡਿਜ਼ਾਈਨ 'ਤੇ ਪੀ.ਡਬਲਯੂ.ਡੀ. ਨਾਲ ਇਸ ਦੇ ਸਹਿਯੋਗ ਬਾਰੇ ਇੱਕ ਵਿਆਪਕ ਪੇਸ...
ਪੰਜਾਬ ਸਰਕਾਰ ਗੋਲਡਨ-ਆਵਰ ਐਮਰਜੈਂਸੀ ਲਈ ਮੈਡੀਕਲ ਅਫਸਰਾਂ ਨੂੰ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਵੇਗੀ

ਪੰਜਾਬ ਸਰਕਾਰ ਗੋਲਡਨ-ਆਵਰ ਐਮਰਜੈਂਸੀ ਲਈ ਮੈਡੀਕਲ ਅਫਸਰਾਂ ਨੂੰ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਵੇਗੀ

National, Politics, Punjab
ਚੰਡੀਗੜ੍ਹ, 9 ਜੁਲਾਈ: ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਜਿਸ ਵਿੱਚ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਦੋ ਮੈਡੀਕਲ ਅਫਸਰਾਂ ਨੂੰ ਪ੍ਰਮੁੱਖ ਸੰਸਥਾਵਾਂ ਵਿੱਚ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਡਾਕਟਰਾਂ ਨੂੰ ਪੰਜਾਬ ਭਰ ਵਿੱਚ ਆਈਸੀਯੂ ਅਤੇ ਟਰੌਮਾ ਕੇਸਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਢੁਕਵੀਂ ਮੁਹਾਰਤ ਨਾਲ ਲੈਸ ਕੀਤਾ ਜਾ ਸਕੇ। ਇੱਥੇ ਮੈਡੀਕਲ ਅਫਸਰਾਂ ਲਈ  ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਐਮਐਲਆਰ/ਪੀਐਮਆਰ ‘ਤੇ ਦੋ-ਰੋਜ਼ਾ ਟ੍ਰੇਨਿੰਗ ਆਫ਼ ਟ੍ਰੇਨਰਜ਼ (ਟੀਓਟੀ) ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਐਮਰਜੈਂਸੀ ਦੇਖਭਾਲ ਸੇਵਾਵਾਂ ਵਿਚਲੇ ਪਾੜੇ ਨੂੰ ਪੂਰਦਿਆਂ "ਗੋਲਡਨ ਆਵਰ", ਸ਼ੁਰੂਆਤੀ ਘੰਟੇ, ਜੋ ਮਰੀਜ਼ਾਂ ਦੀ ਬਚਾਅ ਦਰ ਨਿਰਧਾਰਤ ਕਰਦੇ ਹਨ, ਦੌਰਾਨ ਤੁਰੰਤ ਤੇ ਸਮੇਂ ਸਿਰ ਇਲਾਜ ਯਕੀਨੀ ਬਣਾਏਗੀ। ਇਹ ਕਹਿੰਦਿਆਂ ਕਿ ਜ਼ਿੰਦਗੀ...
ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ  ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

National, Politics, Punjab
ਚੰਡੀਗੜ੍ਹ/ਗੁਰਦਾਸਪੁਰ, 9 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਮਰਥਿਤ ਅਤੇ ਪਾਕਿਸਤਾਨ ਵਿੱਚ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸੰਚਾਲਕ ਹਰਵਿੰਦਰ ਰਿੰਦਾ ਦੁਆਰਾ ਰਚੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰਦਿਆਂ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚੋਂ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਖੇਪ ਵਿੱਚ ਦੋ ਏਕੇ—47 ਰਾਈਫਲਾਂ ਦੇ ਨਾਲ—ਨਾਲ 16 ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ, ਅਤੇ ਦੋ ਪੀ—86 ਹੈਂਡ ਗ੍ਰਨੇਡ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੀ ਗਈ ਖੇਪ ਪਾਕਿਸਤਾਨੀ ਏਜੰਸੀਆਂ ਅਤੇ ਹਰਵਿੰਦਰ ਰਿੰਦਾ ਵੱਲੋਂ ਪੰਜਾਬ ਵਿੱਚ ਕਈ ਥਾਵਾਂ ’ਤੇ ਅੱ...
ਚੋਣ ਕਮਿਸ਼ਨ ਵੱਲੋਂ 8 ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ: ਸਿਬਿਨ ਸੀ

ਚੋਣ ਕਮਿਸ਼ਨ ਵੱਲੋਂ 8 ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ: ਸਿਬਿਨ ਸੀ

National, Politics, Punjab
ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਵੱਲੋਂ 8 ਅਜਿਹੀਆਂ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸ਼ੋ-ਕਾਜ਼ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ 2019 ਤੋਂ ਲੈ ਕੇ ਹੁਣ ਤੱਕ ਕਿਸੇ ਵੀ ਲੋਕ ਸਭਾ ਜਾਂ ਵਿਧਾਨ ਸਭਾ ਦੀ ਚੋਣ ਜਾਂ ਜ਼ਿਮਨੀ ਚੋਣ ਵਿੱਚ ਹਿੱਸਾ ਨਹੀਂ ਲਿਆ। ਕਮਿਸ਼ਨ ਨੇ ਇਨ੍ਹਾਂ ਪਾਰਟੀਆਂ ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 29ਏ ਦੇ ਤਹਿਤ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੀ ਸੂਚੀ ਵਿੱਚੋਂ ਹਟਾਉਣ ਦਾ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਾਰਟੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਆਲ ਇੰਡੀਆ ਸ਼੍ਰੋਮਣੀ ਬਾਬਾ ਜੀਵਨ ਸਿੰਘ ਮਜ਼੍ਹਬੀ ਦਲ,  ਭਾਰਤੀਆਂ ਮੁਹੱਬਤ ਪਾਰਟੀ (ਆਲ ਇੰਡੀਆ), ਸਿਵਲ ਰਾਈਟਸ ਪਾਰਟੀ, ਡੈਮੋਕ੍ਰੈਟਿਕ ਕਾਂਗਰਸ ਪਾਰਟੀ,  ਡੈਮੋਕ੍ਰੈਟਿਕ ਸਵਰਾਜ ਪਾਰਟੀ, ਫੂਲੇ ਭਾਰਤੀ ਲੋਕ ਪਾਰਟੀ, ਰਾਸ਼ਟਰੀ ਜਾਗਰੂਕ ਪਾਰਟੀ ਅਤੇ ਸਾਡਾ ਪੰਜਾਬ ਪਾਰਟੀ ਦੇ ਨਾਂ ਸ਼ਾਮਲ ਹਨ। ਚੋਣ ਕਮਿਸ਼ਨ ਦੇ ਰਿਕਾਰਡ ਅਨੁਸਾਰ, ਇਨ੍ਹਾਂ ਪਾਰਟੀਆਂ ਨੇ ਪਿਛਲੇ 6 ਸਾਲਾਂ ਵਿੱਚ ਕਿਸੇ ਵੀ ਚੋਣ ਲਈ ...