Wednesday, October 7
Shadow

Politics

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
*ਚੰਡੀਗੜ੍ਹ, 17 ਮਾਰਚ* ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ ਸੁਧਾਰਾਂ ਨੂੰ ਤੇਜ਼ ਕਰਨਾ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ਦੇ ਮਿਆਰਾਂ ਦਾ ਹਾਣੀ ਬਣਾਉਣਾ ਹੈ। ਇਸ ਮਿਸ਼ਨ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਵਿਸ਼ਵ ਬੈਂਕ ਨਾਲ ਭਾਈਵਾਲੀ ਵੀ ਕੀਤੀ ਗਈ ਹੈ। ਇਹ ਭਾਈਵਾਲੀ ਪੰਜਾਬ ਵੱਲੋਂ ਪਹਿਲਾਂ ਹੀ ਜਨਤਕ ਸਿੱਖਿਆ ਵਿੱਚ ਕੀਤੇ ਅਹਿਮ ਸੁਧਾਰਾਂ ਦੀ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਨੂੰ ਦਰਸਾਉਂਦੀ ਹੈ। ਇਸ ਪ੍ਰੋਗਰਾਮ ਲਈ ਖ਼ਰਚੇ ਜਾਣ ਵਾਲੇ 3,500 ਕਰੋੜ ਰੁਪਏ ਵਿੱਚ ਵਿਸ਼ਵ ਬੈਂਕ ਵੱਲੋਂ 2,500 ਕਰੋੜ ਰੁਪਏ ਦੀ ਕਰਜ਼ਾ ਸਹਾਇਤਾ ਅਤੇ ਪੰਜਾਬ ਸਰਕਾਰ ਵੱਲੋਂ 1,000 ਕਰੋੜ ਰੁਪਏ ਦਾ ਯੋਗਦਾਨ ਸ਼ਾਮਲ ਹੈ, ਜੋ ਇਸ ਨੂੰ ਸੂਬੇ ਦੇ ਇਤਿਹਾਸ ਵਿੱਚ ਸਭ ਤ...
ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
*ਧੂਰੀ, 17 ਮਾਰਚ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਪ੍ਰਾਜੈਕਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਅਤੇ ਡਾਕਟਰਾਂ ਤੇ ਸਟਾਫ ਦੀ ਮੌਜੂਦਗੀ ਨੂੰ ਬਿਹਤਰ ਬਣਾ ਕੇ ਪਹੁੰਚਯੋਗ ਅਤੇ ਮਰੀਜ਼ ਅਧਾਰਿਤ ਸਿਹਤ ਸੰਭਾਲ ਵਿਵਸਥਾ ਲਾਗੂ ਕਰਨ ਪ੍ਰਤੀ ਸਾਡੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਸਹੂਲਤਾਂ ਨਾ ਸਿਰਫ਼ ਧੂਰੀ ਸ਼ਹਿਰ ਦੇ ਵਸਨੀਕਾਂ ਨੂੰ ਸਗੋਂ ਆਲੇ-ਦੁਆਲੇ ਦੇ ਲਗਭਗ 70 ਪਿੰਡਾਂ ਦੇ ਲੋਕਾਂ ਨੂੰ ਵੀ ਮਿਲਣਗੀਆਂ, ਜਿਸ ਨਾਲ ਹਜ਼ਾਰਾਂ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਧੁਨਿਕ ਸਿਹਤ ਸੇਵਾਵਾਂ ਮਿਲ ਸਕਣਗੀਆਂ...
ਸਮ੍ਰਿਤੀ ਇਰਾਨੀ ਦਾ ‘ਸਿਲੰਡਰ ਡਾਂਸ’ ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ ‘ਆਪ’ ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ

ਸਮ੍ਰਿਤੀ ਇਰਾਨੀ ਦਾ ‘ਸਿਲੰਡਰ ਡਾਂਸ’ ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ ‘ਆਪ’ ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ

