ਵਾਤਾਵਰਣ ਦੀ ਸ਼ੁਧੱਤਾ ਲਈ ਪੌਦੇ ਲਗਾਉਣਾ ਹਰੇਕ ਦੀ ਨੈਤਿਕ ਜਿੰਮੇਵਾਰੀ- ਸਿਵਲ ਸਰਜਨ
ਮਾਲੇਰਕੋਟਲਾ 2 ਜੂਨ -
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਸ਼ਟਰੀ ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਪ੍ਰੋਗਰਾਮ ਅਧੀਨ ਸਿਵਲ ਸਰਜਨ ਦਫਤਰ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਪੌਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਸੱਦਾ ਦਿੰਦਿਆਂ ਪੰਛੀ ਪਿਆਰੇ ਮੁਹਿੰਮ ਤਹਿਤ ਸਿਹਤ ਕਰਮਚਾਰੀਆਂ ਅਤੇ ਮਰੀਜਾਂ ਨੂੰ ਪੌਦੇ ਵੰਡੇ ਗਏ | ਪੌਦੇ ਲਗਾਉਣ ਦੌਰਾਨ ਉਹਨਾਂ ਪੌਦੇ ਲਾਉਣ ਦੇ ਨਾਲ ਨਾਲ ਪੌਦੇ ਬਚਾਉਣ ਦਾ ਵੀ ਸੱਦਾ ਦਿੱਤਾ। ਅਤੇ ਕਿਹਾ ਕੇ ਜਲਵਾਯੂ ਪਰਿਵਰਤਨ ਇੱਕ ਗੰਭੀਰ ਸਮੱਸਿਆ ਹੈ ਜਿਸ ਨੂੰ ਪੌਦਿਆਂ ਦੀ ਸੰਭਾਲ, ਪਲਾਸਟਿਕ ਮੁਕਤ ਆਲਾ ਦੁਆਲਾ ਅਤੇ ਸਾਫ਼ ਤੇ ਸਾਦਾ ਜੀਵਨ ਜਾਂਚ ਅਪਣਾ ਕੇ ਹੀ ਹੱਲ ਕੀਤਾ ਜਾ ਸਕਦਾ ਹੈ| ਐਪੀਡੀਮਾਲੋਜਿਸਟ ਡਾ. ਰਮਨਦੀਪ ਕੌਰ ਨੇ ਕਿਹਾ ਕਿ ਜੇਕਰ ਹਰੇਕ ਨਾਗਰਿਕ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਅੱਗੇ ਆਵੇ ਤਾਂ ਹੀ ਜਲਵਾਯੂ ਪਰਿਵਰਤਨ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਨੈਤਿਕ ਜਿੰਮੇਵਾਰੀ ਸਮਝਣੀ ਪਵੇਗੀ।
...







