ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋ ਲੰਬੀ ਹਲਕੇ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਰੱਖੇ ਨੀਂਹ ਪੱਥਰ
ਲੰਬੀ/ਸ੍ਰੀ ਮੁਕਤਸਰ ਸਾਹਿਬ, 29 ਜੂਨ:
ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਨੀਂਹ ਪੱਥਰ ਰੱਖੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਵਣਵਾਲਾ ਅਣੂ ਵਿਖੇ ਹੀ ਸੰਤ ਬਾਬਾ ਸੀਤਾ ਰਾਮ ਜੀ ਦੀ ਸਾਲਾਨਾ ਬਰਸੀ ਸਬੰਧੀ ਕਰਵਾਏ ਜਾ ਰਹੇ ਸਮਾਗਮ ਵਿੱਚ ਵੀ ਹਾਜ਼ਰੀ ਲਗਵਾਈ।
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਲੰਬੀ ਨੂੰ ਹਰ ਪੱਖੋਂ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ਵਿੱਚ 47.04 ਲੱਖ ਰੁਪਏ ਦੀ ਲਾਗਤ ਨਾਲ ਪਸ਼ੂ ਡਿਸਪੈਂਸਰੀਆਂ ਦੀਆਂ ਅਤਿ ਆਧੁਨਿਕ ਇਮਾਰਤਾਂ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਪਸ਼ੂ ਡਿਸਪੈਂਸਰੀਆਂ ਇਨ੍ਹਾਂ ਪਿੰਡਾਂ ਸਮੇਤ ਨੇੜਲੇ ਹੋਰ ਵੀ ਕਈ ਪਿੰਡਾਂ ਦੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ...