Politics
ਚੰਡੀਗੜ੍ਹ, 16 ਮਾਰਚ 2026 "ਡਬਲ ਇੰਜਣ" ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ "ਟਰਬਲ ਇੰਜਣ" ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ ਵਿੱਚ ਪੈਦਾ ਕੀਤੀ ਜਾ ਰਹੀ ਗੈਸ ਸਿਲੰਡਰ ਦੀ ਕਿੱਲਤ ਨੂੰ ਲੈ ਕੇ, ਅੱਜ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੈਕਟਰ-17 ਪਲਾਜ਼ਾ (ਨੀਲਮ ਸਿਨੇਮਾ ਦੇ ਸਾਹਮਣੇ) ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਹੱਲਾ ਬੋਲ ਕੀਤਾ। ਪ੍ਰਦਰਸ਼ਨ ਵਿੱਚ 'ਆਪ' ਵਰਕਰਾਂ ਅਤੇ ਆਮ ਜਨਤਾ ਦਾ ਭਾਰੀ ਹਜ਼ੂਮ ਉਮੜਿਆ, ਜਿਨ੍ਹਾਂ ਨੇ "ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ" ਦੇ ਗਗਨਭੇਦੀ ਨਾਅਰਿਆਂ ਨਾਲ ਪੂਰੇ ਪਲਾਜ਼ਾ ਨੂੰ ਗੁੰਜਾ ਦਿੱਤਾ। *ਰਸੋਈ 'ਤੇ 'ਸਰਜੀਕਲ ਸਟ੍ਰਾਈਕ' ਕਰ ਰਹੀ ਹੈ ਮੋਦੀ ਸਰਕਾਰ* ਪ੍ਰਦਰਸ਼ਨ ਦੀ ਅਗਵਾਈ ਕਰ ਰਹੇ 'ਆਪ' ਨੇਤਾਵਾਂ ਨੇ ਭਾਜਪਾ 'ਤੇ ਸਿੱਧਾ ਅਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਹੜੇ ਭਾਜਪਾ ਨੇਤਾ ਵਿਰੋਧੀ ਧਿਰ ਵਿੱਚ ਰਹਿੰਦਿਆਂ 400 ਰੁਪਏ ਦੇ ਸਿਲੰਡਰ 'ਤੇ ਸੜਕਾਂ 'ਤੇ ਬੈਠ ਕੇ ਛਾਤੀਆਂ ਪਿੱਟਦੇ ਸਨ, ਅੱਜ ਉਹ 1000 ਪਾਰ ਕਰ ਚੁੱਕੇ ਸਿਲੰਡਰ 'ਤੇ ਗੂੰਗੇ ਅਤੇ ਬੋਲੇ ਹੋ ਚੁੱਕੇ...
ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

Politics
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 55ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 363 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 55ਵੇਂ ਦਿਨ, ਪੁਲਿਸ ਟੀਮਾਂ ਨੇ 172 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,894 ਹੋ ਗਈ ਹੈ। ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 72...
ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

