ਹੁਣ ਆਮ ਆਦਮੀ ਕਲੀਨਿਕ ਵਿਚ ਵੀ ਦਿੱਤੀਆਂ ਜਾਣਗੀਆਂ ਗ਼ੈਰ ਸੰਚਰਿਤ ਬਿਮਾਰੀਆਂ ਦੇ ਇਲਾਜ ਅਤੇ ਐਂਟੀ ਰੈਬਿਜ ਸੇਵਾਵਾਂ
ਮੋਗਾ 30 ਜੂਨ,
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗੈਰ ਸੰਚਾਰਿਤ ਬਿਮਾਰੀਆਂ ਤੇ ਇਲਾਜ ਅਤੇ ਐਂਟੀ ਰੈਬਿਜ ਦੀਆ ਸੇਵਾਵਾਂ ਵੀ ਦਿੱਤੀਆ ਜਾਣਗੀਆ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਸਮੂਹ ਮੈਡੀਕਲ ਅਫ਼ਸਰ ਆਮ ਆਦਮੀ ਕਲੀਨਿਕਾਂ ਨੂੰ ਵਿਸ਼ੇਸ ਟ੍ਰੇਨਿੰਗ ਦੇਣ ਦੌਰਾਨ ਕੀਤਾ।
ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਦਿਨੋ ਦਿਨ ਅਵਾਰਾ ਕੁੱਤਿਆਂ ਤੇ ਪਾਲਤੂ ਕੁੱਤਿਆਂ ਦੀ ਗਿਣਤੀ ਵੱਧ ਰਹੀ ਹੈ ਜਿਸ ਕਾਰਨ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਵਧ ਰਹੀਆਂ ਹਨ ਕੁੱਤਿਆਂ ਦੇ ਕੱਟਣ ਉਪਰੰਤ ਰੈਬਿਜ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾਂਦਾ ਹੈ। ਇਹ ਸੇਵਾਵਾਂ ਹੁਣ ਤੱਕ ਸਿਵਲ ਹਸਪਤਾਲਾਂ ਅਤੇ ਸੀ.ਐਚ.ਸੀ. ਪੱਧਰ ਤੇ ਦਿੱਤੀਆਂ ਜਾਂਦੀਆਂ ਸਨ ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਨੇੜੇ ਉਪਲਬਧ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਹ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਇਸ ਤੋਂ ਇਲਾਵਾ ਜਿਵੇਂ ਗੈਰ ਸੰਚਾਰੀ ਰੋਗਾਂ, ਸੂਗਰ ,ਬਲੱਡ ਪ੍ਰੈਸ਼ਰ ਦੇ ਇਲਾਜ ਵੀ ਆਮ ਆਦਮੀ ...








