ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਲੁਧਿਆਣਾ ਦਾ ਅਚਨਚੇਤ ਦੌਰਾ
ਲੁਧਿਆਣਾ, 03 ਜੁਲਾਈ (000) - ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਜ਼ਿਲ੍ਹਾ ਲ਼ੁਧਿਆਣਾ ਦਾ ਅਚਨਚੇਤ ਦੌਰਾ ਕਰਦਿਆਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ।
ਇਸ ਮੌਕੇ ਉਨ੍ਹਾਂ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਅਯਾਲੀ ਖੁਰਦ, ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ, ਸਲੇਮਪੁਰ ਅਤੇ ਇਸ ਦੇ ਨਾਲ ਹੀ ਆਂਗਣਵਾੜੀ ਸੈਂਟਰ ਗੌਸਪੁਰ ਗੜਾਂ ਅਤੇ ਰਾਸ਼ਨ ਡਿਪੂ ਨੂਰਪੁਰ ਬੇਟ ਅਤੇ ਗੌਂਸਪੁਰ ਵਿਖੇ ਵੀ ਸਮੀਖਿਆ ਕੀਤੀ।
ਧਾਲੀਵਾਲ ਵੱਲੋਂ ਇਨ੍ਹਾਂ ਸਰਕਾਰੀ ਸਕੂਲਾ ਵਿੱਚ ਚੱਲ ਰਹੀ ਮਿਡ-ਡੇਅ-ਮੀਲ ਸਕੀਮ ਦੀ ਚੈਕਿੰਗ ਕਰਦਿਆਂ ਅਨਾਜ ਭੰਡਾਰ ਘਰ ਦੇ ਨਿਰੀਖਣ ਦੇ ਨਾਲ-ਨਾਲ ਸਕੂਲ ਵਿੱਚ ਪੀਣ ਵਾਲੇ ਪਾਣੀ ਦਾ ਟੀ.ਡੀ.ਐਸ. ਵੀ ਚੈਕ ਕੀਤਾ ਗਿਆ। ਨਿਰੀਖਣ ਦੌਰਾਨ ਇਹਨਾਂ ਸਕੂਲਾ ਵਿੱਚ ਮਿਡ ਡੇ ਮੀਲ ਦਾ ਪ੍ਰਬੰਧ ਠੀਕ ਪਾਇਆ ਗਿਆ ਪ੍ਰੰਤੂ ਪੀਣ ਵਾਲੇ ਪਾਣੀ ਵਿੱਚ ਟੀ.ਡੀ.ਐਸ. ਦੀ ਮਾਤਰਾ 250 ਤੋਂ 'ਤੇ ਪਾਈ ਗਈ ਜਿਸਦ ਸਬੰਧੀ ਮੌਕੇ 'ਤੇ ਮੌਜੂਦ ਅਧਿਕਾਰੀਆ ਨੂੰ ਸੁਧਾਰ ਕਰਨ ਸਬੰਧੀ ਹਦਾਇਤ ਕੀਤੀ ਗਈ।
ਚੈਕਿੰਗ ਦੌਰਾਨ ਇਹ ਵੀ ਪਾਇਆ...