Politics
ਚੰਡੀਗੜ੍ਹ, 16 ਮਾਰਚ: ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਲਈ 2,000 ਕਰੋੜ ਰੁਪਏ ਅਲਾਟ ਕਰਕੇ ਸਰਵਵਿਆਪੀ ਸਿਹਤ ਸੰਭਾਲ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਅਲਾਟਮੈਂਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਸੁਰੱਖਿਆ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਦੀ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਵਰਗ ਨਾਲ ਸਬੰਧਤ ਪਰਿਵਾਰ ਵਿੱਤੀ ਤੰਗੀਆਂ-ਤੁਰਸ਼ੀਆਂ ਕਰਕੇ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ। ਮੈਡੀਕਲ ਐਮਰਜੈਂਸੀ ਨੂੰ ਲੈ ਕੇ ਜ਼ਿਆਦਾਤਰ ਪਰਿਵਾਰਾਂ ਲਈ ਅਕਸਰ ਦੋ ਵੱਡੇ ਸਵਾਲ ਹੁੰਦੇ ਹੈ ਕਿ ਇਲਾਜ ਕਿੰਨੀ ਜਲਦ ਸ਼ੁਰੂ ਹੋ ਸਕਦਾ ਹੈ ਅਤੇ ਖ਼ਰਚੇ ਦਾ ਪ੍ਰਬੰਧ ਕਿਵੇਂ ਹੋਵੇਗਾ। ਪਿਛਲੇ ਮਹੀਨਿਆਂ ਵਿੱਚ ਪੰਜਾਬ ਭਰ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਸੁਰੱਖਿਆ ਪ੍ਰੋਗਰਾਮ ਜਿਸ ਦੀ ਪਹੁੰਚ ਨੂੰ ਸੂਬੇ ਭਰ ਵਿੱਚ ਲਗਾਤਾਰ ਵਧਾਇਆ ਜਾ ਰਿਹਾ ਹੈ, ਰਾਹੀਂ ਇਨ੍ਹਾਂ ਸਵਾਲਾਂ ਦੇ ਜਵਾਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਯੋਜਨਾ ਲਈ ਪੰਜਾਬ ਸਰਕਾ...
1962, 1965 ਅਤੇ 1971 ਦੀਆਂ ਜੰਗਾਂ  ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Politics, Punjab
ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਬੰਧੀ, ਜੋ ਅਜੇ ਤੱਕ ਇਸ ਤੋਂ ਵਾਂਝੇ ਰਹਿ ਗਏ ਹਨ, ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਹਨਾਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਜਿਆਦਾਤਰ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਜ਼ਮੀਨ ਜਾਂ ਰਾਸ਼ੀ ਦੇ ਰੂਪ ਵਿੱਚ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿ ਗਏ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਸਬੰਧਿਤ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ, ਤਾਂ ਜੋ ਯੋਗ ਪਰਿਵਾਰਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਰਾਸ਼...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

Politics
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਨਾਹਰ ਗਰੁੱਪ ਆਫ਼ ਕੰਪਨੀਜ਼ ਦੇ ਚੇਅਰਮੈਨ ਕਮਲ ਓਸਵਾਲ ਨੇ ਕਿਹਾ ਕਿ ਤਿੰਨ ਦਿਨਾਂ ਨਿਵੇਸ਼ਕ ਸੰਮੇਲਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਪੰਜਾਬ ਇੱਕ ਵਾਰ ਫਿਰ ਉਦਯੋਗ, ਨਿਵੇਸ਼ ਅਤੇ ਵਿਕਾਸ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਨੇ ਦਿਖਾਇਆ ਹੈ ਕਿ ਦੇਸ਼ ਦੇ ਪ੍ਰਮੁੱਖ ਉਦਯੋਗਿਕ ਘਰਾਣਿਆਂ ਵੱਲੋਂ ਮਹੱਤਵਪੂਰਨ ਨਿਵੇਸ਼ਾਂ ਦੇ ਐਲਾਨ ਨਾਲ ਪੰਜਾਬ ਆਕਰਸ਼ਕ ਨਿਵੇਸ਼ ਅਤੇ ਉਦਯੋਗਿਕ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਐਲਾਨੇ ਗਏ ਨਿਵੇਸ਼ ਪ੍ਰਸਤਾਵਾਂ ਨਾਲ ਪੰਜਾਬ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਉਦਯੋਗਿਕ ਵਿਕਾਸ ਦੀ ਰਫ਼ਤਾਰ ਮੱਠੀ ਹੋ ਗਈ ਸੀ ਅਤੇ ਉਦਯੋਗ ਸੂਬੇ ਤੋਂ ਬਾਹਰ ਚਲੇ ਜਾਣ ਵੱਲ ਵੇਖ ਰਿਹਾ ਸੀ ਪਰ ਮੁੱਖ ਮੰਤਰੀ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 – ਫਰਨੀਚਰ ਅਤੇ ਪਲਾਈ ਉਦਯੋਗ ‘ਤੇ ਸੈਸ਼ਨ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 – ਫਰਨੀਚਰ ਅਤੇ ਪਲਾਈ ਉਦਯੋਗ ‘ਤੇ ਸੈਸ਼ਨ

Politics
ਚੰਡੀਗੜ੍ਹ, 15 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਤੀਜੇ ਅਤੇ ਆਖਰੀ ਦਿਨ ਸੂਬੇ ਵਿੱਚ ਪਲਾਈ ਅਤੇ ਫਰਨੀਚਰ ਉਦਯੋਗ 'ਤੇ ਸੈਸ਼ਨ ਦੌਰਾਨ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਕੱਤਰ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਵਿਗਿਆਨ ਤੇ ਤਕਨਾਲੋਜੀ ਪ੍ਰਿਯਾਂਕ ਭਾਰਤੀ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਐਗਰੋ ਫਾਰੈਸਟਰੀ ਨੂੰ ਫਰਨੀਚਰ ਅਤੇ ਪਲਾਈ ਖੇਤਰ ਲਈ ਕੱਚੇ ਮਾਲ ਦਾ ਸਰੋਤ ਦੱਸਿਆ। ਉਨ੍ਹਾਂ ਇਸਨੂੰ ਆਰਥਿਕ ਤੌਰ 'ਤੇ ਵਿਵਹਾਰਕ ਅਤੇ ਵਾਤਾਵਰਣ ਪੱਖੋਂ ਟਿਕਾਊ ਦੱਸਿਆ। ਉਨ੍ਹਾਂ ਲੱਕੜ ਅਧਾਰਤ ਐਗਰੋ ਫਾਰੈਸਟਰੀ ਨੂੰ ਉਤਸ਼ਾਹਿਤ ਕਰਨ ਦੀ ਵੀ ਵਕਾਲਤ ਕੀਤੀ ਅਤੇ ਦੱਸਿਆ ਕਿ ਐਗਰੋ ਫਾਰੈਸਟਰੀ ਨੂੰ ਰੁੱਖ ਸੁਰੱਖਿਆ ਬਿੱਲ ਤੋਂ ਛੋਟ ਦੇਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਜੋ ਪ੍ਰਕਿਰਿਆ ਅਧੀਨ ਹੈ। ਪੈਨਲ ਚਰਚਾ ਦੌਰਾਨ ਵਿਰਗੋ ਪੈਨਲਜ਼ ਦੇ ਐਮਡੀ ਨਰੇਸ਼ ਤਿਵਾੜੀ, ਹੈਂਡ ਨਿਰਮਾਣ, ਖੋਜ ਤੇ ਵਿਕਾਸ ਸੈਂਚੁਰੀ ਪਲਾਈਬੋਰਡਜ਼ ਸੁਨੀਲ ਸ਼ੇਖਾਵਤ, ਸਾਵਿਤਰੀ ਵੁੱਡਜ਼ ਦੇ ਡਾਇਰੈਕਟਰ ਮੁਕੇਸ਼ ਗੋਇਲ ਅਤੇ ਪੰਜਾਬ ਪਲਾਈਵੁੱਡ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸ...
ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ

ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ

Politics
ਚੰਡੀਗੜ੍ਹ, 15 ਮਾਰਚ         ਪੰਜਾਬ ਨੂੰ ਫਿਲਮ ਨਿਰਮਾਣ ਦਾ ਪ੍ਰਮੁੱਖ ਕੇਂਦਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ “ਪੰਜਾਬ ਫਿਲਮ ਪ੍ਰੋਮੋਸ਼ਨ ਨੀਤੀ 2026" ਲਾਗੂ ਕੀਤੀ ਹੈ, ਜਿਸ ਨੂੰ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਲਾਹੇ-ਪੱਖੀ ਅਤੇ ਲਚਕੀਲੀ ਬਣਾਇਆ ਗਿਆ ਹੈ। ਇਹ ਗੱਲ ਮੋਹਾਲੀ ਦੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਹੋਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਮੀਡੀਆ ਅਤੇ ਮਨੋਰੰਜਨ ਸੈਸ਼ਨ ਦੌਰਾਨ ਪੈਨਲ ਚਰਚਾ ਦੌਰਾਨ ਉਭਰ ਕੇ ਸਾਹਮਣੇ ਆਈ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਪੰਨੂ ਨੇ ਕਿਹਾ, “ਅਸੀਂ ਹਰ ਫਿਲਮਕਾਰ, ਹਰ ਨਿਵੇਸ਼ਕ ਅਤੇ ਹਰ ਰਚਨਾਤਮਕ ਸ਼ਖ਼ਸ ਦਾ ਸਵਾਗਤ ਕਰਦੇ ਹਾਂ। ਤੁਹਾਨੂੰ ਜੋ ਵੀ ਚਾਹੀਦਾ ਹੈ ਅਤੇ ਜਿਵੇਂ ਵੀ ਚਾਹੀਦਾ ਹੈ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਦੀ ਨਾਕਾਰਾਤਮਕ ਛਵੀ ਪੇਸ਼ ਕਰਨ ਵਾਲੇ ਵਿਚੋਲਿਆਂ ਦਾ ਦੌਰ ਖਤਮ ਹੋ ਚੁੱਕਾ ਹੈ ਅਤੇ ਫਿਲਮਕਾਰਾਂ ਅਤੇ ਮੀਡੀਆ ਧਿਰਾਂ ਨੂੰ ਸ਼ੂਟਿੰਗ ਲਈ ਸਿੰਗ...
ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ

ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ

Politics, Punjab
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 15 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਜਿੱਥੇ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕ ਪੰਜਾਬ ਸਰਕਾਰ ਦੀ ਨਿਵੇਸ਼ ਪੱਖੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹੋਏ ਉੱਥੇ ਸੂਬਾ ਸਰਕਾਰ ਦੀ ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਉਦਘਾਟਨੀ ਸੈਸ਼ਨ ਮੌਕੇ ਆਖਿਆ ਸੀ ਕਿ ਸੰਮੇਲਨ ਵਿੱਚ ਹਿੱਸਾ ਲੈਣ ਆਏ ਡੈਲੀਗੇਟ ਪੰਜਾਬੀ ਗਾਣੇ ਤੇ ਖਾਣੇ ਦਾ ਵੀ ਆਨੰਦ ਮਾਣਨਗੇ। ਸੰਮੇਲਨ ਦੌਰਾਨ ਮੋਹਾਲੀ ਗੋਲਫ਼ ਰੇਂਜ ਵਿਖੇ ਸੱਭਿਆਚਾਰਕ ਸ਼ਾਮ ਕਰਵਾਈ ਗਈ ਜਿਸ ਵਿੱਚ ਉੱਘੇ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਹਰਜੀਤ ਹਰਮਨ ਦੀ ਗਾਇਕੀ ਨੇ ਡੈਲੀਗੇਟਾਂ ਨੂੰ ਨੱਚਣ ਲਈ ਮਜਬੂਰ ਕੀਤਾ। ਇਸ ਮੌਕੇ ਜੁਗਨੀ ਸੱਭਿਆਚਾਰਕ ਗਰੁੱਪ ਵੱਲੋਂ ਪੇਸ਼ ਕੀਤੇ ਗਏ ਲੋਕ ਨਾਚ ਲੁੱਡੀ ਅਤੇ ਭੰਗੜੇ ਨੇ ਵੀ ਦਰਸ਼ਕਾਂ ਦਾ ਮਨੋਰੰਜਨ ਕਰਦਿਆਂ ਖੂਬ ਤਾੜੀਆਂ ਬਟੋਰੀਆਂ। ਰਣਜੀਤ ਬਾਵਾ ਨੇ ਆਪਣੇ ਪ੍ਰਸਿੱਧ ਗੀਤ ਗਾਉਂਦੇ ਹੋਏ ਸਮਾਂ ਬੰਨ੍ਹਿਆ। ਬਾਵਾ ਦੀ ਦਮਦਾਰ ਪੇਸ਼ਕਾਰੀ ਉੱਪਰ ਡੈਲੀਗੇਟਾਂ ਨੇ ...